‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਵੱਡੀ ਰਾਹਤ, ਹਾਈਕੋਰਟ ਤੋਂ ਮਿਲੀ ਜ਼ਮਾਨਤ
– ਜਲਦ ਹੋਵੇਗੀ ਜੇਲ੍ਹ ਤੋਂ ਰਿਹਾਈ
ਚੰਡੀਗੜ੍ਹ ,30 ਮਈ 2026 (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਐਂਡ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਉਨ੍ਹਾਂ ਨੂੰ ਜਬਰ-ਜ਼ਨਾਹ, ਧੋਖਾਧੜੀ, ਡਰਾਉਣ-ਧਮਕਾਉਣ ਦੇ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। 24-25 ਮਾਰਚ ਦੀ ਰਾਤ ਨੂੰ ਪੰਜਾਬ ਪੁਲਿਸ ਨੇ ਉਨ੍ਹਾਂ ਨੂੰ ਮੱਧ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।ਸੂਤਰਾਂ ਅਨੁਸਾਰ ਉਹ ਸੋਮਵਾਰ ਨੂੰ ਜੇਲ੍ਹ ਬਾਹਰ ਆ ਸਕਦੇ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਨੇ ਉਨ੍ਹਾਂ ਨੂੰ ਨਿਯਮਤ ਜ਼ਮਾਨਤ ਦਿੰਦੇ ਹੋਏ ਕਿਹਾ ਕਿ ਮਾਮਲੇ ਦੀਆਂ ਪ੍ਰਸਥਿਤੀਆਂ ਅਤੇ ਤੱਥਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਲੰਬੇ ਸਮੇਂ ਤੱਕ ਨਿਆਇਕ ਹਿਰਾਸਤ ਵਿੱਚ ਰੱਖਣਾ ਉਚਿਤ ਨਹੀਂ ਮੰਨਿਆ ਜਾ ਸਕਦਾ।
ਦੱਸ ਦਈਏ ਕਿ ਚਾਰ ਦਿਨ ਪਹਿਲਾਂ ਉਨ੍ਹਾਂ ਨੂੰ ਖੰਨਾ ਮਾਮਲੇ ਵਿੱਚ ਵੀ ਜ਼ਮਾਨਤ ਮਿਲੀ ਹੈ। ਅਜਿਹੇ ਵਿੱਚ ਹੁਣ ਇਹ ਸਾਫ਼ ਹੈ ਕਿ ਉਹ ਜਲਦੀ ਹੀ ਸਲਾਖਾਂ ਤੋਂ ਬਾਹਰ ਆਉਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























