Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ
– ਕਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚੀਆਂ ਮੌਕੇ ‘ਤੇ
– ਰਾਹਤ ਅਤੇ ਬਚਾਅ ਕਾਰਜ ਜਾਰੀ
ਨਵੀਂ ਦਿੱਲੀ , 3 ਜੂਨ (ਵਿਸ਼ਵ ਵਾਰਤਾ): ਦਿੱਲੀ ਦੇ ਇੱਕ ਬਹੁ-ਮੰਜ਼ਿਲਾ ਹੋਟਲ ਵਿੱਚ ਭਿਆਨਕ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਅੱਗ ਤੇਜ਼ੀ ਨਾਲ ਫੈਲਦਿਆਂ ਹੋਟਲ ਦੀਆਂ ਕਈ ਮੰਜ਼ਿਲਾਂ ਨੂੰ ਆਪਣੀ ਲਪੇਟ ਵਿੱਚ ਲੈ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਉਣ ਲਈ ਰਾਹਤ ਤੇ ਬਚਾਅ ਕਾਰਜ ਜਾਰੀ ਹਨ। ਅਧਿਕਾਰੀਆਂ ਵੱਲੋਂ ਹੋਟਲ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ ਅਤੇ ਅੰਦਰ ਫਸੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ, ਅੱਗ ਕਾਰਨ ਕੁਝ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਫਾਇਰ ਕਰਮਚਾਰੀ ਅਤੇ ਹੋਰ ਐਮਰਜੈਂਸੀ ਟੀਮਾਂ ਮੌਕੇ ‘ਤੇ ਡਟੀਆਂ ਹੋਈਆਂ ਹਨ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਅਤੇ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।
ਦੱਸ ਦਈਏ ਕਿ ਇਹ ਅੱਗ ਦੱਖਣੀ ਦਿੱਲੀ ਦੇ ਹੌਜ਼ ਰਾਣੀ ਖੇਤਰ ਵਿੱਚ ਸਥਿਤ Florist Inn ਹੋਟਲ ‘ਚ ਲੱਗੀ ਹੈ। ਫਾਇਰਫਾਈਟਰਜ਼ ਨੇ 20-25 ਲੋਕਾਂ ਨੂੰ ਬਚਾਇਆ ਹੈ। ਰਾਹਤ ਅਤੇ ਬਚਾਅ ਕਾਰਜ ਇਸ ਸਮੇਂ ਜਾਰੀ ਹਨ। ਪੰਜ ਮੰਜ਼ਿਲਾ ਇਮਾਰਤ ਵਿੱਚ 20-25 ਕਮਰੇ ਹਨ। ਅਜੇ ਤੱਕ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























