Punjab Breaking: ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਹੋਏ ਸ਼ਾਮਲ
ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ) – ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਇਆਲੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪੰਜਾਬ ਵਿੱਚ ਸ਼ਾਮਲ ਹੋ ਗਏ ਹਨ। ਸੰਸਦ ਮੈਂਬਰ ਸਰਬਜੀਤ ਸਿੰਘ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵਲੋਂ ਮਨਪ੍ਰੀਤ ਇਆਲੀ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ ਗਿਆ।
ਦੱਸ ਦਈਏ ਕਿ ਮਨਪ੍ਰੀਤ ਸਿੰਘ ਇਆਲੀ 2012 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੀ ਟਿਕਟ ‘ਤੇ ਦਾਖਾ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਪਹਿਲਾਂ ਮਨਪ੍ਰੀਤ ਇਆਲੀ ਨੇ ਹਾਲ ਹੀ ਵਿੱਚ ਅਕਾਲੀ ਦਲ (ਪੁਨਰਸੁਰਜੀਤ) ਤੋਂ ਅਸਤੀਫਾ ਦੇ ਦਿੱਤਾ ਸੀ। ਇਹ ਅਸਤੀਫਾ ਦੇਣ ਮਗਰੋਂ ਇਆਲੀ ਨੇ ਕਿਹਾ ਸੀ ਕਿ ਉਹ ਭਵਿੱਖ ਵਿੱਚ ਕਦੇ ਵੀ ਬੀ.ਜੇ.ਪੀ, ਬਾਦਲ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਹਿੱਸਾ ਨਹੀਂ ਬਣਨਗੇ। ਪੰਥ, ਪੰਜਾਬ,ਪੰਜਾਬੀਅਤ ਤੇ ਕੌਮ ਦੀ ਚੜ੍ਹਦੀ ਕਲਾ ਲਈ ਪੰਥਕ ਧਿਰ ਨਾਲ ਰਲ ਕੇ ਕੰਮ ਕਰਦੇ ਰਹਿਣਗੇ।
ਪਰ ਅੱਜ ਉਹ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਬੋਲਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਪੰਜਾਬ ਅਤੇ ਪੰਥਕ ਵਿਚਾਰਧਾਰਾ ਨਾਲ ਜੁੜੀਆਂ ਸਾਰੀਆਂ ਪਾਰਟੀਆਂ ਅਤੇ ਸੰਗਠਨਾਂ ਨੂੰ ਇੱਕ ਪਲੇਟਫਾਰਮ ‘ਤੇ ਲਿਆਉਣਾ ਹੈ। ਇਸ ਸਮੇਂ, ਪੰਜਾਬ ਅਤੇ ਪੰਜਾਬੀਅਤ ਨਾਲ ਸਬੰਧਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਪੰਥਕ ਤਾਕਤਾਂ ਵਿੱਚ ਏਕਤਾ ਬਹੁਤ ਜ਼ਰੂਰੀ ਹੈ। ਇਆਲੀ ਨੇ ਇਹ ਵੀ ਕਿਹਾ ਕਿ ਉਹ ਲੰਬੇ ਸਮੇਂ ਤੋਂ ਪੰਥਕ ਏਕਤਾ ਦੇ ਸਮਰਥਕ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸ ਦਿਸ਼ਾ ਵਿੱਚ ਕੰਮ ਕਰਦੇ ਰਹਿਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























