Punjab: ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼: ਪਿਸਤੌਲ, ਕਾਰਤੂਸ ਅਤੇ ਹੈਰੋਇਨ ਸਮੇਤ 2 ਗ੍ਰਿਫ਼ਤਾਰ
ਅੰਮ੍ਰਿਤਸਰ, 3 ਜੂਨ (ਵਿਸ਼ਵ ਵਾਰਤਾ) – ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ, ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 2.225 ਕਿਲੋਗ੍ਰਾਮ ਹੈਰੋਇਨ, 6 ਆਧੁਨਿਕ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਸਰਹੱਦ ਪਾਰ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਕਥਿਤ ਤੌਰ ‘ਤੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਨੂੰ ਅੱਗੇ ਵੰਡਣ ਲਈ ਹੈਰੋਇਨ ਦੀ ਖੇਪ ਪ੍ਰਾਪਤ ਕਰ ਰਹੇ ਸਨ।
ਪੁਲਿਸ ਥਾਣਾ ਛੇਹਰਟਾ ਅਤੇ ਛਾਉਣੀ, ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ ।
ਪੰਜਾਬ ਪੁਲਿਸ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























