Breaking: ਮੋਹਾਲੀ ਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
– ਪ੍ਰਸ਼ਾਸਨ ਅਲਰਟ
ਮੋਹਾਲੀ, 3 ਜੂਨ (ਵਿਸ਼ਵ ਵਾਰਤਾ) – ਸਕੂਲਾਂ ਤੋਂ ਬਾਅਦ ਹੁਣ ਮੋਹਾਲੀ ਕੋਰਟ ਕੰਪਲੈਕਸ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਜਾਣਕਾਰੀ ਮੁਤਾਬਕ ਇਹ ਧਮਕੀ ਈਮੇਲ ਰਾਹੀਂ ਦਿੱਤੀ ਗਈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਏ। ਧਮਕੀ ਮਿਲਣ ਮਗਰੋਂ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਦਿੱਤਾ ਗਿਆ ਅਤੇ ਪੂਰੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ, ਬੰਬ ਨਿਰੋਧਕ ਦਸਤੇ ਅਤੇ ਹੋਰ ਸੁਰੱਖਿਆ ਏਜੰਸੀਆਂ ਵੱਲੋਂ ਕੰਪਲੈਕਸ ਦੀ ਗਹਿਰਾਈ ਨਾਲ ਤਲਾਸ਼ੀ ਗਈ।
ਤਲਾਸ਼ੀ ਲੈਣ ਮਗਰੋਂ ਫਿਲਹਾਲ ਕਿਸੇ ਵੀ ਸ਼ੱਕੀ ਵਸਤੂ ਦੇ ਮਿਲਣ ਦੀ ਪੁਸ਼ਟੀ ਨਹੀਂ ਹੋਈ ਹੈ। ਅਧਿਕਾਰੀ ਈਮੇਲ ਦੇ ਸਰੋਤ ਦੀ ਜਾਂਚ ਕਰ ਰਹੇ ਹਨ ਅਤੇ ਧਮਕੀ ਦੀ ਸੱਚਾਈ ਦਾ ਪਤਾ ਲਗਾਉਣ ਲਈ ਸਾਈਬਰ ਮਾਹਿਰਾਂ ਦੀ ਮਦਦ ਵੀ ਲਈ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਅਲਰਟ ਹੈ ਅਤੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।
ਦੱਸ ਦਈਏ ਕਿ ਤਲਾਸ਼ੀ ਲੈਣ ਮਗਰੋਂ ਜਦ ਕਿਸੇ ਚੀਜ਼ ਦੇ ਮਿਲਣ ਦੀ ਪੁਸ਼ਟੀ ਨਹੀਂ ਹੋਈ ਤਾਂ ਅਦਾਲਤਾਂ ਦੀ ਕਾਰਵਾਈ ਮੁੜ ਸ਼ੁਰੂ ਹੋ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















