ਦਿੱਲੀ ‘ਚ ਪੰਜ ਮੰਜ਼ਿਲਾ ਇਮਾਰਤ ਢਹਿ ਢੇਰੀ; ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ
– ਜੰਗੀ ਪੱਧਰ ‘ਤੇ ਬਚਾਅ ਕਾਰਜ ਜਾਰੀ!
ਨਵੀ ਦਿੱਲੀ, 30 ਮਈ 2026 (ਵਿਸ਼ਵ ਵਾਰਤਾ): ਦਿੱਲੀ ਦੇ ਮਹਿਰੌਲੀ ਵਿੱਚ ਵੱਡਾ ਹਾਦਸਾ ਹੋ ਗਿਆ ਹੈ। ਇੱਥੇ ਪੰਜ ਮੰਜ਼ਿਲਾ ਇਮਾਰਤ ਡਿੱਗ ਗਈ। ਮਲਬੇ ਹੇਠ ਕਈ ਲੋਕਾਂ ਦੇ ਦਬੇ ਹੋਣ ਦਾ ਖਦਸ਼ਾ ਹੈ। ਹਾਦਸੇ ਤੋਂ ਬਾਅਦ ਹਫੜਾ ਦਫੜੀ ਮਚੀ ਹੋਈ ਹੈ ਅਤੇ ਮਲਬੇ ਵਿੱਚ ਦਬੇ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਰੈਸਕਿਊ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਸੈਦੁਲਾਜਾਬ ਇਲਾਕੇ ਵਿੱਚ ਸ਼ਨੀਵਾਰ ਰਾਤ ਕਰੀਬ ਪੌਣੇ ਅੱਠ ਵਜੇ ਇੱਕ ਇਮਾਰਤ ਦੇ ਡਿੱਗਣ ਦੀ ਕਾਲ ਫਾਇਰ ਕੰਟਰੋਲ ਰੂਮ ਨੂੰ ਮਿਲੀ। ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਰੈਸਕਿਊ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ। ਫਿਲਹਾਲ
ਹਾਦਸੇ ਵਾਲੀ ਥਾਂ ‘ਤੇ ਜੰਗੀ ਪੱਧਰ ‘ਤੇ ਖੋਜ ਤੇ ਬਚਾਅ ਕਾਰਜ ਜਾਰੀ ਹਨ।























