ਮੁੱਖ ਮੰਤਰੀ ਭਗਵੰਤ ਮਾਨ ਦੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
– ਕਈ ਵੱਡੇ ਫੈਸਲਿਆਂ ‘ਤੇ ਲੱਗੇਗੀ ਮੋਹਰ
ਚੰਡੀਗੜ੍ਹ, 29 ਮਈ 2026 (ਵਿਸ਼ਵ ਵਾਰਤਾ)– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਭਲਕੇ ਸ਼ਨੀਵਾਰ, 30.05.2026 ਨੂੰ ਦੁਪਹਿਰ 12:00 ਵਜੇ ਮੁੱਖ ਮੰਤਰੀ ਰਿਹਾਇਸ਼, ਚੰਡੀਗੜ੍ਹ ਵਿਖੇ ਹੋਵੇਗੀ। ਹਾਲਾਂਕਿ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਨੂੰ ਲੈ ਕੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗੇਗੀ।
























