ਜਲੰਧਰ: ਜ਼ਿਲ੍ਹਾ ਪ੍ਰਬੰਧਕੀ ਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ
– ਤਲਾਸ਼ੀ ਮੁਹਿੰਮ ਜਾਰੀ!
ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) – ਜਲੰਧਰ ਦੇ ਜ਼ਿਲ੍ਹਾ ਪ੍ਰਬੰਧਕੀ ਅਤੇ ਜੁਡੀਸ਼ੀਅਲ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਡੌਗ ਸਕੁਐਡ ਅਤੇ ਐਂਟੀ-ਸਾਬੋਤਾਜ ਵਿੰਗ ਦੀਆਂ ਵੱਖ-ਵੱਖ ਟੀਮਾਂ ਨੇ ਤਲਾਸ਼ੀ ਮੁਹਿੰਮ ਚਲਾਈ। ਪੁਲਿਸ ਜ਼ਿਲ੍ਹਾ ਕੋਰਟ ਕੰਪਲੈਕਸ ਦੀ ਚੈਕਿੰਗ ਕਰ ਰਹੀ ਹੈ।ਉਸ ਤੋਂ ਬਾਅਦ ਹੀ ਕੋਰਟ ਕੰਪਲੈਕਸ ਦੇ ਅੰਦਰ ਜਾਣ ਦਿੱਤਾ ਜਾ ਰਿਹਾ ਹੈ। ਅਜੇ ਤੱਕ ਪੁਲਿਸ ਨੂੰ ਕੋਈ ਵੀ ਅਜਿਹੀ ਸ਼ੱਕੀ ਚੀਜ਼ ਨਹੀਂ ਮਿਲੀ ਹੈ।
ਦੱਸ ਦਈਏ ਕਿ ਪੁਲਿਸ ਨੇ ਪਾਰਕਿੰਗ ਵਿੱਚ ਖੜ੍ਹੇ ਸਾਰੇ ਵਾਹਨਾਂ ਦੇ ਸਾਮਾਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਹ ਧਮਕੀ ਕਿਸ ਨੇ ਦਿੱਤੀ, ਇਸ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।























