Punjab: ਪੜ੍ਹੋ ਕਿੱਥੇ-ਕਿੱਥੇ ਕਿੰਨੇ ਫ਼ੀਸਦੀ ਪੋਲਿੰਗ ਕੀਤੀ ਗਈ ਦਰਜ
ਚੰਡੀਗੜ੍ਹ, 26 ਮਈ (ਵਿਸ਼ਵ ਵਾਰਤਾ) – ਪੰਜਾਬ ਵਿੱਚ ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਵੋਟਿੰਗ ਜਾਰੀ ਹੈ। ਰਾਜ ਚੋਣ ਕਮਿਸ਼ਨ ਦੇ ਅਨੁਸਾਰ, ਸਵੇਰੇ 10 ਵਜੇ ਤੱਕ 13.5% ਵੋਟਿੰਗ ਦਰਜ ਕੀਤੀ ਗਈ ਹੈ। ਵੋਟਿੰਗ ਈਵੀਐਮ ਦੀ ਬਜਾਏ ਬੈਲਟ ਪੇਪਰਾਂ ਦੀ ਵਰਤੋਂ ਕਰਕੇ ਕੀਤੀ ਜਾ ਰਹੀ ਹੈ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਸ ਚੋਣ ਵਿੱਚ 7,555 ਉਮੀਦਵਾਰ ਚੋਣ ਲੜ ਰਹੇ ਹਨ।
10 ਵਜੇ ਤੱਕ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਕੁੱਲ੍ਹ 14.5 ਫ਼ੀਸਦੀ ਪੋਲਿੰਗ ਦਰਜ ਕੀਤੀ ਗਈ
ਬਠਿੰਡਾ ਜ਼ਿਲ੍ਹੇ ਵਿਚ ਸਵੇਰੇ 10 ਵਜੇ ਤੱਕ 16 ਫੀਸਦੀ ਵੋਟਿੰਗ ਦਰਜ ਕੀਤੀ ਗਈ
ਜ਼ੀਰਕਪੁਰ ‘ਚ 9 ਫ਼ੀਸਦੀ ਹੋਈ ਪੋਲਿੰਗ ਦਰਜ ਕੀਤੀ ਗਈ
ਨਗਰ ਕੌਂਸਲ ਫਿਰੋਜ਼ਪੁਰ ਦੀਆਂ ਚੋਣਾਂ ਦੌਰਾਨ 10 ਵਜੇ ਤਕ 13 ਫੀਸਦੀ ਵੋਟਿੰਗ ਦਰਜ ਕੀਤੀ ਗਈ
ਮਾਨਸਾ ਜ਼ਿਲ੍ਹੇ ‘ਚ ਸਵੇਰੇ 10 ਵਜੇ ਤੱਕ ਕੁੱਲ 19.2 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ
ਡੇਰਾਬੱਸੀ ‘ਚ ਸਵੇਰੇ 10 ਵਜੇ ਤੱਕ 13.9 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ
ਬਰਨਾਲਾ ‘ਚ ਸਵੇਰੇ 10 ਵਜੇ ਤੱਕ 17.8 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ
ਸੰਗਰੂਰ ‘ਚ ਸਵੇਰੇ 10 ਵਜੇ ਤੱਕ 17.19 ਫ਼ੀਸਦੀ ਵੋਟਿੰਗ ਦਰਜ ਕੀਤੀ ਗਈ
ਨਗਰ ਨਿਗਮ ਬਟਾਲਾ : 14.01 ਫ਼ੀਸਦੀ ਪੋਲਿੰਗ ਦਰਜ ਕੀਤੀ ਗਈ
ਨਗਰ ਕੌਂਸਲ ਫਤਿਹਗੜ੍ਹ ਚੂੜੀਆਂ : 14.54 ਫ਼ੀਸਦੀ ਪੋਲਿੰਗ ਦਰਜ ਕੀਤੀ ਗਈ
ਨਗਰ ਕੌਂਸਲ ਧਾਰੀਵਾਲ : 17.24 ਫ਼ੀਸਦੀ ਪੋਲਿੰਗ ਦਰਜ ਕੀਤੀ ਗਈ
ਨਗਰ ਕੌਂਸਲ ਸ੍ਰੀ ਹਰਗੋਬਿੰਦਪੁਰ ਸਾਹਿਬ : 22.37 ਫ਼ੀਸਦੀ ਪੋਲਿੰਗ ਦਰਜ ਕੀਤੀ ਗਈ
ਰਾਜ ਚੋਣ ਕਮਿਸ਼ਨ ਦੇ ਅਨੁਸਾਰ, ਵੋਟਿੰਗ ਲਈ ਕੁੱਲ 3,977 ਪੋਲਿੰਗ ਬੂਥ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 740 ਪੋਲਿੰਗ ਬੂਥਾਂ ਨੂੰ ਸੰਵੇਦਨਸ਼ੀਲ ਅਤੇ 274 ਬੂਥਾਂ ਨੂੰ ਅਤਿ ਸੰਵੇਦਨਸ਼ੀਲ ਘੋਸ਼ਿਤ ਕੀਤਾ ਗਿਆ ਹੈ। ਇਸ ਚੋਣ ਲਈ 36,000 ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















