• Latest
  • Trending
ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

2 hours ago
BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

27 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

33 minutes ago
ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

52 minutes ago
ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

1 hour ago
Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

Delhi Hotel Fire: ਮੈਕਸ ਹਸਪਤਾਲ ਨੇ ਜਾਰੀ ਕੀਤਾ ਬਿਆਨ

1 hour ago
ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

ਨਗਰ ਨਿਗਮ ਦੇ ਸੁਪਰਵਾਈਜ਼ਰੀ ਸਰਕਲ-23 ਨੇ ਸਭ ਤੋਂ ਪਹਿਲਾਂ ਜਨਗਣਨਾ-2027 ਦਾ ਕੰਮ ਕੀਤਾ ਮੁਕੰਮਲ

2 hours ago
ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

ਪੰਜਾਬ ਸਰਕਾਰ  ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ – ਡਾ. ਹਿਮਾਂਸ਼ੂ ਅਗਰਵਾਲ

2 hours ago
ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਚੋਣ ਅਫਸਰ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

2 hours ago
ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ: ਅਮਨ ਅਰੋੜਾ

2 hours ago
ਸਿਹਤ ਮੰਤਰੀ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ

ਸਿਹਤ ਮੰਤਰੀ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ

2 hours ago
ਧੂਰੀ ਦੇ ਵਾਰਡ ਨੰਬਰ 5 ਤੇ 6 ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ

ਧੂਰੀ ਦੇ ਵਾਰਡ ਨੰਬਰ 5 ਤੇ 6 ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਦੀ ਰਜਿਸਟ੍ਰੇਸ਼ਨ ਲਈ ਕੈਂਪ ਲਗਾਇਆ

2 hours ago
ਚੀਨ ਨੇ ਨਿਊਜ਼ੀਲੈਂਡ ਦੇ ਚਾਰ ਸੰਸਦ ਮੈਂਬਰਾਂ ‘ਤੇ ਲਗਾਈ ਪਾਬੰਦੀ

ਚੀਨ ਨੇ ਨਿਊਜ਼ੀਲੈਂਡ ਦੇ ਚਾਰ ਸੰਸਦ ਮੈਂਬਰਾਂ ‘ਤੇ ਲਗਾਈ ਪਾਬੰਦੀ

2 hours ago
Hindi News
English News
Thursday, June 4, 2026
No Result
View All Result
39 °c
Chandigarh
33 ° Fri
35 ° Sat
36 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

ਕੈਬਨਿਟ ਮੰਤਰੀ ਨੇ ਪਿੰਡ ਅਕਬਰਪੁਰ ਵਿਖੇ 02.25 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਮੋਘੇ ਅਤੇ ਪਾਈਪ ਲਾਈਨ ਦੇ ਕੰਮ ਦਾ ਰੱਖਿਆ ਨੀਂਹ ਪੱਥਰ

June 4, 2026
in ਖਬਰਾਂ, ਪੰਜਾਬ

250 ਪਰਿਵਾਰਾਂ ਨੂੰ ਹੋਵੇਗਾ ਸਿੱਧਾ ਲਾਭ

ਭਵਾਨੀਗੜ੍ਹ/ਸੁਨਾਮ, 4 ਜੂਨ (ਵਿਸ਼ਵ ਵਾਰਤਾ);- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕਾ ਸੁਨਾਮ ਦੇ ਪਿੰਡ ਅਕਬਰਪੁਰ ਵਿਖੇ ਘੱਗਰ ਬ੍ਰਾਂਚ ਨਹਿਰ ਵਿਚੋਂ 02.25 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਮੋਘਾ ਲਗਾਉਣ ਅਤੇ ਪਾਈਪ ਲਾਈਨ ਪਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ।

ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਆਜ਼ਾਦੀ ਤੋਂ ਲੈ ਕੇ ਹੁਣ ਤਕ ਪਿੰਡ ਅਕਬਰਪੁਰ ਦੀ 789 ਏਕੜ ਖੇਤੀਯੋਗ ਜ਼ਮੀਨ ਨੂੰ ਪਹਿਲੀ ਵਾਰ ਨਹਿਰੀ ਪਾਣੀ ਦੀ ਸਹੂਲਤ ਮਿਲੇਗੀ ਅਤੇ ਕਰੀਬ 250 ਪਰਿਵਾਰਾਂ ਨੂੰ ਸਿੱਧਾ ਲਾਭ ਪਹੁੰਚੇਗਾ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਿਨੇਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀ ਦੇ ਸਰੋਤਾਂ ਦੀ ਸੰਭਾਲ ਅਤੇ ਕਿਸਾਨਾਂ ਨੂੰ ਲੋੜੀਂਦੀਆਂ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪਾਣੀਆਂ ਦੇ ਮੁੱਦੇ ‘ਤੇ ਸਿਰਫ਼ ਰਾਜਨੀਤੀ ਕੀਤੀ ਅਤੇ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਵਿੱਚ ਅਸਫਲ ਰਹੀਆਂ। ਇਸ ਦੇ ਉਲਟ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਪਾਣੀ ਦੇ ਹੱਕਾਂ ਦੀ ਰਾਖੀ ਕਰਨ ਦੇ ਨਾਲ-ਨਾਲ ਨਹਿਰੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਠੋਸ ਕਦਮ ਚੁੱਕ ਰਹੀ ਹੈ।

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਦੀ ਗੱਲ ਹੈ ਕਿ ਪਿੰਡ ਅਕਬਰਪੁਰ ਘੱਗਰ ਬ੍ਰਾਂਚ ਨਹਿਰ ਦੇ ਬਿਲਕੁਲ ਨੇੜੇ ਸਥਿਤ ਹੋਣ ਦੇ ਬਾਵਜੂਦ ਵੀ ਇੱਥੋਂ ਦੇ ਕਿਸਾਨਾਂ ਨੂੰ ਨਹਿਰ ਦਾ ਪਾਣੀ ਨਹੀਂ ਮਿਲ ਰਿਹਾ ਸੀ। ਪਿੰਡ ਵਾਸੀਆਂ ਨੇ ਇਹ ਮੰਗ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਸੀ, ਜਿਸ ਤੋਂ ਬਾਅਦ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦਿਵਾ ਕੇ ਅੱਜ ਕੰਮ ਸ਼ੁਰੂ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਸਿੰਚਾਈ ਲਾਗਤ ਘਟੇਗੀ, ਭੂਮੀਗਤ ਪਾਣੀ ‘ਤੇ ਨਿਰਭਰਤਾ ਘਟੇਗੀ ਅਤੇ ਖੇਤੀਬਾੜੀ ਨੂੰ ਵੱਡਾ ਹੁਲਾਰਾ ਮਿਲੇਗਾ। ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਸੂਬੇ ਦੇ ਧਰਤੀ ਹੇਠਲੇ ਪਾਣੀ ਦੀ ਹਾਲਤ ਵਿੱਚ ਸੁਧਾਰ ਹੋਣ ਲੱਗ ਗਿਆ ਹੈ।

ਕੈਬਿਨੇਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕਾ ਸੁਨਾਮ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਦੌਰਾਨ ਮੀਡੀਆ ਵੱਲੋਂ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦੀ ਹੜਤਾਲ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੂਰੀ ਪਾਰਦਰਸ਼ਤਾ ਅਤੇ ਨਿਯਮਾਂ ਅਨੁਸਾਰ ਟੈਂਡਰ ਪ੍ਰਕਿਰਿਆ ਰਾਹੀਂ ਸਬੰਧਤ ਕੰਪਨੀ ਨੂੰ ਇਹ ਕੰਮ ਸੌਂਪਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਸੰਚਾਲਨ ਅਤੇ ਕਰਮਚਾਰੀਆਂ ਨਾਲ ਜੁੜੇ ਮਾਮਲਿਆਂ ਦੀ ਜ਼ਿੰਮੇਵਾਰੀ ਸਬੰਧਤ ਕੰਪਨੀ ਦੀ ਬਣਦੀ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਇਸ ਮਸਲੇ ਵਿੱਚ ਸਰਕਾਰ ਦੀ ਸਿੱਧੀ ਭੂਮਿਕਾ ਨਹੀਂ ਹੈ, ਪਰ ਪੰਜਾਬ ਸਰਕਾਰ ਇਹ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ ਕਿ ਕਿਸੇ ਵੀ ਕਾਰਨ ਕਰਕੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇ। ਸਰਕਾਰ ਦੀ ਪਹਿਲੀ ਤਰਜੀਹ ਲੋਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਅਤੇ ਇਸ ਸਬੰਧੀ ਲੋੜੀਂਦੇ ਕਦਮ ਚੁੱਕੇ ਜਾਣਗੇ।

ਇਸ ਮੌਕੇ ਇਲਾਕੇ ਦੇ ਪਤਵੰਤੇ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਚਾਇਤੀ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Tags: BREAKING NEWSLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

by Jaspreet Kaur
June 4, 2026
0

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ - ਤਰੁਣ ਚੁੱਘ ਦਾ ਵੀ ਨਾਮ ਸ਼ਾਮਿਲ, ਦੇਖੋ ਪੂਰੀ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 4, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,4 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

ਪੰਜਾਬ ‘ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ ‘ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ

by Jaspreet Kaur
June 4, 2026
0

ਪੰਜਾਬ 'ਚ ਅਚਾਨਕ ਬਦਲਿਆ ਮੌਸਮ! ਕਈ ਜ਼ਿਲ੍ਹਿਆਂ 'ਚ ਤੇਜ਼ ਹਨੇਰੀ ਤੇ ਗੜ੍ਹੇਮਾਰੀ ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ) : ਪੰਜਾਬ ਵਿੱਚ...

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ

by Ankit
June 4, 2026
0

ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਡਰੱਗ ਦੇ 440 ਕੇਸ ਦਰਜ ਕਰ ਕੇ 652 ਮੁਲਜ਼ਮ ਕਾਬੂ 03 ਕਿੱਲੋ 787 ਗ੍ਰਾਮ ਹੈਰੋਇਨ, 265...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

by Jaspreet Kaur
June 4, 2026
0

BJP ਨੇ ਰਾਜ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ - ਤਰੁਣ ਚੁੱਘ ਦਾ ਵੀ ਨਾਮ ਸ਼ਾਮਿਲ, ਦੇਖੋ ਪੂਰੀ...

Most Popular

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ

by Ranjit Singh
3 weeks ago
0

Big News: ਪੰਜਾਬ ਦੀ ਲੇਡੀ SDM ਗ੍ਰਿਫਤਾਰ ਗੁਰਦਾਸਪੁਰ, 16 ਮਈ: ਪੰਜਾਬ ਪੁਲਿਸ ਵੱਲੋਂ ਐਸਡੀਐਮ ਗੁਰਦਾਸਪੁਰ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 