Punjab: ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼
– ਦੋ ਗ੍ਰਿਫ਼ਤਾਰ, 5.5 ਕਿਲੋਗ੍ਰਾਮ ਹੈਰੋਇਨ, 4 ਪਿਸਤੌਲ ਸਮੇਤ 10 ਰੌਂਦ ਬਰਾਮਦ
ਅੰਮ੍ਰਿਤਸਰ, 20 ਮਈ: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ, ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ/ਗੋਲਾ ਬਾਰੂਦ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਦੇ ਹੋਏ, ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ, 5.5 ਕਿਲੋਗ੍ਰਾਮ ਹੈਰੋਇਨ, 4 ਪਿਸਤੌਲ ਸਮੇਤ 10 ਰੌਂਦ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਹਥਿਆਰਾਂ/ਗੋਲਾ ਬਾਰੂਦ ਦੀ ਖੇਪ ਅੱਗੇ ਵੰਡਣ ਲਈ ਮਿਲੀ ਸੀ।
ਪੁਲਿਸ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ। ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸੰਬੰਧਾ ਦਾ ਪਤਾ ਕਰਨ ਅਤੇ ਇਸ ਮਾਡਿਊਲ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ, ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















