Punjab ਸਰਕਾਰ ਅੱਜ ਤੋਂ ਸ਼ੁਰੂ ਕਰੇਗੀ ਅਵਾਰਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ
ਚੰਡੀਗੜ੍ਹ, 22 ਮਈ – ਪੰਜਾਬ ‘ਚ ਅਵਾਰਾ ਤੇ ਜਾਨਲੇਵਾ ਕੁੱਤਿਆਂ ਨੂੰ ਖ਼ਤਮ ਕਰਨ ਦੀ ਤਿਆਰੀ ਅੱਜ ਤੋਂ ਸ਼ੁਰੂ ਹੋ ਜਾਵੇਗੀ। ਪੰਜਾਬ ਸਰਕਾਰ ਅੱਜ ਤੋਂ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਇੱਕ ਵੱਡੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

ਸੀਐਮ ਮਾਨ ਨੇ ਟਵੀਟ ਕਰਕੇ ਕਿਹਾ ਕਿ “ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਪੰਜਾਬ ਸਰਕਾਰ ਕੱਲ (22ਮਈ) ਤੋਂ ਸ਼ੁਰੂ ਕਰੇਗੀ ਬੱਚਿਆਂ ਅਤੇ ਰਾਹਗੀਰਾਂ ਦੀ ਜਾਨ ਨੂੰ ਖ਼ਤਰਾ ਬਣੇ ਅਵਾਰਾ ਅਤੇ ਜਾਨਲੇਵਾ ਕੁੱਤਿਆਂ ਨੂੰ ਖਤਮ ਕਰਨ ਲਈ ਵੱਡੀ ਮੁਹਿੰਮ..ਧੰਨਵਾਦ ਸੁਪਰੀਮ ਕੋਰਟ…”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























