• Latest
  • Trending
ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

3 hours ago
French Open 2026 : 20 ਸਾਲਾ ਜੈਕਬ ਮੇਨਸਿਕ ਪਹੁੰਚਿਆ ਫ੍ਰੈਂਚ ਓਪਨ ਸੈਮੀਫਾਈਨਲ ‘ਚ

French Open 2026 : 20 ਸਾਲਾ ਜੈਕਬ ਮੇਨਸਿਕ ਪਹੁੰਚਿਆ ਫ੍ਰੈਂਚ ਓਪਨ ਸੈਮੀਫਾਈਨਲ ‘ਚ

14 minutes ago
ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ

ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ

30 minutes ago
ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ

ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ

33 minutes ago
World Bicycle Day : ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਕੀਤੀ ਅਪੀਲ

World Bicycle Day : ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਕੀਤੀ ਅਪੀਲ

36 minutes ago
ਇੰਗਲੈਂਡ ਦੀ ਮਹਿਲਾ ਟੀਮ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

ਇੰਗਲੈਂਡ ਦੀ ਮਹਿਲਾ ਟੀਮ ਨੇ ਤੀਜੇ ਟੀ-20 ਮੈਚ ਵਿੱਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ; ਸੀਰੀਜ਼ 2-1 ਨਾਲ ਜਿੱਤੀ

37 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

40 minutes ago
Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ

Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ

55 minutes ago
1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

1,30,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

59 minutes ago
National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

National: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ

1 hour ago
ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਅਮਰੀਕਾ ਵੱਸਦੇ ਪੰਜਾਬੀ ਲੇਖਕ ਗੁਰਚਰਨ ਸਿੰਘ ਹੰਸਰਾ ਦਾ ਕਹਾਣੀ ਸੰਗ੍ਰਹਿ “ਅਣਕਹੀਆਂ ਕਹਾਣੀਆਂ” ਡਾ. ਸ ਪ ਸਿੰਘ, ਗੁਰਭਜਨ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ

2 hours ago
Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ

Sensex ਅਤੇ ਨਿਫਟੀ ‘ਚ ਆਈ ਭਾਰੀ ਗਿਰਾਵਟ, ਪੜ੍ਹੋ ਵੇਰਵਾ

2 hours ago
National: ਖਾਨ ਸਰ ਦੇ ਕੋਚਿੰਗ ਸੈਂਟਰ ‘ਤੇ ਹਮਲਾ

National: ਖਾਨ ਸਰ ਦੇ ਕੋਚਿੰਗ ਸੈਂਟਰ ‘ਤੇ ਹਮਲਾ

2 hours ago
Hindi News
English News
Wednesday, June 3, 2026
No Result
View All Result
40 °c
Chandigarh
36 ° Thu
34 ° Fri
31 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਲੁਧਿਆਣਾ ਦੇ ਉਦਯੋਗਪਤੀਆਂ ਨੇ ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ, ਜਨ-ਸੰਪਰਕ ਅਧਾਰਿਤ ਪੁਲਿਸਿੰਗ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਦੀ ਕੀਤੀ ਸ਼ਲਾਘਾ

June 3, 2026
in ਖਬਰਾਂ, ਪੰਜਾਬ
ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

Oplus_16908288

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ
ਲੁਧਿਆਣਾ ਦੇ ਉਦਯੋਗਪਤੀਆਂ ਨੇ ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ, ਜਨ-ਸੰਪਰਕ ਅਧਾਰਿਤ ਪੁਲਿਸਿੰਗ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਦੀ ਕੀਤੀ ਸ਼ਲਾਘਾ
‘ਆਪਰੇਸ਼ਨ ਗੈਂਗਸਟਰਾਂ ‘ਤੇ ਵਾਰ’, ਤਕਨਾਲੋਜੀ-ਅਧਾਰਿਤ ਪੁਲਿਸਿੰਗ ਅਤੇ ਲੋਕ ਭਾਗੀਦਾਰੀ ਨਾਲ ਸੁਰੱਖਿਅਤ ਪੰਜਾਬ ਦੇ ਨਿਰਮਾਣ ਨੂੰ ਮਿਲ ਰਹੀ ਮਜ਼ਬੂਤੀ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਲੁਧਿਆਣਾ 03 ਜੂਨ 2026 (ਵਿਸ਼ਵ ਵਾਰਤਾ);- ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ, ਲੋਕ-ਕੇਂਦਰਿਤ ਪੁਲਿਸਿੰਗ ਮਾਡਲ ਦੀ ਇੱਕ ਪ੍ਰਮੁੱਖ ਮਿਸਾਲ ਵਜੋਂ ਉੱਭਰਿਆ ਹੈ; ਜਿੱਥੇ ਉਦਯੋਗਪਤੀਆਂ ਅਤੇ ਆਮ ਨਾਗਰਿਕਾਂ ਨੇ ਪੁਲਿਸਿੰਗ, ਭਾਈਚਾਰਕ ਸ਼ਮੂਲੀਅਤ ਅਤੇ ਅਪਰਾਧ ਰੋਕਥਾਮ ਲਈ ਕੀਤੀਆਂ ਪਹਿਲਕਦਮੀਆਂ ਵਿੱਚ ਆਏ ਸਕਾਰਾਤਮਕ ਬਦਲਾਅ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਪਰਾਧ-ਮੁਕਤ ਮਾਹੌਲ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਨੂੰ ਹੋਰ ਤੇਜ਼ ਕੀਤਾ ਹੈ, ਜਿਸ ਸਦਕਾ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਪੁਲਿਸ ਨੂੰ ਸਰਾਹਨਾ ਮਿਲ ਰਹੀ ਹੈ। ਅਪਰਾਧੀਆਂ ਵਿਰੁੱਧ ਤੁਰੰਤ ਕਾਰਵਾਈ ਤੋਂ ਲੈ ਕੇ ਭਾਈਚਾਰਕ ਪੁਲਿਸਿੰਗ ਨੂੰ ਮਜ਼ਬੂਤ ਕਰਨ ਤੱਕ, ਪੁਲਿਸ ਬਲ ਨੇ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਹੈ।
ਲੁਧਿਆਣਾ ਦੇ ਉਦਯੋਗਪਤੀ ਅਨਮੋਲ ਸੂਦ ਨੇ ਕਾਰੋਬਾਰੀ ਭਾਈਚਾਰੇ ‘ਤੇ ਪੁਲਿਸਿੰਗ ਦੇ ਸਕਾਰਾਤਮਕ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ,“ਕਾਰੋਬਾਰੀ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਪੰਜਾਬ ਪੁਲਿਸ ਨੇ ਸਾਨੂੰ ਸੁਰੱਖਿਆ ਦਾ ਮਜ਼ਬੂਤ ਅਹਿਸਾਸ ਦਿੱਤਾ ਹੈ। ਮੈਨੂੰ ਇੱਕ ਘਟਨਾ ਯਾਦ ਹੈ ਜਦੋਂ ਕੁਝ ਗੈਰ-ਸਮਾਜਿਕ ਤੱਤ ਸਾਡੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਪੁਲਿਸ ਨੇ ਕੁਝ ਹੀ ਮਿੰਟਾਂ ਵਿੱਚ ਉਨ੍ਹਾਂ ‘ਤੇ ਕਾਰਵਾਈ ਕੀਤੀ। ਇਹ ਪੰਜਾਬ ਪੁਲਿਸ ਦੇ ਚੰਗੇ ਕੰਮਾਂ ਦੀਆਂ ਅਨੇਕਾਂ ਮਿਸਾਲਾਂ ਵਿੱਚੋਂ ਇੱਕ ਹੈ। ਲੁਧਿਆਣਾ ਵਿੱਚ ਜਿਸ ਤਰ੍ਹਾਂ ਦੀ ਭਾਈਚਾਰਕ ਪੁਲਿਸਿੰਗ ਕੀਤੀ ਜਾ ਰਹੀ ਹੈ, ਉਹ ਨਾ ਸਿਰਫ਼ ਸ਼ਲਾਘਾਯੋਗ ਹੈ ਸਗੋਂ ਇਸ ਦੇ ਨਤੀਜੇ ਵੀ ਲੋਕਾਂ ਲਈ ਬਹੁਤ ਲਾਭਕਾਰੀ ਹਨ।”

ਉਕਤ ਕਾਰੋਬਾਰੀ ਦੇ ਭਰਾ ਅਤੇ ਭਾਈਵਾਲ ਸੰਚਿਤ ਸੂਦ ਨੇ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਆਈ ਕਮੀ ਨੇ ਕਾਨੂੰਨ-ਵਿਵਸਥਾ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ,“ਹੁਣ ਸੂਬੇ ਵਿੱਚ ਫਿਰੌਤੀ ਲਈ ਫ਼ੋਨ ਕਾਲਾਂ ਵਰਗੀਆਂ ਘਟਨਾਵਾਂ ਸੁਣਨ ਨੂੰ ਨਹੀਂ ਮਿਲਦੀਆਂ। ਇਹ ਸਥਾਨਕ ਪੁਲਿਸ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਚਲਾਏ ਗਏ ਵੱਖ-ਵੱਖ ਅਭਿਆਨਾਂ ਦਾ ਨਤੀਜਾ ਹੈ। ਪੁਲਿਸ ਭਾਈਚਾਰਕ ਪੁਲਿਸਿੰਗ, ਤੁਰੰਤ ਕਾਰਵਾਈ ਅਤੇ ਲੋਕਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਜਿਊਣ ਲਈ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਵਾਸਤੇ ਹਰ ਸੰਭਵ ਯਤਨ ਕਰ ਰਹੀ ਹੈ।”

ਪੰਜਾਬ ਪੁਲਿਸ ਦੀਆਂ ਪਹਿਲਕਦਮੀਆਂ ਦੇ ਵਿਆਪਕ ਉਦੇਸ਼ਾਂ ਬਾਰੇ ਦੱਸਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ,“ਪੰਜਾਬ ਪੁਲਿਸ ਸੂਬੇ ਅਤੇ ਇਸ ਦੇ ਨਾਗਰਿਕਾਂ ਦੀ ਭਲਾਈ ਲਈ 24 ਘੰਟੇ ਸਮਰਪਿਤ ਹੈ। ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਅਸੀਂ ਸਮਾਜ ਦੇ ਹਰ ਵਰਗ ਨਾਲ ਮਜ਼ਬੂਤ ਤਾਲਮੇਲ ਵਿਕਸਤ ਕੀਤਾ ਹੈ। ਆਰਟੀਫ਼ਿਸ਼ਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਤੋਂ ਲੈ ਕੇ ਖੁੱਲ੍ਹੇ ਸੰਵਾਦ ਪ੍ਰੋਗਰਾਮਾਂ ਤੱਕ, ਪੰਜਾਬ ਪੁਲਿਸ ਹਰ ਨਾਗਰਿਕ ਤੱਕ ਪਹੁੰਚ ਕੇ ਉਨ੍ਹਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰ ਰਹੀ ਹੈ।”

ਸੂਬੇ ਵਿੱਚ ਵੱਡੇ ਪੱਧਰ ‘ਤੇ ਲਗਾਤਾਰ ਨਿਵੇਸ਼ ਦਾ ਆਉਣਾ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੇ ਬਿਹਤਰ ਮਾਹੌਲ ਪ੍ਰਤੀ ਉਦਯੋਗ ਜਗਤ ਦੇ ਵਧਦਾ ਵਿਸ਼ਵਾਸ ਨੂੰ ਦਰਸਾਉਂਦਾ ਹੈ। ਪਿਛਲੇ ਇੱਕ ਸਾਲ ਦੌਰਾਨ ਪੰਜਾਬ ਨੇ 57,000 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਹੈ ਅਤੇ ਦੇਸ਼ ਦੇ ਸਭ ਤੋਂ ਉੱਭਰਦੇ ਨਿਵੇਸ਼ ਕੇਂਦਰਾਂ ਵਿੱਚ ਸ਼ਾਮਲ ਹੋਇਆ ਹੈ। ਪੰਜਾਬ ਪੁਲਿਸ ਵੱਲੋਂ ਬਣਾਇਆ ਗਿਆ ਸੁਰੱਖਿਅਤ ਅਤੇ ਸਥਿਰ ਮਾਹੌਲ ਆਰਥਿਕ ਵਿਕਾਸ ਨੂੰ ਗਤੀ ਦੇਣ ਅਤੇ ਨਵੇਂ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸੂਬੇ ਦੇ ਉਦਯੋਗਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ਵ ਪੱਧਰੀ ਨਿਵੇਸ਼ਕਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਨੀਦਰਲੈਂਡ ਦੇ ਦੌਰੇ ਦੌਰਾਨ ਉਨ੍ਹਾਂ ਨੇ ਇਲੈਕਟ੍ਰਾਨਿਕਸ ਅਤੇ ਸੈਮੀਕੰਡਕਟਰ ਖੇਤਰ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਐਨਐਕਸਪੀ ਸੈਮੀਕੰਡਕਟਰਜ਼ ਨੂੰ ਮੋਹਾਲੀ ਵਿੱਚ ਖੋਜ ਅਤੇ ਵਿਕਾਸ (ਆਰ ਐਂਡ ਡੀ) ਕੇਂਦਰ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤੇ ਵਿਚਾਰ ਕਰਨ ਦਾ ਸੱਦਾ ਦਿੱਤਾ। ਇਸੇ ਤਰ੍ਹਾਂ, ਨਵਰਤਨ ਸੀਮਿੰਟ ਇੰਡਸਟਰੀਜ਼ ਨੇ ਰਾਜਪੁਰਾ ਦੇ ਰਾਏ ਮਾਜਰਾ ਪਿੰਡ ਵਿੱਚ ਗ੍ਰੀਨ ਸੀਮਿੰਟ ਨਿਰਮਾਣ ਇਕਾਈ ਸਥਾਪਤ ਕਰਨ ਲਈ 250 ਕਰੋੜ ਰੁਪਏ ਦੇ ਸ਼ੁਰੂਆਤੀ ਨਿਵੇਸ਼ ਦਾ ਐਲਾਨ ਕੀਤਾ ਹੈ।

ਲੁਧਿਆਣਾ ਹੈਂਡ ਟੂਲਜ਼ ਐਸੋਸੀਏਸ਼ਨ (ਐਲਐਚਟੀਏ) ਦੇ ਪ੍ਰਧਾਨ ਸੁਭਾਸ਼ ਚੰਦਰ ਰਲਹਾਣ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਤੁਰੰਤ ਪ੍ਰਤੀਕਿਰਿਆ ਨੇ ਨਾਗਰਿਕਾਂ ਅਤੇ ਕਾਰੋਬਾਰੀ ਅਦਾਰਿਆਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ,“ਸਾਡੇ ਕੋਲ ਸੈਂਕੜੇ ਲੋਕ ਕੰਮ ਕਰਦੇ ਹਨ ਅਤੇ ਹਰ ਕਿਸੇ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਆਸਾਨ ਨਹੀਂ ਹੁੰਦਾ। ਸ਼ਹਿਰ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਕਮੀ ਆਈ ਹੈ। ਅਸੀਂ ਆਪਣੇ ਇਲਾਕੇ ਵਿੱਚ ਅਪਰਾਧਕ ਘਟਨਾਵਾਂ‘ਤੇ ਰੋਕ ਲਈ ਵਾਧੂ ਸੁਰੱਖਿਆ ਦੀ ਮੰਗ ਕੀਤੀ ਸੀ ਅਤੇ ਪੁਲਿਸ ਨੇ ਬਹੁਤ ਘੱਟ ਸਮੇਂ ਵਿੱਚ ਸਮੱਸਿਆ ਦਾ ਹੱਲ ਕੀਤਾ। ਅਜਿਹੀ ਤੁਰੰਤ ਕਾਰਵਾਈ ਲੋਕਾਂ ਦਾ ਪੁਲਿਸ ‘ਤੇ ਪੂਰਾ ਭਰੋਸਾ ਕਾਇਮ ਕਰਨ ਲਈ ਕਾਫ਼ੀ ਹੈ।”

ਲਗਭਗ ਚਾਰ ਦਹਾਕਿਆਂ ਤੋਂ ਲੁਧਿਆਣਾ ਵਿੱਚ ਕਾਰੋਬਾਰ ਕਰ ਰਹੇ ਉਦਯੋਗਪਤੀ ਅਰੁਣ ਸ਼ਰਮਾ ਨੇ ਵੀ ਪੁਲਿਸਿੰਗ ਵਿੱਚ ਆਏ ਬਦਲਾਅ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ, “ਮੈਂ ਸੂਬੇ ਦੇ ਮੁਸ਼ਕਲ ਅਤੇ ਚੰਗੇ ਦੋਵੇਂ ਦੌਰ ਵੇਖੇ ਹਨ, ਪਰ ਮੌਜੂਦਾ ਪੁਲਿਸਿੰਗ ਪ੍ਰਣਾਲੀ ਵਾਕਈ ਸ਼ਲਾਘਾਯੋਗ ਹੈ। ਕਿਸੇ ਸਮੱਸਿਆ ਨੂੰ ਲੈ ਕੇ ਪੁਲਿਸ ਕੋਲ ਜਾਣ ਦਾ ਡਰ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਸਮੱਸਿਆਵਾਂ ਦੇ ਤੁਰੰਤ ਹੱਲ ਦੀ ਪ੍ਰਕਿਰਿਆ ਲੋਕਾਂ ਲਈ ਬਹੁਤ ਮਦਦਗਾਰ ਸਾਬਤ ਹੋ ਰਹੀ ਹੈ।”

ਤਕਨਾਲੋਜੀ-ਅਧਾਰਿਤ ਪੁਲਿਸਿੰਗ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਪੁਲਿਸ ਨੇ ਹਾਲ ਹੀ ਵਿੱਚ ਲੁਧਿਆਣਾ ਵਿੱਚ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਸ਼ੁਰੂ ਕੀਤਾ ਹੈ। ਇਹ ਕੇਂਦਰ ਟ੍ਰੈਫਿਕ ਨਿਗਰਾਨੀ, ਪੁਲਿਸ ਕੰਟਰੋਲ ਰੂਮ ਸੰਚਾਲਨ ਅਤੇ ਨਿਗਰਾਨੀ ਪ੍ਰਣਾਲੀਆਂ ਦਾ ਇੱਕ ਹੀ ਛੱਤ ਹੇਠ ਪ੍ਰਬੰਧਨ ਕਰਦਾ ਹੈ, ਜਿਸ ਨਾਲ ਪ੍ਰਤੀਕਿਰਿਆ ਸਮੇਂ ਵਿੱਚ ਤੇਜ਼ੀ ਆਈ ਹੈ ਅਤੇ ਜਾਂਚ ਸਮਰੱਥਾਵਾਂ ਵਿੱਚ ਵੀ ਸੁਧਾਰ ਹੋਇਆ ਹੈ।

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਪੁਲਿਸ ਬਲ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਲੋਕ ਸੰਪਰਕ ਅਤੇ ਸਰਗਰਮ ਪੁਲਿਸਿੰਗ ਉਪਰਾਲਿਆਂ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ,“ਪੰਜਾਬ ਪੁਲਿਸ ਦੇਸ਼ ਦੇ ਸਭ ਤੋਂ ਬਹਾਦਰ ਪੁਲਿਸ ਬਲਾਂ ਵਿੱਚੋਂ ਇੱਕ ਹੈ, ਜੋ ਲੋਕ ਭਲਾਈ ਲਈ ਸਮਰਪਿਤ ਹੈ। ਪੂਰਾ ਪੁਲਿਸ ਬਲ ਚੌਵੀ ਘੰਟੇ ਕੰਮ ਕਰਦਾ ਹੈ ਅਤੇ ਅਸੀਂ ‘ਸੁਰੱਖਿਅਤ ਪੰਜਾਬ, ਸਫਲ ਪੰਜਾਬ’ ਦੇ ਟੀਚੇ ਨੂੰ ਹਾਸਲ ਕਰਨ ਲਈ ਵਿਆਪਕ ਯੋਜਨਾਵਾਂ ‘ਤੇ ਕੰਮ ਕਰ ਰਹੇ ਹਾਂ। ਆਧੁਨਿਕ ਪੁਲਿਸਿੰਗ ਵਿੱਚ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ ਅਤੇ ਨਾਗਰਿਕਾਂ ਵੱਲੋਂ ਸਭ ਤੋਂ ਵੱਡਾ ਯੋਗਦਾਨ ਸਮੇਂ ਸਿਰ ਜਾਣਕਾਰੀ ਮੁਹੱਈਆ ਕਰਵਾਉਣਾ ਹੈ। ਜਿਵੇਂ ਹੀ ਕੋਈ ਜਾਣਕਾਰੀ ਮਿਲਦੀ ਹੈ, ਪੁਲਿਸ ਤੁਰੰਤ ਕਾਰਵਾਈ ਕਰਦੀ ਹੈ।”

ਲੋਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ,“ਵੱਖ-ਵੱਖ ਪ੍ਰੋਜੈਕਟਾਂ ਰਾਹੀਂ ਅਸੀਂ ਨਾਗਰਿਕਾਂ ਨਾਲ ਖੁੱਲ੍ਹੇ ਸੰਵਾਦ ਦੀ ਪਹਿਲ ਕੀਤੀ ਹੈ। ਪੁਲਿਸ ਵੱਲੋਂ ਮੋਰਚਿਆਂ, ਸਕੂਲਾਂ, ਡਾਕਟਰਾਂ, ਕਾਰੋਬਾਰੀਆਂ, ਗੈਰ-ਸਰਕਾਰੀ ਸੰਸਥਾਵਾਂ (ਐਨਜੀਓਜ਼) ਅਤੇ ਹੋਰ ਕਈ ਵਰਗਾਂ ਨਾਲ ਨਿਯਮਿਤ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਪਸੀ ਸੰਚਾਰ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਿਆ ਜਾ ਸਕੇ। ਲੋਕਾਂ ਤੋਂ ਮਿਲਣ ਵਾਲਾ ਫੀਡਬੈਕ ਸਾਨੂੰ ਹਰ ਦਿਨ ਆਪਣੇ ਕੰਮਕਾਜ ਵਿੱਚ ਹੋਰ ਸੁਧਾਰ ਕਰਨ ਵਿੱਚ ਮਦਦ ਕਰਦਾ ਹੈ।”

ਸੰਗਠਿਤ ਅਪਰਾਧ ਵਿਰੁੱਧ ਪੰਜਾਬ ਪੁਲਿਸ ਦੀ ਮੁਹਿੰਮ ਨੂੰ ਵੀ ਮਹੱਤਵਪੂਰਨ ਸਫ਼ਲਤਾ ਮਿਲੀ ਹੈ। ਸਰਹੱਦੀ ਸੂਬਾ ਹੋਣ ਦੀਆਂ ਚੁਣੌਤੀਆਂ ਦੇ ਬਾਵਜੂਦ ਪੁਲਿਸ ਨੇ ‘ਆਪਰੇਸ਼ਨ ਗੈਂਗਸਟਰਾਂ ‘ਤੇ ਵਾਰ’ ਰਾਹੀਂ ਅਪਰਾਧਿਕ ਗਿਰੋਹਾਂ ‘ਤੇ ਸਖ਼ਤ ਕਾਰਵਾਈ ਕੀਤੀ ਹੈ ਅਤੇ ਗੈਂਗਸਟਰ ਨੈੱਟਵਰਕਾਂ ਨੂੰ ਤੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਕਾਰਵਾਈ ਦੇ ਵਿਆਪਕ ਉਦੇਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਸਵਪਨ ਸ਼ਰਮਾ ਨੇ ਕਿਹਾ,“ਗੈਂਗਸਟਰ ਖ਼ੁਦ ਤਾਂ ਸੁਰੱਖਿਅਤ ਠਿਕਾਣਿਆਂ ‘ਤੇ ਬੈਠੇ ਰਹਿੰਦੇ ਹਨ ਜਦਕਿ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਗ਼ੈਰ-ਕਾਨੂੰਨੀ ਕੰਮਾਂ ਲਈ ਵਰਤਣ ਵਾਸਤੇ ਗੁੰਮਰਾਹ ਕਰਦੇ ਹਨ। ਪਿਛਲੇ ਚਾਰ ਮਹੀਨਿਆਂ ਦੌਰਾਨ ਪੰਜਾਬ ਪੁਲਿਸ ਨੇ ਅਪਰਾਧੀਆਂ ਖ਼ਿਲਾਫ਼ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਹੈ। ਮੇਰੀ ਨੌਜਵਾਨਾਂ ਨੂੰ ਸਲਾਹ ਹੈ ਕਿ ਉਹ ਪੜ੍ਹਾਈ ਕਰਨ, ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਵੱਲ ਧਿਆਨ ਦੇਣ। ਇਸ ਮੁਹਿੰਮ ਨੇ ਸੂਬੇ ਦੇ ਲੋਕਾਂ ਅਤੇ ਪੁਲਿਸ ਦਰਮਿਆਨ ਭਰੋਸੇ ਦੇ ਰਿਸ਼ਤੇ ਨੂੰ ਮੁੜ ਮਜ਼ਬੂਤ ਕਰਨ ਵਿੱਚ ਮਦਦ ਕੀਤੀ ਹੈ। ਇਹ ਮੁਹਿੰਮ ਸਿਰਫ਼ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਨ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਇਸ ਨਾਲ ਪੰਜਾਬ ਪੁਲਿਸ ਦੀਆਂ ਖੁਫ਼ੀਆ ਅਤੇ ਨਿਗਰਾਨੀ ਸਮਰੱਥਾਵਾਂ ਵੀ ਹੋਰ ਮਜ਼ਬੂਤ ਹੋਈਆਂ ਹਨ ਅਤੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਵੀ ਵਧੀ ਹੈ।”

Tags: BREAKING NEWSBreaking news in PunjabiLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

French Open 2026 : 20 ਸਾਲਾ ਜੈਕਬ ਮੇਨਸਿਕ ਪਹੁੰਚਿਆ ਫ੍ਰੈਂਚ ਓਪਨ ਸੈਮੀਫਾਈਨਲ ‘ਚ

French Open 2026 : 20 ਸਾਲਾ ਜੈਕਬ ਮੇਨਸਿਕ ਪਹੁੰਚਿਆ ਫ੍ਰੈਂਚ ਓਪਨ ਸੈਮੀਫਾਈਨਲ ‘ਚ

by Navjot
June 3, 2026
0

French Open 2026 : 20 ਸਾਲਾ ਜੈਕਬ ਮੇਨਸਿਕ ਪਹੁੰਚਿਆ ਫ੍ਰੈਂਚ ਓਪਨ ਸੈਮੀਫਾਈਨਲ ‘ਚ   ਪੈਰਿਸ, 3 ਜੂਨ (ਵਿਸ਼ਵ ਵਾਰਤਾ)  ਚੈੱਕ...

ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ

ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ

by Navjot
June 3, 2026
0

ਜਰਮਨੀ ਵੱਲੋਂ ਭਾਰਤੀ ਯਾਤਰੀਆਂ ਲਈ ਵੀਜ਼ਾ-ਮੁਕਤ ਟ੍ਰਾਂਜ਼ਿਟ ਸਹੂਲਤ ਦਾ ਭਾਰਤ ਨੇ ਕੀਤਾ ਸਵਾਗਤ ਨਵੀਂ ਦਿੱਲੀ, 3 ਜੂਨ (ਵਿਸ਼ਵ ਵਾਰਤਾ) ਭਾਰਤ...

ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ

ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ

by Navjot
June 3, 2026
0

ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ ਬੈਂਕਾਕ, 3 ਜੂਨ (ਵਿਸ਼ਵ ਵਾਰਤਾ) ਭਾਰਤ ਦੇ...

World Bicycle Day : ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਕੀਤੀ ਅਪੀਲ

World Bicycle Day : ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਕੀਤੀ ਅਪੀਲ

by Navjot
June 3, 2026
0

World Bicycle Day : ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਨੇ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

French Open 2026 : 20 ਸਾਲਾ ਜੈਕਬ ਮੇਨਸਿਕ ਪਹੁੰਚਿਆ ਫ੍ਰੈਂਚ ਓਪਨ ਸੈਮੀਫਾਈਨਲ ‘ਚ

French Open 2026 : 20 ਸਾਲਾ ਜੈਕਬ ਮੇਨਸਿਕ ਪਹੁੰਚਿਆ ਫ੍ਰੈਂਚ ਓਪਨ ਸੈਮੀਫਾਈਨਲ ‘ਚ

by Navjot
June 3, 2026
0

French Open 2026 : 20 ਸਾਲਾ ਜੈਕਬ ਮੇਨਸਿਕ ਪਹੁੰਚਿਆ ਫ੍ਰੈਂਚ ਓਪਨ ਸੈਮੀਫਾਈਨਲ ‘ਚ   ਪੈਰਿਸ, 3 ਜੂਨ (ਵਿਸ਼ਵ ਵਾਰਤਾ)  ਚੈੱਕ...

Most Popular

AAP ਵਿਧਾਇਕ ਡਿੰਪੀ ਢਿੱਲੋਂ ਦੀ ਗੱਡੀ ਰੋਕਣ ਦਾ ਮਾਮਲਾ: ਵਿਧਾਇਕ ਨੇ ਵੀਡੀਓ ਜਾਰੀ ਕਰਕੇ ਰੱਖਿਆ ਆਪਣਾ ਪੱਖ

AAP ਵਿਧਾਇਕ ਡਿੰਪੀ ਢਿੱਲੋਂ ਦੀ ਗੱਡੀ ਰੋਕਣ ਦਾ ਮਾਮਲਾ: ਵਿਧਾਇਕ ਨੇ ਵੀਡੀਓ ਜਾਰੀ ਕਰਕੇ ਰੱਖਿਆ ਆਪਣਾ ਪੱਖ

by Jaspreet Kaur
3 weeks ago
0

AAP ਵਿਧਾਇਕ ਡਿੰਪੀ ਢਿੱਲੋਂ ਦੀ ਗੱਡੀ ਰੋਕਣ ਦਾ ਮਾਮਲਾ : ਵਿਧਾਇਕ ਨੇ ਵੀਡੀਓ ਜਾਰੀ ਕਰਕੇ ਰੱਖਿਆ ਆਪਣਾ ਪੱਖ ਚੰਡੀਗੜ੍ਹ, 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 