Punjab: ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਅਹਿਮ ਮੀਟਿੰਗ ਅੱਜ
– ਲੁਧਿਆਣਾ ‘ਚ ਸ਼ੁਰੂ ਹੋਈ ਮੀਟਿੰਗ
– ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਵੀ ਮੀਟਿੰਗ ‘ਚ ਪਹੁੰਚੇ
ਲੁਧਿਆਣਾ, 19 ਮਈ – ਅੱਜ ਲੁਧਿਆਣਾ ਦੇ ਗੁਰੂ ਨਾਨਕ ਭਵਨ ਵਿਖੇ ਆਮ ਆਦਮੀ ਪਾਰਟੀ ਦੀ ਕਾਰਜਕਾਰਨੀ ਦੀ ਮੀਟਿੰਗ ਹੋ ਰਹੀ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਇਹ ਮੀਟਿੰਗ ਐਸਆਈਆਰ ਦੇ ਮੁੱਦੇ ‘ਤੇ ਹੋ ਰਹੀ ਹੈ। ਇਸ ਮੀਟਿੰਗ ‘ਚ ਸ਼ਾਮਿਲ ਹੋਣ ਲਈ ਸੂਬਾ ਇੰਚਾਰਜ ਮਨੀਸ਼ ਸਿਸੋਦੀਆ ਵੀ ਪਹੁੰਚ ਚੁੱਕੇ ਹਨ।
ਮੀਟਿੰਗ ਦੌਰਾਨ ਐਸਆਈਆਰ ਦੇ ਮੁੱਦੇ ’ਤੇ ਪਾਰਟੀ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਐਸਆਈਆਰ ਤੋਂ ਬਿਨਾ ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨਾਤਮਕ ਮਸਲਿਆਂ, ਆਉਣ ਵਾਲੀਆਂ ਚੋਣਾਂ ਅਤੇ ਪੰਜਾਬ ਸਮੇਤ ਹੋਰ ਰਾਜਾਂ ਦੀ ਰਾਜਨੀਤਿਕ ਸਥਿਤੀ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਪੰਜਾਬ ‘ਚ ਅਗਲੇ ਸਾਲ 2027 ‘ਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ ਅਤੇ ਪੰਜਾਬ ਦੀਆਂ ਸਾਰੀਆਂ ਹੀ ਪਾਰਟੀਆਂ ਚੋਣਾਂ ਲਈ ਰਣਨੀਤੀ ਬਣਾਉਣ ‘ਚ ਰੁੱਝੀਆਂ ਹੋਈਆਂ ਹਨ। ਇਨ੍ਹਾਂ ਚੋਣਾਂ ਤੋਂ ਪਹਿਲਾਂ ਸੂਬੇ ‘ਚ ਐਸਆਈਆਰ ਹੋ ਰਹੀ ਅਤੇ ਉਸ ਤੋਂ ਬਾਅਦ ਹੀ ਵੋਟਾਂ ਪੈਣਗੀਆਂ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























