• Latest
  • Trending
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

5 months ago
ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ ‘ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਕੀਤਾ ਤਲਬ 

ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ ‘ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਕੀਤਾ ਤਲਬ 

38 minutes ago
ਛੱਤੀਸਗੜ੍ਹ ਹਾਕੀ ਲੀਗ ਦੇ ਪਹਿਲੇ ਸੀਜ਼ਨ ਦਾ 21 ਅਕਤੂਬਰ ਨੂੰ ਰਾਏਪੁਰ ਵਿੱਚ ਹੋਵੇਗਾ ਆਗਾਜ਼

ਛੱਤੀਸਗੜ੍ਹ ਹਾਕੀ ਲੀਗ ਦੇ ਪਹਿਲੇ ਸੀਜ਼ਨ ਦਾ 21 ਅਕਤੂਬਰ ਨੂੰ ਰਾਏਪੁਰ ਵਿੱਚ ਹੋਵੇਗਾ ਆਗਾਜ਼

51 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

58 minutes ago
Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

1 hour ago
Pakistan : ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 4 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ

Pakistan : ਰੇਲਗੱਡੀ ਦੇ ਪਟੜੀ ਤੋਂ ਉਤਰਨ ਕਾਰਨ 4 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖ਼ਮੀ

1 hour ago
Big News: UPI ਭੁਗਤਾਨਾਂ ‘ਤੇ ਲੱਗਣ ਵਾਲਾ ਚਾਰਜ ਮੁਲਤਵੀ

Big News: UPI ਭੁਗਤਾਨਾਂ ‘ਤੇ ਲੱਗਣ ਵਾਲਾ ਚਾਰਜ ਮੁਲਤਵੀ

2 hours ago
Punjab: ਪਰਮਿੰਦਰ ਝੋਟਾ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ !

Punjab: ਪਰਮਿੰਦਰ ਝੋਟਾ ਕਤਲ ਕਾਂਡ ’ਤੇ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ‘ਚ !

3 hours ago
Punjab: ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ

Punjab: ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ

3 hours ago
PM Modi ‘ਤੇ ਟਿੱਪਣੀ ਦੇ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

PM Modi ‘ਤੇ ਟਿੱਪਣੀ ਦੇ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
International: ਅਜਰਬੈਜਾਨ ਦੇ ਸਕੂਲਾਂ ’ਚ ਹਿਜਾਬ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਵਿਦਿਆਰਥਣਾਂ ਨੇ ਕੀਤਾ ਕਲਾਸਾਂ ਦਾ ਬਾਈਕਾਟ

International: ਅਜਰਬੈਜਾਨ ਦੇ ਸਕੂਲਾਂ ’ਚ ਹਿਜਾਬ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਵਿਦਿਆਰਥਣਾਂ ਨੇ ਕੀਤਾ ਕਲਾਸਾਂ ਦਾ ਬਾਈਕਾਟ

4 hours ago
National: ਦੁਨੀਆ ਭਾਰਤ ’ਤੇ ਕਰਦੀ ਹੈ ਭਰੋਸਾ, ਅਸੀਂ ਕਦੇ ਸਿਹਰਾ ਜਾਂ ਰਾਇਲਟੀ ਨਹੀਂ ਮੰਗੀ: PM ਮੋਦੀ

National: ਦੁਨੀਆ ਭਾਰਤ ’ਤੇ ਕਰਦੀ ਹੈ ਭਰੋਸਾ, ਅਸੀਂ ਕਦੇ ਸਿਹਰਾ ਜਾਂ ਰਾਇਲਟੀ ਨਹੀਂ ਮੰਗੀ: PM ਮੋਦੀ

4 hours ago
Hindi News
English News
Tuesday, October 13, 2026
No Result
View All Result
31 °c
Chandigarh
26 ° Wed
24 ° Thu
23 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ੀ ਤਸਕਰ ਨਾਲ ਸੰਪਰਕ ਲਈ ਵਰਚੁਅਲ ਨੰਬਰਾਂ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ

May 27, 2026
in ਖਬਰਾਂ, ਪੰਜਾਬ
ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ੀ ਤਸਕਰ ਨਾਲ ਸੰਪਰਕ ਲਈ ਵਰਚੁਅਲ ਨੰਬਰਾਂ ਦੀ ਕਰਦੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ

ਗ੍ਰਿਫ਼ਤਾਰ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਪਿਛੋਕੜ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 27 ਮਈ (ਵਿਸ਼ਵ ਵਾਰਤਾ):- ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਡੀ (21) ਵਾਸੀ ਗੁਰੂ ਕੀ ਵਡਾਲੀ ਅੰਮ੍ਰਿਤਸਰ; ਮਨਪ੍ਰੀਤ ਸਿੰਘ ਉਰਫ਼ ਮਾਨ (26) ਵਾਸੀ ਪਿੰਡ ਭੈਣੀ ਅੰਮ੍ਰਿਤਸਰ; ਸੁਖਰਾਜ ਸਿੰਘ ਉਰਫ਼ ਬਿੱਲਾ (29) ਵਾਸੀ ਪਿੰਡ ਨੌਸ਼ਹਿਰਾ ਢੱਲਾ ਤਰਨ ਤਾਰਨ; ਰਾਹੁਲ ਗਿੱਲ ਉਰਫ ਰਾਹੁਲ (22), ਜੋ ਭਿੱਖੀਵਿੰਡ ਦਾ ਵਾਸੀ ਹੈ ਅਤੇ ਮੌਜੂਦਾ ਸਮੇਂ ਪਿੰਡ ਦਰਾਜਕੇ ਤਰਨਤਾਰਨ ਰਹਿ ਰਿਹਾ ਸੀ; ਅਤੇ ਅਰਸ਼ਦੀਪ ਸਿੰਘ ਉਰਫ ਗੱਗੜ (25) ਵਾਸੀ ਪਿੰਡ ਲੋਹਕੇ ਤਰਨਤਾਰਨ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦਾ ਪੁਰਾਣਾ ਅਪਰਾਧਕ ਪਿਛੋਕੜ ਹੈ, ਜਿਨ੍ਹਾਂ ਖ਼ਿਲਾਫ਼ ਅਸਲਾ ਐਕਟ, ਐਨਡੀਪੀਐਸ ਐਕਟ, ਕਤਲ ਦੀ ਕੋਸ਼ਿਸ਼, ਅਗਵਾ ਅਤੇ ਜੇਲ੍ਹ ਐਕਟ ਤਹਿਤ ਕਈ ਮਾਮਲੇ ਦਰਜ ਹਨ।

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ 9 ਐਮਐਮ ਜ਼ਿਗਾਨਾ, ਇੱਕ .30 ਬੋਰ ਪੀਐਕਸ 3 (ਚੀਨ ਦਾ ਬਣਿਆ), ਇੱਕ .30 ਬੋਰ ਬੇਰੇਟਾ (ਇਟਲੀ ਦਾ ਬਣਿਆ), ਤਿੰਨ 9 ਐਮਐਮ ਗਲੌਕ ਅਤੇ ਦੋ .32 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਤਸਕਰ ਨਾਲ ਸੰਪਰਕ ਲਈ ਵਰਚੁਅਲ ਨੰਬਰਾਂ ਦੀ ਵਰਤੋਂ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਮਾਡਿਊਲ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਜਾਂਦੀਆਂ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂਪ੍ਰਾਪਤ ਕਰਕੇ ਇਨ੍ਹਾਂ ਨੂੰ ਪੰਜਾਬ ਵਿੱਚ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕਰਦਾ ਸੀ।

ਡੀਜੀਪੀ ਨੇ ਕਿਹਾ ਕਿ ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਮੁਲਜ਼ਮ ਰਾਹੁਲ ਗਿੱਲ ਉਰਫ ਰਾਹੁਲ ਨੂੰ ਦੋ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਰਾਹੁਲ ਦੇ ਖੁਲਾਸਿਆਂ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਨੇ ਅੱਗੇ ਮੁਲਜ਼ਮ ਅਰਸ਼ਦੀਪ ਉਰਫ ਗੱਗੜ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੌਰਾਨ, ਪੁਲਿਸ ਟੀਮਾਂ ਨੇ ਦੋ ਹੋਰ ਕਾਰਕੁਨਾਂ – ਅਰਸ਼ਦੀਪ ਉਰਫ ਡੀ ਅਤੇ ਮਨਪ੍ਰੀਤ ਉਰਫ ਮਾਨ ਦੀ ਪਛਾਣ ਕੀਤੀ ਅਤੇ ਉਨ੍ਹਾਂ ਨੂੰ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਛੇਹਰਟਾ, ਅੰਮ੍ਰਿਤਸਰ ਵਿਖੇ ਮੀਰੀ ਪੀਰੀ ਅਕੈਡਮੀ ਰੋਡ ਨੇੜੇ ਮੋਟਰਸਾਈਕਲ ‘ਤੇ ਜਾ ਰਹੇ ਸਨ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹੋਰ ਪਿਸਤੌਲ ਬਰਾਮਦ ਹੋਏ। ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਪੁਲਿਸ ਨੇ ਦੋ ਹੋਰ ਪਿਸਤੌਲ ਬਰਾਮਦ ਕਰ ਲਏ।

ਪੁਲਿਸ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਵਾਂ ਮੁਲਜ਼ਮਾਂ ਅਰਸ਼ਦੀਪ ਉਰਫ਼ ਡੀ ਅਤੇ ਮਨਪ੍ਰੀਤ ਉਰਫ਼ ਮਾਨ ਨੇ ਖੁਲਾਸਾ ਕੀਤਾ ਕਿ ਬਰਾਮਦ ਕੀਤੇ ਗਏ ਹਥਿਆਰ ਅਤੇ ਗੋਲਾ-ਸਿੱਕਾ ਉਨ੍ਹਾਂ ਨੇ ਮੁਲਜ਼ਮ ਸੁਖਰਾਜ ਉਰਫ਼ ਬਿੱਲਾ ਤੋਂ ਖਰੀਦੇ ਸਨ ਅਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮ ਸੁਖਰਾਜ ਉਰਫ਼ ਬਿੱਲਾ ਨੂੰ .30 ਬੋਰ ਬੇਰੇਟਾ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰਬਰ 106 ਮਿਤੀ 18-05-2026 ਅਤੇ ਅਸਲਾ ਐਕਟ ਦੀ ਧਾਰਾ 25 (6,7,8) ਅਧੀਨ ਐਫਆਈਆਰ ਨੰਬਰ 110 ਮਿਤੀ 21-05-2026 ਅਧੀਨ ਦੋ ਵੱਖ-ਵੱਖ ਕੇਸ ਦਰਜ ਹਨ।

Tags: BREAKING NEWSLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ ‘ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਕੀਤਾ ਤਲਬ 

ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ ‘ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਕੀਤਾ ਤਲਬ 

by Navjot
October 13, 2026
0

ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ 'ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ...

ਛੱਤੀਸਗੜ੍ਹ ਹਾਕੀ ਲੀਗ ਦੇ ਪਹਿਲੇ ਸੀਜ਼ਨ ਦਾ 21 ਅਕਤੂਬਰ ਨੂੰ ਰਾਏਪੁਰ ਵਿੱਚ ਹੋਵੇਗਾ ਆਗਾਜ਼

ਛੱਤੀਸਗੜ੍ਹ ਹਾਕੀ ਲੀਗ ਦੇ ਪਹਿਲੇ ਸੀਜ਼ਨ ਦਾ 21 ਅਕਤੂਬਰ ਨੂੰ ਰਾਏਪੁਰ ਵਿੱਚ ਹੋਵੇਗਾ ਆਗਾਜ਼

by Navjot
October 13, 2026
0

ਛੱਤੀਸਗੜ੍ਹ ਹਾਕੀ ਲੀਗ ਦੇ ਪਹਿਲੇ ਸੀਜ਼ਨ ਦਾ 21 ਅਕਤੂਬਰ ਨੂੰ ਰਾਏਪੁਰ ਵਿੱਚ ਹੋਵੇਗਾ ਆਗਾਜ਼   ਰਾਏਪੁਰ, 13 ਅਕਤੂਬਰ (ਵਿਸ਼ਵ ਵਾਰਤਾ)...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 13, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

by Ranjit Singh
October 13, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ - ਤਿੰਨ ਮੁਲਜ਼ਮਗ੍ਰਿਫਤਾਰ, ਇੱਕ ਪਿਸਤੌਲ ਤੇ ਇੱਕ ਹੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ ‘ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਕੀਤਾ ਤਲਬ 

ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ ‘ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਕੀਤਾ ਤਲਬ 

by Navjot
October 13, 2026
0

ਵਿਰੋਧ ਪ੍ਰਦਰਸ਼ਨਾਂ ਦੀ ਕਵਰੇਜ ਕਰ ਰਹੀਆਂ ਮਹਿਲਾ ਪੱਤਰਕਾਰਾਂ 'ਤੇ ਹਮਲੇ ਦਾ ਮਾਮਲਾ : ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਦੇ ਸੀਨੀਅਰ...

Most Popular

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 07 October 2026 | Ang 956 I ਅੱਜ ਦਾ ਹੁਕਮਨਾਮਾ

by Ankit
6 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 07-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 