Entertainment: ਗਾਇਕ Diljit Dosanjh ਨੂੰ ਅਮਰੀਕਾ ਦੀ ਅਦਾਲਤ ਨੇ ਭੇਜੇ ਸੰਮਨ, ਪੜ੍ਹੋ ਕੀ ਹੈ ਮਾਮਲਾ
ਚੰਡੀਗੜ੍ਹ, 22 ਮਈ – ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਅਮਰੀਕਾ ਦੀ ਇੱਕ ਅਦਾਲਤ ਵੱਲੋਂ ਦਿਲਜੀਤ ਦੋਸਾਂਝ ਨੂੰ ਸੰਮਨ ਜਾਰੀ ਕੀਤੇ ਗਏ ਹਨ। ਇਸ ਮਾਮਲੇ ਵਿੱਚ ਅਮਰੀਕੀ ਟੀਵੀ ਮੇਜ਼ਬਾਨ Jimmy Fallon ਨੂੰ ਵੀ ਤਲਬ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ, 1984 ਦੇ ਸਿੱਖ ਦੰਗਿਆਂ ਦੇ ਪੀੜਤ ਮਹਿੰਦਰ ਸਿੰਘ ਵੱਲੋਂ ਇਹ ਸ਼ਿਕਾਇਤ ਦਰਜ ਕਰਵਾਈ ਗਈ ਹੈ। ਅਦਾਲਤ ਨੇ ਦਿਲਜੀਤ ਦੋਸਾਂਝ ਅਤੇ ਜਿਮੀ ਫੈਲਨ ਨੂੰ 21 ਦਿਨਾਂ ਦੇ ਅੰਦਰ ਆਪਣਾ ਜਵਾਬ ਦਾਖਲ ਕਰਨ ਦੇ ਆਦੇਸ਼ ਦਿੱਤੇ ਹਨ।
ਦਰਅਸਲ ਮਹਿੰਦਰ ਸਿੰਘ ਵੱਲੋਂ ਪਾਈ ਗਈ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਦਿਲਜੀਤ ਦੋਸਾਂਝ ਨੇ ਟੀਵੀ ਸ਼ੋਅ ‘ਕੌਣ ਬਣੇਗਾ ਕਰੋੜਪਤੀ’ ਵਿੱਚ ਅਮਿਤਾਭ ਬੱਚਨ ਦੇ ਜਨਤਕ ਤੌਰ ‘ਤੇ ਪੈਰ ਛੂਹ ਕੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਦੀਆਂ ਭਾਵਨਾਵਾਂ ਨੂੰ ਗੰਭੀਰ ਸੱਟ ਮਾਰੀ ਹੈ। ਪਟੀਸ਼ਨ ‘ਚ ਕਿਹਾ ਗਿਆ ਹੈ ਕਿ 1984 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਅਮਿਤਾਭ ਬੱਚਨ ਨੇ ਕਥਿਤ ਤੌਰ ‘ਤੇ ‘ਖ਼ੂਨ ਬਦਲੇ ਖ਼ੂਨ’ ਦਾ ਨਾਅਰਾ ਦਿੱਤਾ ਸੀ, ਜਿਸ ਕਾਰਨ ਸਿੱਖਾਂ ਖ਼ਿਲਾਫ਼ ਵੱਡੇ ਪੱਧਰ ‘ਤੇ ਹਿੰਸਾ ਭੜਕੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























