• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

6 months ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

5 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

6 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

6 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

7 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

7 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

9 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

10 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

10 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

10 hours ago
Hindi News
English News
Saturday, November 14, 2026
No Result
View All Result
17 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਰਣਨੀਤਕ ਸਥਿਤੀ, ਮਜ਼ਬੂਤ ​​ਬੁਨਿਆਦੀ ਢਾਂਚੇ ਅਤੇ ਨਿਵੇਸ਼ਕ-ਪੱਖੀ ਨੀਤੀਆਂ ਕਾਰਨ ਪੰਜਾਬ ਉੱਤਰੀ ਭਾਰਤ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

June 1, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

* ਰਣਨੀਤਕ ਸਥਿਤੀ, ਮਜ਼ਬੂਤ ​​ਬੁਨਿਆਦੀ ਢਾਂਚੇ ਅਤੇ ਨਿਵੇਸ਼ਕ-ਪੱਖੀ ਨੀਤੀਆਂ ਕਾਰਨ ਪੰਜਾਬ ਉੱਤਰੀ ਭਾਰਤ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਇੱਕ ਸਮਾਂ ਸੀ ਜਦੋਂ ਨਿਵੇਸ਼ਕਾਂ ਨੂੰ ਬੇਲੋੜੀਆਂ ਰੁਕਾਵਟਾਂ ਅਤੇ ਨਾਜਾਇਜ਼ ਮੰਗਾਂ ਦਾ ਸਾਹਮਣਾ ਕਰਨਾ ਪੈਂਦਾ ਸੀ; ਅੱਜ ਪੰਜਾਬ ਸਰਕਾਰ ਸਿਰਫ਼ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਇੱਕ ਪਾਰਦਰਸ਼ੀ, ਨਿਵੇਸ਼ਕ-ਪੱਖੀ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਐਚ.ਪੀ.ਸੀ.ਐਲ. ਰਿਫਾਇਨਰੀ ਅਤੇ ਬਾਇਓਗੈਸ ਖੇਤਰਾਂ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ; ਇਹ ਪ੍ਰੋਜੈਕਟ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ ਅਤੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ​​ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਦੇ ਬਾਇਓਫਿਊਲ ਅਤੇ ਬਾਇਓਗੈਸ ਉਪਰਾਲਿਆਂ ਦਾ ਵਿਸਤਾਰ ਖੇਤੀਬਾੜੀ ਰਹਿੰਦ-ਖੂੰਹਦ ਨਾਲ ਨਜਿੱਠਣ ਵਿੱਚ ਮਦਦ ਕਰੇਗਾ ਅਤੇ ਕਿਸਾਨਾਂ ਨੂੰ ਲਾਭ ਪਹੁੰਚਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਜੂਨ (ਵਿਸ਼ਵ ਵਾਰਤਾ);- ਪੰਜਾਬ ਦੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ। ਇਸ ਊਰਜਾ ਖੇਤਰ ਦੀ ਪ੍ਰਮੁੱਖ ਕੰਪਨੀ ਨੇ ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਖੇਤਰਾਂ ਵਿੱਚ ਨਿਵੇਸ਼ ਰਾਹੀਂ ਸੂਬੇ ਵਿੱਚ ਆਪਣਾ ਦਾਇਰਾ ਵਧਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ।

ਐਚ.ਪੀ.ਸੀ.ਐਲ. ਦੇ ਚੇਅਰਮੈਨ ਵਿਕਾਸ ਕੌਸ਼ਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਮਜ਼ਬੂਤ ​​ਬੁਨਿਆਦੀ ਢਾਂਚੇ, ਰਣਨੀਤਕ ਸਥਿਤੀ, ਨਿਵੇਸ਼ਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਪ੍ਰਣਾਲੀ ‘ਤੇ ਚਾਨਣਾ ਪਾਇਆ, ਜਿਸ ਨੇ ਸੂਬੇ ਨੂੰ ਉੱਤਰੀ ਭਾਰਤ ਦੇ ਸਭ ਤੋਂ ਆਕਰਸ਼ਕ ਨਿਵੇਸ਼ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਦਦ ਕੀਤੀ ਹੈ। ਮੀਟਿੰਗ ਦੌਰਾਨ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ ਨੇ ਪੰਜਾਬ ਵਿੱਚ ਆਪਣੇ ਕੰਮਕਾਜ ਦੇ ਹੋਰ ਵਿਸਤਾਰ ਦਾ ਐਲਾਨ ਵੀ ਕੀਤਾ, ਜਿਸ ਵਿੱਚ ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰੋਜ਼ਗਾਰ ਪੈਦਾ ਹੋਣ, ਪੇਂਡੂ ਆਰਥਿਕਤਾ ਨੂੰ ਮਜ਼ਬੂਤੀ ਮਿਲਣ, ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲਣ ਅਤੇ ਖੇਤੀਬਾੜੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਟਿਕਾਊ ਹੱਲ ਮਿਲਣ ਦੀ ਉਮੀਦ ਹੈ।

ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉੱਤਰੀ ਭਾਰਤ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੰਜਾਬ ਦੀ ਸਥਿਤੀ ਨੂੰ ਪੇਸ਼ ਕੀਤਾ। ਉਨ੍ਹਾਂ ਨੇ ਸੂਬੇ ਦੀ ਭੂਗੋਲਿਕ ਸਥਿਤੀ, ਰਾਸ਼ਟਰੀ ਰਾਜਧਾਨੀ ਖੇਤਰ (ਐਨ.ਸੀ.ਆਰ.) ਅਤੇ ਪ੍ਰਮੁੱਖ ਬੰਦਰਗਾਹਾਂ ਨਾਲ ਨਿਰਵਿਘਨ ਸੰਪਰਕ, ਮਜ਼ਬੂਤ ​​ਉਦਯੋਗਿਕ ਕਲੱਸਟਰਾਂ, ਨਿਰਵਿਘਨ ਮਿਆਰੀ ਬਿਜਲੀ ਸਪਲਾਈ, ਹੁਨਰਮੰਦ ਕਰਮਚਾਰੀਆਂ ਅਤੇ ਅਗਾਂਹਵਧੂ ਨੀਤੀਆਂ ਦੇ ਤਾਣੇ-ਬਾਣੇ ਬਾਰੇ ਦੱਸਿਆ। ਮੁੱਖ ਮੰਤਰੀ ਨੇ ਐਚ.ਪੀ.ਸੀ.ਐਲ. ਦੇ ਵਫ਼ਦ ਨੂੰ ਪੰਜਾਬ ਦੇ ਪ੍ਰਸ਼ਾਸਨਿਕ ਅਤੇ ਰੈਗੂਲੇਟਰੀ ਸੁਧਾਰਾਂ ਬਾਰੇ ਵੀ ਜਾਣੂ ਕਰਵਾਇਆ, ਜਿਸ ਵਿੱਚ 173 ਤੋਂ ਵੱਧ ਸਰਕਾਰੀ-ਤੋਂ-ਵਪਾਰਕ (G2B) ਸੇਵਾਵਾਂ ਪ੍ਰਦਾਨ ਕਰਨ ਵਾਲਾ ‘ਫਾਸਟ ਟ੍ਰੈਕ ਪੰਜਾਬ’ ਸਿੰਗਲ-ਵਿੰਡੋ ਸਿਸਟਮ, ਆਟੋ-ਡੀਮਡ ਪ੍ਰਵਾਨਗੀਆਂ, ਪੈਨ ਅਧਾਰਤ ਵਪਾਰਕ ਪਛਾਣਕਰਤਾ ਅਤੇ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ’ ਵਿੱਚ ਕੀਤੀਆਂ ਸੋਧਾਂ ਸ਼ਾਮਲ ਹਨ, ਜੋ ਸਮੇਂ ਸਿਰ ਸਾਂਝੀਆਂ ਪ੍ਰਵਾਨਗੀਆਂ ਨੂੰ ਸੰਭਵ ਬਣਾਉਂਦੀਆਂ ਹਨ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਦਾ ਵਿਜ਼ਨ ਬਿਲਕੁਲ ਸਪੱਸ਼ਟ ਹੈ। ਅਸੀਂ ਨੀਤੀਆਂ ਵਿੱਚ ਸਥਿਰਤਾ, ਫੈਸਲੇ ਲੈਣ ਵਿੱਚ ਤੇਜ਼ੀ ਅਤੇ ਅਜਿਹੀ ਸ਼ਾਸਨ ਪ੍ਰਣਾਲੀ ਪ੍ਰਦਾਨ ਕਰਕੇ ਪੰਜਾਬ ਨੂੰ ਵਿਸ਼ਵਵਿਆਪੀ ਉਦਯੋਗਾਂ ਲਈ ਇੱਕ ਪਸੰਦੀਦਾ ਸਥਾਨ ਬਣਾਉਣਾ ਚਾਹੁੰਦੇ ਹਾਂ, ਜੋ ਨਿਵੇਸ਼ਕਾਂ ਦੇ ਸਮੇਂ ਅਤੇ ਭਰੋਸੇ ਦਾ ਸਤਿਕਾਰ ਕਰੇ।”

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਨਿਵੇਸ਼ ਨੂੰ ਉਤਸ਼ਾਹਿਤ ਕਰਨ ਅਤੇ ਉਦਯੋਗਾਂ ਲਈ ਸਾਜ਼ਗਾਰ ਮਾਹੌਲ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “ਇਹ ਬਹੁਤ ਉਤਸ਼ਾਹਜਨਕ ਹੈ ਕਿ ਐਚ.ਪੀ.ਸੀ.ਐਲ. ਨੇ ਪੰਜਾਬ ਵਿੱਚ ਰਿਫਾਇਨਰੀ ਅਤੇ ਬਾਇਓਗੈਸ ਵਰਗੇ ਮੁੱਖ ਖੇਤਰਾਂ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ ਹੈ। ਇਹ ਨਿਵੇਸ਼ ਸੂਬੇ ਨੂੰ ਵੱਡਾ ਲਾਭ ਪਹੁੰਚਾਉਣਗੇ। ਆਰਥਿਕ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਤੋਂ ਇਲਾਵਾ ਇਹ ਪ੍ਰੋਜੈਕਟ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣਗੇ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਇਹ ਖ਼ੁਸ਼ੀ ਦੀ ਗੱਲ ਹੈ ਕਿ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ 2ਜੀ ਤਕਨਾਲੋਜੀ ‘ਤੇ ਕੰਮ ਕਰਕੇ ਬਠਿੰਡਾ ਵਿੱਚ ਆਪਣੇ ਕੰਮਕਾਜ ਦਾ ਹੋਰ ਵਿਸਤਾਰ ਕਰ ਰਹੀ ਹੈ। ਇਸ ਉਪਰਾਲੇ ਵਿੱਚ ਖੇਤੀਬਾੜੀ ਦੀ ਰਹਿੰਦ-ਖੂੰਹਦ ਤੋਂ ਕੀਮਤੀ ਉਤਪਾਦ ਤਿਆਰ ਕਰਦੇ ਹੋਏ ਬਾਇਓਫਿਊਲ ਖੇਤਰ ਨੂੰ ਮਜ਼ਬੂਤ ​​ਕਰਨ ਦੀ ਬੇਹੱਦ ਸੰਭਾਵਨਾ ਹੈ।”

ਉਨ੍ਹਾਂ ਅੱਗੇ ਦੱਸਿਆ ਕਿ ਕੰਪਨੀ ਪੰਜਾਬ ਭਰ ਵਿੱਚ ਦਸ ਬਾਇਓਗੈਸ ਪਲਾਂਟ ਸਥਾਪਤ ਕਰਨ ਦੀ ਪ੍ਰਕਿਰਿਆ ਵਿੱਚ ਹੈ, ਜਿਨ੍ਹਾਂ ਵਿੱਚੋਂ ਪੰਜ ਪਹਿਲਾਂ ਹੀ ਚਾਲੂ ਹੋ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਾਇਓਗੈਸ ਪ੍ਰੋਜੈਕਟ ਸੂਬੇ ਵਿੱਚ ਖੇਤੀਬਾੜੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਵਿੱਚ ਬਹੁਤ ਸਹਾਈ ਸਿੱਧ ਹੋਣਗੇ। ਇਸ ਨਾਲ ਨਾ ਸਿਰਫ਼ ਵਾਤਾਵਰਨ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਿੱਚ ਮਦਦ ਮਿਲੇਗੀ, ਸਗੋਂ ਕਿਸਾਨਾਂ ਨੂੰ ਵੀ ਭਰਪੂਰ ਲਾਭ ਹੋਵੇਗਾ।”

ਐਚ.ਪੀ.ਸੀ.ਐਲ. ਦੇ ਵਫ਼ਦ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨਿਵੇਸ਼ ਨੂੰ ਆਕਰਸ਼ਿਤ ਕਰਨ ਅਤੇ ਉਦਯੋਗਿਕ ਵਿਸਤਾਰ ਨੂੰ ਸੁਖਾਲਾ ਬਣਾਉਣ ਦੀ ਆਪਣੀ ਵਚਨਬੱਧਤਾ ‘ਤੇ ਦ੍ਰਿੜ੍ਹ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ, “ਨਿਵੇਸ਼ਕ ਸੱਚੇ ਦੇਸ਼ ਭਗਤ ਹਨ, ਜੋ ਵੱਡੇ ਨਿਵੇਸ਼ ਕਰਕੇ ਨੌਜਵਾਨਾਂ ਲਈ ਨੌਕਰੀਆਂ ਪੈਦਾ ਕਰਕੇ ਅਤੇ ਬੇਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਯੁੱਗ ਦੀ ਸ਼ੁਰੂਆਤ ਕਰਕੇ ਦੇਸ਼ ਦੀ ਸੇਵਾ ਕਰਦੇ ਹਨ। ਪੰਜਾਬ ਸਰਕਾਰ ਹਰ ਉਸ ਨਿਵੇਸ਼ਕ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ, ਜੋ ਸੂਬੇ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੁੰਦਾ ਹੈ।”

ਉਨ੍ਹਾਂ ਨੇ ਵਫ਼ਦ ਨੂੰ ਅੱਗੇ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਵਪਾਰਕ ਮਾਹੌਲ ਪੂਰੀ ਤਰ੍ਹਾਂ ਬਦਲ ਚੁੱਕਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਸਮਾਂ ਸੀ ਜਦੋਂ ਨਿਵੇਸ਼ਕਾਂ ਨੂੰ ਬੇਲੋੜੀਆਂ ਰੁਕਾਵਟਾਂ ਅਤੇ ਨਾਜਾਇਜ਼ ਮੰਗਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਅੱਜ ਪੰਜਾਬ ਸਰਕਾਰ ਸਿਰਫ਼ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕਰ ਰਹੀ ਹੈ ਅਤੇ ਇੱਕ ਪਾਰਦਰਸ਼ੀ, ਨਿਵੇਸ਼ਕ-ਪੱਖੀ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ।”

ਇਸ ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਉਦਯੋਗ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਸਕੱਤਰ ਪੇਂਡੂ ਵਿਕਾਸ ਅਜੀਤ ਬਾਲਾਜੀ ਜੋਸ਼ੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Tags: BREAKING NEWSBreaking news in PunjabiPUNJABPUNJAB CMpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Asian Mens Hockey Championship ਦੀ ਸ਼ੁਰੂਆਤ ਅੱਜ ਤੋਂ: ਪਹਿਲੇ ਦਿਨ ਖੇਡੇ ਜਾਣਗੇ ਤਿੰਨ ਮੁਕਾਬਲੇ, ਪੜ੍ਹੋ ਵੇਰਵਾ

Asian Mens Hockey Championship ਦੀ ਸ਼ੁਰੂਆਤ ਅੱਜ ਤੋਂ: ਪਹਿਲੇ ਦਿਨ ਖੇਡੇ ਜਾਣਗੇ ਤਿੰਨ ਮੁਕਾਬਲੇ, ਪੜ੍ਹੋ ਵੇਰਵਾ

by Ranjit Singh
3 weeks ago
0

Asian Mens Hockey Championship ਦੀ ਸ਼ੁਰੂਆਤ ਅੱਜ ਤੋਂ: ਪਹਿਲੇ ਦਿਨ ਖੇਡੇ ਜਾਣਗੇ ਤਿੰਨ ਮੁਕਾਬਲੇ, ਪੜ੍ਹੋ ਵੇਰਵਾ - ਮੁੱਖ ਮੰਤਰੀ ਭਗਵੰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 