ਅਦਾਲਤ ਨੇ ਸੰਜੀਵ ਅਰੋੜਾ ਨੂੰ ਭੇਜਿਆ ਨਿਆਂਇਕ ਹਿਰਾਸਤ ‘ਚ
ਚੰਡੀਗੜ੍ਹ, 18 ਮਈ(ਵਿਸ਼ਵ ਵਾਰਤਾ) ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਕੋਰਟ ਨੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਅੱਜ ਸੋਮਵਾਰ (18 ਮਈ) ਨੂੰ, ਕੇਂਦਰੀ ਜਾਂਚ ਏਜੰਸੀ, ਈਡੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਨੂੰ ਗੁਰੂਗ੍ਰਾਮ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ,ਜਿੱਥੇ ਕੋਰਟ ਨੇ ਉਨ੍ਹਾਂ ਨੂੰ 1 ਜੂਨ ਤੱਕ ਜੁਡੀਸ਼ੀਅਲ ਕਸਟੱਡੀ ਵਿੱਚ ਭੇਜ ਦਿੱਤਾ ਹੈ।
ਕਾਰਵਾਈ ਦੌਰਾਨ, ਅਰੋੜਾ ਸਰੀਰਕ ਤੌਰ ‘ਤੇ ਕਮਜ਼ੋਰ ਦਿਖਾਈ ਦਿੱਤੇ। ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਭਾਵੁਕ ਹੋ ਗਏ।
ਜ਼ਿਕਰਯੋਗ ਹੈ ਕਿ ਮੰਤਰੀ ਅਰੋੜਾ ਨੂੰ ਈਡੀ ਨੇ 9 ਮਈ ਨੂੰ ਮਨੀ ਲਾਂਡਰਿੰਗ ਮਾਮਲੇ ਦੇ ਸਬੰਧ ਵਿੱਚ ਚੰਡੀਗੜ੍ਹ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ, ਏਜੰਸੀ ਨੇ ਸ਼ੁਰੂ ਵਿੱਚ ਸੱਤ ਦਿਨਾਂ ਦਾ ਰਿਮਾਂਡ ਪ੍ਰਾਪਤ ਕੀਤਾ, ਜਿਸ ਤੋਂ ਬਾਅਦ ਦੋ ਦਿਨਾਂ ਦਾ ਵਾਧਾ ਕੀਤਾ ਗਿਆ। ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਉਹਨਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਉਨ੍ਹਾਂ ਨੂੰ ਹੁਣ 1 ਜੂਨ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।























