• Latest
  • Trending
ਪੰਜਾਬ ਸਰਕਾਰ ਵੱਲੋਂ ਬਣਾਏ ਐਕਟ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਤੇ ਸ਼ਬਦਾਵਲੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਭਰਵੀਂ ਇਕੱਤਰਤਾ

ਪੰਜਾਬ ਸਰਕਾਰ ਵੱਲੋਂ ਬਣਾਏ ਐਕਟ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਤੇ ਸ਼ਬਦਾਵਲੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਭਰਵੀਂ ਇਕੱਤਰਤਾ

3 months ago
ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

38 seconds ago
‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

12 minutes ago
ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

13 minutes ago
ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

16 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

54 minutes ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਜਲੰਧਰ ‘ਚ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

2 hours ago
ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

ਇਨਸਪੈਕਸ਼ਨ ਦੌਰਾਨ Expired ਮਠਿਆਈਆਂ ਮਿਲਣ ‘ਤੇ ‘ਅੰਦਾਜ਼ ਦਿੱਲੀ’ ਨੂੰ FSSAI ਦਾ ਨੋਟਿਸ

2 hours ago
ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਸੇਵਾਵਾਂ ਪ੍ਰਭਾਵਿਤ; ਤਿੰਨ ਲੱਖ ਕਰਮਚਾਰੀ ਹੜਤਾਲ ‘ਤੇ

2 hours ago
ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਅੱਜ ‘Khelo India Dialogue’ ਦੌਰਾਨ ਨੌਜਵਾਨ ਐਥਲੀਟਾਂ ਨੂੰ ਕਰਨਗੇ ਸੰਬੋਧਨ 

2 hours ago
ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

ਮੁੰਬਈ ਕ੍ਰਾਈਮ ਬ੍ਰਾਂਚ ਨੇ 10 ਕਰੋੜ ਰੁਪਏ ਦੀ ਚਰਸ ਕੀਤੀ ਜ਼ਬਤ ; ਸਪਲਾਇਰ ਗ੍ਰਿਫ਼ਤਾਰ 

4 hours ago
ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

ਹਾਰਰ ਥ੍ਰਿਲਰ ਫਿਲਮ  ‘ਇਮੋਰਟਲ’ ਦਾ ਟ੍ਰੇਲਰ ਰਿਲੀਜ਼

4 hours ago
horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

horror science-fiction ਫੈਂਟੇਸੀ ਥ੍ਰਿਲਰ ‘Nova’ ਸਤੰਬਰ ਵਿੱਚ ਹੋਵੇਗੀ ਰਿਲੀਜ਼ 

4 hours ago
Hindi News
English News
Thursday, August 27, 2026
No Result
View All Result
33 °c
Chandigarh
32 ° Fri
33 ° Sat
33 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਬਣਾਏ ਐਕਟ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਤੇ ਸ਼ਬਦਾਵਲੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਭਰਵੀਂ ਇਕੱਤਰਤਾ

May 18, 2026
in ਖਬਰਾਂ, ਪੰਜਾਬ

ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਖਿਲਾਫ ਨਹੀਂ, ਐਕਟ ਅੰਦਰ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਨੂੰ ਹਟਾਉਣ ਦੀ ਕਰਦੇ ਹਾਂ ਮੰਗ – ਐਡਵੋਕੇਟ ਧਾਮੀ

ਚੰਡੀਗੜ੍ਹ ,18 ਮ‌ਈ( ਵਿਸ਼ਵ ਵਾਰਤਾ) : ਪੰਜਾਬ ਸਰਕਾਰ ਦੁਆਰਾ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਨੂੰ ਲੈਣ ਕੇ ਖਾਲਸਾ ਪੰਥ ਵੱਲੋਂ ਪ੍ਰਗਟਾਏ ਜਾ ਰਹੇ ਸੰਕਿਆਂ ਬਾਰੇ ਵਿਚਾਰ ਵਟਾਂਦਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਅੱਜ(ਐਤਵਾਰ) ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਵੱਲੋਂ ਅਹਿਮ ਇਕੱਤਰਤਾ ਬੁਲਾਈ ਗਈ।ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਿਚਾਰਵਾਨ ਸਿੱਖਾਂ ਅਤੇ ਵੱਖ-ਵੱਖ ਸੰਸਥਾਵਾਂ ਤੇ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਭਰਵੀਂ ਸ਼ਮੂਲੀਅਤ ਕਰਦਿਆਂ ਖੁੱਲ੍ਹੇ ਮਾਹੌਲ ਵਿੱਚ ਆਪਣੇ ਵਿਚਾਰ ਰੱਖੇ। ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ ਇਕੱਤਰਤਾ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਪਾਸ ਕੀਤਾ ਗਿਆ ਐਕਟ ਸਿੱਖਾਂ ਦੇ ਧਾਰਮਿਕ ਮਾਮਲਿਆਂ ਅੰਦਰ ਸਿੱਧਾ ਦਖਲ ਹੈ ਅਤੇ ਇਸ ਨਾਲ ਬੇਅਦਬੀ ਦੇ ਮਾਮਲਿਆਂ ਅੰਦਰ ਦੋਸ਼ੀਆਂ ਨੂੰ ਸਜ਼ਾਵਾਂ ‘ਤੇ ਕੇਂਦ੍ਰਿਤ ਹੋਣ ਅਤੇ ਸਿੱਖਾਂ ਨੂੰ ਇਨਸਾਫ਼ ਦੇਣ ਦੀ ਥਾਂ ਸਿੱਖ ਸੰਸਥਾਵਾਂ, ਗੁਰਦੁਆਰਾ ਪ੍ਰਬੰਧਕਾਂ, ਸ਼ਰਧਾਲੂ ਸੰਗਤ, ਗ੍ਰੰਥੀ ਸਿੰਘਾਂ ਦੀ ਵਧੇਰੇ ਜ਼ਿੰਮੇਵਾਰੀ ਤੈਅ ਕੀਤੀ ਹੈ।

Takht Sri Damdama Sahib
ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਸੀਂ ਐਕਟ ਵਿੱਚ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਖਿਲਾਫ ਨਹੀਂ ਕੇਵਲ ਸਿੱਖ ਭਾਵਨਾਵਾਂ ਦੇ ਵਿਰੁੱਧ ਦਰਜ ਮੱਦਾਂ ਨੂੰ ਹਟਾਉਣ ਦੀ ਮੰਗ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨਾਲ ਟਕਰਾ ਨਹੀਂ ਚਹੁੰਦੇ ਅਤੇ ਸਰਕਾਰ ਨੂੰ ਵੀ ਸਿੱਖ ਭਾਵਨਾਵਾਂ ਨੂੰ ਸਮਝਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਵੱਲੋਂ ਪ੍ਰਚਾਰਿਆ ਜਾ ਰਿਹਾ ਹੈ ਕਿ ਇਸ ਐਕਟ ਨਾਲ ਕੋਈ ਵੀ ਦੋਸ਼ੀ ਮੰਦਬੁੱਧੀ ਕਹਿ ਕੇ ਬੱਚ ਨਹੀਂ ਸਕੇਗਾ ਪ੍ਰੰਤੂ ਐਕਟ ਵਿੱਚ ਮੰਦਬੁੱਧੀ ਬਾਰੇ ਕਿਤੇ ਵੀ ਜਿਕਰ ਨਹੀਂ ਕੀ ਇਹ ਸਰਕਾਰ ਦੀ ਮਨਸ਼ਾ ਤੇ ਸਵਾਲ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਐਕਟ ਨਵਾਂ ਨਹੀਂ ਸਗੋਂ 2008 ਦੇ ਐਕਟ ਵਿੱਚ ਸੋਧ ਹੈ ਜਿਸ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਕਾਸ਼ਨਾ ਦੇ ਅਧਿਕਾਰ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਸਰਕਾਰ ਨੇ ਬੇਅਦਬੀਆਂ ਰੋਕਣ ਲਈ ਐਕਟ ਬਨਾਉਣ ਲਈ ਜੋ ਕਮੇਟੀ ਬਣਾਈ ਸੀ ਉਸ ਕਮੇਟੀ ਦੇ ਸਮੇਂ ਵਿੱਚ ਵਾਧਾ ਕਰ ਦਿੱਤਾ ਗਿਆ ਜਦਕਿ ਬਿਨਾਂ ਕਿਸੇ ਦੀ ਰਾਏ ਲਏ ਪਹਿਲਾਂ ਮੌਜੂਦ ਕਨੂੰਨ ਵਿਚ ਸੋਧਾਂ ਕਰ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਐਕਟ ਵਿੱਚ ਦਰਜ਼ ਕੁਝ ਮੱਦਾਂ ਸਿੱਖ ਸ਼ਰਧਾਲੂਆਂ ਨੂੰ ਗੁਰਬਾਣੀ ਨਾਲੋਂ ਤੋੜਨ ਦਾ ਕਾਰਨ ਬਣਨਗੀਆਂ ਜਿਸ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਰਕਾਰ ਨੂੰ ਹਠਧਰਮੀ ਛੱਡ ਕੇ ਸਿੱਖ ਭਾਵਨਾਵਾਂ ਵਿਰੁੱਧ ਦਰਜ ਸ਼ਬਦਾਵਲੀ ਨੂੰ ਬਦਲਣ ਲਈ ਆਖਿਆ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੋਲਦਿਆਂ ਸਰਕਾਰ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰ ਪੰਥ ਦੇ ਨਿਯਮ ਨਹੀਂ ਘੜ ਸਕਦੀ। ਸਿੰਘ ਸਾਹਿਬ ਨੇ ਵੀ ਬੁਲਾਰਿਆਂ ਦੀ ਗੱਲ ਨੂੰ ਦੁਹਰਾਉਂਦਿਆਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ ਇੱਕੋ ਹੈ ਕਿ ਕਿਵੇਂ ਨਾ ਕਿਵੇਂ ਪੰਥ ਨੂੰ ਗ੍ਰੰਥ ਨਾਲੋਂ ਤੋੜਿਆ ਜਾਵੇ। ਉਨ੍ਹਾਂ ਮੁੱਖ ਮੰਤਰੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਸ਼ਰੇਆਮ ਮੁੱਖ ਮੰਤਰੀ ਵੱਲੋਂ ਝੂਠ ਬੋਲਿਆ ਜਾ ਰਿਹਾ ਹੈ। ਮੁੱਖ ਮੰਤਰੀ ਇਹ ਕਹਿ ਰਿਹਾ ਹੈ ਕਿ ਉਨ੍ਹਾਂ ਜੋ ਕਨੂੰਨ ਬਣਾਇਆ ਹੈ ਇਸ ਨਾਲ ਹੁਣ ਬੇਅਦਬੀ ਕਰਨ ਵਾਲਾ ਭਾਵੇਂ ਮੰਦਬੁੱਦੀ ਵੀ ਕਿਉਂ ਨਾ ਹੋਵੇ ਉਸ ਨੂੰ ਸਜ਼ਾ ਮਿਲੇਗੀ ਇਸ ਤੋਂ ਸਿੱਧ ਹੁੰਦਾ ਹੈ ਕਿ ਉਸ ਨੇ ਇਹ ਕਨੂੰਨ ਪੜਿਆ ਹੀ ਨਹੀਂ। ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇੱਕ ਚਿੱਠੀ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਨੇ ਇੱਕ ਕੰਪਨੀ ਹਾਇਰ ਕੀਤੀ ਹੈ ਜਿਹੜੀ ਕਿ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਵੇਗੀ ਅਤੇ ਪ੍ਰੋਪੋਗੰਡਾ ਸੈੱਟ ਕਰੇਗੀ ਇਸ ਵਿਸ਼ੇ ‘ਤੇ ਵੀ ਸਿੰਘ ਸਾਹਿਬ ਨੇ ਸਖਤ ਪ੍ਰਤੀਕਰਮ ਦਿੱਤਾ। ਸਿੰਘ ਸਾਹਿਬ ਨੇ ਕਿਹਾ ਕਿ ਜਿਨ੍ਹਾਂ ਸਮਾਂ ਸਰੀਰ ‘ਚ ਜਾਨ ਹੈ ਉਹ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਯਾਦਾ ਲਈ ਜੂਝਦੇ ਰਹਿਣਗੇ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਕੋਈ ਵੀ ਅਜਿਹਾ ਕਨੂੰਨ ਪ੍ਰਵਾਨ ਨਹੀਂ ਹੈ ਜੋ ਪੰਥ ਦੀ ਮਰਜੀ ਤੋਂ ਬਿਨਾਂ ਬਣੇਗਾ।

ਇਸ ਮੌਕੇ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਾਂ ਦੇ ਅੰਦਰੂਨੀ ਧਾਰਮਿਕ ਮਾਮਲਿਆਂ ਵਿੱਚ ਕੀਤਾ ਗਿਆ ਦਖਲ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭਰੋਸੇ ਵਿੱਚ ਲਏ ਬਿਨਾਂ ਜੋ ਕਾਨੂੰਨ ਪਾਸ ਕੀਤਾ ਹੈ, ਉਹ ਸਿੱਖੀ ਪ੍ਰਚਾਰ ਦੇ ਰਾਹ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਸਾਜ਼ਿਸ਼ ਜਾਪਦਾ ਹੈ। ਸਿੰਘ ਸਾਹਿਬ ਜੀ ਨੇ ਕਿਹਾ ਕਿ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਯਾਦਾ ਅਤੇ ਸਤਿਕਾਰ ਦਾ ਮਾਮਲਾ ਪੰਥ ਦਾ ਅੰਦਰੂਨੀ ਮਾਮਲਾ ਹੈ। ਸਰਕਾਰ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਕਾਨੂੰਨ ਬਣਾਏ, ਪਰ ਗੁਰੂ ਸਾਹਿਬ ਦੇ ਸਰੂਪਾਂ ਦੀ ਸੇਵਾ-ਸੰਭਾਲ ਅਤੇ ਪ੍ਰਚਾਰ ਵਿੱਚ ਸਰਕਾਰੀ ਦਖਲਅੰਦਾਜ਼ੀ ਪ੍ਰਵਾਨ ਨਹੀਂ ਕੀਤੀ ਜਾ ਸਕਦੀ।” ਉਨ੍ਹਾਂ ਕਿਹਾ ਕਿ ਕਸਟੋਡੀਅਨ ਮੱਦ ਦੀ ਆੜ ਵਿੱਚ ਘਰਾਂ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਜਾਂ ਸ੍ਰੀ ਸਹਿਜ ਪਾਠ ਸਾਹਿਬ ਦੀ ਜ਼ਿੰਮੇਵਾਰੀ ਤੈਅ ਕਰਨ ਨਾਲ ਸੰਗਤ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸੇ ਸਹਿਮ ਕਾਰਨ ਸੰਗਤ ਆਪਣੇ ਘਰਾਂ ਵਿੱਚੋਂ ਪਵਿੱਤਰ ਪੋਥੀਆਂ ਅਤੇ ਗੁਟਕਾ ਸਾਹਿਬ ਗੁਰਦੁਆਰਾ ਸਾਹਿਬਾਨ ਵਿੱਚ ਜਮ੍ਹਾ ਕਰਵਾ ਰਹੀ ਹੈ। ਇਹ ਰੁਝਾਨ ਸਿੱਖੀ ਦੇ ਪ੍ਰਚਾਰ ਅਤੇ ਘਰ-ਘਰ ਬਾਣੀ ਪਹੁੰਚਾਉਣ ਦੇ ਮਿਸ਼ਨ ਲਈ ਇੱਕ ਵੱਡੀ ਚੁਣੌਤੀ ਹੈ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ ਕਿ ਅੱਜ ਸਰਕਾਰ ਇਸ ਕਨੂੰਨ ਰਾਹੀਂ ਸਿੱਖ ਸੰਗਤ ਨੂੰ ਗੁਰਬਾਣੀ ਨਾਲੋਂ ਤੋੜਨ ਦਾ ਯਤਨ ਕਰ ਰਹੀ ਹੈ। ਸ. ਝੱਬਰ ਨੇ ਕਿਹਾ ਕਿ ਜਿਸ ਤਰੀਕੇ ਕਦੀ ਮੁਗਲ ਸਰਕਾਰ ਅਤੇ ਅੰਗਰੇਜ਼ ਸਰਕਾਰ ਤਾਨਾਸ਼ਾਹੀ ਕਰਦੀ ਰਹੀ ਹੈ ਉਸੇ ਤਰ੍ਹਾਂ ਹੀ ਇਹ ਸਰਕਾਰ ਸਿੱਖ ਪੰਥ ਨਾਲ ਧੱਕਾ ਕਰ ਰਹੀ ਹੈ। ਜੇਕਰ ਅੱਜ ਅਸੀਂ ਇਸ ਵਿਰੁੱਧ ਕਮਰਕੱਸਾ ਕਰਕੇ ਨਾ ਤੁਰੇ ਤਾਂ ਆਉਣ ਵਾਲੀਆਂ ਪੀੜੀ੍ਆਂ ਸਾਨੂੰ ਕੋਸਣਗੀਆਂ।ਇਸ ਮੌਕੇ ਗ੍ਰੰਥੀ ਸਭਾ ਦੇ ਪ੍ਰਧਾਨ ਸ. ਜਗਮੇਲ ਸਿੰਘ ਛਾਜਲਾ ਨੇ ਬੋਲਦਿਆਂ ਕਿਹਾ ਕਿ ਨਵੇਂ ਕਾਨੂੰਨ ਦੇ ਡਰੋਂ ਉਨ੍ਹਾਂ ਕੋਲ ਲਗਾਤਾਰ ਸਿੱਖ ਸੰਗਤ ਵੱਡੀ ਗਿਣਤੀ ‘ਚ ਗੁੱਟਕੇ ਜਮ੍ਹਾਂ ਕਰਵਾ ਰਹੀ ਹੈ। ਸ. ਛਾਜਲਾ ਨੇ ਕਿਹਾ ਕਿ ਕਨੂੰਨ ਦੀ ਆੜ ‘ਚ ਸਰਕਾਰ ਗ੍ਰੰਥੀ ਸਿੰਘਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਇਸ ਮੌਕੇ ਸਮੁੱਚੇ ਸੰਤ ਸਮਾਜ ਵੱਲੋਂ ਬਾਬਾ ਪ੍ਰੀਤਮ ਸਿੰਘ ਮੱਲੜੀ ਵਾਲਿਆਂ ਨੇ ਸੰਬੋਧਨ ਹੁੰਦਿਆਂ ਕਨੂੰਨ ਵਿਚਲੀਆਂ ਖਾਮੀਆਂ ਨੂੰ ਸੰਗਤ ਦੇ ਸਾਹਮਣੇ ਰੱਖਿਆ।

ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਧਰਤੀ ਹੈ ਤੇ ਸਰਕਾਰ ਨੇ ਕਨੂੰਨ ਅੰਗਰੇਜ਼ੀ ਭਾਸ਼ਾ ‘ਚ ਲਿਖਿਆ ਹੈ ਜਿਸ ਤੋਂ ਸਿੱਧ ਹੁੰਦਾ ਹੈ ਕਿ ਸਰਕਾਰ ਕੁਝ ਚੋਰ ਮੋਰੀਆਂ ਰੱਖ ਰਹੀ ਹੈ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਮੋਹਨ ਸਿੰਘ ਬੰਗੀ, ਸ. ਮੇਜਰ ਸਿੰਘ ਢਿੱਲੋਂ, ਬਾਬਾ ਬੂਟਾ ਸਿੰਘ, ਬੀਬੀ ਜੋਗਿੰਦਰ ਕੌਰ, ਸ. ਸੁਰਜੀਤ ਸਿੰਘ ਰਾਏਪੁਰ, ਬਾਬਾ ਗੁਰਮੀਤ ਸਿੰਘ ਤਿਲੋਕਾਵਾਲਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸੁਖਬੀਰ ਸਿੰਘ, ਗਿਆਨੀ ਪ੍ਰਨਾਮ ਸਿੰਘ ਮੁੱਖ ਗ੍ਰੰਥੀ ਗੁ. ਦੂਖ ਨਿਵਾਰਨ ਸਾਹਿਬ ਪਟਿਆਲਾ, ਸ. ਨਰਿੰਦਰਜੀਤ ਸਿੰਘ ਮੈਂਨੇਜਰ ਤਖਤ ਸ੍ਰੀ ਦਮਦਮਾ ਸਾਹਿਬ, ਮੈਨੇਜਰ ਸ. ਸੁਰਜੀਤ ਸਿੰਘ, ਸ. ਭਾਗ ਸਿੰਘ, ਸ. ਰਜਿੰਦਰ ਸਿੰਘ, ਸ. ਨਿਰਮਲ ਸਿੰਘ, ਸ. ਜਗਜੀਤ ਸਿੰਘ, ਸ. ਹਰਭਗਵਾਨ ਸਿੰਘ, ਸ. ਸੁਖਦੇਵ ਸਿੰਘ ਮੀਤ ਮੈਨੇਜਰ, ਸ. ਭੋਲਾ ਸਿੰਘ ਇੰਚਾਰਜ ਸਬ ਆਫਿਸ ਧਰਮ ਪ੍ਰਚਾਰ ਕਮੇਟੀ, ਸ. ਰਵਿੰਦਰ ਸਿੰਘ ਖਾਲਸਾ, ਸ. ਮਨਿੰਦਰ ਸਿੰਘ ਇੰਚਾਰਜ ਸਬ ਆਫਿਸ ਸ਼੍ਰੋਮਣੀ ਕਮੇਟੀ, ਸ. ਅਵਤਾਰ ਸਿੰਘ ਇੰਚਾਰਜ, ਸ. ਬਹਾਲ ਸਿੰਘ ਇੰਚਾਰਜ, ਹੈੱਡ ਪ੍ਰਚਾਰਕ ਗਿਆਨੀ ਸਰਬਜੀਤ ਸਿੰਘ ਢੋਟੀਆਂ, ਸ. ਜਸਪ੍ਰੀਤ ਸਿੰਘ, ਸ. ਆਤਮਜੀਤ ਸਿੰਘ, ਸ. ਸੁਰਜੀਤ ਸਿੰਘ, ਬਾਬਾ ਨਾਰਾਇਣ ਸਿੰਘ ਪ੍ਰਧਾਨ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਗ੍ਰੰਥੀ ਸਭਾ, ਗਿਆਨੀ ਜਗਬੀਰ ਸਿੰਘ ਗ੍ਰੰਥੀ, ਸ. ਰਾਜਪਾਲ ਸਿੰਘ, ਸ. ਤਰਸੇਮ ਸਿੰਘ, ਨੇਤਰਹੀਨ ਸੰਸਥਾ ਗੁ. ਚੰਦੂਆਣਾ ਸਾਹਿਬ ਪਿੰਡ ਦੀਵਾਨਾ, ਸੰਤ ਬਾਬਾ ਮੋਹਨ ਦਾਸ ਜੀ, ਸੰਤ ਬਾਬਾ ਕਰਤਾਰ ਦਾਸ ਜੀ, ਸੰਤ ਬਾਬਾ ਲਾਲ ਦਾਸ ਜੀ, ਬਾਬਾ ਸੁੱਖਾ ਸਿੰਘ ਜੀ, ਬਾਬਾ ਸੁਖਦੇਵ ਸਿੰਘ ਜੀ, ਸ. ਜਰਨੈਲ ਸਿੰਘ ਹੀਰੋਂ, ਸ. ਰਣਧੀਰ ਸਿੰਘ ਚੈਨੇਵਾਲਾ, ਪ੍ਰਧਾਨ ਦਰਸ਼ਨ ਸਿੰਘ ਪੱਕਾ ਸ਼ਹੀਦਾਂ, ਬਾਬਾ ਭੋਲਾ ਸਿੰਘ ਮੁਕਤਸਰ ਸਾਹਿਬ, ਰੁਪਿੰਦਰ ਸਿੰਘ ਦੀਦਾਰੀਵਾਲਾ, ਸੰਤ ਬਾਬਾ ਭਰਭੂਰ ਸਿੰਘ ਘਨੌਰ ਕਲਾਂ ਵਾਲੇ, ਬਾਬਾ ਸੁਖਦੇਵ ਸਿੰਘ ਜੀ, ਬਾਬਾ ਹਰਬੇਅੰਤ ਸਿੰਘ ਜੀ ਮਸਤੂਆਣਾ ਸਾਹਿਬ, ਬਾਬਾ ਵਾਹਿਗੁਰੂ ਸਿੰਘ ਜੀ, ਬਾਬਾ ਸਤਪਾਲ ਸਿੰਘ ਜੀ,ਬਾਬਾ ਨਾਮਦੇਵ ਸਭਾ ਬਰੇਟਾ ਮੰਡੀ, ਗੁਰਮਤਿ ਪ੍ਰਚਾਰ ਗ੍ਰੰਥੀ ਸਭਾ ਬਰਨਾਲਾ, ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਗ੍ਰੰਥੀ ਸਭਾ ਆਲ ਇੰਡਿਆ ਸਰਪ੍ਰਸਤ ਬਾਬਾ ਬੂਟਾ ਸਿੰਘ, ਹਰੀ ਨਰੈਣ ਸਿੰਘ ਬੋਹਾ, ਰਾਮਪੁਰਾ ਅਤੇ ਬਠਿੰਡਾ ਤੋਂ ਸਮੂਹ ਗ੍ਰੰਥੀ ਸਿੰਘ, ਸਮੂਹ ਪ੍ਰਬੰਧਕ ਕਮੇਟੀ ਗੁ. ਝੋਟਾਸਰ ਸਾਹਿਬ, ਸੰਤ ਬਾਬਾ ਘਾਲਾ ਸਿੰਘ ਨਾਨਕਸਰ ਸਾਹਿਬ, ਬਾਬਾ ਜਗਰੂਪ ਸਿੰਘ ਨਿਰਮਲੇ, ਬਾਬਾ ਜਗਸੀਰ ਸਿੰਘ, ਬਾਬਾ ਪ੍ਰਦੀਪ ਸਿੰਘ ਜੀ, ਭਾਈ ਮੱਖਣ ਸਿੰਘ ਸ. ਜਗਮੇਲ ਸਿੰਘ ਛਾਜਲਾ, ਸੰਤ ਬਾਬਾ ਹਰਵਿੰਦਰ ਸਿੰਘ ਨਿਰਮਲੇ ਸਮੇਤ ਵੱਡੀ ਗਿਣਤੀ ‘ਚ ਸੰਗਤ ਹਾਜ਼ਰ ਸੀ।

Tags: Breaking news in PunjabiLatest News In PunjabiMANSAMansa Newspunjab newsPunjab news in PunjabiTakht Sri Damdama Sahibtop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

by Navjot
August 27, 2026
0

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ...

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

by Navjot
August 27, 2026
0

'Provided strength and comfort': ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ ਨਵੀਂ ਦਿੱਲੀ,...

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

by Navjot
August 27, 2026
0

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ ਚੰਡੀਗੜ੍ਹ, 27 ਅਗਸਤ (ਵਿਸ਼ਵ ਵਾਰਤਾ) ਆਂਧਰਾ ਪ੍ਰਦੇਸ਼ ਦੇ...

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

by Navjot
August 27, 2026
0

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ ਵਿਸ਼ਵ ਵਾਰਤਾ ਅਦਾਰੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

by Navjot
August 27, 2026
0

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ...

Most Popular

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ

by Jaspreet Kaur
7 days ago
0

ਖੰਡ ਦੀਆਂ ਲਗਾਤਾਰ ਵਧਦੀਆਂ ਕੀਮਤਾਂ ਵਿਚਕਾਰ ਸਰਕਾਰ ਨੇ ਲਿਆ ਵੱਡਾ ਫੈਸਲਾ ਨਵੀ ਦਿੱਲੀ, 20 ਅਗਸਤ 2026 (ਵਿਸ਼ਵ ਵਾਰਤਾ): ਚੀਨੀ ਦੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 