– ਚਾਰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ
– 2 ਮਈ ਨੂੰ ਅਲਾਟ ਕੀਤੇ ਜਾਣਗੇ ਚੋਣ ਨਿਸ਼ਾਨ
ਪਟਿਆਲਾ, 30 ਅਪ੍ਰੈਲ: ਲੋਕ ਸਭਾ ਹਲਕਾ ਪਟਿਆਲਾ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਮੌਕੇ 4 ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਕਾਰਣ ਹੁਣ 29 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਰਿਟਰਨਿੰਗ ਅਧਿਕਾਰੀ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਮਾਰ ਅਮਿਤ ਵੱਲੋਂ ਜਨਰਲ ਅਬਜ਼ਰਵਰ ਸ੍ਰੀ ਸੌਰਬ ਭਗਤ (ਆਈ.ਏ.ਐਸ) ਤੇ ਸ੍ਰੀ ਅਭੇ ਵਰਮਾ ਅਤੇ ਪੁਲਿਸ ਅਬਜ਼ਰਵਰ ਸ੍ਰੀ ਚੰਦਰਾ ਗੁਪਤਾ (ਆਈ.ਪੀ.ਐਸ) ਦੀ ਨਿਗਰਾਨੀ ‘ਚ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਗਈ।
ਰਿਟਰਨਿੰਗ ਅਧਿਕਾਰੀ ਸ੍ਰੀ ਕੁਮਾਰ ਅਮਿਤ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਨਾਮਜ਼ਦਗੀਆਂ ਦੀ ਪੜਤਾਲ ਉਪਰੰਤ ਚਾਰ ਉਮੀਦਵਾਰਾਂ ਦੇ ਕਾਗਜ ਰੱਦ ਹੋਏ ਹਨ ਉਨ੍ਹਾਂ ਦੱਸਿਆ ਕਿ ਪੜਤਾਲ ਬਾਅਦ ਆਪਣਾ ਸਮਾਜ ਪਾਰਟੀ ਦੇ ਉਮੀਦਵਾਰ ਸ੍ਰੀ ਗੁਰਬਾਜ ਸਿੰਘ ਦੇ ਨਾਮਜ਼ਦਗੀ ਪੱਤਰ ਰੱਦ ਹੋਏ ਹਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀਮਤੀ ਨੀਨਾ ਮਿੱਤਲ ਦੇ ਕਵਰਿੰਗ ਉਮੀਦਵਾਰ ਸ੍ਰੀ ਅਜੇ ਮਿੱਤਲ ਦੇ ਨਾਮਜ਼ਦਗੀ ਪੱਤਰ ਰੱਦ ਹੋਏ ਹਨ। ਰਿਟਰਨਿੰਗ ਅਧਿਕਾਰੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀਮਤੀ ਪਰਨੀਤ ਕੌਰ ਦੇ ਕਵਰਿੰਗ ਉਮੀਦਵਾਰ ਸ੍ਰੀ ਹਿੰਮਤ ਸਿੰਘ ਕਾਹਲੋ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰੀ ਸੁਰਜੀਤ ਸਿੰਘ ਰੱਖੜਾ ਦੇ ਕਵਰਿੰਗ ਉਮੀਦਵਾਰ ਸ੍ਰੀ ਚਰਨਜੀਤ ਸਿੰਘ ਦੇ ਕਾਗਜ਼ ਰੱਦ ਹੋਏ ਹਨ।
ਰਿਟਰਨਿੰਗ ਅਧਿਕਾਰੀ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪੜਤਾਲ ਉਪਰੰਤ ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ ਉਨ੍ਹਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀਮਤੀ ਪਰਨੀਤ ਕੌਰ, ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀਮਤੀ ਨੀਨਾ ਮਿੱਤਲ, ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਸ੍ਰੀ ਸੁਰਜੀਤ ਸਿੰਘ ਰੱਖੜਾ, ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ, ਸ਼ਿਵ ਸੈਨਾ ਦੇ ਉਮੀਦਵਾਰ ਸ੍ਰੀ ਅਸ਼ਵਨੀ ਕੁਮਾਰ, ਹਿੰਦੁਸਤਾਨ ਸ਼ਕਤੀ ਸੈਨਾ ਦੇ ਉਮੀਦਵਾਰ ਸ੍ਰੀ ਸ਼ਮਾਕਾਂਤ ਪਾਂਡੇ, ਅੰਬੇਡਕਰਾਈਟ ਪਾਰਟੀ ਆਫ ਇੰਡੀਆਂ ਦੇ ਉਮੀਦਵਾਰ ਸ੍ਰੀ ਹਰਪਾਲ ਸਿੰਘ, ਰਾਸ਼ਟਰੀ ਜਨ ਸ਼ਕਤੀ ਪਾਰਟੀ (ਸੈਕੁਲਰ) ਦੇ ਉਮੀਦਵਾਰ ਸ੍ਰੀ ਅਜੈਬ ਸਿੰਘ, ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਸ੍ਰੀ ਨਰਿੰਦਰ ਸਿੰਘ ਅਤੇ ਬਹੁਜਨ ਮੁਕਤੀ ਪਾਰਟੀ ਦੇ ਉਮੀਦਵਾਰ ਸ੍ਰੀ ਰਜਿੰਦਰ ਸਿੰਘ ਦੇ ਨਾਮ ਸ਼ਾਮਲ ਹਨ। ਰਿਟਰਨਿੰਗ ਅਧਿਕਾਰੀ ਨੇ ਦੱਸਿਆ ਕਿ ਆਜ਼ਾਦ ਉਮੀਦਵਾਰਾਂ ‘ਚ ਸ੍ਰੀ ਗੁਰਨਾਮ ਸਿੰਘ, ਸ੍ਰੀ ਜਸਬੀਰ ਸਿੰਘ, ਸ੍ਰੀ ਰਾਜੇਸ਼ ਕੁਮਾਰ, ਸ੍ਰੀ ਹਰਭਜਨ ਸਿੰਘ ਵਿਰਕ, ਸ੍ਰੀ ਪਰਮਿੰਦਰ ਕੁਮਾਰ, ਸ੍ਰੀ ਪਰਵੀਨ ਕੁਮਾਰ, ਸ੍ਰੀ ਸ਼ੰਕਰ ਲਾਲ, ਸ੍ਰੀ ਮਨਜੀਤ ਸਿੰਘ, ਸ੍ਰੀ ਅਮਰਪ੍ਰੀਤ ਸਿੰਘ, ਸ੍ਰੀ ਜਗਮੇਲ ਸਿੰਘ, ਸ੍ਰੀ ਬਲਦੀਪ ਸਿੰਘ, ਸ੍ਰੀ ਬਨਵਾਰੀ ਲਾਲ, ਸ੍ਰੀ ਅਵਤਾਰ ਸਿੰਘ, ਸ੍ਰੀ ਮਲਕੀਤ ਸਿੰਘ, ਸ੍ਰੀ ਮੋਹਨ ਲਾਲ, ਸ੍ਰੀ ਰਿਸ਼ਭ ਸ਼ਰਮਾ, ਸ੍ਰੀ ਰਣਧੀਰ ਸਿੰਘ ਖੰਗੂੜਾ, ਸ੍ਰੀ ਲਾਲ ਚੰਦ ਅਤੇ ਸ੍ਰੀ ਮੱਖਣ ਸਿੰਘ ਦੇ ਨਾਮਜ਼ਦਗੀ ਪੱਤਰ ਵੀ ਸਹੀ ਪਾਏ ਗਏ ਹਨ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ 2 ਮਈ 2019 (ਵੀਰਵਾਰ) ਤੱਕ ਉਮੀਦਵਾਰਾਂ ਵੱਲੋਂ ਆਪਣੇ ਨਾਮ ਵਾਪਸ ਲਏ ਜਾ ਸਕਦੇ ਹਨ ਅਤੇ ਇਸੇ ਦਿਨ ਸ਼ਾਮ ਤਿੰਨ ਵਜੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਜਦਕਿ ਵੋਟਾਂ 19 ਮਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ।
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ ਹਾਸਲ ਹੋਇਆ
ਐਸ ਏ ਐਸ ਨਗਰ ਵਿੱਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ਦੇ ਡਰਾਅ ਤੋਂ 528.52 ਕਰੋੜ ਰੁਪਏ ਦਾ ਆਬਕਾਰੀ ਮਾਲੀਆ...