• Latest
  • Trending
PUNJAB : ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਬਿਜਲੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਤਰੁਨਪ੍ਰੀਤ ਸਿੰਘ ਸੌਂਦ

PUNJAB : ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਬਿਜਲੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਤਰੁਨਪ੍ਰੀਤ ਸਿੰਘ ਸੌਂਦ

6 months ago
ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

40 minutes ago
ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

48 minutes ago
Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

57 minutes ago
ਕੱਲ੍ਹ ਨੂੰ ਗੋਆ ਵਿਖੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ ‘ਡੈਮੋਗ੍ਰਾਫੀ ਇਜ਼ ਡੈਸਟੀਨੀ’ Documentary  

ਕੱਲ੍ਹ ਨੂੰ ਗੋਆ ਵਿਖੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ ‘ਡੈਮੋਗ੍ਰਾਫੀ ਇਜ਼ ਡੈਸਟੀਨੀ’ Documentary  

1 hour ago
ਪੈਕ ਕੀਤੇ ਭੋਜਨ ਪਦਾਰਥਾਂ ‘ਤੇ ਖੰਡ, ਨਮਕ ਜਾਂ ਚਰਬੀ ਦੀ ਵਧੇਰੇ ਮਾਤਰਾ ਦੇ ਹੋਣੇ ਚਾਹੀਦੇ ਹਨ ਸਪੱਸ਼ਟ ਲੇਬਲ: ਸੁਪਰੀਮ ਕੋਰਟ

ਪੈਕ ਕੀਤੇ ਭੋਜਨ ਪਦਾਰਥਾਂ ‘ਤੇ ਖੰਡ, ਨਮਕ ਜਾਂ ਚਰਬੀ ਦੀ ਵਧੇਰੇ ਮਾਤਰਾ ਦੇ ਹੋਣੇ ਚਾਹੀਦੇ ਹਨ ਸਪੱਸ਼ਟ ਲੇਬਲ: ਸੁਪਰੀਮ ਕੋਰਟ

1 hour ago
ਦਿੱਲੀ ਦੀ ਹਵਾ ਵਿੱਚ ਫਿਲਹਾਲ ਨਹੀਂ ਹੋ ਰਿਹਾ ਸੁਧਾਰ ; AQI 319 ਦਰਜ

ਦਿੱਲੀ ਦੀ ਹਵਾ ਵਿੱਚ ਫਿਲਹਾਲ ਨਹੀਂ ਹੋ ਰਿਹਾ ਸੁਧਾਰ ; AQI 319 ਦਰਜ

3 hours ago
Gujarat’s ‘operation health’ : ਸਫਾਈ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹਾਈਵੇਅ ‘ਤੇ ਸਥਿਤ 175 ਹੋਟਲਾਂ ਨੂੰ ਨੋਟਿਸ ਜਾਰੀ

Gujarat’s ‘operation health’ : ਸਫਾਈ ਨਿਯਮਾਂ ਦੀ ਉਲੰਘਣਾ ਕਰਨ ‘ਤੇ ਹਾਈਵੇਅ ‘ਤੇ ਸਥਿਤ 175 ਹੋਟਲਾਂ ਨੂੰ ਨੋਟਿਸ ਜਾਰੀ

3 hours ago
Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਟੀਮ ਇੰਡੀਆ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਟੀਮ ਇੰਡੀਆ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫੈਸਲਾ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਆਏ ਸਾਹਮਣੇ : ਪਟਿਆਲਾ ਵਿੱਚ 445 ਘਟਨਾਵਾਂ ਦਰਜ, 265 ਮਾਮਲਿਆਂ ਵਿੱਚ ਐਫ.ਆਈ.ਆਰ. 

ਪੰਜਾਬ ਵਿੱਚ ਪਰਾਲੀ ਸਾੜਨ ਦੇ 7,159 ਮਾਮਲੇ ਆਏ ਸਾਹਮਣੇ : ਪਟਿਆਲਾ ਵਿੱਚ 445 ਘਟਨਾਵਾਂ ਦਰਜ, 265 ਮਾਮਲਿਆਂ ਵਿੱਚ ਐਫ.ਆਈ.ਆਰ. 

4 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: CJP ਦੇ ਸੌਰਵ ਦਾਸ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ

National: CJP ਦੇ ਸੌਰਵ ਦਾਸ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ

4 hours ago
Punjab ‘ਚ ਹਰਿਆਣਵੀ ਸਿੰਗਰ ‘ਤੇ FIR ਦਰਜ, ਪੜ੍ਹੋ ਕੀ ਹੈ ਮਾਮਲਾ ?

Punjab ‘ਚ ਹਰਿਆਣਵੀ ਸਿੰਗਰ ‘ਤੇ FIR ਦਰਜ, ਪੜ੍ਹੋ ਕੀ ਹੈ ਮਾਮਲਾ ?

5 hours ago
Hindi News
English News
Thursday, November 26, 2026
No Result
View All Result
18 °c
Chandigarh
17 ° Fri
18 ° Sat
19 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਬਿਜਲੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਤਰੁਨਪ੍ਰੀਤ ਸਿੰਘ ਸੌਂਦ

May 25, 2026
in ਖਬਰਾਂ, ਪੰਜਾਬ
PUNJAB : ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਬਿਜਲੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਤਰੁਨਪ੍ਰੀਤ ਸਿੰਘ ਸੌਂਦ

PUNJAB : ਝੋਨੇ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਲਈ ਬਿਜਲੀ ਸਬੰਧੀ ਸਾਰੇ ਪ੍ਰਬੰਧ ਮੁਕੰਮਲ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 24 ਮਈ (ਵਿਸ਼ਵ ਵਾਰਤਾ)  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਵਚਨਬੱਧਤਾ ਦਹੁਰਾਉਂਦਿਆਂ ਅੱਜ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵੱਲੋਂ ਆਗਾਮੀ ਝੋਨੇ ਦੀ ਬਿਜਾਈ ਸੀਜ਼ਨ ਦੌਰਾਨ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਲਈ ਝੋਨੇ ਦੇ ਸੀਜ਼ਨ ਲਈ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ। ਇਹ ਸਮਾਂ ਸਾਰਣੀ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਅਤੇ 5 ਜੂਨ ਤੋਂ ਫਰੀਦਕੋਟ, ਬਠਿੰਡਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਵਿਖੇ ਲਾਗੂ ਹੋਵੇਗਾ। ਇਸ ਦੇ ਨਾਲ ਹੀ 9 ਜੂਨ ਤੋਂ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਐਸਬੀਐਸ ਨਗਰ ਜ਼ਿਲ੍ਹਿਆਂ ਵਿੱਚ ਰੋਜ਼ਾਨਾ 8 ਘੰਟੇ ਤੋਂ ਵੱਧ ਬਿਜਲੀ ਮੁਹੱਈਆ ਕਰਵਾਈ ਜਾਵੇਗੀ।”

ਉਨ੍ਹਾਂ ਅੱਗੇ ਕਿਹਾ, “ਸੂਬਾ ਸਰਕਾਰ ਨੇ ਖੇਤੀਬਾੜੀ ਖੇਤਰ ਨੂੰ ਪਹਿਲ ਦਿੱਤੀ ਹੈ ਅਤੇ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਸਹੂਲਤ ਲਈ ਸਾਰੀਆਂ ਜ਼ਰੂਰੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।”

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ, ਪੀਐਸਪੀਸੀਐਲ ਸੂਬੇ ਵਿੱਚ ਖੇਤੀਬਾੜੀ ਲਈ ਜਾਰੀ ਹਰੇਕ ਮੋਟਰ ਕੁਨੈਕਸ਼ਨ ਲਈ ਰੋਜ਼ਾਨਾ ਅੱਠ ਘੰਟੇ ਤੋਂ ਵੱਧ ਬਿਜਲੀ ਦੀ ਉਪਲਬਧਤਾ ਯਕੀਨੀ ਬਣਾਏਗਾ ਤਾਂ ਜੋ ਕਿਸਾਨ ਝੋਨੇ ਦੀ ਲਵਾਈ ਸੁਚਾਰੂ ਅਤੇ ਬਿਨਾਂ ਕਿਸੇ ਪਰੇਸ਼ਾਨੀ ਦੇ ਕਰ ਸਕਣ।”

ਉਨ੍ਹਾਂ ਕਿਹਾ, “ਪੰਜਾਬ ਦੇ ਮਿਹਨਤੀ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ਅਤੇ ਸੂਬਾ ਸਰਕਾਰ ਇਸ ਮਹੱਤਵਪੂਰਨ ਸਮੇਂ ਦੌਰਾਨ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।”

ਮੰਤਰੀ ਨੇ ਅੱਗੇ ਕਿਹਾ, “ਬਿਜਲੀ ਵੰਡ ਪ੍ਰਣਾਲੀ ਦੀ ਨਿਰੰਤਰ ਨਿਗਰਾਨੀ ਲਈ ਸੂਬੇ ਭਰ ਵਿੱਚ ਪੀਐਸਪੀਸੀਐਲ ਦੇ ਅਧਿਕਾਰੀਆਂ ਅਤੇ ਤਕਨੀਕੀ ਸਟਾਫ ਦੀਆਂ ਸਮਰਪਿਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਫੀਲਡ ਅਧਿਕਾਰੀਆਂ ਨੂੰ 24 ਘੰਟੇ ਉਪਲਬਧ ਰਹਿਣ ਅਤੇ ਕਿਸੇ ਵੀ ਤਰ੍ਹਾਂ ਦੀ ਖਰਾਬੀ, ਟ੍ਰਾਂਸਫਾਰਮਰ ਸਬੰਧੀ ਮੁੱਦੇ ਅਤੇ ਹੋਰ ਤਕਨੀਕੀ ਨੁਕਸ ਦਾ ਪਹਿਲ ਦੇ ਆਧਾਰ ‘ਤੇ ਤੁਰੰਤ ਹੱਲ ਯਕੀਨੀ ਬਣਾਉਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ ਹਨ।”

ਉਨ੍ਹਾਂ ਅੱਗੇ ਕਿਹਾ, “ਝੋਨੇ ਦੀ ਬਿਜਾਈ ਦੌਰਾਨ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਜਵਾਬ ਦੇਣਾ ਯਕੀਨੀ ਬਣਾਉਣ ਲਈ ਸਮਰਪਿਤ ਕੰਟਰੋਲ ਰੂਮਾਂ ਅਤੇ ਸ਼ਿਕਾਇਤ ਪ੍ਰਬੰਧਨ ਵਿਧੀਆਂ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।”

ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਕਿਹਾ, “ਪੀਐਸਪੀਸੀਐਲ ਨੇ ਪਹਿਲਾਂ ਹੀ ਟਰਾਂਸਮਿਸ਼ਨ ਲਾਈਨਾਂ, ਟ੍ਰਾਂਸਫਾਰਮਰਾਂ ਅਤੇ ਹੋਰ ਬਿਜਲੀ ਬੁਨਿਆਦੀ ਢਾਂਚੇ ਦੇ ਜ਼ਰੂਰੀ ਰੱਖ-ਰਖਾਅ ਸਬੰਧੀ ਕਾਰਜ ਪਹਿਲਾਂ ਹੀ ਮੁਕੰਮਲ ਕਰ ਲਏ ਹਨ ਤਾਂ ਜੋ ਮੰਗ ਦੇ ਸੀਜ਼ਨ ਦੌਰਾਨ ਫਾਲਤੂ ਵਿਘਨਾਂ ਤੋਂ ਬਚਿਆ ਜਾ ਸਕੇ।”

ਬਿਜਲੀ ਮੰਤਰੀ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਸੂਬੇ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਾਰੇ ਖੇਤਰਾਂ, ਖਾਸ ਕਰਕੇ ਖੇਤੀਬਾੜੀ ਨੂੰ ਲੋੜੀਂਦੀ ਬਿਜਲੀ ਮੁਹੱਈਆ ਕਰਵਾਉਣਾ ਭਗਵੰਤ ਮਾਨ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚੋਂ ਇੱਕ ਹੈ।”

ਕਿਸਾਨਾਂ ਨੂੰ ਬਿਜਲੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਅਤੇ ਪੀਐਸਪੀਸੀਐਲ ਦੁਆਰਾ ਜਾਰੀ ਕੀਤੇ ਗਏ ਸ਼ਡਿਊਲ ਦੀ ਪਾਲਣਾ ਕਰਨ ਦੀ ਅਪੀਲ ਕਰਨ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ, “ਸੂਬਾ ਸਰਕਾਰ ਕਿਸਾਨ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਅਤੇ ਪੰਜਾਬ ਭਰ ਵਿੱਚ ਝੋਨੇ ਦੇ ਸੀਜ਼ਨ ਨੂੰ ਸਫ਼ਲ ਅਤੇ ਸੁਖਾਲਾ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੇਗੀ।”

Tags: Breaking news in PunjabiLatest News In PunjabiMANSAMansa Newspaddy transplantation seasonPUNJABpunjab newsPunjab news in PunjabiTarunpreet Singh Sondtop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ) ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ...

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੁੱਡਾ ਗਰਾਊਂਡ ਪਟਿਆਲਾ ਵਿਖੇ ਕੀਤੀ ਗਈ ਵੱਡੀ ਰੈਲੀ

by Navjot
November 26, 2026
0

ਪਟਿਆਲਾ 26 ਨਵੰਬਰ (ਵਿਸ਼ਵ ਵਾਰਤਾ )ਸੰਯੁਕਤ ਕਿਸਾਨ ਮੋਰਚਾ ਦੇ ਕੌਮੀ ਸੱਦੇ ਤਹਿਤ ਅੱਜ 26 ਨਵੰਬਰ ਨੂੰ ਪੰਜਾਬ ਚੈਪਟਰ ਵੱਲੋਂ ਪਟਿਆਲਾ...

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

Rising Stars Asia Cup:  ਸੈਮੀਫਾਈਨਲ ਮੁਕਾਬਲਾ ; ਭਾਰਤ ਬਨਾਮ ਸ਼੍ਰੀਲੰਕਾ ; ਭਾਰਤ ਨੇ ਗਵਾਈਆਂ 4 ਵਿਕਟਾਂ, ਸਕੋਰ 200 ਤੋਂ ਪਾਰ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ)  ਰਾਈਜ਼ਿੰਗ ਸਟਾਰਸ ਏਸ਼ੀਆ ਕੱਪ ਦਾ ਪਹਿਲਾ ਸੈਮੀਫਾਈਨਲ ਅੱਜ ਭਾਰਤ ਏ ਅਤੇ ਸ਼੍ਰੀਲੰਕਾ ਏ ਵਿਚਕਾਰ ਖੇਡਿਆ...

ਕੱਲ੍ਹ ਨੂੰ ਗੋਆ ਵਿਖੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ ‘ਡੈਮੋਗ੍ਰਾਫੀ ਇਜ਼ ਡੈਸਟੀਨੀ’ Documentary  

ਕੱਲ੍ਹ ਨੂੰ ਗੋਆ ਵਿਖੇ 57ਵੇਂ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਵਿੱਚ ਦਿਖਾਈ ਜਾਵੇਗੀ ‘ਡੈਮੋਗ੍ਰਾਫੀ ਇਜ਼ ਡੈਸਟੀਨੀ’ Documentary  

by Navjot
November 26, 2026
0

ਮੁੰਬਈ, 26 ਨਵੰਬਰ (ਵਿਸ਼ਵ ਵਾਰਤਾ) ਰਾਸ਼ਟਰੀ ਪੁਰਸਕਾਰ ਜੇਤੂ ਫਿਲਮ ਨਿਰਮਾਤਾ ਅਤੇ 'ਦ ਕੇਰਲ ਸਟੋਰੀ 2' ਦੇ ਨਿਰਦੇਸ਼ਕ, ਸ਼੍ਰੀ ਕਾਮਾਖਿਆ ਨਾਰਾਇਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਗਏ ਪੰਜਾਬ ਦੇ ਤਿੰਨ ਸ਼ਰਧਾਲੂ ਲਾਪਤਾ

by Navjot
November 26, 2026
0

ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ) ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਪਾਕਿਸਤਾਨ ਸਥਿਤ ਗੁਰਦੁਆਰਿਆਂ ਦੇ...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 days ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 