• Latest
  • Trending
ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

3 hours ago
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

38 minutes ago
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

57 minutes ago
ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

2 hours ago
ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

2 hours ago
India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

3 hours ago
ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

3 hours ago
ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

3 hours ago
ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਅਮਰੀਕਾ ‘ਚ ਭਾਰਤੀ ਮੂਲ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

4 hours ago
ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ

ਏਸ਼ੀਆ ਜੂਨੀਅਰ ਗੋਲਡ ਮੈਡਲਿਸਟ ਸਹਿਨੂਰ ਬਾਵਾ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਸਨਮਾਨਿਤ

4 hours ago
PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

PM ਮੋਦੀ ਨੇ ਮਸ਼ਹੂਰ ਅਦਾਕਾਰ ਸਲੀਮ ਕੁਮਾਰ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ, ਪੋਸਟ ਸਾਂਝੀ ਕਰਕੇ ਦਿੱਤੀ ਸ਼ਰਧਾਂਜਲੀ

5 hours ago
Hindi News
English News
Sunday, June 7, 2026
No Result
View All Result
37 °c
Chandigarh
38 ° Mon
39 ° Tue
39 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਭਾਜਪਾ ਹਮੇਸ਼ਾ ਪੰਜਾਬ ਵਿਰੋਧੀ ਨੀਤੀਆਂ 'ਤੇ ਚੱਲੀ, ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ: ਦਲਵੀਰ ਸਿੰਘ ਢਿੱਲੋਂ

June 7, 2026
in ਖਬਰਾਂ, ਪੰਜਾਬ
ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਭਾਜਪਾ ਹਮੇਸ਼ਾ ਪੰਜਾਬ ਵਿਰੋਧੀ ਨੀਤੀਆਂ ‘ਤੇ ਚੱਲੀ, ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ: ਦਲਵੀਰ ਸਿੰਘ ਢਿੱਲੋਂ

ਕਿਹਾ, ਪੰਜਾਬ ਦੀ ਧਰਤੀ ‘ਤੇ ਨਫ਼ਰਤ ਦੀ ਰਾਜਨੀਤੀ ਨਹੀਂ ਚੱਲੇਗੀ

ਭਾਜਪਾ ਦੀਆਂ ਪੰਜਾਬ ਵਿਰੋਧੀ ਨੀਤੀਆਂ ਖ਼ਿਲਾਫ਼ ਆਪ ਵਰਕਰਾਂ ਦਾ ਹੱਲਾ ਬੋਲ

ਧੂਰੀ, 7 ਜੂਨ (ਵਿਸ਼ਵ ਵਾਰਤਾ);- ਆਮ ਆਦਮੀ ਪਾਰਟੀ ਵੱਲੋਂ ਅੱਜ ਧੂਰੀ ਹਲਕੇ ਦੇ ਪਿੰਡ ਬੱਬਨਪੁਰ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਦੌਰੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਕਿਸਾਨਾਂ ਨੇ ਭਾਜਪਾ ਸਰਕਾਰ ਦੀਆਂ ਕਥਿਤ ਪੰਜਾਬ ਵਿਰੋਧੀ ਨੀਤੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾ ਹੀ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਨੂੰ ਦੇਣ ਦਾ ਵਿਰੋਧ ਕਰਨ ਤੋਂ ਲੈ ਕੇ ਬੀਬੀਐਮਬੀ ਰਾਹੀਂ ਪੰਜਾਬ ਦੇ ਪਾਣੀਆਂ ‘ਤੇ ਕਬਜ਼ਾ ਕਰਨ ਦੀਆਂ ਕੋਸ਼ਿਸ਼ਾਂ ਅਤੇ ਐਸ.ਵਾਈ.ਐਲ. ਮੁੱਦੇ ‘ਤੇ ਪੰਜਾਬ ਵਿਰੋਧੀ ਰਵੱਈਆ ਅਪਣਾਉਣ ਤੱਕ, ਭਾਜਪਾ ਦੀ ਨੀਅਤ ਹਮੇਸ਼ਾ ਪੰਜਾਬ ਦੇ ਹੱਕਾਂ ਨੂੰ ਨੁਕਸਾਨ ਪਹੁੰਚਾਉਣ ਵਾਲੀ ਰਹੀ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਕਿਸਾਨਾਂ ਦੀਆਂ ਜਾਨਾਂ ਗਈਆਂ, ਜਿਸ ਲਈ ਭਾਜਪਾ ਸਰਕਾਰ ਨੂੰ ਲੋਕ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਹਨ ਅਤੇ ਅੰਤਰਰਾਸ਼ਟਰੀ ਵਪਾਰਕ ਸਮਝੌਤਿਆਂ ਰਾਹੀਂ ਵੀ ਕਿਸਾਨੀ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਰੋਸ ਪ੍ਰਦਰਸ਼ਨ ਪੰਜਾਬ ਦੇ ਹੱਕਾਂ ਅਤੇ ਕਿਸਾਨਾਂ ਦੇ ਭਵਿੱਖ ਦੀ ਰੱਖਿਆ ਲਈ ਕੀਤਾ ਗਿਆ ਹੈ।

ਇਸ ਮੌਕੇ ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਕਿਸਾਨ ਅਤੇ ਲੋਕ ਵਿਰੋਧੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਲੋਕਾਂ ਨੂੰ ਧਰਮ ਦੇ ਨਾਮ ‘ਤੇ ਵੰਡ ਕੇ ਰਾਜਨੀਤਿਕ ਲਾਭ ਲੈਣਾ ਚਾਹੁੰਦੀ ਹੈ, ਪਰ ਪੰਜਾਬ ਦੀ ਸੂਝਵਾਨ ਜਨਤਾ ਅਜਿਹੀਆਂ ਕੋਸ਼ਿਸ਼ਾਂ ਨੂੰ ਕਦੇ ਸਫਲ ਨਹੀਂ ਹੋਣ ਦੇਵੇਗੀ।

ਚੇਅਰਮੈਨ ਰਛਪਾਲ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਗੁਰੂਆਂ, ਸ਼ਹੀਦਾਂ ਅਤੇ ਸੂਰਮਿਆਂ ਦੀ ਧਰਤੀ ਹੈ, ਜਿੱਥੇ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਹ ਭੁਲੇਖਾ ਕੱਢ ਦੇਣਾ ਚਾਹੀਦਾ ਹੈ ਕਿ ਉਹ ਪੰਜਾਬ ਦੇ ਲੋਕਾਂ ਨੂੰ ਵੰਡ ਕੇ ਇੱਥੇ ਆਪਣਾ ਸਿਆਸੀ ਆਧਾਰ ਬਣਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਸਥਾਨਕ ਚੋਣਾਂ ਦੇ ਨਤੀਜਿਆਂ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਭਾਜਪਾ ਦੀਆਂ ਨੀਤੀਆਂ ਨੂੰ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦੇ ਕੰਮਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਤੋਂ ਸੰਤੁਸ਼ਟ ਹਨ ਅਤੇ ਸਰਕਾਰ ਨੂੰ ਭਰਪੂਰ ਸਮਰਥਨ ਦੇ ਰਹੇ ਹਨ।

ਇਸ ਮੌਕੇ ਆਪ ਆਗੂਆਂ ਨੇ ਕਿਹਾ ਕਿ ਧੂਰੀ ਦੀ ਧਰਤੀ ਤੋਂ ਪੰਜਾਬ ਦੇ ਹੱਕਾਂ ਦੀ ਆਵਾਜ਼ ਇੱਕ ਵਾਰ ਫਿਰ ਬੁਲੰਦ ਹੋਈ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਭਾਜਪਾਈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪੰਜਾਬ ਦੌਰੇ ਮੌਕੇ ਸੂਬੇ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਜਵਾਬ ਮੰਗੇ ਗਏ ਹਨ।

ਆਗੂਆਂ ਨੇ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਹੱਕ ਜਤਾਉਣ ਦੀਆਂ ਕੋਸ਼ਿਸ਼ਾਂ, ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹੱਕਾਂ ‘ਤੇ ਡਾਕਾ ਮਾਰਨ ਦੇ ਯਤਨ, ਚੰਡੀਗੜ੍ਹ ਨੂੰ ਪੰਜਾਬ ਦੇ ਹਵਾਲੇ ਨਾ ਕਰਨ ਦੀ ਜ਼ਿੱਦ, ਪੰਜਾਬ ਦੇ ਆਰ.ਡੀ.ਐੱਫ. ਅਤੇ ਹੋਰ ਵਿੱਤੀ ਫੰਡਾਂ ਨੂੰ ਰੋਕਣ ਵਰਗੇ ਮਾਮਲਿਆਂ ਸਬੰਧੀ ਪੰਜਾਬ ਦੇ ਲੋਕ ਲਗਾਤਾਰ ਜਵਾਬ ਮੰਗ ਰਹੇ ਹਨ, ਪਰ ਕੇਂਦਰ ਅਤੇ ਭਾਜਪਾ ਸਰਕਾਰ ਵੱਲੋਂ ਇਨ੍ਹਾਂ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਪੰਜਾਬ ਪੱਖੀ ਮੁੱਦਿਆਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਧੂਰੀ ਵਿਖੇ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਦਿਆਂ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ।

ਆਗੂਆਂ ਨੇ ਦੋ ਟੁੱਕ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਪੰਜਾਬ ਦੇ ਹੱਕਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਦੇ ਹੋਰ ਆਗੂਆਂ ਅਤੇ ਵਰਕਰਾਂ ਨੇ ਵੀ ਭਾਜਪਾ ਦੀਆਂ ਨੀਤੀਆਂ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਇਕਜੁੱਟ ਰਹਿਣ ਦਾ ਸੱਦਾ ਦਿੱਤਾ।

ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ, ਬਲਾਕ ਪ੍ਰਧਾਨ ਨਰੇਸ਼ ਸਿੰਗਲਾ, ਚੇਅਰਮੈਨ ਬਲਾਕ ਸੰਮਤੀ ਧੂਰੀ ਰਣਜੋਧ ਸਿੰਘ, ਜ਼ਿਲ੍ਹਾ ਪਰਿਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਗਗਨ ਜਵੰਧਾ, ਅਮਰਦੀਪ ਸਿੰਘ ਧਾਂਦਰਾ, ਐਡਵੋਕੇਟ ਹੈਪੀ ਗਰਗ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਬਲਾਕ ਪ੍ਰਧਾਨ ਮਿਲਖ ਰਾਜ, ਬਲਾਕ ਪ੍ਰਧਾਨ ਸੁਰਜੀਤ ਸਿੰਘ, ਹਲਕਾ ਵਾਈਸ ਕੋਆਰਡੀਨੇਟਰ ਹਰਪ੍ਰੀਤ ਸਿੰਘ ਗਿੱਲ, ਨਗਰ ਕੌਂਸਲਰ ਰਾਜੀਵ ਚੌਧਰੀ, ਮਨੀਸ਼ ਜਿੰਦਲ, ਕੌਂਸਲਰ ਜਸਵੀਰ ਸਿੰਘ ਅਤੇ ਪਿੰਡ ਬੱਬਨਪੁਰ ਦੀ ਸਮੁੱਚੀ ਪੰਚਾਇਤ ਅਤੇ ਪੰਚ ਵੀ ਇਸ ਮੌਕੇ ਹਾਜ਼ਰ ਸਨ।

Tags: BREAKING NEWSBreaking news in PunjabiLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

by Jaspreet Kaur
June 7, 2026
0

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ...

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

by Jaspreet Kaur
June 7, 2026
0

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ ਰਾਜਪਾਲ ਕਟਾਰੀਆ ਨੇ ਸ੍ਰੀ ਭੈਣੀ ਸਾਹਿਬ ਦੀ ਪਹਿਲੀ...

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

by Jaspreet Kaur
June 7, 2026
0

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ): ਦੇਸ਼...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 7, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

by Jaspreet Kaur
June 7, 2026
0

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਮਈ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 