ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਧੂਰੀ ਦੇ ਵਾਰਡ ਨੰਬਰ 7 ‘ਚ ਕੀਤਾ ਚੋਣ ਪ੍ਰਚਾਰ
ਆਮ ਆਦਮੀ ਪਾਰਟੀ ਵੱਲੋਂ ਵਿਕਾਸ ਦੇ ਮੁੱਦੇ ‘ਤੇ ਲੜੀ ਜਾ ਰਹੀ ਹੈ ਨਗਰ ਕੌਂਸਲ ਦੀ ਚੋਣ : ਚੇਅਰਮੈਨ ਦਲਵੀਰ ਸਿੰਘ ਢਿੱਲੋ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਲੋਕ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ
ਧੂਰੀ, 23 ਮਈ (ਵਿਸ਼ਵ ਵਾਰਤਾ);- ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋ ਵੱਲੋਂ ਅੱਜ ਧੂਰੀ ਸ਼ਹਿਰ ਦੇ ਵਾਰਡ ਨੰਬਰ 7 ਵਿੱਚ ਆਮ ਆਦਮੀ ਪਾਰਟੀ ਦੀ ਉਮੀਦਵਾਰ ਸਿਮਰਨ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਰਣਜੋਧ ਸਿੰਘ ਹਡਾਣਾ ਵੀ ਮੌਜੂਦ ਸਨ।
ਇਸ ਦੌਰਾਨ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਦੀ ਚੋਣ ਵਿਕਾਸ ਦੇ ਮੁੱਦੇ ‘ਤੇ ਲੜੀ ਜਾ ਰਹੀ ਹੈ ਅਤੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਦੇ ਆਧਾਰ ‘ਤੇ ਲੋਕਾਂ ਤੋਂ ਸਮਰਥਨ ਮੰਗਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਵਿੱਚ ਹੋਏ ਵਿਕਾਸ ਕਾਰਜ ਹੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹਨ।
ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੁਚੱਜੇ ਪ੍ਰਸ਼ਾਸਨ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ, ਜੋ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਨੂੰ ਦਰਸਾਉਂਦਾ ਹੈ।
ਚੇਅਰਮੈਨ ਢਿੱਲੋ ਨੇ ਵਾਰਡ ਨੰਬਰ 7 ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਅਤੇ ਸੁਚੱਜੇ ਪ੍ਰਬੰਧਨ ਨੂੰ ਜਾਰੀ ਰੱਖਣ ਲਈ ਆਮ ਆਦਮੀ ਪਾਰਟੀ ਦੀ ਉਮੀਦਵਾਰ ਸਿਮਰਨ ਕੌਰ ਨੂੰ ਭਾਰੀ ਬਹੁਮਤ ਨਾਲ ਜਿੱਤਾਉਣ।























