Karnataka: ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ ਡੀ.ਕੇ. ਸ਼ਿਵਕੁਮਾਰ; ਬਣਨਗੇ ਕਰਨਾਟਕ ਦੇ ਨਵੇਂ ਮੁੱਖ ਮੰਤਰੀ
ਇਸ ਦਿਨ ਹੋਵੇਗਾ ਸਹੁੰ ਚੁੱਕ ਸਮਾਗਮ
ਨਵੀ ਦਿੱਲੀ, 30 ਮਈ 2026 (ਵਿਸ਼ਵ ਵਾਰਤਾ): ਕਰਨਾਟਕ ਦੇ ਡਿਪਟੀ ਸੀਐਮ ਡੀ.ਕੇ. ਸ਼ਿਵਕੁਮਾਰ ਹੁਣ ਸੂਬੇ ਦੇ 24ਵੇਂ ਮੁੱਖ ਮੰਤਰੀ ਬਣਨਗੇ। ਬੈਂਗਲੁਰੂ ਵਿੱਚ ਅੱਜ ਕਾਂਗਰਸ ਵਿਧਾਇਕ ਦਲ ਦੀ ਬੈਠਕ ਵਿੱਚ ਉਨ੍ਹਾਂ ਨੂੰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। 28 ਮਈ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਵਾਲੇ ਸਿੱਧਾਰਮਈਆ ਨੇ ਉਨ੍ਹਾਂ ਦੇ ਨਾਂ ਦਾ ਪ੍ਰਸਤਾਵ ਰੱਖਿਆ। ਇਸ ਨੂੰ ਸਰਵਸੰਮਤੀ ਨਾਲ ਪਾਸ ਕਰ ਦਿੱਤਾ ਗਿਆ।
ਹਾਲ ਹੀ ਵਿੱਚ ਸਿੱਧਾਰਮਈਆ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਰਾਜਪਾਲ ਥਾਵਰਚੰਦ ਗਹਿਲੋਤ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਸਿੱਧਾਰਮਈਆ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਸੀ ਅਤੇ ਮੰਤਰੀ ਪ੍ਰੀਸ਼ਦ ਨੂੰ ਭੰਗ ਕਰ ਦਿੱਤਾ ਸੀ।
ਮਿਲੀ ਜਾਣਕਾਰੀ ਅਨੁਸਾਰ ਡੀ.ਕੇ. ਸ਼ਿਵਕੁਮਾਰ ਦਾ ਸਹੁੰ ਚੁੱਕ ਸਮਾਗਮ 3 ਜੂਨ ਨੂੰ ਲੋਕ ਭਵਨ ਦੇ ‘ਗਲਾਸ ਹਾਊਸ’ ਵਿੱਚ ਹੋਵੇਗਾ। ਸੂਤਰਾਂ ਅਨੁਸਾਰ ਸੀਐਮ ਦੇ ਨਾਲ-ਨਾਲ ਕੈਬਨਿਟ ਵੀ ਬਦਲੇਗੀ। ਕਈ ਮੰਤਰੀ ਹਟਾਏ ਜਾ ਸਕਦੇ ਹਨ। ਇਸ ਦੇ ਨਾਲ ਹੀ 4 ਡਿਪਟੀ ਸੀਐਮ ਵੀ ਬਣਾਏ ਜਾ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























