ਕੇਰਲ ਦੇ amusement park ਵਿੱਚ ਵੱਡਾ ਹਾਦਸਾ! ਝੂਲਾ ਡਿੱਗਣ ਕਾਰਨ ਕਈ ਲੋਕ ਜ਼ਖਮੀ
ਨਵੀ ਦਿੱਲੀ, 28 ਮਈ 2026 (ਵਿਸ਼ਵ ਵਾਰਤਾ) : ਕੇਰਲ ਦੇ ਤਿਰੂਵਨੰਤਪੁਰਮ ਦੇ ਨੇੜੇ ਇੱਕ ਅਮਿਊਜ਼ਮੈਂਟ ਪਾਰਕ ਵਿੱਚ ਵੀਰਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇੱਕ ਚਲਦੀ ਰਾਈਡ ਅਚਾਨਕ ਹੇਠਾਂ ਆ ਡਿੱਗੀ। ਸ਼ੁਰੂਆਤੀ ਜਾਣਕਾਰੀ ਦੇ ਮੁਤਾਬਕ, ਇਸ ਘਟਨਾ ਵਿੱਚ ਘੱਟੋ-ਘੱਟ ਪੰਜ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ।
ਘਟਨਾ ਤੋਂ ਤੁਰੰਤ ਬਾਅਦ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਚਲਾਇਆ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ। ਘਟਨਾ ਤੋਂ ਬਾਅਦ ਪਾਰਕ ਪ੍ਰਬੰਧਕਾਂ ਤੋਂ ਸੁਰੱਖਿਆ ਮਾਪਦੰਡਾਂ ਅਤੇ ਰਾਈਡ ਦੇ ਮੇਨਟੇਨੈਂਸ ਰਿਕਾਰਡ ਦੀ ਜਾਣਕਾਰੀ ਮੰਗੀ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਤਕਨੀਕੀ ਖ਼ਰਾਬੀ ਅਤੇ ਸੰਚਾਲਨ ਵਿੱਚ ਲਾਪਰਵਾਹੀ ਦੋਵਾਂ ਪਹਿਲੂਆਂ ‘ਤੇ ਜਾਂਚ ਕੀਤੀ ਜਾ ਰਹੀ ਹੈ। ਪਾਰਕ ਦੇ ਕੁਝ ਹਿੱਸਿਆਂ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























