Breaking: ਸੀਨੀਅਰ ਪੱਤਰਕਾਰ ਦੇ ਵਕੀਲ ਪੁੱਤ ‘ਤੇ ਜਾਨਲੇਵਾ ਹਮਲਾ
ਚੰਡੀਗੜ੍ਹ, 19 ਮਈ 2026 – ਸੀਨੀਅਰ ਪੱਤਰਕਾਰ, ਪ੍ਰਧਾਨ ਆਲ ਇੰਡੀਆ ਜਰਨਲਿਸਟ ਯੂਨੀਅਨ ਤੇ ਸਾਬਕਾ ਮੈਂਬਰ ਪ੍ਰੈਸ ਕੌਂਸਿਲ ਆਫ ਇੰਡੀਆ ਬਲਵਿੰਦਰ ਜੰਮੂ ਦੇ ਬੇਟੇ ‘ਤੇ ਜਾਨਲੇਵਾ ਹਮਲਾ ਹੋਣ ਦੀ ਖਬਰ ਸ੍ਹਾਮਣੇ ਆਈ ਹੈ। ਸੀਨੀਅਰ ਪੱਤਰਕਾਰ ਦਾ ਬੇਟਾ ਇੱਕ ਐਡਵੋਕੇਟ ਹੈ ਅਤੇ ਉਸ ਦਾ ਨਾਂਅ ਗਗਨਦੀਪ ਜੰਮੂ ਹੈ।
ਮੀਡੀਆ ਦੀਆਂ ਖਬਰਾਂ ਦੇ ਅਨੁਸਾਰ ਐਡਵੋਕੇਟ ਗਗਨਦੀਪ ਜੰਮੂ ‘ਤੇ ਹਮਲਾ ਉਸ ਵੇਲੇ ਹੋਇਆ ਜਦੋਂ ਉਹ ਆਪਣੀ ਕਾਰ ‘ਚ ਕਿਤੇ ਜਾ ਰਿਹਾ ਸੀ। ਇਸ ਦੌਰਾਨ ਹੀ ਹਮਲਾਵਰਾਂ ਨੇ ਉਸ ‘ਤੇ ਹਮਲਾ ਕਰ ਦਿੱਤਾ ਅਤੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਖੁਸ਼ਕਿਸਮਤੀ ਨਾਲ ਗਗਨਦੀਪ ਜੰਮੂ ਦਾ ਇਸ ਜਾਨਲੇਵਾ ਹਮਲੇ ‘ਚ ਬਚਾਅ ਹੋ ਗਿਆ। ਇਹ ਹਮਲਾ ਕੁਰਾਲੀ ਦੇ ਨੇੜੇ ਹੋਇਆ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਗਗਨਦੀਪ ਜੰਮੂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਬਾਰ ਐਸੋਸੀਏਸ਼ਨ ਦਾ ਸਾਬਕਾ ਸਕੱਤਰ ਵੀ ਰਹਿ ਚੁੱਕਾ ਹੈ।
ਵਕੀਲ ਭਾਈਚਾਰੇ ਨੇ ਇਸ ਜਾਨਲੇਵਾ ਹਮਲੇ ਦੀ ਨਿਖੇਧੀ ਕੀਤੀ ਹੈ ਅਤੇ ਪ੍ਰਸ਼ਾਸਨ ਨੂੰ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਚੇਤਾਵਨੀ ਦਿੱਤੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















