Punjab SC ਕਮਿਸ਼ਨ ਨੇ ਰਵਨੀਤ ਬਿੱਟੂ ਨੂੰ ਕੀਤਾ ਤਲਬ
– 4 ਜੂਨ ਨੂੰ ਹੋਣਾ ਪਵੇਗਾ ਪੇਸ਼
ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ): ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਰਵਨੀਤ ਬਿੱਟੂ ਨੂੰ ਤਲਬ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ 4 ਜੂਨ ਨੂੰ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਕਮਿਸ਼ਨ ਅੱਗੇ ਪੇਸ਼ ਹੋ ਕੇ ਆਪਣਾ ਪੱਖ ਰੱਖ ਸਕਦੇ ਹਨ
ਦੱਸ ਦਈਏ ਕਿ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਐਸ.ਸੀ. (SC) ਵਰਗ ਨੂੰ ਲੈ ਕੇ ਕੀਤੀ ਗਈ ਟਿੱਪਣੀ ਦੇ ਮਾਮਲੇ ਵਿੱਚ ਕਮਿਸ਼ਨ ਨੇ ਉਨ੍ਹਾਂ ਨੂੰ ਤਲਬ ਕਰਦਿਆਂ 4 ਜੂਨ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਸਬੰਧ ਵਿੱਚ ਸੰਗਰੂਰ ਪੁਲਿਸ ਨੇ ਵੀ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ। ਹਾਲਾਂਕਿ, ਰਵਨੀਤ ਬਿੱਟੂ ਇਸ ਮਾਮਲੇ ਵਿੱਚ ਪਹਿਲਾਂ ਹੀ ਜਨਤਕ ਤੌਰ ‘ਤੇ ਮਾਫ਼ੀ ਮੰਗ ਚੁੱਕੇ ਹਨ।
ਸੰਗਰੂਰ ਪੁਲਿਸ ਦੇ ਅਧਿਕਾਰੀ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸਾਹਮਣੇ ਪੇਸ਼ ਹੋਏ। ਇਸ ਦੌਰਾਨ ਪੁਲਿਸ ਅਧਿਕਾਰੀ ਨੇ ਜਾਂਦੇ ਹੀ ਸਾਰੇ ਦਸਤਾਵੇਜ਼ ਚੇਅਰਮੈਨ ਨੂੰ ਸੌਂਪ ਦਿੱਤੇ।























