• Latest
  • Trending
ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

2 months ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

57 minutes ago
ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

1 hour ago
ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

1 hour ago
ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

2 hours ago
ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

2 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

3 hours ago
ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

3 hours ago
Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

3 hours ago
ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

4 hours ago
ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

4 hours ago
Weather Update : ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ‘ਚ ਵੀ ਛਾਏ ਰਹਿਣਗੇ ਬੱਦਲ

Weather Update : ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ‘ਚ ਵੀ ਛਾਏ ਰਹਿਣਗੇ ਬੱਦਲ

4 hours ago
Hindi News
English News
Monday, July 13, 2026
No Result
View All Result
34 °c
Chandigarh
35 ° Tue
35 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਾਮਲਾ ਵਿਆਹ ਦਾ ਖਾਣਾ ਖਾ ਕੇ ਬਿਮਾਰ ਹੋਏ ਵਿਅਕਤੀਆਂ ਦਾ : ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਸਪਤਾਲ ਪਹੁੰਚ ਮਰੀਜ਼ਾਂ ਦਾ ਜਾਣਿਆ ਹਾਲ

ਅਧਿਕਾਰੀਆਂ ਨੂੰ ਮੈਡੀਕਲ ਸਹੂਲਤਾਂ ਸਬੰਧੀ ਦਿੱਤੀਆਂ ਹਦਾਇਤਾਂ

May 27, 2026
in ਖਬਰਾਂ, ਪੰਜਾਬ

ਚੰਡੀਗੜ੍ਹ/ਮੂਨਕ, 27 ਮਈ (ਵਿਸ਼ਵ ਵਾਰਤਾ):- ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸਿਵਲ ਹਸਪਤਾਲ ਮੂਨਕ ਪਹੁੰਚ ਕੇ, ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਪਿੱਛੋਂ ਬਿਮਾਰ ਹੋਏ ਵਿਅਕਤੀਆਂ ਨੂੰ ਦਿੱਤੇ ਜਾ ਰਹੇ ਇਲਾਜ ਦਾ ਜਾਇਜ਼ਾ ਲਿਆ। ਮੰਤਰੀ ਨੇ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਅਤੇ ਅਧਿਕਾਰੀਆਂ ਨੂੰ ਸਾਰੇ ਪ੍ਰਭਾਵਿਤ ਵਿਅਕਤੀਆਂ ਲਈ ਨਿਰੰਤਰ ਮੈਡੀਕਲ ਸਹੂਲਤਾਂ ਅਤੇ ਤੁਰੰਤ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਦੱਸ ਦੇਈਏ ਕਿ ਪਿਛਲੇ ਦਿਨੀਂ ਮੂਨਕ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਖਾਣਾ ਖਾਣ ਤੋਂ ਬਾਅਦ ਕਈ ਵਿਅਕਤੀਆਂ, ਜਿਨ੍ਹਾਂ ਵਿੱਚ ਮਹਿਲਾਵਾਂ, ਮਰਦ, ਬੱਚੇ ਅਤੇ ਬਜ਼ੁਰਗ ਸ਼ਾਮਲ ਸਨ, ਦੀ ਅਚਾਨਕ ਤਬੀਅਤ ਵਿਗੜ ਜਾਣ ਤੋਂ ਬਾਅਦ ਉਨ੍ਹਾਂ ਨੂੰ ਮੂਨਕ ਦੇ ਸਿਵਲ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ, ਜੋ ਅੱਜ ਵੀ ਹਸਪਤਾਲ ਵਿੱਚ ਜੇਰੇ ਇਲਾਜ ਹਨ।

ਕੈਬਿਨਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਵਲ ਸਰਜਨ ਸੰਗਰੂਰ, ਐਸ.ਡੀ.ਐਮ ਅਤੇ ਹੋਰ ਅਧਿਕਾਰੀਆਂ ਨੂੰ ਤੁਰੰਤ ਹਸਪਤਾਲ ਪਹੁੰਚ ਕੇ ਮਰੀਜ਼ਾਂ ਦਾ ਸਹੀ ਇਲਾਜ ਕਰਵਾਉਣ ਅਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਨ ਦੇ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਜਦੋਂ ਤੱਕ ਪੂਰਾ ਇਲਾਜ ਨਹੀਂ ਹੋ ਜਾਂਦਾ, ਉਦੋਂ ਤੱਕ ਸਾਰੇ ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਅਧਿਕਾਰੀ 24 ਘੰਟੇ ਸਥਿਤੀ ‘ਤੇ ਨਜ਼ਰ ਰੱਖਣਗੇ, ਜਿਸ ਤਹਿਤ ਸਿਹਤ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵੀ ਹਸਪਤਾਲ ਪਹੁੰਚ ਕੇ ਮਰੀਜ਼ਾਂ ਦੀ ਇਲਾਜ ਪ੍ਰਕਿਰਿਆ ਅਤੇ ਸਹੂਲਤਾਂ ਨੂੰ ਦੇਖਿਆ। ਮਰੀਜ਼ਾਂ ਦੇ ਇਲਾਜ ਵਿੱਚ ਤੇਜ਼ੀ ਲਿਆਂਦੀ ਗਈ ਅਤੇ ਵੱਖ-ਵੱਖ ਸ਼ਹਿਰਾਂ ਤੋਂ ਡਾਕਟਰਾਂ ਦੀਆਂ ਟੀਮਾਂ ਨੂੰ ਬੁਲਾ ਕੇ ਹਰ ਤਰ੍ਹਾਂ ਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ। ਕੁਝ ਮਰੀਜ਼ਾਂ ਨੂੰ ਸੰਗਰੂਰ ਰੈਫਰ ਵੀ ਕੀਤਾ ਗਿਆ।

ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਸਿਵਲ ਹਸਪਤਾਲ ਮੂਨਕ ਪਹੁੰਚ ਕੇ ਮਰੀਜ਼ਾਂ ਦਾ ਹਾਲ ਜਾਣਿਆ ਤੇ ਪ੍ਰਬੰਧਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ, ਡਾਕਟਰਾਂ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਸਾਰੇ ਘਟਨਾਕ੍ਰਮ ਦੀ ਪੂਰੀ ਜਾਣਕਾਰੀ ਵੀ ਹਾਸਿਲ ਕੀਤੀ।

ਇਸ ਉਪਰੰਤ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਵਿਆਹ ਵਿੱਚ ਖਾਣਾ ਖਾਣ ਤੋਂ ਬਾਅਦ 72 ਦੇ ਕਰੀਬ ਵਿਅਕਤੀਆਂ ਨੂੰ ਸਰਕਾਰੀ ਹਸਪਤਾਲ ਅਤੇ ਕੁਝ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਦਾ ਸ਼ੁਕਰ ਹੈ ਕਿ ਸਾਰੇ ਖਤਰੇ ਤੋਂ ਬਾਹਰ ਹਨ। ਉਨ੍ਹਾਂ ਦੱਸਿਆ ਕਿ ਕੌਹਰੀਆਂ, ਸੰਗਰੂਰ, ਭਵਾਨੀਗੜ੍ਹ ਅਤੇ ਲਹਿਰਾਗਾਗਾ ਤੋਂ ਡਾਕਟਰਾਂ ਦੀਆਂ ਟੀਮਾਂ ਮਰੀਜ਼ਾਂ ਦਾ ਇਲਾਜ ਕਰ ਰਹੀਆਂ ਹਨ।

ਪਟਿਆਲਾ ਤੋਂ ਵੀ ਮਾਹਿਰ ਡਾਕਟਰਾਂ ਦੀ ਇੱਕ ਟੀਮ ਮੂਨਕ ਹਸਪਤਾਲ ਪਹੁੰਚ ਰਹੀ ਹੈ। ਸਿਵਲ ਸਰਜਨ ਸੰਗਰੂਰ ਖੁਦ ਸਾਰੇ ਮਿਸ਼ਨ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡਾਇਰੈਕਟਰ ਹੈਲਥ ਨਾਲ ਵੀ ਗੱਲਬਾਤ ਹੋ ਚੁੱਕੀ ਹੈ ਤਾਂ ਜੋ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦੇ ਇਲਾਜ ਵਿੱਚ ਕੋਈ ਕਮੀ ਜਾਂ ਢਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਲਈ ਤਿੰਨ ਐਬੂਲੈਂਸਾਂ ਨੂੰ ਮੌਕੇ ‘ਤੇ ਤਿਆਰ ਰੱਖਿਆ ਗਿਆ ਹੈ। ਸਾਰੇ ਮਰੀਜ਼ਾਂ ਨੇ ਹਸਪਤਾਲ ਵਿੱਚ ਮਿਲ ਰਹੀਆਂ ਮੈਡੀਕਲ ਸਹੂਲਤਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।

ਇਸ ਦੌਰਾਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਦੁੱਧ ਅਤੇ ਹੋਰ ਖਾਣ-ਪੀਣ ਦੀਆਂ ਚੀਜ਼ਾਂ ਵਿੱਚ ਮਿਲਾਵਟਖੋਰੀ ਵਿਰੁੱਧ ਕੇਂਦਰ ਸਰਕਾਰ ਨੂੰ ਸਮੁੱਚੇ ਦੇਸ਼ ਅੰਦਰ ਸਖ਼ਤ ਕਾਨੂੰਨ ਬਣਾਉਣਾ ਚਾਹੀਦਾ ਹੈ ਤਾਂ ਜੋ ਮਿਲਾਵਟਖੋਰੀ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਇਸ ‘ਤੇ ਯੋਗ ਕਾਰਵਾਈ ਕਰੇਗੀ।

Tags: BREAKING NEWSLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ...

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

by Navjot
July 13, 2026
0

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ  ਨਵੀਂ ਦਿੱਲੀ, 13 ਜੁਲਾਈ (ਵਿਸ਼ਵ ਵਾਰਤਾ) ਕਿਰਤ...

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

by Navjot
July 13, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ   ਢਾਕਾ, 13...

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

by Navjot
July 13, 2026
0

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ...

Most Popular

‘ਬਟਵਾਰਾ 1947’ ਤੋਂ ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦਾ ਪਹਿਲਾ ਲੁੱਕ ਆਇਆ ਸਾਹਮਣੇ ; ਫਿਲਮ ਅਗਸਤ ਦੀ ਇਸ ਤਰੀਕ ਨੂੰ ਹੋ ਰਹੀ ਹੈ ਰਿਲੀਜ਼

‘ਬਟਵਾਰਾ 1947’ ਤੋਂ ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦਾ ਪਹਿਲਾ ਲੁੱਕ ਆਇਆ ਸਾਹਮਣੇ ; ਫਿਲਮ ਅਗਸਤ ਦੀ ਇਸ ਤਰੀਕ ਨੂੰ ਹੋ ਰਹੀ ਹੈ ਰਿਲੀਜ਼

by Navjot
4 weeks ago
0

'ਬਟਵਾਰਾ 1947' ਤੋਂ ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦਾ ਪਹਿਲਾ ਲੁੱਕ ਆਇਆ ਸਾਹਮਣੇ ; ਫਿਲਮ ਅਗਸਤ ਦੀ ਇਸ ਤਰੀਕ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 