• Latest
  • Trending
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

2 months ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

15 minutes ago
ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

22 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

28 minutes ago
ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

32 minutes ago
ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

ਵਿਜੇ ਸੇਤੂਪਤੀ ਸਟਾਰਰ ਫਿਲਮ ‘Train’ ਦਾ ਟੀਜ਼ਰ ਰਿਲੀਜ਼ 

54 minutes ago
ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

ਸਪੇਨ ਦੇ ਜੰਗਲਾਂ ਵਿੱਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 13 

2 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

ਪ੍ਰਧਾਨ ਮੰਤਰੀ ਮੋਦੀ 17 ਜੁਲਾਈ ਨੂੰ ਜੀਂਦ ਤੋਂ ਪਹਿਲੀ ਹਾਈਡ੍ਰੋਜਨ-ਸੰਚਾਲਿਤ ਟ੍ਰੇਨ ਨੂੰ ਦਿਖਾਉਣਗੇ ਹਰੀ ਝੰਡੀ 

2 hours ago
Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

Wimbledon : ਜੈਨਿਕ ਸਿਨਰ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਵਿੰਬਲਡਨ ਦਾ ਖ਼ਿਤਾਬ ; ਫਾਈਨਲ ਵਿੱਚ ਜਰਮਨੀ ਦੇ ਅਲੈਗਜ਼ੈਂਡਰ ਜ਼ਵੇਰੇਵ ਨੂੰ ਹਰਾਇਆ

3 hours ago
ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

ਬੈਂਕਾਕ ਦੇ ਪੱਬ ਵਿੱਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਤ ; 60 ਤੋਂ ਵੱਧ ਜ਼ਖਮੀ

3 hours ago
ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

ਅੱਜ ਚੰਡੀਗੜ੍ਹ ਕੂਚ ਕਰਨਗੇ ਪੰਜਾਬ ਦੇ ਕਿਸਾਨ

4 hours ago
Weather Update : ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ‘ਚ ਵੀ ਛਾਏ ਰਹਿਣਗੇ ਬੱਦਲ

Weather Update : ਪੰਜਾਬ ਦੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮੀਂਹ ਦੀ ਸੰਭਾਵਨਾ ; ਚੰਡੀਗੜ੍ਹ ‘ਚ ਵੀ ਛਾਏ ਰਹਿਣਗੇ ਬੱਦਲ

4 hours ago
Hindi News
English News
Monday, July 13, 2026
No Result
View All Result
34 °c
Chandigarh
35 ° Tue
35 ° Wed
35 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੰਜਾਬ ਵਿੱਚ ਮੌਸਮੀ ਬੁਖ਼ਾਰ ਦੇ ਵਧਦੇ ਮਾਮਲਿਆਂ ਵਿਚਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

May 28, 2026
in ਖਬਰਾਂ, ਪੰਜਾਬ
ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

Mukh Mantri Sehat Yojana

ਪੰਜਾਬ ਭਰ ਵਿੱਚ ਮੌਸਮੀ ਬੀਮਾਰੀਆਂ ਦੇ ਵਧਦੇ ਮਾਮਲਿਆਂ ਦਰਮਿਆਨ ਸੂਬਾ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

ਪੰਜਾਬ ਵਿੱਚ ਮੌਸਮੀ ਬੁਖ਼ਾਰ ਦੇ ਵਧਦੇ ਮਾਮਲਿਆਂ ਵਿਚਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਮਿਲਿਆ ਕੈਸ਼ਲੈੱਸ ਇਲਾਜ

ਪੰਜਾਬ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਫੈਬਰਾਈਲ ਇਲਨੈੱਸ ਦੇ ਸਭ ਤੋਂ ਵੱਧ ਦਾਅਵੇ ਦਰਜ

ਚੰਡੀਗੜ੍ਹ; 28 ਮਈ 2026 (ਵਿਸ਼ਵ ਵਾਰਤਾ):- ਪੰਜਾਬ ਵਿੱਚ ਬਦਲਦੇ ਤਾਪਮਾਨ ਅਤੇ ਉਮਸ ਭਰੀ ਗਰਮੀ ਦੇ ਆਉਣ ਨਾਲ ਇੱਕ ਵਾਰ ਫਿਰ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਗਿਆ ਹੈ। ਰੋਜ਼ਾਨਾ ਦੀਆਂ ਬੀਮਾਰੀਆਂ ਤੋਂ ਰਾਹਤ ਲਈ ਪਹਿਲਾਂ ਹੀ ਮਰੀਜ਼ਾਂ ਦੀ ਭੀੜ ਝੱਲ ਰਹੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਬੁਖ਼ਾਰ ਨਾਲ ਸੰਬੰਧਤ ਬੀਮਾਰੀਆਂ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਅਤੇ ਪੇਟ ਨਾਲ ਸੰਬੰਧਤ ਸਮੱਸਿਆਵਾਂ ਦੇ ਮਾਮਲਿਆਂ ਵਿੱਚ ਨਵਾਂ ਵਾਧਾ ਵੇਖਿਆ ਜਾ ਰਿਹਾ ਹੈ। ਡਾਕਟਰਾਂ ਅਨੁਸਾਰ ਇਹ ਮੌਸਮੀ ਲਹਿਰ ਹਰ ਸਾਲ ਚਿੰਤਾਜਨਕ ਢੰਗ ਨਾਲ ਵਾਪਸ ਆਉਂਦੀ ਹੈ।

ਐਕਿਊਟ ਫੈਬਰਾਈਲ ਇਲਨੈੱਸ ਕੋਈ ਇੱਕ ਬੀਮਾਰੀ ਨਹੀਂ, ਸਗੋਂ ਅਚਾਨਕ ਤੇਜ਼ ਬੁਖਾਰ ਨਾਲ ਉਤਪੰਨ ਹੋਣ ਵਾਲੀ ਇੱਕ ਅਜਿਹੀ ਸਥਿਤੀ ਹੈ ਜਿਸ ਵਿੱਚ ਕਈ ਤਰ੍ਹਾਂ ਦੀਆਂ ਬੀਮਾਰੀਆਂ ਸ਼ਾਮਲ ਹੋ ਸਕਦੀਆਂ ਹਨ। ਯੂਐੱਸ ਸੈਂਟਰਜ਼ ਫ਼ਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰਿਵੈਂਸ਼ਨ (ਸੀਡੀਸੀ) ਅਨੁਸਾਰ, ਅਜਿਹੀਆਂ ਸਥਿਤੀਆਂ ਵਾਇਰਲ, ਬੈਕਟੀਰੀਅਲ ਜਾਂ ਪਰਜੀਵੀ ਸੰਕਰਮਣਾਂ ਕਾਰਨ ਹੋ ਸਕਦੀਆਂ ਹਨ। ਕਈ ਵਾਰ ਮਰੀਜ਼ ਬੁਖ਼ਾਰ ਨੂੰ ਮੁੱਖ ਲੱਛਣ ਵਜੋਂ ਲੈ ਕੇ ਹਸਪਤਾਲ ਪਹੁੰਚਦੇ ਹਨ, ਜਦਕਿ ਇਨਫੈਕਸ਼ਨ ਦਾ ਅਸਲ ਕਾਰਨ ਸ਼ੁਰੂਆਤੀ ਪੜਾਅ ਵਿੱਚ ਸਪੱਸ਼ਟ ਨਹੀਂ ਹੋ ਪਾਉਂਦਾ।

ਪੰਜਾਬ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਤਾਜ਼ਾ ਅੰਕੜੇ ਦੱਸਦੇ ਹਨ ਕਿ ਪਿਛਲੇ ਚਾਰ ਮਹੀਨਿਆਂ ਵਿੱਚ ਐਕਿਊਟ ਫੈਬਰਾਈਲ ਇਲਨੈੱਸ ਕੈਸ਼ਲੈੱਸ ਇਲਾਜ ਦੇ ਦਾਅਵਿਆਂ ਦੀਆਂ ਸਭ ਤੋਂ ਵੱਡੀਆਂ ਸ਼੍ਰੇਣੀਆਂ ਵਿੱਚ ਸ਼ਾਮਲ ਰਹੀ। ਰਾਜ ਸਿਹਤ ਏਜੰਸੀ (ਐਸਐਚਏ) ਤੋਂ ਪ੍ਰਾਪਤ ਅੰਕੜਿਆਂ ਅਨੁਸਾਰ, ਐਕਿਊਟ ਫੈਬਰਾਈਲ ਇਲਨੈੱਸ ਦੇ 5,840 ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ ’ਤੇ ₹1.31 ਕਰੋੜ ਰੁਪਏ ਦੇ ਦਾਅਵਿਆਂ ਦਾ ਭੁਗਤਾਨ ਕੀਤਾ ਗਿਆ।

ਇਸ ਤੋਂ ਇਲਾਵਾ, ਪਾਣੀ ਰਾਹੀਂ ਫੈਲਣ ਵਾਲੀਆਂ ਅਤੇ ਸਾਹ ਨਾਲ ਸਬੰਧਤ ਬੀਮਾਰੀਆਂ ਦੇ ਮਾਮਲੇ ਵੀ ਸਾਹਮਣੇ ਆਏ। ਐਂਟੇਰਿਕ ਫੀਵਰ ਦੇ 1,396 ਮਾਮਲੇ ਦਰਜ ਹੋਏ, ਜਿਨ੍ਹਾਂ ’ਤੇ ₹30.47 ਲੱਖ ਰੁਪਏ ਦੇ ਦਾਅਵੇ ਕੀਤੇ ਗਏ। ਨਿਮੋਨੀਆ ਦੇ 377 ਮਾਮਲਿਆਂ ’ਤੇ ₹11.06 ਲੱਖ ਰੁਪਏ, ਜਦਕਿ ਐਕਿਊਟ ਬ੍ਰੋਂਕਾਈਟਿਸ ਦੇ 326 ਮਾਮਲਿਆਂ ’ਤੇ ₹9.24 ਲੱਖ ਰੁਪਏ ਖ਼ਰਚ ਹੋਏ। ਉੱਥੇ ਹੀ ਮਾਨਸੂਨ ਦੌਰਾਨ ਅਕਸਰ ਚਰਚਾ ਵਿੱਚ ਰਹਿਣ ਵਾਲੀਆਂ ਬੀਮਾਰੀਆਂ ਦੇ ਮਾਮਲੇ ਤੁਲਨਾਤਮਕ ਤੌਰ ’ਤੇ ਘੱਟ ਰਹੇ। ਡੇਂਗੂ ਦੇ ਕੇਵਲ 12 ਮਾਮਲੇ ਦਰਜ ਹੋਏ, ਜਿਨ੍ਹਾਂ ’ਤੇ ₹40,880 ਰੁਪਏ ਦਾ ਦਾਅਵਾ ਹੋਇਆ। ਮਲੇਰੀਆ ਦੇ ਸਿਰਫ਼ 3 ਮਾਮਲੇ, ਚਿਕਨਗੁਨਿਆ ਦੇ 6 ਮਾਮਲੇ, ਅਤੇ ਹੀਟ ਸਟ੍ਰੋਕ ਦੇ 4 ਮਾਮਲੇ ਸਾਹਮਣੇ ਆਏ, ਜੋ ਇਹ ਦਰਸਾਉਂਦਾ ਹੈ ਕਿ ਇਸ ਸਮੇਂ ਦੌਰਾਨ ਬਹੁਤ ਜ਼ਿਆਦਾ ਗਰਮੀ ਨਾਲ ਸਬੰਧਤ ਹਸਪਤਾਲ ਵਿੱਚ ਭਰਤੀ ਹੋਣ ਦੇ ਮਾਮਲੇ ਤੁਲਨਾਤਮਕ ਤੌਰ ‘ਤੇ ਘੱਟ ਹਨ।

ਹਾਲਾਂਕਿ, ਜਨ ਸਿਹਤ ਮਾਹਿਰ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਤੋਂ ਬਚਣ ਦੀ ਸਲਾਹ ਦੇ ਰਹੇ ਹਨ। ਨੈਸ਼ਨਲ ਇੰਸਟੀਚਿਊਟ ਆਫ਼ ਹੈਲਥ ਦੇ ਇੱਕ ਅਧਿਐਨ ਅਨੁਸਾਰ ਮੀਂਹ, ਮੱਛਰਾਂ ਦੀ ਵਧਦੀ ਗਿਣਤੀ ਅਤੇ ਸਥਾਨਕ ਸਫ਼ਾਈ ਦੀਆਂ ਸਥਿਤੀਆਂ ਮੁਤਾਬਕ ਮੌਸਮੀ ਪ੍ਰਕੋਪ ਤੇਜ਼ੀ ਨਾਲ ਬਦਲ ਸਕਦੇ ਹਨ।

ਸਿਵਲ ਹਸਪਤਾਲ,ਪਟਿਆਲਾ ਦੇ ਮੈਡੀਕਲ ਸੁਪਰਿੰਟੈਂਡੈਂਟ ਡਾ. ਵਿਕਾਸ ਗੋਇਲ ਨੇ ਦੱਸਿਆ ਕਿ ਇਹ ਸਥਿਤੀ ਹਰ ਸਾਲ ਓਪੀਡੀ ਵਿੱਚ ਵੇਖੇ ਜਾਣ ਵਾਲੇ ਆਮ ਮੌਸਮੀ ਦਬਾਅ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਬਹੁਤੇ ਮਾਮਲੇ ਪ੍ਰਾਇਮਰੀ ਸਿਹਤ ਸੰਭਾਲ ਪੱਧਰ ’ਤੇ ਆਸਾਨੀ ਨਾਲ ਸੰਭਾਲੇ ਜਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਬੇਹੱਦ ਗਰਮੀ ਕਾਰਨ ਐਕਿਊਟ ਫੈਬਰਾਈਲ ਇਲਨੈੱਸ, ਉਲਟੀਆਂ, ਦਸਤ, ਸਿਰਦਰਦ, ਸਾਹ ਨਾਲ ਜੁੜੀਆਂ ਇਨਫੈਕਸ਼ਨਾਂ ਅਤੇ ਚਮੜੀ ਤੇ ਅੱਖਾਂ ਨਾਲ ਸੰਬੰਧਤ ਐਲਰਜੀ ਦੇ ਮਾਮਲੇ ਵਧ ਜਾਂਦੇ ਹਨ। ਗਰਮ ਮੌਸਮ ਕਾਰਨ ਲੋਕ ਅਕਸਰ ਇਲਾਜ ਵਿੱਚ ਦੇਰੀ ਕਰਦੇ ਹਨ, ਜਿਸ ਨਾਲ ਹਾਲਤ ਗੰਭੀਰ ਹੋ ਸਕਦੀ ਹੈ।

ਡਾ. ਵਿਕਾਸ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਮਰੀਜ਼ਾਂ ਲਈ ਵੱਡੀ ਰਾਹਤ ਸਾਬਤ ਹੋ ਰਹੀ ਹੈ ਕਿਉਂਕਿ ਇਸ ਨਾਲ ਉਨ੍ਹਾਂ ਨੂੰ ਬਿਨਾਂ ਆਰਥਿਕ ਬੋਝ ਦੇ ਹਸਪਤਾਲ ਵਿੱਚ ਦਾਖ਼ਲ ਹੋ ਕੇ ਕੈਸ਼ਲੈੱਸ ਇਲਾਜ ਮਿਲ ਰਿਹਾ ਹੈ। ਉਨ੍ਹਾਂ ਕਿਹਾ, “ਇਹ ਯੋਜਨਾ ਯਕੀਨੀ ਬਣਾਉਂਦੀ ਹੈ ਕਿ ਮਰੀਜ਼ ਅਗਾਊਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਸਮੇਂ ਸਿਰ ਇਲਾਜ ਪ੍ਰਾਪਤ ਕਰ ਸਕਣ। ਡਾ. ਵਿਕਾਸ ਗੋਇਲ ਨੇ ਦੱਸਿਆ, “ਇਸ ਯੋਜਨਾ ਤਹਿਤ ਬਿਮਾਰੀ ਦਾ ਤੁਰੰਤ ਪਤਾ ਲਗਾਉਣ ਅਤੇ ਇਲਾਜ ਬਹੁਤ ਸਾਰੀਆਂ ਜਾਨਾਂ ਬਚਾਉਣ ਵਿੱਚ ਮਦਦ ਕਰ ਸਕਦਾ ਹੈ, ਕਿਉਂਕਿ ਹੁਣ ਮਰੀਜ਼ਾਂ ਨੂੰ ਲਾਗਤ ਦੀਆਂ ਚਿੰਤਾਵਾਂ ਕਾਰਨ ਡਾਕਟਰੀ ਸਹਾਇਤਾ ਲੈਣ ਵਿੱਚ ਦੇਰੀ ਹੋਣ ਦੀ ਸੰਭਾਵਨਾ ਘੱਟ ਗਈ ਹੈ।”

ਬੱਚੇ ਬੇਹੱਦ ਗਰਮੀ ਅਤੇ ਉਮਸ ਵਾਲੇ ਮੌਸਮ ਵਿੱਚ ਸਭ ਤੋਂ ਵੱਧ ਸੰਵੇਦਨਸ਼ੀਲ ਰਹਿੰਦੇ ਹਨ। ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਦੇ ਬਾਲ ਰੋਗ ਵਿਭਾਗ ਦੇ ਮੁਖੀ ਡਾ. ਸ਼ਸ਼ੀ ਕਾਂਤ ਧੀਰ ਨੇ ਚੇਤਾਵਨੀ ਦਿੱਤੀ ਕਿ ਨਵਜਾਤ ਅਤੇ ਛੋਟੇ ਬੱਚੇ ਸੰਕਰਮਣਾਂ ਦੀ ਲਪੇਟ ਵਿੱਚ ਜਲਦੀ ਆ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਠੀਕ ਤਰ੍ਹਾਂ ਖ਼ੁਰਾਕ ਨਾ ਲੈਣਾ, ਵਾਰ-ਵਾਰ ਉਲਟੀਆਂ ਹੋਣਾ, ਤੇਜ਼ ਸਾਹ ਚੱਲਣਾ, ਡੀਹਾਈਡ੍ਰੇਸ਼ਨ, ਦੌਰੇ ਪੈਣਾ ਅਤੇ ਲਗਾਤਾਰ ਬੁਖ਼ਾਰ ਵਰਗੇ ਲੱਛਣਾਂ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਉਨ੍ਹਾਂ ਖ਼ਾਸ ਤੌਰ ’ਤੇ ਕਿਹਾ ਕਿ ਤਿੰਨ ਮਹੀਨੇ ਤੋਂ ਘੱਟ ਉਮਰ ਦੇ ਬੱਚੇ ਨੂੰ ਕਿਸੇ ਵੀ ਤਰ੍ਹਾਂ ਦੇ ਬੁਖ਼ਾਰ ਹੋਣ ਦੀ ਸੂਰਤ ਵਿੱਚ ਤੁਰੰਤ ਮੈਡੀਕਲ ਦੇਖਭਾਲ ਦੇਣੀ ਜ਼ਰੂਰੀ ਹੈ।

ਡਾ. ਸ਼ਸ਼ੀ ਕਾਂਤ ਧੀਰ ਨੇ ਇਹ ਵੀ ਕਿਹਾ ਕਿ ਜਾਗਰੂਕਤਾ ਮੁਹਿੰਮਾਂ, ਸਫ਼ਾਈ-ਸਿੱਖਿਆ, ਟੀਕਾਕਰਨ ਅਤੇ ਮੱਛਰ ਕੰਟਰੋਲ ਉਪਾਆਂ ਰਾਹੀਂ ਇਨਫੈਕਸ਼ਨ ਦੇ ਫੈਲਾਅ ਨੂੰ ਰੋਕਣ ਵਿੱਚ ਮਾਪਿਆਂ, ਆਸ਼ਾ ਵਰਕਰਾਂ, ਆਂਗਣਵਾੜੀ ਕਰਮਚਾਰੀਆਂ ਅਤੇ ਸਕੂਲਾਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ।

ਫ਼ਿਲਹਾਲ, ਜਿਵੇਂ-ਜਿਵੇਂ ਪੰਜਾਬ ਇੱਕ ਹੋਰ ਲੰਬੀ ਗਰਮੀ ਲਈ ਤਿਆਰੀ ਕਰ ਰਿਹਾ ਹੈ, ਹਸਪਤਾਲਾਂ ਦੇ ਭੀੜਭਰੇ ਗਲਿਆਰੇ ਇਹ ਯਾਦ ਦਿਵਾ ਰਹੇ ਹਨ ਕਿ ਮੌਸਮੀ ਬੀਮਾਰੀਆਂ ਅੱਜ ਵੀ ਪਰਿਵਾਰਾਂ ਅਤੇ ਜਨ ਸਿਹਤ ਪ੍ਰਣਾਲੀ ਦੋਹਾਂ ਲਈ ਵੱਡੀ ਚੁਣੌਤੀ ਬਣੀਆਂ ਹੋਈਆਂ ਹਨ।

Tags: BREAKING NEWSLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ...

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ 

by Navjot
July 13, 2026
0

ਮਨਸੁਖ ਮੰਡਾਵੀਆ ਭਾਰਤ ਭਰ ਵਿੱਚ 7 ESI ਸਿਹਤ ਸੰਭਾਲ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ  ਨਵੀਂ ਦਿੱਲੀ, 13 ਜੁਲਾਈ (ਵਿਸ਼ਵ ਵਾਰਤਾ) ਕਿਰਤ...

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ

by Navjot
July 13, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ ਪੰਜ ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 750 ਤੋਂ ਪਾਰ   ਢਾਕਾ, 13...

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ 

by Navjot
July 13, 2026
0

ਲਾਰਾ ਦੱਤਾ 26 ਸਾਲਾਂ ਬਾਅਦ ਪ੍ਰਿਯੰਕਾ ਚੋਪੜਾ ਨੂੰ ਮਿਲੀ ; ਵਿੰਬਲਡਨ ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਤਸਵੀਰਾਂ ਕੀਤੀਆਂ ਸਾਂਝੀਆਂ ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

by Navjot
July 13, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਮੋਹਾਲੀ ‘ਚ ਜੰਗਲਾਤ ਅਤੇ ਜੰਗਲੀ ਜੀਵ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ...

Most Popular

National Breaking: ਜੁਲਾਈ ਮਹੀਨੇ ਦੇ ਪਹਿਲੇ ਦਿਨ ਹੀ ਸਸਤਾ ਹੋਇਆ LPG ਸਿਲੰਡਰ !

National Breaking: ਜੁਲਾਈ ਮਹੀਨੇ ਦੇ ਪਹਿਲੇ ਦਿਨ ਹੀ ਸਸਤਾ ਹੋਇਆ LPG ਸਿਲੰਡਰ !

by Ranjit Singh
2 weeks ago
0

National Breaking: ਜੁਲਾਈ ਮਹੀਨੇ ਦੇ ਪਹਿਲੇ ਦਿਨ ਹੀ ਸਸਤਾ ਹੋਇਆ LPG ਸਿਲੰਡਰ ! ਚੰਡੀਗੜ੍ਹ, 1 ਜੁਲਾਈ (ਵਿਸ਼ਵ ਵਾਰਤਾ): ਜੁਲਾਈ ਮਹੀਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 