National: ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਅਸਤੀਫ਼ਾ ਦੇਣ ਦਾ ਕੀਤਾ ਐਲਾਨ
ਕਰਨਾਟਕ, 28 ਮਈ (ਵਿਸ਼ਵ ਵਾਰਤਾ ਡੈਸਕ): ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਆਪਣੇ ਅਸਤੀਫ਼ੇ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਇਹ ਐਲਾਨ ਮੰਤਰੀਆਂ ਨਾਲ ਨਾਸ਼ਤੇ ‘ਤੇ ਬੁਲਾਈ ਗਈ ਮੀਟਿੰਗ ਦੌਰਾਨ ਕੀਤਾ। ਇਸ ਮੀਟਿੰਗ ‘ਚ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਵੀ ਪਹੁੰਚੇ ਸਨ। ਉਨ੍ਹਾਂ ਨੇ ਸਿੱਧਰਮਈਆ ਦੇ ਪੈਰ ਛੂਹੇ, ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਗਲੇ ਲਗਾ ਲਿਆ ਸੀ।
ਇਹ ਵੀ ਦੱਸ ਦਈਏ ਕਿ ਮੁੱਖ ਮੰਤਰੀ ਸਿੱਧਰਮਈਆ ਨੇ ਰਾਜਪਾਲ ਨਾਲ ਮੁਲਾਕਾਤ ਲਈ ਵੀ ਸਮਾਂ ਮੰਗ ਲਿਆ ਹੈ। ਸਿੱਧਰਮਈਆ ਰਾਜਪਾਲ ਥਾਵਰਚੰਦ ਗਹਿਲੋਤ ਨੂੰ ਆਪਣਾ ਅਸਤੀਫ਼ਾ ਸੌਂਪ ਸਕਦੇ ਹਨ। ਸੂਤਰਾਂ ਦੇ ਅਨੁਸਾਰ ਡੀਕੇ ਸ਼ਿਵਕੁਮਾਰ ਸ਼ੁੱਕਰਵਾਰ ਨੂੰ ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਜਾਣਗੇ। ਕਾਂਗਰਸ ਡੀਕੇ ਦੀ ਅਗਵਾਈ ਹੇਠ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰੇਗੀ।
ਇਸ ਤੋਂ ਪਹਿਲਾਂ ਸਿੱਧਰਮਈਆ ਅਤੇ ਡੀਕੇ ਸ਼ਿਵਕੁਮਾਰ 26 ਮਈ ਨੂੰ ਦਿੱਲੀ ਪਹੁੰਚੇ। ਦੋਵਾਂ ਨੇਤਾਵਾਂ ਨੇ ਮੰਗਲਵਾਰ ਨੂੰ ਦਿੱਲੀ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਛੇ ਘੰਟੇ ਦੀ ਮੀਟਿੰਗ ਕੀਤੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























