Punjab: ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਦੀ ਸਹੂਲਤ ਲਈ ਦੋ ਨਵੀਆਂ ਬੱਸਾਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਚੰਡੀਗੜ੍ਹ, 22 ਮਈ (ਵਿਸ਼ਵ ਵਾਰਤਾ) – ਮਹਾਰਾਜਾ ਭੂਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਸਹੂਲਤ ਅਤੇ ਬਿਹਤਰ ਆਵਾਜਾਈ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਦੋ ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਆਧੁਨਿਕ ਸਹੂਲਤਾਂ ਮੁਹੱਈਆ ਕਰਵਾ ਕੇ ਨੌਜਵਾਨਾਂ ਲਈ ਵਧੀਆ ਮਾਹੌਲ ਤਿਆਰ ਕਰਨ ਲਈ ਵਚਨਬੱਧ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























