Punjab ਅਤੇ ਚੰਡੀਗੜ੍ਹ ਵਿੱਚ ਅੱਜ ਮੈਡੀਕਲ ਸਟੋਰ ਰਹਿਣਗੇ ਬੰਦ
– ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਦੇ ਕੀਤੀ ਗਈ ਹੈ ਹੜਤਾਲ
ਚੰਡੀਗੜ੍ਹ, 20 ਮਈ: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੈਡੀਕਲ ਸਟੋਰ ਬੰਦ ਰਹਿਣਗੇ। ਇਹ ਹੜਤਾਲ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਦੇ ਅੱਜ 20 ਮਈ ਨੂੰ ਦੇਸ਼ ਵਿਆਪੀ ਸੱਦੇ ਦੇ ਜਵਾਬ ਵਿੱਚ ਕੀਤੀ ਜਾ ਰਹੀ ਹੈ। ਹੜਤਾਲ ਦੇ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੈਡੀਕਲ ਸਟੋਰ ਬੰਦ ਰਹਿਣਗੇ। ਇਸ ਸੰਬੰਧੀ ਪਠਾਨਕੋਟ ਦੇ ਥੋਕ ਅਤੇ ਪ੍ਰਚੂਨ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਦਵਿੰਦਰ ਅਰੋੜਾ ਨੇ ਕਿਹਾ ਕਿ ਹੜਤਾਲ 19 ਮਈ ਦੀ ਅੱਧੀ ਰਾਤ ਤੋਂ ਸ਼ੁਰੂ ਹੋਵੇਗੀ ਅਤੇ 20 ਮਈ ਦੀ ਅੱਧੀ ਰਾਤ ਤੱਕ ਜਾਰੀ ਰਹੇਗੀ। ਇਸ ਸਮੇਂ ਦੌਰਾਨ ਸਾਰੀਆਂ ਥੋਕ ਅਤੇ ਪ੍ਰਚੂਨ ਕੈਮਿਸਟ ਦੁਕਾਨਾਂ ਬੰਦ ਰਹਿਣਗੀਆਂ।
ਉਨ੍ਹਾਂ ਦੋਸ਼ ਲਗਾਇਆ ਕਿ ਈ-ਫਾਰਮੇਸੀ ਕੰਪਨੀਆਂ ਭਾਰੀ ਛੋਟਾਂ ਦੀ ਪੇਸ਼ਕਸ਼ ਕਰਕੇ ਬਾਜ਼ਾਰ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਛੋਟੇ ਕਾਰੋਬਾਰਾਂ ਦੇ ਕੰਮਕਾਜ ‘ਤੇ ਭਾਰੀ ਅਸਰ ਪੈ ਰਿਹਾ ਹੈ। ਔਨਲਾਈਨ ਦਵਾਈਆਂ ਦੀ ਕਾਨੂੰਨੀਤਾ ਅਤੇ ਸਟੋਰੇਜ ਦੇ ਮਿਆਰਾਂ ਬਾਰੇ ਵੀ ਗੰਭੀਰ ਸਵਾਲ ਉਠਾਏ ਜਾ ਰਹੇ ਹਨ। ਅਧਿਕਾਰੀਆਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਦਵਾਈਆਂ ਦੀ ਔਨਲਾਈਨ ਗੈਰ-ਕਾਨੂੰਨੀ ਵਿਕਰੀ ‘ਤੇ ਤੁਰੰਤ ਪਾਬੰਦੀ ਲਗਾਈ ਜਾਵੇ।
ਪਰ ਇਸ ਦੇ ਨਾਲ ਹੀ ਐਮਰਜੈਂਸੀ ਵਿੱਚ ਮਰੀਜ਼ਾਂ ਦੀ ਸਹਾਇਤਾ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਉੱਥੇ ਹੀ ਚੰਡੀਗੜ੍ਹ ਵਿੱਚ ਦਵਾਈਆਂ ਦੀ ਘਾਟ ਨੂੰ ਦੂਰ ਕਰਨ ਲਈ, ਪ੍ਰਸ਼ਾਸਨ ਨੇ ਕਈ ਮੈਡੀਕਲ ਸਟੋਰ ਅਤੇ ਜਨ ਔਸ਼ਧੀ ਕੇਂਦਰ ਖੁੱਲ੍ਹੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਮੇਂ ਦੌਰਾਨ 51 ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ, PGI, GMCH-32, GMCH-16, ਅਤੇ ਹੋਰ ਵੱਡੇ ਹਸਪਤਾਲਾਂ ਦੇ ਆਲੇ-ਦੁਆਲੇ ਕੁਝ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ। ਇਸ ਵਿੱਚ ਨਵੇਂ OPD, ਐਮਰਜੈਂਸੀ ਬਲਾਕ, ਟਰਾਮਾ ਸੈਂਟਰ ਅਤੇ ਵੱਖ-ਵੱਖ ਹਸਪਤਾਲਾਂ ਦੇ ਨੇੜੇ ਫਾਰਮੇਸੀਆਂ ਵਿੱਚ ਸਥਿਤ ਸਟੋਰ ਸ਼ਾਮਲ ਹਨ। ਇਸ ਤੋਂ ਇਲਾਵਾ, ਸੈਕਟਰ 33, ਸੈਕਟਰ 34, ਸੈਕਟਰ 22, ਮਨੀਮਾਜਰਾ ਅਤੇ ਹੋਰ ਖੇਤਰਾਂ ਵਿੱਚ ਕੁਝ ਮੈਡੀਕਲ ਸਟੋਰ ਅਤੇ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਖੁੱਲ੍ਹੇ ਰਹਿਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























