• Latest
  • Trending
ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 minutes ago
ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

42 minutes ago
ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

59 minutes ago
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

2 hours ago
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

3 hours ago
ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

ਤਪਦੀ ਗਰਮੀ ਵੀ ਕ੍ਰਿਕਟ ਦੇ ਜਜ਼ਬੇ ਅੱਗੇ ਫਿੱਕੀ ਪਈ, ਭਾਰਤ-ਅਫਗਾਨਿਸਤਾਨ ਟੈਸਟ ਦੇ ਦੂਜੇ ਦਿਨ ਨਿਊ ਚੰਡੀਗੜ੍ਹ ਸਟੇਡੀਅਮ ਵਿੱਚ ਲਗਭਗ 10 ਹਜ਼ਾਰ ਦਰਸ਼ਕਾਂ ਨੇ ਭਰੀ ਹਾਜ਼ਰੀ

4 hours ago
ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

ਆਮ ਆਦਮੀ ਪਾਰਟੀ ਵੱਲੋਂ ਧੂਰੀ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਜ਼ੋਰਦਾਰ ਵਿਰੋਧ

4 hours ago
India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

India Vs Afghanistan : ਦੂਜੇ ਦਿਨ ਦਾ ਖੇਡ ਖਤਮ ਹੋਣ ਤੱਕ ਅਫਗਾਨਿਸਤਾਨ ਨੇ ਬਣਾਈਆਂ 113 ਦੌੜਾਂ ; ਭਾਰਤ 451 ਦੌੜਾਂ ਨਾਲ ਅੱਗੇ

4 hours ago
ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

ਆਸਟ੍ਰੇਲੀਆਈ ਇੰਸਟੀਚਿਊਟ ਨੇ ਫ਼ੇਫ਼ੜਿਆਂ ਦੇ ਕੈਂਸਰ ਨੂੰ ਲੈਕੇ ਕੀਤਾ ਨਵਾਂ ਖੁਲਾਸਾ

4 hours ago
ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

ਵੈਭਵ ਸੂਰਿਆਵੰਸ਼ੀ ਲਈ BCCI ਨੇ ਬਦਲਿਆ ਨਿਯਮ!

4 hours ago
Hindi News
English News
Sunday, June 7, 2026
No Result
View All Result
34 °c
Chandigarh
38 ° Mon
39 ° Tue
39 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

June 7, 2026
in ਖਬਰਾਂ, ਪੰਜਾਬ
ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ): ਦੇਸ਼ ਵਿੱਚ ਲਗਾਤਾਰ ਵੱਧ ਰਹੀ ਮਹਿੰਗਾਈ, ਵਧ ਰਹੀਆ ਤੇਲ ਦੀਆਂ ਕੀਮਤਾਂ ਤੇ ਯੂਰੀਆ ਸੰਕਟ ਨੂੰ ਲੈ ਕੇ ਪੰਜਾਬ ਦੀਆਂ ਦੋ ਵੱਡੀਆਂ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਵੱਡਾ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵੱਲੋਂ ਕੀਤਾ ਗਿਆ। ਦੋਵੇਂ ਜਥੇਬੰਦੀਆਂ ਚਾਰ ਜੁਲਾਈ ਨੂੰ ਚੰਡੀਗੜ੍ਹ ਸ਼ਹਿਰ ਵਿਚਕਾਰ ਵੱਡਾ ਧਰਨਾ ਮੁਜ਼ਾਹਰਾ ਕਰਨਗੀਆਂ।

ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੇਸ਼ ਤੇ ਪੰਜਾਬ ਸਿਰ ਮੰਡਰਾ ਰਹੇ ਗੰਭੀਰ ਸੰਕਟਾਂ ਬਾਰੇ ਚਰਚਾ ਕੀਤੀ।

ਕਿਸਾਨ ਆਗੂਆਂ ਨੇ ਕਿਹਾ ਕਿ ਇਸ ਵੇਲੇ ਪੂਰਾ ਦੇਸ਼ ਅਤੇ ਪੰਜਾਬ ਗੰਭੀਰ ਆਰਥਿਕ ਤੇ ਕਿਸਾਨੀ ਸੰਕਟ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਇੱਕ ਪਾਸੇ ਜਿੱਥੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਹੋ ਰਿਹਾ ਹੈ (ਜੋ ਮਹੀਨੇ ਵਿੱਚ ਹੀ ਚਾਰ-ਚਾਰ ਵਾਰ ਵਧਾਈਆਂ ਜਾ ਰਹੀਆਂ ਹਨ), ਉੱਥੇ ਹੀ ਰਸੋਈ ਗੈਸ ਅਤੇ ਯੂਰੀਆ ਖਾਦ ਦੀ ਭਾਰੀ ਕਿੱਲਤ ਪੈਦਾ ਹੋ ਚੁੱਕੀ ਹੈ। ਝੋਨਾ ਲਾਉਣ ਦਾ ਸੀਜ਼ਨ ਬਿਲਕੁਲ ਸਿਰ ‘ਤੇ ਹੈ, ਪਰ ਕਿਸਾਨਾਂ ਨੂੰ ਲੋੜ ਮੁਤਾਬਕ ਖਾਦ ਨਹੀਂ ਮਿਲ ਰਹੀ। ਜੇਕਰ ਸਮੇਂ ਸਿਰ ਖਾਦ ਨਾ ਮਿਲੀ ਤਾਂ ਇਸ ਦਾ ਸਿੱਧਾ ਅਸਰ ਫ਼ਸਲ ਦੇ ਉਤਪਾਦਨ (Production) ‘ਤੇ ਪਵੇਗਾ। ਤੇਲ ਮਹਿੰਗਾ ਹੋਣ ਕਾਰਨ ਮਾਲ-ਢੁਆਈ (ਟਰਾਂਸਪੋਰਟੇਸ਼ਨ) ਮਹਿੰਗੀ ਹੋ ਰਹੀ ਹੈ, ਜਿਸ ਨਾਲ ਆਮ ਵਰਤੋਂ ਦੀਆਂ ਵਸਤਾਂ ਦੀ ਮਹਿੰਗਾਈ ਹੋਰ ਵਧੇਗੀ।

ਆਗੂਆਂ ਨੇ ਪ੍ਰਧਾਨ ਮੰਤਰੀ ਦੇ ਹਾਲੀਆ ਬਿਆਨਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਖਾਦਾਂ ਅਤੇ ਤੇਲ ਦੀ ਘੱਟ ਵਰਤੋਂ ਕਰਨ ਦੇ ਦਿੱਤੇ ਜਾ ਰਹੇ ਤਰਕ ਕਿਸੇ ਨਵੇਂ ਲਾਕਡਾਊਨ ਵਰਗੇ ਆਰਥਿਕ ਸੰਕਟ ਵੱਲ ਇਸ਼ਾਰਾ ਕਰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਰਤ ਸਰਕਾਰ ਪੂਰੀ ਤਰ੍ਹਾਂ ਅਮਰੀਕਾ ਦੇ ਦਬਾਅ ਹੇਠ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਇਸ਼ਾਰਿਆਂ ‘ਤੇ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਜਿੱਥੇ ਸਾਨੂੰ ਰੂਸ ਜਾਂ ਈਰਾਨ ਤੋਂ ਸਸਤਾ ਤੇਲ ਮਿਲ ਸਕਦਾ ਹੈ, ਉੱਥੇ ਅਮਰੀਕੀ ਵਿਦੇਸ਼ ਮੰਤਰੀ ਦੇ ਦਬਾਅ ਹੇਠ ਵੈਨੇਜ਼ੁਏਲਾ ਦੇ ਰਾਸ਼ਟਰਪਤੀ ਨਾਲ ਸਮਝੌਤੇ ਕਰਨ ਦੀਆਂ ਗੱਲਾਂ ਕਰਕੇ ਭਾਰਤੀ ਮੰਡੀ ਨੂੰ ਵਿਦੇਸ਼ੀ ਕਾਰਪੋਰੇਟਾਂ ਹਵਾਲੇ ਕੀਤਾ ਜਾ ਰਿਹਾ ਹੈ। ਖੇਤੀਬਾੜੀ ਨੂੰ ਵੀ ਇਨ੍ਹਾਂ ਦੇ ਰਹਿਮੋ-ਕਰਮ ‘ਤੇ ਛੱਡਿਆ ਜਾ ਰਿਹਾ ਹੈ, ਜਿਸ ਨਾਲ ਕਿਸਾਨੀ ਸੰਕਟ ਹੋਰ ਡੂੰਘਾ ਹੋਵੇਗਾ।

ਦੇਸ਼ ਦੀ ਮਾੜੀ ਆਰਥਿਕ ਹਾਲਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਅਖ਼ਬਾਰੀ ਰਿਪੋਰਟਾਂ ਦਾ ਹਵਾਲਾ ਦਿੱਤਾ ਕਿ ਰਿਜ਼ਰਵ ਬੈਂਕ (RBI) ਵੱਲੋਂ ਇੱਕ ਲੱਖ ਕਰੋੜ ਰੁਪਏ ਦਾ ਸੋਨਾ ਵੇਚਣ ਦੀ ਨੌਬਤ ਆ ਚੁੱਕੀ ਹੈ। ਦੇਸ਼ ਦਾ ਵਪਾਰਕ ਘਾਟਾ ਲਗਾਤਾਰ ਵਧ ਰਿਹਾ ਹੈ। ਦੇਸ਼ ਵਿੱਚ ਵਰਤੇ ਜਾਣ ਵਾਲੇ 90% ਖਣਿਜ ਪਦਾਰਥ ਅਤੇ ਕੱਚਾ ਮਾਲ ਚੀਨ ਤੋਂ ਮੰਗਵਾਉਣਾ ਪੈ ਰਿਹਾ ਹੈ, ਜਦਕਿ ਇਹ ਸਭ ਕੁਝ ਸਾਡੇ ਆਪਣੇ ਦੇਸ਼ ਵਿੱਚ ਪੈਦਾ ਕੀਤਾ ਜਾ ਸਕਦਾ ਹੈ।

ਇਹ ਸਭ ਸਰਕਾਰ ਦੀਆਂ ਗਲਤ, ਸਾਮਰਾਜੀ ਅਤੇ ਕਾਰਪੋਰੇਟ ਪੱਖੀ ਨੀਤੀਆਂ ਦੀ ਅਣਗਹਿਲੀ ਦਾ ਨਤੀਜਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਤੇਲ-ਗੈਸ-ਖਾਦਾਂ ਦੀ ਕਿੱਲਤ, ਵਧਦੀ ਮਹਿੰਗਾਈ, ਪਾਣੀ ਦੇ ਗੰਭੀਰ ਮੁੱਦੇ ਅਤੇ ਕਿਸਾਨਾਂ ਸਿਰ ਚੜ੍ਹੇ ਕਰਜ਼ਿਆਂ ਵਰਗੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਦੋਵੇਂ ਜਥੇਬੰਦੀਆਂ (ਬੀ.ਕੇ.ਯੂ. ਡਕੌਂਦਾ ਅਤੇ ਬੀ.ਕੇ.ਯੂ. ਉਗਰਾਹਾਂ) ਵੱਲੋਂ 4 ਜੁਲਾਈ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਇੱਕ ਵਿਸ਼ਾਲ ਸੂਬਾ ਪੱਧਰੀ ਰੋਸ ਮੁਜ਼ਾਹਰਾ ਅਤੇ ਧਰਨਾ ਦਿੱਤਾ ਜਾਵੇਗਾ।

ਇਸ ਪ੍ਰੋਗਰਾਮ ਰਾਹੀਂ ਸਰਕਾਰ ‘ਤੇ ਜਨਤਕ ਪ੍ਰੈਸ਼ਰ ਬਣਾਇਆ ਜਾਵੇਗਾ। ਬਿਆਨ ਦੇ ਅਖੀਰ ਵਿੱਚ ਉਨ੍ਹਾਂ ਕਿਹਾ ਕਿ ਇਨ੍ਹਾਂ ਭਖਦੇ ਮੁੱਦਿਆਂ ਨੂੰ ਲੈ ਕੇ ਉਹ ਪਿੰਡ-ਪਿੰਡ ਲੋਕਾਂ ਦੀ ਕਚਹਿਰੀ ਵਿੱਚ ਜਾਣਗੇ। ਪ੍ਰੈਸ ਕਾਨਫਰੰਸ ਦੌਰਾਨ ਮੌਜੂਦ ਹੋਰਨਾਂ ਜਥੇਬੰਦਕ ਆਗੂਆਂ ਨੇ ਵੀ ਵਿਚਾਰ ਸਾਂਝੇ ਕੀਤੇ ਅਤੇ ਅੰਤ ਵਿੱਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

by Jaspreet Kaur
June 7, 2026
0

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI - ਦੋਵਾਂ ਦੇਸ਼ਾਂ ਵਿਚਾਲੇ ਪੈਸੇ ਭੇਜਣਾ ਹੋਵੇਗਾ ਆਸਾਨ ਨਵੀ ਦਿੱਲੀ, 7 ਜੂਨ...

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

by Jaspreet Kaur
June 7, 2026
0

ਜਲੰਧਰ 'ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ 'ਚ ਕੈਦ! ਜਲੰਧਰ, 7 ਜੂਨ 2026 (ਵਿਸ਼ਵ ਵਾਰਤਾ): ਜਲੰਧਰ ਚ ਟ੍ਰੈਫਿਕ...

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

by Jaspreet Kaur
June 7, 2026
0

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 7, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

ਫਿਰੋਜ਼ਪੁਰ ‘ਚ ਪਾਕਿਸਤਾਨੀ ਡਰੋਨ ਬਰਾਮਦ

by Jaspreet Kaur
2 days ago
0

ਫਿਰੋਜ਼ਪੁਰ 'ਚ ਪਾਕਿਸਤਾਨੀ ਡਰੋਨ ਬਰਾਮਦ ਫ਼ਿਰੋਜ਼ਪੁਰ, 5 ਜੂਨ 2026 (ਵਿਸ਼ਵ ਵਾਰਤਾ) : ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਵਿੱਚ ਪਾਕਿਸਤਾਨੀ ਡਰੋਨ ਦੇ ਘੁਸਪੈਠ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 