• Latest
  • Trending
ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

5 months ago
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

45 minutes ago
ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

52 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

2 hours ago
ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

ਕ੍ਰਿਸਟੀਆਨੋ ਰੋਨਾਲਡੋ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

3 hours ago
ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

ਪ੍ਰਸ਼ਾਸਨਿਕ ਫੇਰਬਦਲ ; 5 HCS ਅਧਿਕਾਰੀਆਂ ਨੂੰ ਸੌਂਪੀਆਂ ਗਈਆਂ ਨਵੀਆਂ ਜ਼ਿੰਮੇਵਾਰੀਆਂ

4 hours ago
ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ

ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ

4 hours ago
ਦਿੱਲੀ : ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ

ਦਿੱਲੀ : ਇਮਾਰਤ ਡਿੱਗਣ ਨਾਲ ਦੋ ਲੋਕਾਂ ਦੀ ਮੌਤ

4 hours ago
ਡੇਂਗੂ ਕਾਰਨ ਛੇ ਹੋਰ ਮੌਤਾਂ ; ਮ੍ਰਿਤਕਾਂ ਦੀ ਕੁੱਲ ਗਿਣਤੀ 445 ਤੱਕ ਪਹੁੰਚੀ

ਡੇਂਗੂ ਕਾਰਨ ਛੇ ਹੋਰ ਮੌਤਾਂ ; ਮ੍ਰਿਤਕਾਂ ਦੀ ਕੁੱਲ ਗਿਣਤੀ 445 ਤੱਕ ਪਹੁੰਚੀ

4 hours ago
ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ; 7.85 ਕਿਲੋ ਚਰਸ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ

ਨਸ਼ਾ ਤਸਕਰੀ ਗਿਰੋਹ ਦਾ ਪਰਦਾਫਾਸ਼ ; 7.85 ਕਿਲੋ ਚਰਸ ਜ਼ਬਤ, ਇੱਕ ਵਿਅਕਤੀ ਗ੍ਰਿਫ਼ਤਾਰ

4 hours ago
ਤੇਲੰਗਾਨਾ ਵਿੱਚ ਦੋ ਕਿਸ਼ਤੀਆਂ ਪਲਟਣ ਤੋਂ ਬਾਅਦ ਲਾਪਤਾ ਹੋਏ SDRF ਦੇ 11 ਜਵਾਨਾਂ ਨੂੰ ਸੁਰੱਖਿਅਤ ਬਚਾਇਆ ਗਿਆ

ਤੇਲੰਗਾਨਾ ਵਿੱਚ ਦੋ ਕਿਸ਼ਤੀਆਂ ਪਲਟਣ ਤੋਂ ਬਾਅਦ ਲਾਪਤਾ ਹੋਏ SDRF ਦੇ 11 ਜਵਾਨਾਂ ਨੂੰ ਸੁਰੱਖਿਅਤ ਬਚਾਇਆ ਗਿਆ

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,347 ਮਾਮਲੇ ਦਰਜ ; ਤਰਨ ਤਾਰਨ 558 ਮਾਮਲਿਆਂ ਨਾਲ ਸਭ ਤੋਂ ਅੱਗੇ

5 hours ago
Hindi News
English News
Thursday, November 5, 2026
No Result
View All Result
21 °c
Chandigarh
24 ° Fri
24 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਲਈ ਮੁਫ਼ਤ ਸਫ਼ਰ ਯਕੀਨੀ ਬਣਾ ਰਹੀ; ਪੂਰੇ ਪੰਜਾਬ ਤੋਂ ਵਾਰਾਣਸੀ ਲਈ ਨਿਯਮਤ ਰੇਲਾਂ ਅਤੇ ਬੱਸਾਂ: ਹਰਪਾਲ ਸਿੰਘ ਚੀਮਾ

June 9, 2026
in ਖਬਰਾਂ, ਪੰਜਾਬ

ਪਿੰਡਾਂ ਤੋਂ ਲੈ ਕੇ ਯੂਨੀਵਰਸਿਟੀਆਂ ਤੱਕ, ਭਗਵੰਤ ਮਾਨ ਸਰਕਾਰ ਗੁਰੂ ਰਵਿਦਾਸ ਜੀ ਦੇ ਬਰਾਬਰੀ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਾ ਰਹੀ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਦੀ ਪਹਿਲਕਦਮੀ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਬਗੀਚੀਆਂ ਲਈ 650 ਏਕੜ ਰਕਬਾ ਸਮਰਪਿਤ ਅਤੇ ਹਰੇਕ ਜ਼ਿਲ੍ਹੇ ਵਿੱਚ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 9 ਜੂਨ 2026 (ਵਿਸ਼ਵ ਵਾਰਤਾ);- ਰਾਜ ਦੀ ਮੁਢਲੀ ਬੇਨਤੀ ਦਾ ਕੋਈ ਜਵਾਬ ਨਾ ਮਿਲਣ ਤੋਂ ਬਾਅਦ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਇੱਕ ਯਾਦ ਪੱਤਰ ਭੇਜ ਕੇ ਪੰਜਾਬ ਤੋਂ ਸੀਰ ਗੋਵਰਧਨਪੁਰ, ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜਨਮ ਅਸਥਾਨ ਮੰਦਰ ਲਈ ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਸੂਬੇ ਭਰ ਦੇ ਸ਼ਰਧਾਲੂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋ ਸਕਣ।

ਵਿੱਤ ਮੰਤਰੀ, ਜੋ ਕਿ ਇਨ੍ਹਾਂ ਸਮਾਗਮਾਂ ਦੇ ਆਯੋਜਨ ਲਈ ਸੂਬਾ ਸਰਕਾਰ ਵੱਲੋਂ ਗਠਿਤ ਕੈਬਨਿਟ ਉਪ-ਕਮੇਟੀ ਦੇ ਚੇਅਰਮੈਨ ਹਨ, ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਗੱਲ ਕਹੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਮੁਫ਼ਤ ਸਫ਼ਰ ਦੀ ਸਹੂਲਤ ਦੇ ਰਹੀ ਹੈ, ਜਿਸ ਤਹਿਤ ਅਪ੍ਰੈਲ ਤੋਂ ਅਕਤੂਬਰ ਦਰਮਿਆਨ ਵੱਖ-ਵੱਖ ਜ਼ਿਲ੍ਹਿਆਂ ਤੋਂ ਵਾਰਾਣਸੀ ਲਈ ਨਿਯਮਤ ਰੇਲ ਅਤੇ ਬੱਸ ਸੇਵਾਵਾਂ ਚਲਾਈਆਂ ਜਾ ਰਹੀਆਂ ਹਨ। ਇਹ ਮੁਹਿੰਮ ਅਕਤੂਬਰ ਅਤੇ ਨਵੰਬਰ ਦੌਰਾਨ ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਨੂੰ ਖੁਰਾਲਗੜ੍ਹ ਨਾਲ ਜੋੜਨ ਵਾਲੇ ਚਾਰ ਪ੍ਰਮੁੱਖ ਰੂਟਾਂ ਰਾਹੀਂ ਵਿਸ਼ਾਲ ਸ਼ੋਭਾ ਯਾਤਰਾਵਾਂ ਦੇ ਰੂਪ ਵਿੱਚ ਸਿਖਰ ‘ਤੇ ਪਹੁੰਚੇਗੀ, ਜਿਸ ਵਿੱਚ ਸ਼ਰਧਾਲੂਆਂ ਨੂੰ ਜੋੜਨ ਲਈ ਸੈਂਕੜੇ ਕਿਲੋਮੀਟਰ ਦਾ ਸਫ਼ਰ ਤੈਅ ਕੀਤਾ ਜਾਵੇਗਾ।”

ਮੀਟਿੰਗ ਦੌਰਾਨ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਫਰਵਰੀ ਤੋਂ ਦਸੰਬਰ 2026 ਤੱਕ ਦੇ ਮਹੀਨਾਵਾਰ ਕਾਰਜ ਯੋਜਨਾ ਦੀ ਰੂਪ-ਰੇਖਾ ਪੇਸ਼ ਕਰਦੀ ਇੱਕ ਵਿਸਤ੍ਰਿਤ ਪਾਵਰਪੁਆਇੰਟ ਪੇਸ਼ਕਾਰੀ ਦਿੱਤੀ ਗਈ। ਇਨ੍ਹਾਂ ਵਿਸਤ੍ਰਿਤ ਸਮਾਗਮਾਂ ਦੀ ਸ਼ੁਰੂਆਤ ਫਰਵਰੀ ਦੇ ਸ਼ੁਰੂ ਵਿੱਚ ਖੁਰਾਲਗੜ੍ਹ ਵਿਖੇ 649ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨਾਲ ਸਫਲਤਾਪੂਰਵਕ ਹੋਈ ਸੀ, ਜਿਸ ਨੇ ਇੱਕ ਅਧਿਆਤਮਿਕ ਨੀਂਹ ਰੱਖੀ ਜੋ ਹੁਣ ਇੱਕ ਵਿਭਿੰਨ, ਬਹੁ-ਵਿਭਾਗੀ ਮੁਹਿੰਮ ਵਿੱਚ ਬਦਲ ਚੁੱਕੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ। ਅਪ੍ਰੈਲ ਦੌਰਾਨ ਰੋਪੜ ਵਿੱਚ ਹੋਏ ਸਫਲ ਅਧਿਆਤਮਿਕ ਸਮਾਗਮਾਂ ਦੇ ਨਾਲ-ਨਾਲ ਹਾਲ ਹੀ ਵਿੱਚ 2 ਜੂਨ ਨੂੰ ਫਗਵਾੜਾ ਅਤੇ 6 ਜੂਨ ਨੂੰ ਕਪੂਰਥਲਾ ਵਿਖੇ ਹੋਏ ਸਮਾਗਮਾਂ ਤੋਂ ਬਾਅਦ, ਸਰਕਾਰ ਨੇ ਅੰਮ੍ਰਿਤਸਰ ਲਈ 13 ਜੂਨ ਅਤੇ ਸੰਗਰੂਰ ਲਈ 20 ਜੂਨ ਦੀਆਂ ਆਗਾਮੀ ਤਰੀਕਾਂ ਤੈਅ ਕੀਤੀਆਂ ਹਨ। ਇਸ ਤੋਂ ਬਾਅਦ ਅਕਤੂਬਰ ਤੱਕ ਐਸ.ਬੀ.ਐਸ. ਨਗਰ, ਪਠਾਨਕੋਟ, ਫਿਲੌਰ, ਜਲੰਧਰ ਅਤੇ ਲੁਧਿਆਣਾ ਵਿਖੇ ਸਬੰਧਤ ਡਿਪਟੀ ਕਮਿਸ਼ਨਰਾਂ ਦੀ ਸਿੱਧੀ ਦੇਖ-ਰੇਖ ਹੇਠ ਸਮਾਗਮ ਉਲੀਕੇ ਗਏ ਹਨ।”

ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਅਤੇ ਆਧੁਨਿਕ ਤਕਨਾਲੋਜੀ ਦੀ ਵਰਤੋਂ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਵਿਸ਼ੇਸ਼ ਮਲਟੀਮੀਡੀਆ ਪ੍ਰਦਰਸ਼ਨੀਆਂ ਲਈ ਵੱਡੇ ਵਿੱਤੀ ਫੰਡਾਂ ਨੂੰ ਮਨਜ਼ੂਰੀ ਦਿੱਤੀ ਹੈ। 92 ਵੱਖ-ਵੱਖ ਸਥਾਨਾਂ ‘ਤੇ ਸ਼ਾਨਦਾਰ ਡਰੋਨ ਸ਼ੋਅ ਕਰਵਾਏ ਜਾਣਗੇ। ਪੰਜਾਬ ਦੇ ਸਾਰੇ ਪਿੰਡਾਂ ਵਿੱਚ ਡਾਕੂਮੈਂਟਰੀ ਦਿਖਾਉਣ ਲਈ ਇੱਕ ਵਿਸ਼ੇਸ਼ ਬਜਟ ਨੂੰ ਹਰੀ ਝੰਡੀ ਦਿੱਤੀ ਗਈ ਹੈ, ਅਤੇ ਇਨ੍ਹਾਂ ਪੇਂਡੂ ਪ੍ਰਸਾਰਣਾਂ ਨੂੰ ਅੰਜਾਮ ਦੇਣ ਲਈ 8 ਜੂਨ ਨੂੰ ਇਕ ਵਿਸ਼ੇਸ਼ ਏਜੰਸੀ ਨੂੰ ਅਧਿਕਾਰਤ ਤੌਰ ‘ਤੇ ਸੇਵਾਂਵਾਂ ਸੌਂਪੀਆਂ ਗਈਆਂ ਹਨ।”

ਸਾਲ ਭਰ ਚੱਲਣ ਵਾਲੇ ਸਮਾਗਮਾਂ ਦੇ ਮੁੱਖ ਥੰਮ੍ਹ ਵਜੋਂ ਅਕਾਦਮਿਕ ਅਤੇ ਨੌਜਵਾਨਾਂ ‘ਤੇ ਕੇਂਦਰਿਤ ਪ੍ਰੋਗਰਾਮਾਂ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ, “ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਅਤੇ ਸਮਾਜਿਕ ਬਰਾਬਰੀ ‘ਤੇ ਵਿਆਪਕ ਸੈਮੀਨਾਰ ਕਰਵਾਏ ਜਾ ਰਹੇ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਅਤੇ ਸੀ.ਟੀ. ਯੂਨੀਵਰਸਿਟੀ ਲੁਧਿਆਣਾ ਵਿਖੇ ਸਫਲ ਅਕਾਦਮਿਕ ਸੈਸ਼ਨਾਂ ਤੋਂ ਬਾਅਦ, ਆਗਾਮੀ ਸੈਮੀਨਾਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਚਿਤਕਾਰਾ ਯੂਨੀਵਰਸਿਟੀ, ਚੰਡੀਗੜ੍ਹ ਯੂਨੀਵਰਸਿਟੀ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਵਿੱਚ ਕਰਵਾਉਣ ਦੀ ਯੋਜਨਾ ਹੈ।”

ਉਨ੍ਹਾਂ ਦੱਸਿਆ, “ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਭਰ ਵਿੱਚ ਸਕੂਲ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਆਨਲਾਈਨ ਅਤੇ ਆਫਲਾਈਨ ਕੁਇਜ਼, ਪੇਂਟਿੰਗ, ਲੇਖ ਲਿਖਣ ਅਤੇ ਵਾਦ-ਵਿਵਾਦ ਮੁਕਾਬਲਿਆਂ ਦੇ ਨਾਲ-ਨਾਲ ਸੰਵਿਧਾਨਕ ਅਤੇ ਬਰਾਬਰੀ ਦੇ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਦਾ ਸਮੂਹਿਕ ਅਹਿਦ ਸ਼ਾਮਲ ਹੈ। ਇਹ ਮੁਕਾਬਲੇ ਮਈ ਤੋਂ ਨਵੰਬਰ ਤੱਕ ਨਿਰੰਤਰ ਚੱਲਣਗੇ, ਜਦਕਿ ਜੂਨ ਵਿੱਚ ਗਰਮੀਆਂ ਦੀਆਂ ਛੁੱਟੀਆਂ ਕਾਰਨ ਆਰਜ਼ੀ ਤੌਰ ‘ਤੇ ਰੋਕੇ ਗਏ ਹਨ।”

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਸੂਬੇ ਭਰ ਵਿੱਚ ਵਾਤਾਵਰਣ ਅਤੇ ਸਮਾਜ ਭਲਾਈ ਦੀਆਂ ਅਹਿਮ ਪਹਿਲਕਦਮੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ, “ਸਿਹਤ ਵਿਭਾਗ ਵੱਲੋਂ ਇਸ ਮਹੀਨੇ ਸੂਬਾ ਵਿਆਪੀ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ, ਜਦਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਇੱਕ ਯਾਦਗਾਰੀ ਪੈਂਡੈਂਟ ਅਧਿਕਾਰਤ ਤੌਰ ‘ਤੇ ਜਾਰੀ ਕਰਨ ਅਤੇ ਪੂਰੇ ਪੰਜਾਬ ਵਿੱਚ 6.50 ਲੱਖ ਝੰਡੇ ਵੰਡਣ ਦੀ ਯੋਜਨਾ ਹੈ।”

ਵਾਤਾਵਰਣ ਦੇ ਫਰੰਟ ‘ਤੇ ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਜੰਗਲਾਤ ਵਿਭਾਗ ਦੇ ਸਹਿਯੋਗ ਨਾਲ, ਕੁੱਲ 650 ਏਕੜ ਪੰਚਾਇਤੀ ਜ਼ਮੀਨ ‘ਤੇ ਵਿਸ਼ੇਸ਼ ‘ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਬਗੀਚੀਆਂ’ ਸਥਾਪਤ ਕਰ ਰਿਹਾ ਹੈ, ਜਿਸ ਦੇ ਨਾਲ ਪ੍ਰਤੀ ਜ਼ਿਲ੍ਹਾ ਔਸਤਨ 6.50 ਲੱਖ ਬੂਟੇ ਲਗਾਉਣ ਦੀ ਇੱਕ ਵੱਡੀ ਮੁਹਿੰਮ ਚਲਾਈ ਜਾਵੇਗੀ।”

ਉਨ੍ਹਾਂ ਅੱਗੇ ਦੱਸਿਆ, “ਖੇਡ ਵਿਭਾਗ ਅਗਸਤ ਵਿੱਚ ‘ਰਨ ਫਾਰ ਇਕੁਐਲਿਟੀ’ (ਬਰਾਬਰੀ ਲਈ ਦੌੜ) ਸਿਰਲੇਖ ਤਹਿਤ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਮੈਰਾਥਨ ਅਤੇ ਸਤੰਬਰ ਵਿੱਚ ਸਾਈਕਲ ਰੈਲੀਆਂ ਦੇ ਤਾਲਮੇਲ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗਾ, ਜਿਸ ਵਿੱਚ ਯਾਦਗਾਰੀ ਟੀ-ਸ਼ਰਟਾਂ ਪਹਿਨੇ ਘੱਟੋ-ਘੱਟ 650 ਵਿਅਕਤੀਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ।”

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਸਮਾਗਮ ਖੁਰਾਲਗੜ੍ਹ ਵਿਖੇ ਇੱਕ ਵਿਸ਼ਾਲ ਰਾਜ ਪੱਧਰੀ ਸਮਾਗਮ ਹੋਵੇਗਾ, ਜਿਸ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ‘ਤੇ ਅਧਾਰਤ ਪ੍ਰਦਰਸ਼ਨੀ ਦਾ ਉਦਘਾਟਨ, ਸੰਤ ਸੰਮੇਲਨ, ਵਿਸ਼ੇਸ਼ ਬਾਣੀ ਕਾਨਫਰੰਸ, ਅਤੇ ਮੀਨਾਰ-ਏ-ਬੇਗਮਪੁਰਾ ਵਿਖੇ ਐਡਵਾਂਸਡ 3ਡੀ ਪ੍ਰੋਜੈਕਸ਼ਨ ਮੈਪਿੰਗ ਦੇ ਨਾਲ-ਨਾਲ ਰਾਤ ਦੇ ਡਰੋਨ ਸ਼ੋਅ ਸਮੇਤ ਕਈ ਪ੍ਰੋਗਰਾਮ ਸ਼ਾਮਲ ਹੋਣਗੇ। ਸੂਬਾ ਸਰਕਾਰ ਹੁਸ਼ਿਆਰਪੁਰ ਵਿਖੇ ਗੁਰੂ ਰਵਿਦਾਸ ਆਯੁਰਵੇਦ ਯੂਨੀਵਰਸਿਟੀ ਵਿੱਚ ਵਿਸ਼ੇਸ਼ ਲੱਕੜ ਦੇ ਪੰਚਕਰਮਾ ਹੱਟਾਂ ਦੇ ਨਿਰਮਾਣ ਦੇ ਪ੍ਰਸਤਾਵ ‘ਤੇ ਵੀ ਵਿਚਾਰ ਕਰ ਰਹੀ ਹੈ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸੈਰ-ਸਪਾਟਾ ਵਿਭਾਗ ਦੇ ਸਕੱਤਰ ਕੁਮਾਰ ਅਮਿਤ, ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਪੁਨੀਤ ਗੋਇਲ ਅਤੇ ਸੈਰ-ਸਪਾਟਾ ਨਿਰਦੇਸ਼ਕ ਸੰਜੀਵ ਕੁਮਾਰ ਤਿਵਾੜੀ ਵੀ ਹਾਜ਼ਰ ਸਨ।

Tags: BREAKING NEWSLatest Punjab newsLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

by Ankit
November 5, 2026
0

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ...

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

ਜੇਲ੍ਹ ਤੋਂ ਬਾਹਰ ਆਏ ਲੱਖਾ ਸਿਧਾਣਾ ਤੇ ਮੋਹਨਜੀਤ ਸ਼ੇਰੋ

by Navjot
November 5, 2026
0

ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ)  ਲੱਖਾ ਸਿਧਾਣਾ ਅਤੇ ਮੋਹਨਜੀਤ ਸਿੰਘ ਸ਼ੇਰੋਂ ਨੂੰ ਅੱਜ ਸ਼ਾਮ 6 ਵਜੇ ਦੇ ਕਰੀਬ ਨਾਭਾ ਜੇਲ੍ਹ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 5, 2026
0

ਚੰਡੀਗੜ੍ਹ, 5 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਪੈਰਾ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ

by Navjot
November 5, 2026
0

  ਨਵੀਂ ਦਿੱਲੀ, 5 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਇੰਦਰਾ ਗਾਂਧੀ ਸਪੋਰਟਸ ਕੰਪਲੈਕਸ ਵਿਖੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ

by Ankit
November 5, 2026
0

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਕਾਲਜਾਂ ਦੇ 1,000 ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ...

Most Popular

Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ

Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ

by Ranjit Singh
2 weeks ago
0

Big News: ਮਾਨਸਾ ’ਚ ਵੱਡੀ ਵਾਰਦਾਤ: ਡੀਸੀ ਦੇ ਗੰਨਮੈਨ ਨੇ ਪਰਿਵਾਰ ’ਤੇ ਚਲਾਈਆਂ ਗੋਲੀਆਂ, ਖੁਦ ਵੀ ਕੀਤੀ ਖ਼ੁਦਕੁਸ਼ੀ ਚੰਡੀਗੜ੍ਹ, 20...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 