ਪੰਜਾਬ ਵਿੱਚ ਕਣਕ ਦੀ ਖਰੀਦ ‘ਚ ਅੜਿੱਕੇ ਡਾਹੁਣ ਲਈ ਅਕਾਲੀਆਂ ਦੇ ਇਸ਼ਾਰੇ ‘ਤੇ ਚੱਲ ਰਹੀ ਕੇਂਦਰ ਸਰਕਾਰ-ਕੈਪਟਨ ਅਮਰਿੰਦਰ ਸਿੰਘ
੍ਹ ਕੇਂਦਰ ਨੇ ਚੋਣਾਂ ਦੇ ਮੱਦੇਨਜ਼ਰ ਨਿਰਵਿਘਨ ਖਰੀਦ ਲਈ ਬਾਰਦਾਨਾ ਹਰਿਆਣਾ ‘ਚ ਭੇਜਿਆ
ਚੰਡੀਗੜ੍ਹ, 5 ਮਈ
Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਕਾਲੀਆਂ ਦੇ ਇਸ਼ਾਰੇ ‘ਤੇ ਬਾਰਦਾਨੇ ਦੀ ਘਾਟ ਪੈਦਾ ਕੀਤੀ ਜਾ ਰਹੀ ਹੈ ਤਾਂ ਕਿ ਖਰੀਦ ਪ੍ਰਕ੍ਰਿਆ ਵਿੱਚ ਅੜਿੱਕੇ ਡਾਹ ਕੇ ਚੋਣਾਂ ਦੌਰਾਨ ਸੂਬੇ ਵਿੱਚ ਕਾਂਗਰਸ ਸਰਕਾਰ ਨੂੰ ਬਦਨਾਮ ਕੀਤਾ ਜਾ ਸਕੇ |
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਬੰਪਰ ਪੈਦਾਵਾਰ ਹੋਈ ਹੈ ਪਰ ਸੂਬੇ ਨੂੰ ਬਾਰਦਾਨੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ ਜਦਕਿ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਹਰਿਆਣਾ ਵਿੱਚ 12 ਮਈ ਨੂੰ ਹੋਣ ਜਾ ਰਹੀਆਂ ਚੋਣ ਦੇ ਮੱਦੇਨਜ਼ਰ ਇਸ ਸੂਬੇ ਨੂੰ ਬਾਰਦਾਨੇ ਦੀ ਵਾਧੂ ਸਪਲਾਈ ਦਿੱਤੀ ਜਾ ਰਹੀ ਹੈ | ਉਨ੍ਹਾਂ ਨੇ ਖਰੀਦ ਲਈ ਲੋੜੀਂਦੇ ਬਾਰਦਾਨੇ ਨੂੰ ਪੰਜਾਬ ਤੋਂ ਹਰਿਆਣਾ ਭੇਜਣ ‘ਤੇ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ | ਉਨ੍ਹਾਂ ਕਿਹਾ ਕਿ ਚਾਰ ਲੱਖ ਗੱਠਾਂ ਪੰਜਾਬ ਤੋਂ ਹਰਿਆਣਾ ਨੂੰ ਭੇਜੀਆਂ ਜਾ ਚੁੱਕੀਆਂ ਹਨ |