USA News: ਟਰੰਪ ਪ੍ਰਸ਼ਾਸਨ ਨੂੰ ਵੱਡਾ ਝਟਕਾ ! ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
ਨਵੀਂ ਦਿੱਲੀ, 23 ਮਈ – ਯੂਐਸ ਡਾਇਰੈਕਟਰ ਆਫ਼ ਨੈਸ਼ਨਲ ਇੰਟੈਲੀਜੈਂਸ (ਡੀਐਨਆਈ) ਤੁਲਸੀ ਗੈਬਾਰਡ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮੰਤਰੀ ਮੰਡਲ ਦਾ ਹਿੱਸਾ ਸੀ। ਉਨ੍ਹਾਂ ਦਾ ਅਸਤੀਫਾ 30 ਜੂਨ, 2026 ਤੋਂ ਮੰਨਿਆ ਜਾਵੇਗਾ।
ਉਨ੍ਹਾਂ ਦੇ ਅਸਤੀਫੇ ਦਾ ਕਰਨ ਉਨ੍ਹਾਂ ਦੇ ਪਤੀ ਦੀ ਬਿਮਾਰੀ ਹੈ। ਤੁਲਸੀ ਗੈਬਾਰਡ ਨੇ ਆਪਣੇ ਪਤੀ ਦੇ ਇਲਾਜ ਅਤੇ ਦੇਖਭਾਲ ਲਈ ਇਹ ਕਦਮ ਚੁੱਕਿਆ ਹੈ, ਕਿਉਂਕਿ ਉਸਦੇ ਪਤੀ, ਅਬ੍ਰਾਹਮ ਵਿਲੀਅਮਜ਼ ਨੂੰ ਇੱਕ ਦੁਰਲੱਭ ਹੱਡੀਆਂ ਦੇ ਕੈਂਸਰ ਦਾ ਪਤਾ ਲੱਗਿਆ ਹੈ।
ਦੱਸ ਦਈਏ ਕਿ ਤੁਲਸੀ ਗੈਬਾਰਡ ਨੇ 18 ਅਮਰੀਕੀ ਖੁਫੀਆ ਏਜੰਸੀਆਂ ਦੀ ਅਗਵਾਈ ਕੀਤੀ ਅਤੇ ਪਿਛਲੇ ਡੇਢ ਸਾਲ ਤੋਂ ਰਾਸ਼ਟਰੀ ਖੁਫੀਆ ਵਿਭਾਗ ਦੇ ਡਾਇਰੈਕਟਰ ਵਜੋਂ ਸੇਵਾ ਨਿਭਾ ਰਹੇ ਸਨ। ਹਾਲ ਹੀ ‘ਚ ਉਸਨੇ ਓਵਲ ਦਫ਼ਤਰ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ ਅਤੇ ਆਪਣਾ ਅਸਤੀਫਾ ਸੌਂਪ ਦਿੱਤਾ। ਉਸਦਾ ਕਾਰਜਕਾਲ 30 ਜੂਨ, 2026 ਤੱਕ ਰਹੇਗਾ। ਉਹ ਅਮਰੀਕੀ ਕਾਂਗਰਸ ਵਿੱਚ ਸੇਵਾ ਕਰਨ ਵਾਲੀ ਪਹਿਲੀ ਹਿੰਦੂ ਨੇਤਾ ਹੈ। ਉਸਦੇ ਅਚਾਨਕ ਅਸਤੀਫੇ ਨੂੰ ਰਾਸ਼ਟਰਪਤੀ ਟਰੰਪ ਦੇ ਪ੍ਰਸ਼ਾਸਨ ਲਈ ਇੱਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























