National: ਕੇਜਰੀਵਾਲ ਨੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨੂੰ ਕੀਤੀ ਅਪੀਲ, ਪੜ੍ਹੋ ਕੀ ਕਿਹਾ ?
ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਹੈ ਕਿ 21 ਤਾਰੀਖ ਨੂੰ NEET ਰੀ-ਐਗਜ਼ਾਮ ਦੇਣ ਵਾਲੇ ਵਿਦਿਆਰਥੀਆਂ ਲਈ ਬੱਸ ਯਾਤਰਾ ਮੁਫ਼ਤ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੋਈ ਹੈ ਕਿ ਬਿਹਾਰ ਅਤੇ ਹਰਿਆਣਾ ਨੇ ਇਸ ਮਾਮਲੇ ਵਿੱਚ ਪੰਜਾਬ ਦੀ ਪਹਲ ਦਾ ਸਮਰਥਨ ਕੀਤਾ ਹੈ। ਉਮੀਦ ਹੈ ਕਿ ਹੋਰ ਰਾਜਾਂ ਦੇ ਮੁੱਖ ਮੰਤਰੀ ਵੀ ਵਿਦਿਆਰਥੀਆਂ ਦੀ ਸਹੂਲਤ ਲਈ ਇਸੇ ਤਰ੍ਹਾਂ ਦਾ ਫੈਸਲਾ ਲੈਣਗੇ।
ਦੱਸ ਦਈਏ ਕਿ ਜਦੋਂ ਕੇਂਦਰ ਵੱਲੋਂ NEET ਰੀ-ਐਗਜ਼ਾਮ ਲੈਣ ਦਾ ਫੈਸਲਾ ਕੀਤਾ ਗਿਆ ਸੀ ਤਾਂ ਪੰਜਾਬ ਸਰਕਾਰ ਨੇ NEET ਪੇਪਰ ਦੇਣ ਵਾਲੇ ਵਿਦਿਆਰਥੀਆਂ ਲਈ ਮੁਫ਼ਤ ਬੱਸ ਯਾਤਰਾ ਦੇਣ ਦਾ ਐਲਾਨ ਕੀਤਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























