• Latest
  • Trending
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

3 hours ago
IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

11 minutes ago
Amritsar : ਡੀਸੀਪੀ ਦਫ਼ਤਰ ‘ਚ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ

Amritsar : ਡੀਸੀਪੀ ਦਫ਼ਤਰ ‘ਚ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ

27 minutes ago
INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼: 8 ਪਿਸਤੌਲ ਬਰਾਮਦ

3 hours ago
ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

ਦਿੱਲੀ ਪੁਲਿਸ ਮੁਲਾਜ਼ਮ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ! ਹਾਈਵੇਅ ‘ਤੇ ਕਾਰ ਵਿੱਚੋਂ ਮਿਲੀ ਲਾਸ਼

3 hours ago
Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਣਗੇ ਸ਼ਾਮਲ !

3 hours ago
International: ਡੋਮਿਨਿਕਨ ਰੀਪਬਲਿਕ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼

International: ਡੋਮਿਨਿਕਨ ਰੀਪਬਲਿਕ ਵਿੱਚ ਐਮਰਜੈਂਸੀ ਲੈਂਡਿੰਗ ਦੌਰਾਨ ਪ੍ਰਾਈਵੇਟ ਜੈੱਟ ਕ੍ਰੈਸ਼

4 hours ago
Punjab: ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼

Punjab: ਨੀਤੀ ਅਯੋਗ ਦੀ ਮੀਟਿੰਗ ‘ਚ CM ਮਾਨ ਆਪਣੀ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਕਰਨਗੇ ਪੇਸ਼

4 hours ago
Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

Punjab: 1984 ਦੇ ਸ਼ਹੀਦਾਂ ਦੀ ਯਾਦ ‘ਚ ਨਾਨਕਸਰ ਦੇਵੀਵਾਲਾ ਵਿਖੇ ਪਾਏ ਗਏ ਅਖੰਡ ਪਾਠਾਂ ਦੇ ਭੋਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

Ind Vs Afg ਟੈਸਟ: ਭਾਰਤ ਨੇ ਅਫਗਾਨਿਸਤਾਨ ਨੂੰ ਫਾਲੋਆਨ ਦਿੱਤਾ

5 hours ago
Hindi News
English News
Monday, June 8, 2026
No Result
View All Result
42 °c
Chandigarh
38 ° Tue
39 ° Wed
35 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

June 8, 2026
in ਖਬਰਾਂ, ਪੰਜਾਬ
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

– ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲੌ

ਅੰਮ੍ਰਿਤਸਰ, 8 ਜੂਨ (ਵਿਸ਼ਵ ਵਾਰਤਾ): ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ ਅਤੇ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।

ਸਮਾਗਮ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਵੱਲੋਂ ਸਿਰਜਿਆ ਸ੍ਰੀ ਅਕਾਲ ਤਖ਼ਤ ਸਾਹਿਬ ਮੀਰੀ ਤੇ ਪੀਰੀ ਦੇ ਸਿਧਾਂਤ ਦਾ ਪ੍ਰਤੱਖ ਪ੍ਰਗਟਾਵਾ ਹੈ। ਗੁਰੂ ਸਾਹਿਬ ਨੇ ਗੁਰਤਾਗੱਦੀ ’ਤੇ ਬਿਰਾਜਮਾਨ ਹੋ ਕੇ ਸਿੱਖਾਂ ਨੂੰ ਜਿਥੇ ਸ਼ਸ਼ਤਰਧਾਰੀ ਹੋਣ ਦਾ ਉਪਦੇਸ਼ ਕੀਤਾ, ਉਥੇ ਹੀ ਚੰਗੇ ਘੋੜੇ ਤੇ ਸ਼ਸਤਰ ਭੇਟ ਕਰਨ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾ ਗੁਰੂ ਉਪਦੇਸ਼ਾਂ ’ਤੇ ਚੱਲਦਿਆਂ ਗੁਰਬਾਣੀ ਦਾ ਜਾਪ ਕਰਕੇ ਆਪਣੇ ਆਪ ਨੂੰ ਮਜ਼ਬੂਤ ਕੀਤਾ ਹੈ। ਗੁਰਬਾਣੀ ਦੇ ਆਸਰੇ ਨਾਲ ਹੀ ਸਿੱਖ ਯੋਧਿਆਂ ਨੇ ਵੱਡੇ-ਵੱਡੇ ਸੰਘਰਸ਼ ਲੜੇ। ਸਿੱਖ ਸਿਧਾਂਤਾਂ ਦੀ ਪ੍ਰੇਰਣਾ ਹੀ ਸੀ ਕਿ ਸਿੱਖ ਯੋਧੇ ਜ਼ੁਲਮ ਖਿਲਾਫ਼ ਫਾਂਸੀਆਂ ’ਤੇ ਚੜ੍ਹ ਗਏ। ਉਨ੍ਹਾਂ ਕਿਹਾ ਕਿ ਅੱਜ ਹਕੂਮਤਾਂ ਬਿਰਤਾਂਤ ਸਿਰਜ ਕੇ ਸਿੱਖਾਂ ਨੂੰ ਗੁਰਬਾਣੀ ਤੇ ਸਿਧਾਂਤਾਂ ਨਾਲੋਂ ਤੋੜਨ ਯਤਨ ਕਰ ਰਹੀਆਂ ਹਨ। ਸਰਕਾਰ ਵੱਲੋਂ ਲਿਆਂਦੇ ਨਵੇਂ ਕਾਨੂੰਨ ਵਿਚਲੀਆਂ ਕੁਝ ਮੱਦਾਂ ਵੀ ਇਸੇ ਬਿਰਤਾਂਤ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸੰਗਤਾਂ ਕਾਨੂੰਨ ਦੇ ਡਰ ਕਾਰਨ ਆਪਣੇ ਘਰਾਂ ਵਿੱਚੋਂ ਗੁਟਕਾ ਸਾਹਿਬ ਤੇ ਪੋਥੀਆਂ ਗੁਰੂ ਘਰਾਂ ਵਿਚ ਜਮ੍ਹਾਂ ਕਰਵਾ ਰਹੀਆਂ ਹਨ।

ਜਥੇਦਾਰ ਗੜਗੱਜ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸੰਗਤਾਂ ਕਿਸੇ ਵੀ ਤਰ੍ਹਾਂ ਭੈਅ ਵਿਚ ਨਾ ਆਉਣ ਅਤੇ ਆਪਣੇ ਘਰਾਂ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਪੂਰੇ ਸਤਿਕਾਰ ਅਤੇ ਮਰਯਾਦਾ ਨਾਲ ਰੱਖਣ, ਨਾ ਕਿ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਸਾਡਾ ਆਸਰਾ ਗੁਰਬਾਣੀ ਹੈ ਅਤੇ ਕੋਈ ਵੀ ਕਾਨੂੰਨ ਸਿੱਖ ਨੂੰ ਗੁਰਬਾਣੀ ਨਾਲੋਂ ਤੋੜ ਨਹੀਂ ਸਕਦਾ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸਰਕਾਰ ਨੂੰ ਕਾਨੂੰਨ ਵਿਚ ਕੁਝ ਸੋਧਾਂ ਕਰਨ ਲਈ ਆਖਿਆ ਗਿਆ ਸੀ, ਪਰ ਪੰਜਾਬ ਦੀ ਸਰਕਾਰ ਅੱਗੋਂ ਅੜੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕਰਕੇ ਇਸ ਮਾਮਲੇ ਸਬੰਧੀ ਸਿੱਖ ਪੰਥ ਦੇ ਨਾਮ ਆਦੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਬਾਣੀ ਨਾਲੋਂ ਤੋੜਨ ਵਾਲੇ ਕਿਸੇ ਵੀ ਕਾਨੂੰਨ ਨੂੰ ਨਾ ਸਿੱਖਾਂ ਨੇ ਮੰਨਿਆ ਹੈ ਅਤੇ ਨਾ ਹੀ ਮੰਨਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖਾਂ ਨੂੰ ਮੀਰੀ ਪੀਰੀ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਰਾਜਸੀ ਤੌਰ ’ਤੇ ਮਜ਼ਬੂਤ ਹੋਣ ਲਈ ਇਕਜੁਟ ਹੋਣ ਦੀ ਲੋੜ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਉਪਦੇਸ਼ਾਂ ਅਨੁਸਾਰ ਜੀਵਨ ਜਿਊਣ ਅਤੇ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਣਾ ਵੀ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

by Jaspreet Kaur
June 8, 2026
0

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ - ਨਿਊ ਚੰਡੀਗੜ੍ਹ ਟੈਸਟ 'ਚ ਅਫ਼ਗਾਨਿਸਤਾਨ ਦੀ...

Amritsar : ਡੀਸੀਪੀ ਦਫ਼ਤਰ ‘ਚ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ

Amritsar : ਡੀਸੀਪੀ ਦਫ਼ਤਰ ‘ਚ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ

by Jaspreet Kaur
June 8, 2026
0

Amritsar : ਡੀਸੀਪੀ ਦਫ਼ਤਰ 'ਚ ਫਾਇਰਿੰਗ, ਇੱਕ ਵਿਅਕਤੀ ਜ਼ਖ਼ਮੀ ਅੰਮ੍ਰਿਤਸਰ, 8 ਜੂਨ 2026 (ਵਿਸ਼ਵ ਵਾਰਤਾ) – ਅੰਮ੍ਰਿਤਸਰ ਦੇ ਡੀਸੀਪੀ ਦਫ਼ਤਰ...

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

INDIA ਬਲਾਕ ਮੀਟਿੰਗ ‘ਚ ਪੰਜ ਮੁੱਦਿਆਂ ‘ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ

by Jaspreet Kaur
June 8, 2026
0

INDIA ਬਲਾਕ ਮੀਟਿੰਗ 'ਚ ਪੰਜ ਮੁੱਦਿਆਂ 'ਤੇ ਬਣੀ ਸਹਿਮਤੀ, ਪੜ੍ਹੋ ਵੇਰਵਾ ਨਵੀ ਦਿੱਲੀ, 8 ਜੂਨ 2026 (ਵਿਸ਼ਵ ਵਾਰਤਾ) – INDIA...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ

by Jaspreet Kaur
June 8, 2026
0

IND vs AFG :ਟੈਸਟ ਕ੍ਰਿਕਟ ਵਿੱਚ ਭਾਰਤੀ ਟੀਮ ਦੀ ਸਭ ਤੋਂ ਵੱਡੀ ਜਿੱਤ - ਨਿਊ ਚੰਡੀਗੜ੍ਹ ਟੈਸਟ 'ਚ ਅਫ਼ਗਾਨਿਸਤਾਨ ਦੀ...

Most Popular

IPL 2026 CSK vs LSG: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ Toss

IPL 2026 CSK vs LSG: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ Toss

by Jaspreet Kaur
4 weeks ago
0

IPL 2026 CSK vs LSG:ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ ਨਵੀ ਦਿੱਲੀ, 10 ਮਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 