• Latest
  • Trending
Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

2 hours ago
SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

1 minute ago
ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

19 minutes ago
ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

44 minutes ago
Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

45 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

51 minutes ago
ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

ਸੰਸਦ ਮੈਂਬਰ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ

1 hour ago
Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ

Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

ਨਹੀਂ ਰਹੇ ਦਿੱਗਜ ਫਿਲਮ ਨਿਰਮਾਤਾ ਪਹਿਲਾਜ ਨਿਹਲਾਨੀ; ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ

2 hours ago
National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

National: ਵੈਨੇਜ਼ੁਏਲਾ ਦੀ ਰਾਸ਼ਟਰਪਤੀ ਆਈ ਭਾਰਤ, PM ਮੋਦੀ ਨਾਲ ਕੀਤੀ ਮੁਲਾਕਾਤ

3 hours ago
Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ ‘ਤੇ ਫਾਇਰਿੰਗ

Punjab: ਭਾਜਪਾ ਨੇਤਾ ਦੇ ਪੈਟਰੋਲ ਪੰਪ ‘ਤੇ ਫਾਇਰਿੰਗ

3 hours ago
Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Big News: ਪੰਜਾਬ ਸਕੱਤਰੇਤ ਤੋਂ ਬਾਅਦ ਮੰਦਰਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

4 hours ago
Hindi News
English News
Thursday, June 4, 2026
No Result
View All Result
41 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

June 4, 2026
in ਖਬਰਾਂ
Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

Amritsar: ਦਰਬਾਰ ਸਾਹਿਬ ‘ਚ ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

– ਜੂਨ 1984 ਦੇ ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 4 ਜੂਨ (ਵਿਸ਼ਵ ਵਾਰਤਾ) – ਜੂਨ 1984 ’ਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਮੌਜੂਦ ਸਨ।

ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜੂਨ ਦਾ ਪਹਿਲਾਂ ਹਫ਼ਤਾ ਸਿੱਖ ਮਾਨਸਿਕਤਾ ਲਈ ਬੇਹੱਦ ਪੀੜਾਮਈ ਹੈ। 1984 ’ਚ ਜੂਨ ਦੇ ਪਹਿਲੇ ਹਫ਼ਤੇ ਸਮੇਂ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ’ਤੇ ਫ਼ੌਜੀ ਹਮਲਾ ਕਰਕੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜੋ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸ ਘੱਲੂਘਾਰੇ ਵਿੱਚ ਜਿਥੇ ਅਨੇਕਾਂ ਸ਼ਹਾਦਤਾਂ ਹੋਈਆਂ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਏ। ਉਨ੍ਹਾਂ ਕਿਹਾ ਕਿ ਘੱਲੂਘਾਰੇ ਦੀ ਯਾਦ ’ਚ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਜਾਂਦਾ ਹੈ। ਮੀਡੀਆ ਨਾਲ ਗੱਲਬਾਤ ਦੌਰਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਸਿੰਘ ਸਿੱਖਾਂ ਦੇ ਵਿਰੁੱਧ ਹੋਏ ਜ਼ੁਲਮਾਂ ਵਿਰੁੱਧ ਸੰਘਰਸ਼ ਦੇ ਰਾਹ ’ਤੇ ਤੁਰੇ ਸਨ ਅਤੇ ਕਰੀਬ ਤਿੰਨ ਦਿਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ। ਸਰਕਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਤਬਦੀਲੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਤੁਰੰਤ ਫੈਸਲਾ ਕਰਨਾ ਚਾਹੀਦਾ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਜਥੇਦਾਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਗੁਰਿੰਦਰ ਸਿੰਘ ਦੇਵੀਦਾਸਪੁਰ, ਫੈਡਰੇਸ਼ਨ ਆਗੂ ਭਾਈ ਕੰਵਰਚੜਤ ਸਿੰਘ ਆਦਿ ਹਾਜ਼ਰ ਸਨ।

ਜੂਨ 1984 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ
ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰਵਾਰ ਲਗਾਈ ਗਈ ਹੈ। ਪ੍ਰਦਰਸ਼ਨੀ ਵਿਚ ਲਗਾਈਆਂ ਗਈਆਂ ਵੱਖ-ਵੱਖ ਤਸਵੀਰਾਂ ਸਰਕਾਰ ਵੱਲੋਂ ਕੀਤੇ ਗਏ ਜ਼ੁਲਮ ਨੂੰ ਬਿਆਨ ਕਰਦੀਆਂ ਹਨ। ਇਹ ਪ੍ਰਦਰਸ਼ਨੀ 6 ਜੂਨ ਤੱਕ ਜਾਰੀ ਰਹੇਗੀ, ਜਿਸ ਨੂੰ ਸੰਗਤਾਂ ਸਵੇਰ ਤੋਂ ਸ਼ਾਮ ਤੱਕ ਦੇਖ ਸਕਣਗੀਆਂ। ਇਸ ਪ੍ਰਦਰਸ਼ਨੀ ਦਾ ਮੰਤਵ ਸੰਗਤਾਂ ਅਤੇ ਖ਼ਾਸਕਰ ਨੌਜੁਆਨੀ ਨੂੰ ਜੂਨ 1984 ਵੇਲੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸਿੱਖ ਕੌਮ ’ਤੇ ਕੀਤੇ ਹਮਲੇ ਤੋਂ ਜਾਣੂ ਕਰਵਾਉਣਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: amritsarBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

by Jaspreet Kaur
June 4, 2026
0

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) :...

ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ

by Jaspreet Kaur
June 4, 2026
0

ਬਿਕਰਮ ਮਜੀਠੀਆ ਖ਼ਿਲਾਫ਼ ਦਰਜ FIR ਦੀ ਕਾਪੀ ਹੋਈ ਜਨਤਕ ਅੰਮ੍ਰਿਤਸਰ : 4 ਜੂਨ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ...

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ

by Ankit
June 4, 2026
0

ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ; ਆਰ.ਡੀ.ਐਕਸ.-ਅਧਾਰਤ ਆਈ.ਈ.ਡੀ. ਸਮੇਤ ਦੋ ਕਾਬੂ ਵਿਸਫੋਟ ਕਰਨ ਲਈ ਪੂਰੀ ਤਰ੍ਹਾਂ ਤਿਆਰ ਸੀ ਬਰਾਮਦ...

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ ‘ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ!

by Jaspreet Kaur
June 4, 2026
0

Ludhiana: ਮਾਮੂਲੀ ਵਿਵਾਦ ਪਿੱਛੋਂ ਫੈਕਟਰੀ ਮਾਲਕ 'ਤੇ ਦਰਜਨਾਂ ਲੋਕਾਂ ਵੱਲੋਂ ਹਮਲਾ, ਕੀਤਾ ਅੱਧਮੋਇਆ! ਲੁਧਿਆਣਾ 4 ਜੂਨ (ਵਿਸ਼ਵ ਵਾਰਤਾ): ਸ਼ਹਿਰ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ

by Jaspreet Kaur
June 4, 2026
0

SC ਕਮਿਸ਼ਨ ਅੱਗੇ ਰਵਨੀਤ ਸਿੰਘ ਬਿੱਟੂ ਵੱਲੋਂ 15 ਜੂਨ ਨੂੰ ਰੱਖਿਆ ਜਾਵੇਗਾ ਆਪਣਾ ਪੱਖ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) :...

Most Popular

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
2 weeks ago
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ     ਚੰਡੀਗੜ੍ਹ, 18 ਮਈ (ਵਿਸ਼ਵ ਵਾਰਤਾ) ਦੁਪਹਿਰ 12 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 