ਜਲੰਧਰ ‘ਚ ਦਿਨ – ਦਿਹਾੜੇ ਫਾਇਰਿੰਗ: RTI ਕਾਰਕੁੰਨ ਸਿਮਰਨਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ
ਚੰਡੀਗੜ੍ਹ, 30 ਮਈ 2026 (ਵਿਸ਼ਵ ਵਾਰਤਾ): ਜਲੰਧਰ ‘ਚ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਆਰ.ਟੀ.ਆਈ ਐਕਟੀਵਿਸਟ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ ਵਜੋਂ ਹੋਈ ਹੈ।
ਮੁਢਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਦਿਨ-ਦਿਹਾੜੇ ਉਨ੍ਹਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਹ ਜਾਨਲੇਵਾ ਹਮਲਾ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਲਾਅ ਗੇਟ ਦੇ ਨੇੜੇ ਹੋਇਆ, ਜਿਸ ਨਾਲ ਪੂਰੇ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ। ਗੋਲੀ ਲੱਗਣ ਕਾਰਨ ਸਿਮਰਨਜੀਤ ਸਿੰਘ ਜ਼ਮੀਨ ‘ਤੇ ਡਿੱਗ ਪਏ ਅਤੇ ਬਹੁਤ ਜ਼ਿਆਦਾ ਖ਼ੂਨ ਵਹਿਣ ਕਰਕੇ ਉੱਥੇ ਹੀ ਬੇਹੋਸ਼ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਲੋਕ ਅਤੇ ਪ੍ਰਸ਼ਾਸਨਿਕ ਅਧਿਕਾਰੀ ਤੁਰੰਤ ਹਰਕਤ ਵਿੱਚ ਆਏ। ਸਿਮਰਨਜੀਤ ਸਿੰਘ ਨੂੰ ਤੁਰੰਤ ਐਂਬੂਲੈਂਸ ਰਾਹੀਂ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















