• Latest
  • Trending
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

4 months ago
National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

21 minutes ago
Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ

Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ

37 minutes ago
Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

1 hour ago
Punjab: ਪਤੀ ਵੱਲੋਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਬਾਅਦ ’ਚ ਖ਼ੁਦ ਵੀ ਕੀਤੀ ਖ਼ੁਦਕੁਸ਼ੀ

Punjab: ਪਤੀ ਵੱਲੋਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਬਾਅਦ ’ਚ ਖ਼ੁਦ ਵੀ ਕੀਤੀ ਖ਼ੁਦਕੁਸ਼ੀ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
National: ਅਸੀਂ ਆਪਣੇ ਦੇਸ਼ ਵਿੱਚ ਤਿਰੰਗਾ ਨਹੀਂ ਲਹਿਰਾਵਾਂਗੇ ਤਾਂ ਕੀ ਪਾਕਿਸਤਾਨ ਵਿੱਚ ਲਹਿਰਾਵਾਂਗੇ ? – ਕੇਜਰੀਵਾਲ

National: ਅਸੀਂ ਆਪਣੇ ਦੇਸ਼ ਵਿੱਚ ਤਿਰੰਗਾ ਨਹੀਂ ਲਹਿਰਾਵਾਂਗੇ ਤਾਂ ਕੀ ਪਾਕਿਸਤਾਨ ਵਿੱਚ ਲਹਿਰਾਵਾਂਗੇ ? – ਕੇਜਰੀਵਾਲ

3 hours ago
National: AISA Leader ਨੇਹਾ ਬੋਰਾ ਨੂੰ ਰਿਹਾਅ, ਅਭਿਜੀਤ ਦੀਪਕੇ ਗ੍ਰਿਫ਼ਤਾਰ

National: AISA Leader ਨੇਹਾ ਬੋਰਾ ਨੂੰ ਰਿਹਾਅ, ਅਭਿਜੀਤ ਦੀਪਕੇ ਗ੍ਰਿਫ਼ਤਾਰ

3 hours ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜਵਾਂ ਅਤੇ ਆਖਰੀ ਟੀ-20 ਮੈਚ ਅੱਜ

3 hours ago
Cricket: ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾਇਆ

Cricket: ਭਾਰਤੀ ਮਹਿਲਾ ਟੀਮ ਨੇ ਜ਼ਿੰਬਾਬਵੇ ਨੂੰ 4 ਵਿਕਟਾਂ ਨਾਲ ਹਰਾਇਆ

3 hours ago
Hukamnama Sri Darbar Sahib Today – 17 October 2026 | Ang 725 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 October 2026 | Ang 725 I ਅੱਜ ਦਾ ਹੁਕਮਨਾਮਾ

5 hours ago
ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

11 hours ago
ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
Hindi News
English News
Saturday, October 17, 2026
No Result
View All Result
25 °c
Chandigarh
24 ° Sun
25 ° Mon
26 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਪੰਜਾਬ ਸਰਕਾਰ ਸੂਬੇ ਭਰ ਵਿੱਚ 10 ਲੱਖ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਅਤੇ ਨਵਿਆਉਣ ਲਈ ਮੁਫ਼ਤ ਕੈਂਪ ਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

June 6, 2026
in ਖਬਰਾਂ, ਪੰਜਾਬ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ; ਪੂਰੇ ਪੰਜਾਬ ਵਿੱਚ 10 ਲੱਖ ਮਜ਼ਦੂਰਾਂ ਦੀ ਮੁਫ਼ਤ ਰਜਿਸਟ੍ਰੇਸ਼ਨ ਕੀਤੀ ਜਾਵੇਗੀ

* ਪੰਜਾਬ ਸਰਕਾਰ ਸੂਬੇ ਭਰ ਵਿੱਚ 10 ਲੱਖ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਅਤੇ ਨਵਿਆਉਣ ਲਈ ਮੁਫ਼ਤ ਕੈਂਪ ਲਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਮਹਿਲਾ ਮਜ਼ਦੂਰਾਂ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੋਰਡ ਨੂੰ ਹਰ ਯੋਗ ਮਜ਼ਦੂਰ ਤੱਕ ਲਾਭ ਪਹੁੰਚਾਉਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ
* ਵਿਸ਼ੇਸ਼ ਰਾਜ-ਪੱਧਰੀ ਮੁਹਿੰਮ ਦੌਰਾਨ ਪੰਜਾਬ ਸਰਕਾਰ ਕਿਰਤੀਆਂ ਦੀ ਰਜਿਸਟ੍ਰੇਸ਼ਨ ਦਾ ਖ਼ਰਚਾ ਖ਼ੁਦ ਚੁੱਕੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
* ਲੇਬਰ ਭਲਾਈ ਸਕੀਮਾਂ ਦਾ ਪ੍ਰੋਸੈਸਿੰਗ ਸਮਾਂ 203 ਦਿਨਾਂ ਤੋਂ ਘਟਾ ਕੇ 73 ਦਿਨ ਕੀਤਾ ਗਿਆ; ਪਿੰਡਾਂ ਵਿੱਚ ਸ਼ਾਮ ਸਮੇਂ ਵਿਸ਼ੇਸ਼ ਕੈਂਪ ਲਗਾਏ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ);- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਪੰਜਾਬ ਵਿੱਚ 10 ਲੱਖ ਉਸਾਰੀ ਕਿਰਤੀਆਂ ਦੀ ਮੁਫ਼ਤ ਰਜਿਸਟ੍ਰੇਸ਼ਨ ਅਤੇ ਪੁਰਾਣੀ ਰਜਿਸਟ੍ਰੇਸ਼ਨ ਨਵਿਆਉਣ ਲਈ ਵੱਡੀ ਮੁਹਿੰਮ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਭਲਾਈ ਸਕੀਮਾਂ ਦਾ ਲਾਭ ਸਿੱਧਾ ਕਿਰਤੀਆਂ ਤੱਕ ਪਹੁੰਚਾਇਆ ਜਾਵੇ। ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਉਸਾਰੀ ਕਿਰਤੀ ਨੂੰ ਸਮਾਜਿਕ ਸੁਰੱਖਿਆ ਲਾਭ, ਭਲਾਈ ਸਹਾਇਤਾ ਅਤੇ ਹੁਨਰ ਵਿਕਾਸ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦਾ ਗਠਨ ਨਿਰਮਾਣ ਕਾਮਿਆਂ ਦੀ ਰਜਿਸਟ੍ਰੇਸ਼ਨ, ਵਿੱਤੀ ਸਹਾਇਤਾ ਅਤੇ ਭਲਾਈ ਸਕੀਮਾਂ ਰਾਹੀਂ ਉਨ੍ਹਾਂ ਦੀ ਭਲਾਈ, ਸਮਾਜਿਕ ਸੁਰੱਖਿਆ ਅਤੇ ਸਮਾਜਿਕ-ਆਰਥਿਕ ਤਰੱਕੀ ਯਕੀਨੀ ਬਣਾਉਣ ਲਈ ਕੀਤਾ ਗਿਆ ਹੈ। ਇਹ ਮੰਦਭਾਗਾ ਹੈ ਕਿ ਲੋੜੀਂਦੇ ਫੰਡ ਉਪਲਬਧ ਹੋਣ ਦੇ ਬਾਵਜੂਦ ਲੰਬੇ ਪ੍ਰੋਸੈਸਿੰਗ ਸਮੇਂ ਕਾਰਨ ਕਿਰਤੀਆਂ ਲਈ ਭਲਾਈ ਸਕੀਮਾਂ ਲੋੜੀਂਦੀ ਸਫ਼ਲਤਾ ਹਾਸਲ ਨਹੀਂ ਕਰ ਸਕੀਆਂ।”

ਭਲਾਈ ਸਕੀਮਾਂ ਦਾ ਘੇਰਾ ਵਧਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਸ ਸਮੇਂ ਬੀ.ਓ.ਸੀ.ਡਬਲਯੂ. ਵੈਲਫੇਅਰ ਬੋਰਡ ਕੋਲ 2.21 ਲੱਖ ਮਜ਼ਦੂਰ ਰਜਿਸਟਰਡ ਹਨ, ਜੋ ਪੰਜਾਬ ਭਰ ਵਿੱਚ ਚੱਲ ਰਹੀਆਂ ਵੱਡੇ ਪੱਧਰ ਦੀਆਂ ਨਿਰਮਾਣ ਗਤੀਵਿਧੀਆਂ ਅਤੇ ਸ਼ਹਿਰੀਕਰਨ ਨੂੰ ਦੇਖਦੇ ਹੋਏ ਕਾਫ਼ੀ ਘੱਟ ਹੈ। ਰਜਿਸਟ੍ਰੇਸ਼ਨ ਵਿੱਚ ਸੁਧਾਰ ਲਈ ਰਾਜ ਭਰ ਵਿੱਚ ਹੋਰ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ।”

ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਸ ਵਿਸ਼ੇਸ਼ ਮੁਹਿੰਮ ਦੌਰਾਨ ਮਜ਼ਦੂਰਾਂ ‘ਤੇ ਰਜਿਸਟ੍ਰੇਸ਼ਨ ਫੀਸ ਦਾ ਬੋਝ ਖ਼ਤਮ ਕਰੇਗੀ ਤਾਂ ਜੋ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਦੇਖਿਆ ਗਿਆ ਹੈ ਕਿ ਮਜ਼ਦੂਰ ਅਕਸਰ ਰਜਿਸਟ੍ਰੇਸ਼ਨ ਕਰਵਾਉਣ ਤੋਂ ਝਿਜਕਦੇ ਹਨ ਕਿਉਂਕਿ ਉਨ੍ਹਾਂ ਨੂੰ ਰਜਿਸਟ੍ਰੇਸ਼ਨ ਫੀਸ ਵਜੋਂ 145 ਰੁਪਏ ਜਮ੍ਹਾਂ ਕਰਵਾਉਣੇ ਪੈਂਦੇ ਹਨ। ਰਜਿਸਟ੍ਰੇਸ਼ਨ ਕਰਵਾਉਣ ਅਤੇ ਨਵਿਆਉਣ ਨੂੰ ਉਤਸ਼ਾਹਿਤ ਕਰਨ ਲਈ ਇਸ ਵਿਸ਼ਾਲ ਰਜਿਸਟ੍ਰੇਸ਼ਨ ਮੁਹਿੰਮ ਦੌਰਾਨ ਬਿਨੈਕਾਰਾਂ ਨੂੰ ਇਹ ਫੀਸ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ ਹੋਵੇਗੀ। ਇਸ ਮੁਹਿੰਮ ਦੌਰਾਨ ਲਗਪਗ 10 ਲੱਖ ਮਜ਼ਦੂਰਾਂ ਨੂੰ ਰਜਿਸਟਰਡ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਇਸ ਦੇ ਲਗਪਗ 15 ਕਰੋੜ ਰੁਪਏ ਦੇ ਵਿੱਤੀ ਖ਼ਰਚੇ ਨੂੰ ਖ਼ੁਦ ਸਹਿਣ ਕਰੇਗੀ।”

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਰਜਿਸਟ੍ਰੇਸ਼ਨ ਤੋਂ ਬਾਅਦ ਵੀ ਮਜ਼ਦੂਰਾਂ ਦੀ ਮਦਦ ਕਰਨਾ ਜਾਰੀ ਰੱਖੇਗੀ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਉਨ੍ਹਾਂ ਸਾਰੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਫੀਸ ਦਾ ਖ਼ਰਚਾ ਚੁੱਕੇਗੀ, ਜੋ ਇੱਕ ਸਾਲ ਦੇ ਅੰਦਰ ਕਿਸੇ ਵੀ ਲਾਭ ਦਾ ਫਾਇਦਾ ਨਹੀਂ ਉਠਾਉਂਦੇ। ਕਿਰਤ ਵਿਭਾਗ ਨੂੰ ਪਿੰਡਾਂ ਵਿੱਚ ਸ਼ਾਮ ਦੇ ਸਮੇਂ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ ਕਿਉਂਕਿ ਮਜ਼ਦੂਰ ਉਸ ਸਮੇਂ ਕੰਮ ਤੋਂ ਪਰਤਦੇ ਹਨ ਅਤੇ ਇਸ ਨਾਲ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਲੇਬਰ ਚੌਂਕਾਂ ‘ਤੇ ਮਜ਼ਦੂਰਾਂ ਲਈ ਉਪਲਬਧ ਸਹੂਲਤਾਂ ਵਿੱਚ ਸੁਧਾਰ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ, “ਲੇਬਰ ਚੌਂਕਾਂ ‘ਤੇ ਸ਼ੈੱਡ ਬਣਾਏ ਜਾਣੇ ਚਾਹੀਦੇ ਹਨ ਅਤੇ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਮਜ਼ਦੂਰਾਂ ਨੂੰ ਕੰਮ ਦੀ ਉਡੀਕ ਕਰਦੇ ਸਮੇਂ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅਰਜ਼ੀਆਂ ਦੇ ਨਿਬੇੜੇ ਵਿੱਚ ਹੁੰਦੀ ਦੇਰੀ ਨੂੰ ਘਟਾ ਕੇ ਭਲਾਈ ਸਕੀਮਾਂ ਤੱਕ ਪਹੁੰਚ ਨੂੰ ਬਿਹਤਰ ਬਣਾਉਣ ਲਈ ਪਹਿਲਾਂ ਹੀ ਅਹਿਮ ਕਦਮ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿੱਤੀ ਸਾਲ 2022-23 ਵਿੱਚ ਮਜ਼ਦੂਰਾਂ ਲਈ ਭਲਾਈ ਸਕੀਮਾਂ ਦਾ ਪ੍ਰੋਸੈਸਿੰਗ ਸਮਾਂ 203 ਦਿਨ ਸੀ। ਪੰਜਾਬ ਸਰਕਾਰ ਨੇ ਹੁਣ ਇਸ ਨੂੰ ਘਟਾ ਕੇ 73 ਦਿਨ ਕਰ ਦਿੱਤਾ ਹੈ। ਲੰਬਾ ਪ੍ਰੋਸੈਸਿੰਗ ਸਮਾਂ ਮਜ਼ਦੂਰਾਂ ਲਈ ਭਲਾਈ ਸਕੀਮਾਂ ਦਾ ਲਾਭ ਲੈਣ ਵਿੱਚ ਵੱਡੀ ਰੁਕਾਵਟ ਸੀ, ਇਸ ਲਈ ਇਹ ਅਹਿਮ ਫ਼ੈਸਲਾ ਲਿਆ ਗਿਆ ਹੈ।”

ਹੁਨਰ ਵਿਕਾਸ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਬੋਰਡ ਨੂੰ 50,000 ਰਜਿਸਟਰਡ ਨਿਰਮਾਣ ਕਾਮਿਆਂ ਦੇ ਵੇਰਵੇ ‘ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ’ ਨਾਲ ਸਾਂਝੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, “ਬੋਰਡ ਨੂੰ ਹੁਨਰ ਸਿਖਲਾਈ ਲਈ 50,000 ਰਜਿਸਟਰਡ ਉਸਾਰੀ ਕਿਰਤੀਆਂ ਦਾ ਡੇਟਾ ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਨੂੰ ਮੁਹੱਈਆ ਕਰਵਾਉਣਾ ਚਾਹੀਦਾ ਹੈ। ਇਹ ਸਿਖਲਾਈ ਸਿਰਫ਼ ਨਿਰਮਾਣ ਵਾਲੀਆਂ ਥਾਵਾਂ, ਪੰਜਾਬ ਸਕਿੱਲ ਡਿਵੈਲਪਮੈਂਟ ਮਿਸ਼ਨ ਦੇ ਸਿਖਲਾਈ ਕੇਂਦਰਾਂ ਅਤੇ ਬੀ.ਓ.ਸੀ.ਡਬਲਯੂ. ਵੈਲਫੇਅਰ ਬੋਰਡ ਵੱਲੋਂ ਲਗਾਏ ਗਏ ਕੈਂਪਾਂ ਵਿੱਚ ਹੀ ਦਿੱਤੀ ਜਾਣੀ ਚਾਹੀਦੀ ਹੈ।”

ਉਨ੍ਹਾਂ ਕਿਹਾ ਕਿ ਕਿਰਤੀਆਂ ਨੂੰ ਅਜਿਹੇ ਵਿਸ਼ੇਸ਼ ਖੇਤਰਾਂ ਵਿੱਚ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ, ਜੋ ਉਨ੍ਹਾਂ ਦੇ ਹੁਨਰ ਅਤੇ ਕਮਾਈ ਦੀ ਸਮਰੱਥਾ ਨੂੰ ਵਧਾ ਸਕਣ। ਉਨ੍ਹਾਂ ਕਿਹਾ, “ਰਾਜਗੀਰੀ (ਮੈਸਨਰੀ), ਬਾਰ ਬੈਂਡਿੰਗ ਅਤੇ ਫਿਕਸਿੰਗ, ਸ਼ਟਰਿੰਗ ਕਾਰਪੈਂਟਰੀ, ਸਕੈਫੋਲਡਿੰਗ (ਪੈੜ ਬੰਨ੍ਹਣਾ), ਕੁਆਲਿਟੀ ਐਸ਼ੋਰੈਂਸ, ਕੰਸਟ੍ਰਕਸ਼ਨ ਪੇਂਟਿੰਗ, ਕੰਸਟ੍ਰਕਸ਼ਨ ਇਲੈਕਟ੍ਰੀਕਲ ਵਰਕਸ, ਸਰਵੇਖਣ, ਸੜਕਾਂ ਅਤੇ ਰਨਵੇਅ ਦਾ ਨਿਰਮਾਣ, ਅੰਦਰੂਨੀ ਅਤੇ ਬਾਹਰੀ ਫਿਨਿਸ਼ਿੰਗ, ਫੈਬਰੀਕੇਸ਼ਨ, ਡਰਾਫਟਿੰਗ, ਸ਼ਟਰਿੰਗ ਕਾਰਪੈਂਟਰੀ ਅਤੇ ਹੋਰ ਸਬੰਧਤ ਖੇਤਰਾਂ ਵਿੱਚ ਸਿਖਲਾਈ ਦਿੱਤੀ ਜਾਣੀ ਚਾਹੀਦੀ ਹੈ।”

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਕਿ ਮਹਿਲਾ ਮਜ਼ਦੂਰਾਂ ਨੂੰ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਭਲਾਈ ਯੋਜਨਾਵਾਂ ਦਾ ਲਾਭ ਮਿਲੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬੋਰਡ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਮਹਿਲਾ ਮਜ਼ਦੂਰਾਂ ਨੂੰ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਵੀ ਮਿਲੇ।”

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab news in PunjabiPUNJABPUNJAB CMtop headlines in PunjabWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

by Ranjit Singh
October 17, 2026
0

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ ਵਾਰਤਾ):...

Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ

Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ

by Ranjit Singh
October 17, 2026
0

Cricket: ਨਿਊਜ਼ੀਲੈਂਡ ਦੌਰੇ ਲਈ ਭਾਰਤੀ ਟੀਮ ਦਾ ਐਲਾਨ, ਗਿੱਲ ਅਤੇ ਅਈਅਰ ਕਰਨਗੇ ਵਨਡੇ ਟੀਮ ਦੀ ਕਪਤਾਨੀ ਨਵੀਂ ਦਿੱਲੀ, 17 ਅਕਤੂਬਰ...

Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ

by Ranjit Singh
October 17, 2026
0

Punjab: ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ - ਐਡਵੋਕੇਟ ਧਾਮੀ - ਕਿਹਾ; ਨਸ਼ਿਆਂ ਵਿਰੁੱਧ...

Punjab: ਪਤੀ ਵੱਲੋਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਬਾਅਦ ’ਚ ਖ਼ੁਦ ਵੀ ਕੀਤੀ ਖ਼ੁਦਕੁਸ਼ੀ

Punjab: ਪਤੀ ਵੱਲੋਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਬਾਅਦ ’ਚ ਖ਼ੁਦ ਵੀ ਕੀਤੀ ਖ਼ੁਦਕੁਸ਼ੀ

by Ranjit Singh
October 17, 2026
0

Punjab: ਪਤੀ ਵੱਲੋਂ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ, ਬਾਅਦ ’ਚ ਖ਼ੁਦ ਵੀ ਕੀਤੀ ਖ਼ੁਦਕੁਸ਼ੀ - ਚੰਨਣਵਾਲ ਪਿੰਡ ਦੇ ਖੇਤਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ

by Ranjit Singh
October 17, 2026
0

National: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, ਹਸਪਤਾਲ ’ਚ ਦਾਖ਼ਲ ਨਵੀਂ ਦਿੱਲੀ, 17 ਅਕਤੂਬਰ (ਵਿਸ਼ਵ ਵਾਰਤਾ):...

Most Popular

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

by Ankit
1 week ago
0

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ ਵਿਦੇਸ਼ੀ ਹਥਿਆਰ ਤਸਕਰਾਂ ਨਾਲ ਜੁੜੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 