ਪੰਜਾਬ ‘ਚ ਅੱਜ ਤੋਂ ਬਦਲਿਆ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦਾ ਸਮਾਂ
ਚੰਡੀਗੜ੍ਹ, 25 ਮਈ (ਵਿਸ਼ਵ ਵਾਰਤਾ) ਪੰਜਾਬ ਵਿੱਚ ਭਿਆਨਕ ਗਰਮੀ ਅਤੇ ਹੀਟਵੇਵ ਦਾ ਕਹਿਰ ਜਾਰੀ ਹੈ। ਜਿਸ ਕਾਰਨ ਕਾਰਨ ਸਰਕਾਰ ਨੇ ਸਰਕਾਰੀ ਦਫ਼ਤਰਾਂ ਅਤੇ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਹੁਣ ਪੰਜਾਬ ‘ਚ ਸਰਕਾਰੀ ਦਫ਼ਤਰ ਅਤੇ ਸਾਰੇ ਸਕੂਲ ਅੱਜ 25 ਮਈ ਦਿਨ ਸੋਮਵਾਰ ਤੋਂ 7:30 ਵਜੇ ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹਣਗੇ।

ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦਾ ਐਲਾਨ ਕੀਤਾ ਸੀ ਕਿ “ਗਰਮੀ ਨੂੰ ਧਿਆਨ ਵਿਚ ਰੱਖਦਿਆਂ 25 ਮਈ ਦਿਨ ਸੋਮਵਾਰ ਤੋਂ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ, ਸਾਰੀਆਂ ਕਲਾਸਾਂ ਦਾ ਸਮਾਂ ਸਵੇਰੇ 7:30 AM ਵਜੇ ਤੋਂ ਦੁਪਹਿਰ 1:30PM ਤੱਕ ਹੋਵੇਗਾ” ।
























