ਪੰਜਾਬ ‘ਚ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ
ਚੰਡੀਗੜ੍ਹ, 22 ਮਈ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਭਿਆਨਕ ਗਰਮੀ ਅਤੇ ਹੀਟਵੇਵ ਦਾ ਕਹਿਰ ਜਾਰੀ ਹੈ। ਸ਼ੁੱਕਰਵਾਰ ਨੂੰ ਕਈ ਥਾਵਾਂ ‘ਤੇ ਤੇਜ਼ ਹਵਾਵਾਂ ਚੱਲੀਆਂ ਅਤੇ ਕੁਝ ਥਾਵਾਂ ‘ਤੇ ਲੂ ਨੇ ਲੋਕਾਂ ਨੂੰ ਬੇਹਾਲ ਕੀਤਾ। ਇਸ ਵਿਚਾਲੇ ਹੀ ਸਰਕਾਰੀ ਦਫ਼ਤਰਾਂ ਅਤੇ ਪੰਜਾਬ ਦੇ ਸਾਰੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ।

ਪੰਜਾਬ ‘ਚ ਅੱਤ ਦੀ ਗਰਮੀ ਦੇ ਮੱਦੇਨਜ਼ਰ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਕਿ “ਗਰਮੀ ਨੂੰ ਧਿਆਨ ਵਿਚ ਰੱਖਦਿਆਂ 25 ਮਈ ਦਿਨ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ, ਸਾਰੀਆਂ ਕਲਾਸਾਂ ਦਾ ਸਮਾਂ ਸਵੇਰੇ 7:30 AM ਵਜੇ ਤੋਂ ਦੁਪਹਿਰ 1:30PM ਤੱਕ ਹੋਵੇਗਾ”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























