Delhi ਦੇ LG ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ): ਦਿੱਲੀ ਦੇ ਉਪ ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਚੰਡੀਗੜ੍ਹ ਦੇ ਪੰਜਾਬ ਲੋਕ ਭਵਨ ਵਿਖੇ ਹੋਈ।
ਮੀਟਿੰਗ ਦੌਰਾਨ ਪੰਜਾਬ, ਚੰਡੀਗੜ੍ਹ ਅਤੇ ਦਿੱਲੀ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਮੀਟਿੰਗ ਵਿੱਚ ਖਾਸ ਤੌਰ ‘ਤੇ ਸਰਹੱਦੀ ਖੇਤਰਾਂ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਰੁਜ਼ਗਾਰ ਯੋਗਤਾ ਵਧਾਉਣ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਬਣਾਉਣ ਲਈ ਹੁਨਰ ਵਿਕਾਸ ਪ੍ਰੋਗਰਾਮਾਂ ਨਾਲ ਜੋੜਨ ‘ਤੇ ਜ਼ੋਰ ਦਿੱਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























