ਪਟਿਆਲਾ, 4 ਮਈ- ਸਨੌਰ ਹਲਕੇ ਵਿੱਚ ਅੱਜ ਅਕਾਲੀ ਦਲ ਨੂੰ ਉਸ ਵੇਲੇ ਵੱਡਾਂ ਝਟਕਾ ਲੱਗਾ ਜਦੋਂ ਸਨੌਰ ਦੇ ਹਲਕਾ ਇੰਚਾਰਜ ਅਤੇ ਪੰਜਾਬੀ ਯੂਨੀਵਰਸਿਟੀ ਦੇ ਸਿੰਡੀਕੇਟ ਮੈਂਬਰ ਹਰਿੰਦਰਪਾਲ ਸਿੰਘ ਹੈਰੀਮਾਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਮੀਤ ਸਿੰਘ ਪਠਾਨਮਾਜਰਾ ਦੀ ਪ੍ਰੇਰਨਾ ਸਦਕਾ ਸੈਂਕੜੇ ਆਗੂ ਅਕਾਲੀ ਦਲ ਨੂੰ ਛੱਡ ਕੇ ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਆਈ ਦੀ ਉਮੀਦਵਾਰ ਪਰਨੀਤ ਕੌਰ ਦੀ ਹਾਜਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਪਰਨੀਤ ਕੌਰ ਨੇ ਸਮੁੱਚੇ ਆਗੂਆਂ ਦਾ ਪਾਰਟੀ ਵਿੱਚ ਸੁਆਗਤ ਕਰਦਿਆਂ ਕਿਹਾ ਕਿ ਕਾਂਗਰਸ ਵਿੱਚ ਉਹਨਾਂ ਨੂੰ ਬਣਦਾ ਮਾਣ ਅਤੇ ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਸਾਰੇ ਹੀ ਆਗੂਆਂ ਨੇ ਇੱਕ ਸੁਰ ਵਿੱਚ ਪਰਨੀਤ ਕੌਰ ਨੂੰ ਸਮਰੱਥਨ ਦੇਣ ਦਾ ਯਕੀਨ ਵੀ ਦੁਆਇਆ। ਇਸ ਮੌਕੇ ਸ਼ਾਮਲ ਹੋਣ ਵਾਲੇ ਆਗੂਆਂ ਵਿੱਚ ਨਿਰਮਲ ਸਿੰਘ, ਗੁਰਮੇਲ ਸਿੰਘ, ਮਹਿੰਦਰ ਸਿੰਘ, ਬਲਦੇਵ ਸਿੰਘ, ਕਰਨਵੀਰ ਸਿੰਘ, ਸੁਖਵੰਤ ਸਿੰਘ ਸਰਪੰਚ, ਸੁਖਵੰਤ ਸਿੰਘ ਕਾਹਲੋਂ, ਹਰਦੀਪ ਸਿੰਘ ਕਾਹਲੋਂ ਅਤੇ ਸਮੂਚਾ ਪਰਿਵਾਰ, ਜਸਵੰਤ ਸਿੰਘ ਨੰਬਰਦਾਰ, ਹਰਪਾਲ ਸਿੰਘ ਸਰਪੰਚ ਅਰਨੋਲੀ, ਸ਼ਮਿੰਦਰ ਸਿੰਘ ਮੈਂਬਰ ਪੰਚਾਇਤ, ਧਰਮਵੀਰ ਸਿੰਘ, ਬੰਤ ਖਾਨ, ਪਾਲੀ ਸਿੰਘ, ਦਰਸ਼ਨ ਸਿੰਘ, ਸੰਤੋਂਖ ਸਿੰਘ, ਕੁਲਵਿੰਦਰ ਸਿੰਘ ਪਰਿਵਾਰ ਸਮੇਤ, ਸੁਖਵਿੰਦਰ ਸਿੰਘ, ਪਰਕਾਸ਼ ਸਿੰਘ ਅਤੇ ਲਾਭ ਸਿੰਘ ਅਤੇ ਉਹਨਾਂ ਦੇ ਸੈਂਕੜੇ ਸਾਥੀ ਵੀ ਹਾਜ਼ਰ ਸਨ।
ਫੋਟੋ ਕੈਪਸ਼ਨ- ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਆਈ ਦੀ ਉਮੀਦਵਾਰ ਪਰਨੀਤ ਕੌਰ, ਹੈਰੀਮਾਨ, ਹਰਮੀਤ ਪਠਾਨਮਾਜਰਾ ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਸਨਮਾਨਤ ਕਰਦੇ ਹੋਏ।