• Latest
  • Trending
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ – ਜਲ ਸਰੋਤ ਮੰਤਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ – ਜਲ ਸਰੋਤ ਮੰਤਰੀ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

50 minutes ago
ਦੇਸ਼ ਦੀ ਪਹਿਲੀ ਹਾਈ ਸਪੀਡ ਬੁਲੇਟ ਟ੍ਰੇਨ ਦੀ ਪਹਿਲੀ ਝਲਕ ਆਈ ਸਾਹਮਣੇ

ਦੇਸ਼ ਦੀ ਪਹਿਲੀ ਹਾਈ ਸਪੀਡ ਬੁਲੇਟ ਟ੍ਰੇਨ ਦੀ ਪਹਿਲੀ ਝਲਕ ਆਈ ਸਾਹਮਣੇ

57 minutes ago
ਚੰਡੀਗੜ੍ਹ ਪੁਲਿਸ ਵੱਲੋਂ ਲੱਕੀ ਪਟਿਆਲ-ਬੰਬੀਹਾ ਗੈਂਗ ਨਾਲ ਜੁੜੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ

ਚੰਡੀਗੜ੍ਹ ਪੁਲਿਸ ਵੱਲੋਂ ਲੱਕੀ ਪਟਿਆਲ-ਬੰਬੀਹਾ ਗੈਂਗ ਨਾਲ ਜੁੜੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ

1 hour ago
ਹਰਿਆਣਾ ਵਾਸੀਆਂ ਨੂੰ ਲੱਗਿਆ ਮਹਿੰਗਾਈ ਦਾ ਝਟਕਾ! ‘VITA’ ਨੇ ਵਧਾਈਆਂ ਦੁੱਧ ਦੀਆਂ ਕੀਮਤਾਂ,

ਹਰਿਆਣਾ ਵਾਸੀਆਂ ਨੂੰ ਲੱਗਿਆ ਮਹਿੰਗਾਈ ਦਾ ਝਟਕਾ! ‘VITA’ ਨੇ ਵਧਾਈਆਂ ਦੁੱਧ ਦੀਆਂ ਕੀਮਤਾਂ,

2 hours ago
ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੋਦੀ ਸਰਕਾਰ ਨੇ ਪਾਬੰਦੀਆਂ ਅਤੇ ਮਹਿੰਗਾਈ ਰਾਹੀਂ ਦੇਸ਼ ‘ਚ ਅਣਐਲਾਨਿਆ ਲਾਕਡਾਊਨ ਲਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ

3 hours ago
IPL 2026 CSK vs SRH :ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ Toss

IPL 2026 CSK vs SRH :ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ Toss

4 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 hours ago
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਨਾਰਵੇ ਦਾ ਸਰਵਉੱਚ ਨਾਗਰਿਕ ਸਨਮਾਨ

ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਨਾਰਵੇ ਦਾ ਸਰਵਉੱਚ ਨਾਗਰਿਕ ਸਨਮਾਨ

4 hours ago
ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ 

ਸੀ.ਈ.ਓ. ਪੰਜਾਬ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਣਾਲੀ ਦੀ ਮਜ਼ਬੂਤੀ ਬਾਰੇ ਵਰਕਸ਼ਾਪ 

4 hours ago
ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 118ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਂਈਂ ਛਾਪੇਮਾਰੀ ; 271 ਗ੍ਰਿਫ਼ਤਾਰ

4 hours ago
ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

ਮਾਲੇਰਕੋਟਲਾ ਵਿੱਚ ਜਾਅਲੀ ਕਰੰਸੀ ਮਾਡਿਊਲ ਦਾ ਪਰਦਾਫਾਸ਼; 5.50 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ ਚਾਰ ਕਾਬੂ

4 hours ago
Hindi News
English News
Monday, May 18, 2026
No Result
View All Result
34 °c
Chandigarh
38 ° Tue
38 ° Wed
39 ° Thu
38 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ – ਜਲ ਸਰੋਤ ਮੰਤਰੀ

May 18, 2026
in ਖਬਰਾਂ, ਪੰਜਾਬ
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ – ਜਲ ਸਰੋਤ ਮੰਤਰੀ

ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਉੱਪਰ 600 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ – ਜਲ ਸਰੋਤ ਮੰਤਰੀ

ਅੰਮ੍ਰਿਤਸਰ, 18 ਮਈ ( ਵਿਸ਼ਵ ਵਾਰਤਾ ) – ਸੂਬੇ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਬੀ.ਓ.ਪੀ. ਤੋਤਾ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ਵਿਖੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਜਲ ਸਰੋਤ ਵਿਭਾਗ ਦੇ ਚੀਫ ਇੰਜੀਨੀਅਰ ਸ਼ੇਰ ਸਿੰਘ ਨਿਗਰਾਨ ਇੰਜੀਨੀਅਰ ਜਗਦੀਸ਼ ਰਾਜ, ਐਸ.ਸੀ. ਗੁਰਬਿੰਦਰ ਸਿੰਘ ਸਿੱਧੂ, ਕਾਰਜਕਾਰੀ ਇੰਜੀਨੀਅਰ ਵਿਸ਼ਵਪਾਲ ਗੋਇਲ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਪਿਛਲੇ ਸਾਲ ਆਏ ਹੜ੍ਹਾਂ ਕਾਰਨ ਬੀ.ਓ.ਪੀ. ਤੋਤਾ ਵਿਖੇ ਹੜ੍ਹ ਦੇ ਪਾਣੀ ਨਾਲ ਕਾਫੀ ਨੁਕਸਾਨ ਹੋਇਆ ਸੀ ਅਤੇ ਜਲ ਸਰੋਤ ਵਿਭਾਗ ਵੱਲੋਂ ਇਥੇ 5.5 ਕਰੋੜ ਰੁਪਏ ਖਰਚ ਕਰਕੇ ਹੜ੍ਹ ਰੋਕੂ ਪ੍ਰਬੰਧ ਕੀਤੇ ਜਾ ਰਹੇ ਹਨ।

ਇਸ ਤੋਂ ਬਾਅਦ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਅੰਮ੍ਰਿਤਸਰ ਨੇੜਲੇ ਪਿੰਡ ਚੱਬਾ ਵਿਖੇ ਝਬਾਲ ਨਹਿਰ ਦੇ ਰੀ-ਲਾਈਨਿੰਗ ਪ੍ਰੋਜੈਕਟ ਦਾ ਵੀ ਨਿਰੀਖਣ ਕੀਤਾ। ਰਾਜ ਸਰਕਾਰ ਵੱਲੋਂ 18 ਕਰੋੜ ਰੁਪਏ ਦੀ ਲਾਗਤ ਨਾਲ ਇਸ ਨਹਿਰ ਨੂੰ ਪੱਕਿਆਂ ਕੀਤਾ ਜਾ ਰਿਹਾ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਹਿਲਾਂ ਇਸ ਨਹਿਰ ਵਿੱਚ 150 ਕਿਊਸਿਕ ਪਾਣੀ ਵਹਿੰਦਾ ਸੀ ਅਤੇ ਨਹਿਰ ਦੇ ਕਿਨਾਰੇ ਪੱਕੇ ਹੋਣ ਤੋਂ ਬਾਅਦ ਨਹਿਰ ਵਿੱਚ 258 ਕਿਊਸਿਕ ਪਾਣੀ ਟੇਲਾਂ ਤੱਕ ਪਹੁੰਚੇਗਾ। ਉਨ੍ਹਾਂ ਕਿਹਾ ਕਿ ਝਬਾਲ ਨਹਿਰ ਨੂੰ ਪੱਕਾ ਕਰਨ ਦਾ ਕੰਮ 45 ਦਿਨਾਂ ਦੇ ਅੰਦਰ ਅੰਦਰ ਪੂਰਾ ਕਰ ਲਿਆ ਜਾਵੇਗਾ।

ਉਨਾਂ ਦੱਸਿਆ ਕਿ ਇਸ ਨਹਿਰ ਦੀ ਕੁੱਲ ਲੰਬਾਈ 27 ਕਿਲੋਮੀਟਰ ਹੈ ਅਤੇ ਇਸਦੀ ਚੌੜਾਈ ਨੂੰ ਵਧਾ ਕੇ 24 ਫੁੱਟ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਨਹਿਰ ਰਾਹੀਂ ਕੇਵਲ ਪੰਜ ਹਜ਼ਾਰ ਏਕੜ ਖੇਤਾਂ ਨੂੰ ਪਾਣੀ ਮਿਲਦਾ ਸੀ, ਪਰ ਇਸਦੀ ਸਮਰੱਥਾ ਵਧਣ ਨਾਲ ਕਰੀਬ ਹੁਣ 31 ਹਜ਼ਾਰ ਏਕੜ ਫਸਲ ਨੂੰ ਟੇਲਾਂ ਰਾਹੀਂ ਪਾਣੀ ਮਿਲੇਗਾ, ਜਿਸ ਨਾਲ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਉੱਚਾ ਹੋਵੇਗਾ।

ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੇ ਯਤਨਾ ਸਦਕਾ ਹੀ ਅਸੀਂ ਧਰਤੀ ਹੇਠਲੇ ਪਾਣੀ ਦੇ ਘੱਟਦੇ ਪੱਧਰ ਨੂੰ ਬਚਾਉਣ ਵਿੱਚ ਕਾਮਯਾਬ ਹੋਏ ਹਾਂ। ਜਿਸ ਨਾਲ ਅਸੀਂ ਕੇਵਲ ਪੰਜਾਬ ਨੂੰ ਹੀ ਨਹੀਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਬਚਾ ਲਿਆ ਹੈ। ਉਨਾਂ ਦੱਸਿਆ ਕਿ ਅਸੀਂ ਪਹਿਲਾਂ ਕੇਵਲ 26 ਫੀਸਦੀ ਪਾਣੀ ਹੀ ਵਰਤੋਂ ਵਿੱਚ ਲਿਆਂਦੇ ਸਾਂ, ਪਰੰਤੂ ਹੁਣ ਅਸੀਂ 82 ਫੀਸਦੀ ਪਾਣੀ ਖੇਤਾਂ ਵਿੱਚ ਪਹੁੰਚਾਉਣ ਤੱਕ ਕਾਮਯਾਬ ਹੋ ਚੁੱਕੇ ਹਾਂ।

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮਾਨਸੂਨ ਸੀਜਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀਂਹ ਕਰਕੇ ਹੁੰਦੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਅਤੇ ਜਾਨ-ਮਾਲ ਦੀ ਰਾਖੀ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਤਹਿਤ 600 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਹੜ੍ਹ ਆਉਣ ਤੋਂ ਬਾਅਦ ਜਲ ਸਰੋਤ ਵਿਭਾਗ ਵੱਲੋਂ 4 ਦਰਿਆਵਾਂ `ਤੇ ਦੋ-ਦੋ ਨਿਗਰਾਨ ਇੰਜੀਨੀਅਰਾਂ ਦੀ ਅਗਵਾਈ ਵਿਚ ਕਮੇਟੀਆਂ ਬਣਾਈਆਂ ਗਈਆਂ ਸਨ ਅਤੇ ਇਨ੍ਹਾਂ ਕਮੇਟੀ ਨੇ 135 ਥਾਵਾਂ ਦੀ ਨਾਜੁਕ ਥਾਵਾਂ ਨਿਸ਼ਾਨਦੇਹੀ ਕੀਤੀ ਅਤੇ ਇਨ੍ਹਾਂ ਸਾਰੀਆਂ ਥਾਵਾਂ `ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਕੰਮ ਚੱਲ ਰਿਹਾ ਹੈ ਜਿਨ੍ਹਾਂ ਵਿਚੋਂ ਕੁਝ ਮੁਕੰਮਲ ਹੋ ਗਏ ਹਨ ਅਤੇ ਰਹਿੰਦੇ ਸਾਰੇ ਕੰਮ 30 ਜੂਨ 2026 ਤੱਕ ਮੁਕੰਮਲ ਕਰ ਲਏ ਜਾਣਗੇ।

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਪਿਛਲੇ ਬਰਸਾਤੀ ਸੀਜ਼ਨ ਦੌਰਾਨ ਆਏ ਹੜ੍ਹਾਂ ਕਾਰਨ ਦਰਿਆ ਰਾਵੀ ਦੇ ਧੁੱਸੀ ਬੰਨ੍ਹ ਵਿੱਚ 23 ਥਾਵਾਂ ਤੋਂ ਪਾੜ ਪਿਆ ਸੀ ਅਤੇ ਵਿਭਾਗ ਵੱਲੋਂ ਇਨ੍ਹਾਂ ਪਾੜਾਂ ਨੂੰ ਪੂਰ ਕੇ ਪੱਥਰ ਲਗਾ ਕੇ ਇਨ੍ਹਾਂ ਦੀ ਮਜ਼ਬੂਤੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦਰਿਆ ਵਿੱਚ ਡੀ-ਸਿਲਟਿੰਗ ਦਾ ਕੰਮ ਵੀ ਜੰਗੀ ਪੱਧਰ `ਤੇ ਚੱਲ ਰਿਹਾ ਹੈ ਅਤੇ ਮਨਾਸੂਨ ਸੀਜ਼ਨ ਤੋਂ ਪਹਿਲਾਂ-ਪਹਿਲਾਂ ਇਸ ਨੂੰ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੱਕੀ ਨਾਲੇ ਦੀ ਸਫ਼ਾਈ ਦਾ ਕੰਮ ਵੀ ਜਾਰੀ ਹੈ। ਹੋਰ ਬਰਸਾਤੀ ਨਾਲਿਆਂ ਦੀ ਸਫ਼ਾਈ ਵੀ ਕੀਤੀ ਜਾ ਰਹੀ ਹੈ।

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹ ਰੋਕਥਾਮ, ਰਾਹਤ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਅਤੇ ਨਹਿਰਾਂ ਅਤੇ ਨਾਲਿਆਂ (ਡਰੇਨਾਂ) ਦੀ ਸਫਾਈ ਵਾਸਤੇ ਫਿਨਲੈਂਡ ਤੋਂ ਉੱਨਤ ਕਿਸਮ ਦੀਆਂ ਐਂਫੀਬੀਅਸ ਮਸੀਨਾਂ (ਪਾਣੀ ਵਿੱਚ ਅਤੇ ਧਰਤੀ ‘ਤੇ ਚੱਲਣ ਵਾਲੀਆਂ ਮਸੀਨਾਂ) ਦੀ ਖਰੀਦ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਮਸੀਨਾਂ ਵਗਦੇ ਪਾਣੀ ਵਿੱਚ ਵੀ ਕੰਮ ਕਰਨ ਅਤੇ ਡੂੰਘਾਈ ਨਾਲ ਸਫ਼ਾਈ ਦੇ ਸਮਰੱਥ ਹਨ, ਜੋ ਇਨ੍ਹਾਂ ਮਸ਼ੀਨਾਂ ਨੂੰ ਰੋਕਥਾਮ ਉਪਾਵਾਂ ਅਤੇ ਐਮਰਜੈਂਸੀ ਕਾਰਵਾਈ ਲਈ ਮਹੱਤਵਪੂਰਨ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁ-ਮੰਤਵੀ ਮਸੀਨਾਂ ਡੂੰਘਾਈ ਨਾਲ ਸਫ਼ਾਈ ਕਰ ਸਕਦੀਆਂ ਹਨ ਜਿਸ ਲਈ ਸੰਭਾਵਿਤ ਅਤੇ ਐਮਰਜੈਂਸੀ ਹਾਲਾਤਾਂ ਵਿੱਚ ਹੜ੍ਹ ਰਾਹਤ ਕਾਰਜਾਂ ਵਾਸਤੇ ਇਨ੍ਹਾਂ ਮਸ਼ੀਨਾਂ ਨੂੰ ਖ਼ਰੀਦਿਆ ਜਾ ਰਿਹਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਦੇਸ਼ ਦੀ ਪਹਿਲੀ ਹਾਈ ਸਪੀਡ ਬੁਲੇਟ ਟ੍ਰੇਨ ਦੀ ਪਹਿਲੀ ਝਲਕ ਆਈ ਸਾਹਮਣੇ

ਦੇਸ਼ ਦੀ ਪਹਿਲੀ ਹਾਈ ਸਪੀਡ ਬੁਲੇਟ ਟ੍ਰੇਨ ਦੀ ਪਹਿਲੀ ਝਲਕ ਆਈ ਸਾਹਮਣੇ

by Jaspreet Kaur
May 18, 2026
0

ਦੇਸ਼ ਦੀ ਪਹਿਲੀ ਹਾਈ ਸਪੀਡ ਬੁਲੇਟ ਟ੍ਰੇਨ ਦੀ ਪਹਿਲੀ ਝਲਕ ਆਈ ਸਾਹਮਣੇ ਨਵੀ ਦਿੱਲੀ, 18 ਮਈ 2026 (ਵਿਸ਼ਵ ਵਾਰਤਾ): ਭਾਰਤ...

ਚੰਡੀਗੜ੍ਹ ਪੁਲਿਸ ਵੱਲੋਂ ਲੱਕੀ ਪਟਿਆਲ-ਬੰਬੀਹਾ ਗੈਂਗ ਨਾਲ ਜੁੜੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ

ਚੰਡੀਗੜ੍ਹ ਪੁਲਿਸ ਵੱਲੋਂ ਲੱਕੀ ਪਟਿਆਲ-ਬੰਬੀਹਾ ਗੈਂਗ ਨਾਲ ਜੁੜੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ

by Jaspreet Kaur
May 18, 2026
0

ਚੰਡੀਗੜ੍ਹ ਪੁਲਿਸ ਵੱਲੋਂ ਲੱਕੀ ਪਟਿਆਲ-ਬੰਬੀਹਾ ਗੈਂਗ ਨਾਲ ਜੁੜੇ ਹਥਿਆਰ ਸਪਲਾਈ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ ਚੰਡੀਗੜ੍ਹ, 18 ਮਈ...

ਹਰਿਆਣਾ ਵਾਸੀਆਂ ਨੂੰ ਲੱਗਿਆ ਮਹਿੰਗਾਈ ਦਾ ਝਟਕਾ! ‘VITA’ ਨੇ ਵਧਾਈਆਂ ਦੁੱਧ ਦੀਆਂ ਕੀਮਤਾਂ,

ਹਰਿਆਣਾ ਵਾਸੀਆਂ ਨੂੰ ਲੱਗਿਆ ਮਹਿੰਗਾਈ ਦਾ ਝਟਕਾ! ‘VITA’ ਨੇ ਵਧਾਈਆਂ ਦੁੱਧ ਦੀਆਂ ਕੀਮਤਾਂ,

by Jaspreet Kaur
May 18, 2026
0

ਹਰਿਆਣਾ ਵਾਸੀਆਂ ਨੂੰ ਲੱਗਿਆ ਮਹਿੰਗਾਈ ਦਾ ਝਟਕਾ! 'VITA' ਨੇ ਵਧਾਈਆਂ ਦੁੱਧ ਦੀਆਂ ਕੀਮਤਾਂ - 20 ਮਈ ਤੋਂ ਨਵੀਆਂ ਦਰਾਂ ਲਾਗੂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 18, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

Most Popular

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ

by Ankit
3 weeks ago
0

ਗੈਂਗਸਟਰਾਂ ’ਤੇ ਵਾਰ ਦਾ 99ਵਾਂ ਦਿਨ: ਪੰਜਾਬ ਪੁਲਿਸ ਵੱਲੋਂ 569 ਥਾਵਾਂ ’ਤੇ ਛਾਪੇਮਾਰੀ; 247 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 92...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 