• Latest
  • Trending
ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

2 hours ago
ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

6 minutes ago
ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

10 minutes ago
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

15 minutes ago
Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

32 minutes ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

2 hours ago
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

2 hours ago
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

2 hours ago
ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

2 hours ago
ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

ਬਿਕਰਮ ਮਜੀਠੀਆ ਨੇ ਕੋਰਟ ‘ਚ ਦਾਖਲ ਕੀਤੀ ਪਟੀਸ਼ਨ ; ਗ੍ਰਿਫਤਾਰੀ ‘ਤੇ ਰੋਕ ਦੀ ਮੰਗ

3 hours ago
ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ; ਟ੍ਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

4 hours ago
ਭਗਵੰਤ ਮਾਨ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ; 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ਼ਰਧਾਲੂਆਂ ਦੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ: ਹਰਪਾਲ ਸਿੰਘ ਚੀਮਾ

Hindi News
English News
Tuesday, June 9, 2026
No Result
View All Result
37 °c
Chandigarh
38 ° Wed
33 ° Thu
31 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਫਲ ਸੰਸਥਾਪਕਾਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ ਤੋਂ ਹੋਣੀ ਚਾਹੀਦੀ ਹੈ ਸਗੋਂ ਉਨ੍ਹਾਂ ਨੂੰ ਆਪਣੀਆਂ ਕੰਪਨੀਆਂ ਵੀ ਪੰਜਾਬ ਵਿੱਚ ਹੀ ਬਣਾਉਣੀਆਂ ਚਾਹੀਦੀਆਂ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

June 9, 2026
in ਖਬਰਾਂ, ਪੰਜਾਬ

ਪੰਜਾਬ ਦੇ ਨੌਜਵਾਨ ਰੋਜ਼ਗਾਰ ਲੱਭਣ ਵਾਲੇ ਨਹੀਂ ਸਗੋਂ ਰੋਜ਼ਗਾਰ ਦੇਣ ਵਾਲੇ ਬਣ ਰਹੇ ਹਨ, ਸਾਡੀ ਸਰਕਾਰ ਨੌਜਵਾਨ ਉੱਦਮੀਆਂ ਦੇ ਸੁਪਨਿਆਂ ਨੂੰ ਟੁੱਟਣ ਨਹੀਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੀਹੋਂ ਹਟਵੇਂ ਨਵੀਨ ਵਿਚਾਰਾਂ ਵਾਲੇ ਨੌਜਵਾਨ ਉੱਦਮੀਆਂ ਵੱਲੋਂ ਸ਼ੁਰੂ ਕੀਤੇ ਗਏ 7 ਸਟਾਰਟਅੱਪਜ਼ ਨੂੰ 5-5 ਲੱਖ ਰੁਪਏ ਜਦਕਿ 24 ਸਟਾਰਟਅੱਪਜ਼ ਨੂੰ 3-3 ਲੱਖ ਰੁਪਏ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

31 ਸਟਾਰਟਅੱਪਜ਼ ਰੋਜ਼ਗਾਰ ਦੇ ਹਜ਼ਾਰਾਂ ਨਵੇਂ ਮੌਕੇ ਪੈਦਾ ਕਰਨਗੇ ਅਤੇ ਨੌਜਵਾਨਾਂ ਦੀ ਨੌਕਰੀਆਂ ਦੀ ਭਾਲ ’ਚ ਵਿਦੇਸ਼ ਜਾਣ ਦੀ ਲੋੜ ਨੂੰ ਘਟਾਉਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

‘ਪੰਜਾਬ ਸਟਾਰਟਅੱਪ ਅਤੇ ਉਦਯੋਗਿਕ ਨੀਤੀ 2026’ ਤਹਿਤ ਸੀਡ ਗ੍ਰਾਂਟ ਦੀ ਰਾਸ਼ੀ ਨੂੰ 3 ਲੱਖ ਤੋਂ ਵਧਾ ਕੇ 5 ਲੱਖ ਰੁਪਏ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁਫ਼ਤ ਬਿਜਲੀ ਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਦਾ ਵਿਚਾਰ ਵੀ ਵਿਲੱਖਣ ਸੋਚ ਦਾ ਸਿੱਟਾ ਜੋ ਬਿਜਲੀ ਬਚਾਉਣ ਵਿੱਚ ਮਦਦ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਟਾਰਟ-ਅੱਪ ਸਨਮਾਨ ਸਮਾਗਮ ਦੌਰਾਨ ਚੰਡੀਗੜ ਤੋਂ LIVE
——–
स्टार्ट-अप सम्मान समारोह के दौरान चंडीगढ़ से LIVE https://t.co/YP4siIpW7x

— Bhagwant Mann (@BhagwantMann) June 9, 2026

ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ);- ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ ਹਟਵੀਆਂ ਪਹਿਲਕਦਮੀਆਂ ਕਰਨ ਨਾਲ ਵਿਕਾਸ ਦੀ ਨਵੀਂ ਕਹਾਣੀ ਸਿਰਜ ਰਿਹਾ ਹੈ, ਜਿਸ ਸਦਕਾ ਸੂਬਾ, ਦੇਸ਼ ਭਰ ਵਿੱਚ ਸਭ ਤੋਂ ਪਸੰਦੀਦਾ ਸਟਾਰਟਅੱਪ ਸਥਾਨ ਵਜੋਂ ਉੱਭਰ ਰਿਹਾ ਹੈ ਜਿੱਥੇ ਨੌਜਵਾਨ ਆਪਣੇ ਵਿਚਾਰਾਂ ਨੂੰ ਕਾਰੋਬਾਰ ਅਤੇ ਰੋਜ਼ਗਾਰ ਦੇ ਮੌਕਿਆਂ ਵਿੱਚ ਬਦਲ ਰਹੇ ਹਨ। ਇਸ ਸੋਚ ਦੀ ਪੈਰਵੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 31 ਸਟਾਰਟਅੱਪਜ਼ ਅਤੇ ਉਨ੍ਹਾਂ ਦੇ ਸੰਸਥਾਪਕਾਂ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸਫਲ ਉੱਦਮੀਆਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ ਵਿਚੋਂ ਆਵੇ, ਸਗੋਂ ਪੰਜਾਬ ਵਿੱਚ ਆਪਣੀਆਂ ਕੰਪਨੀਆਂ ਵੀ ਸਥਾਪਤ ਕਰੇ, ਜਿਸ ਨਾਲ ਸੂਬੇ ਦੇ ਅੰਦਰ ਹੀ ਨੌਕਰੀਆਂ ਅਤੇ ਕਮਾਈ ਦੇ ਮੌਕੇ ਪੈਦਾ ਹੋਣ। ਸਟਾਰਟਅੱਪ ਨੂੰ ਪੰਜਾਬ ਦੇ ਭਵਿੱਖੀ ਆਰਥਿਕ ਵਿਕਾਸ ਦਾ ਮੁੱਖ ਥੰਮ੍ਹ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕਿਸੇ ਵੀ ਸ਼ਾਨਦਾਰ ਉੱਦਮ ਨੂੰ ਵਿੱਤੀ ਸਹਾਇਤਾ ਦੀ ਘਾਟ ਕਾਰਨ ਛੱਡਿਆ ਨਾ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ‘ਪੰਜਾਬ ਸਟਾਰਟਅੱਪ ਅਤੇ ਇੰਡਸਟ੍ਰੀਅਲ ਪਾਲਿਸੀ-2026’ ਤਹਿਤ ਸੀਡ ਗ੍ਰਾਂਟ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ, ਜਿਸ ਵਿੱਚ 7 ਸਟਾਰਟਅੱਪਸ ਨੂੰ 5-5 ਲੱਖ ਰੁਪਏ ਅਤੇ 24 ਸਟਾਰਟਅੱਪਸ ਨੂੰ 3-3 ਲੱਖ ਰੁਪਏ ਦੀ ਗ੍ਰਾਂਟ ਮਿਲ ਰਹੀ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਉੱਦਮ ਰੋਜ਼ਗਾਰ ਦੇ ਹਜ਼ਾਰਾਂ ਮੌਕੇ ਪੈਦਾ ਕਰਨਗੇ ਅਤੇ ਨੌਜਵਾਨਾਂ ਦਰਮਿਆਨ ਨੌਕਰੀਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੇ ਰੁਝਾਨ ਨੂੰ ਘਟਾਉਣ ਵਿੱਚ ਮਦਦ ਕਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਫ਼ਤ ਬਿਜਲੀ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਅਤੇ ਕਈ ਹੋਰ ਸੁਧਾਰਾਂ ਵਰਗੀਆਂ ਪਹਿਲਕਦਮੀਆਂ ਸਦਕਾ ਇਹ ਪਤਾ ਲੱਗਾ ਹੈ ਕਿ ਕਿਵੇਂ ਨਵੇਂ ਵਿਚਾਰ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉੱਦਮਤਾ ਅਤੇ ਨਵੀਨਤਾ ਵਿੱਚ ਮਿਲ ਰਹੇ ਭਰਵੇਂ ਸਮਰਥਨ ਨਾਲ ਪੰਜਾਬ, ਭਾਰਤ ਦਾ ਸਟਾਰਟਅੱਪ ਹੱਬ ਬਣਨ ਦੇ ਰਾਹ ‘ਤੇ ਲਗਾਤਾਰ ਅੱਗੇ ਵਧ ਰਿਹਾ ਹੈ।
ਸਟਾਰਟਅੱਪਜ਼ ਨੂੰ ਸੀਡ ਗ੍ਰਾਂਟ ਵੰਡਣ ਸਬੰਧੀ ਕਰਵਾਏ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਉਦਯੋਗ ਲਈ ਇੱਕ ਇਤਿਹਾਸਕ ਦਿਨ ਹੈ, ਖਾਸ ਕਰਕੇ ਸਾਡੇ ਨੌਜਵਾਨ ਉੱਦਮੀਆਂ ਲਈ ਜੋ ਨਵੇਂ ਵਿਚਾਰਾਂ ਨਾਲ ਆਪਣਾ ਕਾਰੋਬਾਰੀ ਸਫ਼ਰ ਸ਼ੁਰੂ ਕਰ ਰਹੇ ਹਨ। 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਜਾ ਰਹੀ ਹੈ। 7 ਸਟਾਰਟਅੱਪਜ਼ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਮਿਲ ਰਹੀ ਹੈ, ਜਦੋਂ ਕਿ 24 ਸਟਾਰਟਅੱਪਜ਼ ਨੂੰ 3-3 ਲੱਖ ਰੁਪਏ ਦੀ ਗ੍ਰਾਂਟ ਮਿਲ ਰਹੀ ਹੈ। ਇਹ ਨੌਜਵਾਨ ਉੱਦਮੀ ਵਿਚਾਰਾਂ ਰਾਹੀਂ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ ਅਤੇ ਉਹ ਇਸ ਸਹਿਯੋਗ ਦੇ ਹੱਕਦਾਰ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਮ ਆਦਮੀ ਪਾਰਟੀ (ਆਪ) ਖੁਦ ਇੱਕ ਅਜਿਹੇ ਵਿਚਾਰ ਤੋਂ ਪੈਦਾ ਹੋਈ ਸੀ ਜਦੋਂ ਦੇਸ਼ ਵਿੱਚ ਪਰਿਵਾਰਵਾਦ ਦੀ ਰਾਜਨੀਤੀ ਦਾ ਦਬਦਬਾ ਸੀ ਅਤੇ ਆਮ ਆਦਮੀ ਨੂੰ ਅਣਗੌਲਿਆ ਕਰ ਦਿੱਤਾ ਗਿਆ ਸੀ। ਕਈ ਪਹਿਲੂਆਂ ਤੋਂ ‘ਆਪ’ ਇੱਕ ਸਟਾਰਟਅੱਪ ਵੀ ਸੀ ਜਿਸ ਨੇ ਝਾੜੂ ਦੇ ਆਪਣੇ ਪ੍ਰਤੀਕ ਨਾਲ ਰਾਜਨੀਤਿਕ ਵਿਵਸਥਾ ਨੂੰ ਸਾਫ਼ ਕੀਤਾ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ 7 ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਾਹਰ ਦਾ ਰਾਹ ਦਿਖਾਇਆ ਅਤੇ ਇਮਾਨਦਾਰ ਸਰਕਾਰ ਨੂੰ ਮੌਕਾ ਦਿੱਤਾ। ਉਸ ਫੈਸਲੇ ਨੇ ਪੰਜਾਬ ਨੂੰ ਬਦਲ ਦਿੱਤਾ ਹੈ ਅਤੇ ਇਸ ਨੂੰ ਦੇਸ਼ ਦਾ ਇੱਕ ਮੋਹਰੀ ਸੂਬਾ ਬਣਾ ਦਿੱਤਾ ਹੈ।”
ਪੰਜਾਬੀਆਂ ਦੀ ਉੱਦਮੀ ਭਾਵਨਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬੀ ਆਪਣੀ ਮਿਹਨਤ, ਜ਼ਜਬੇ ਅਤੇ ਉੱਦਮ ਲਈ ਦੁਨੀਆ ਭਰ ਵਿੱਚ ਜਾਣੇ ਜਾਂਦੇ ਹਨ। ਉਸੇ ਭਾਵਨਾ ਤੋਂ ਪ੍ਰੇਰਿਤ ਹੋ ਕੇ ਸਾਡੇ ਨੌਜਵਾਨ ਨਵੇਂ ਉੱਦਮ ਸ਼ੁਰੂ ਕਰ ਰਹੇ ਹਨ ਅਤੇ ਨਵੇਂ ਮੌਕੇ ਪੈਦਾ ਕਰ ਰਹੇ ਹਨ। ਉਹ ਸਿਰਫ਼ ਕਾਰੋਬਾਰ ਹੀ ਨਹੀਂ ਚਲਾ ਰਹੇ, ਉਹ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇ ਰਹੇ ਹਨ।”
ਪੰਜਾਬੀ ਮੂਲ ਦੇ ਸਫਲ ਉੱਦਮੀਆਂ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਰਤ ਅਤੇ ਦੁਨੀਆ ਭਰ ਵਿੱਚ ਬਹੁਤ ਸਾਰੀਆਂ ਸਫਲ ਕੰਪਨੀਆਂ ਪੰਜਾਬੀਆਂ ਵੱਲੋਂ ਸਥਾਪਿਤ ਜਾਂ ਸਹਿ-ਸਥਾਪਿਤ ਕੀਤੀਆਂ ਗਈਆਂ ਹਨ। ਜ਼ੋਮੈਟੋ, ਓਲਾ ਅਤੇ ਫਲਿੱਪਕਾਰਟ ਵਰਗੀਆਂ ਕੰਪਨੀਆਂ ਇਸ ਦੀਆਂ ਉਦਾਹਰਣਾਂ ਹਨ ਕਿ ਕਿਵੇਂ ਪੰਜਾਬੀਆਂ ਨੇ ਵਿਸ਼ਵ ਪੱਧਰ ‘ਤੇ ਆਪਣੀ ਪਛਾਣ ਬਣਾਈ ਹੈ। ਪੰਜਾਬ ਹਮੇਸ਼ਾ ਉੱਦਮੀਆਂ ਦੀ ਧਰਤੀ ਰਿਹਾ ਹੈ। ਪੰਜਾਬੀ ਜਿੱਥੇ ਵੀ ਜਾਂਦੇ ਹਨ, ਉਹ ਕਾਰੋਬਾਰ ਸਥਾਪਤ ਕਰਦੇ ਹਨ, ਰੁਜ਼ਗਾਰ ਪੈਦਾ ਕਰਦੇ ਹਨ ਅਤੇ ਆਪਣੀ ਵੱਖਰੀ ਛਾਪ ਛੱਡਦੇ ਹਨ। ਸਾਡਾ ਟੀਚਾ ਹੈ ਕਿ ਸਫਲ ਸੰਸਥਾਪਕਾਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ ਤੋਂ ਆਵੇ ਸਗੋਂ ਪੰਜਾਬ ਵਿੱਚ ਆਪਣੀਆਂ ਕੰਪਨੀਆਂ ਵੀ ਸਥਾਪਤ ਕਰੇ।”
ਇਨੋਵੇਸ਼ਨ ਈਕੋ-ਸਿਸਟਮ (ਨਵੀਨਤਮ ਪ੍ਰਣਾਲੀ) ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੀਡ ਮਨੀ (ਸਟਾਰਟਅੱਪ ਲਈ ਸਹਾਇਤਾ ਰਾਸ਼ੀ) ਪ੍ਰਦਾਨ ਕਰਨ ਦਾ ਉਦੇਸ਼ ਸਟਾਰਟਅੱਪਜ਼ ‘ਤੇ ਆਉਣ ਵਾਲੇ ਸ਼ੁਰੂਆਤੀ ਬੋਝ ਨੂੰ ਘਟਾਉਣਾ ਅਤੇ ਉਨ੍ਹਾਂ ਨੂੰ ਆਪਣੇ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਅਤੇ ਅੱਗੇ ਵਧਣ ਦਾ ਭਰੋਸਾ ਦੇਣਾ ਹੈ। ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਨਵੀਨਤਾ ਦੇ ਕੇਂਦਰ ਬਣਨਾ ਚਾਹੀਦਾ ਹੈ ਜਿੱਥੇ ਵਿਚਾਰ ਕਲਾਸ ਰੂਮਾਂ ਤੋਂ ਪਰੇ ਉਤਪਾਦ, ਸੇਵਾਵਾਂ, ਕੰਪਨੀਆਂ ਅਤੇ ਹੱਲ ਦੀ ਨੀਂਹ ਬਣਦੇ ਹਨ।”
ਆਪਣੇ ਵਿਦੇਸ਼ੀ ਦੌਰਿਆਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੱਖਣੀ ਕੋਰੀਆ ਵਿੱਚ ਪੈਂਗਯੋ ਟੈਕਨੋ ਵੈਲੀ ਵਿਖੇ, ਅਸੀਂ ਦੇਖਿਆ ਕਿ ਕਿਵੇਂ ਇੱਕ ਯੋਜਨਾਬੱਧ ਇਨੋਵੇਸ਼ਨ ਈਕੋ-ਸਿਸਟਮ ਪੂਰੇ ਖੇਤਰ ਨੂੰ ਬਦਲ ਸਕਦਾ ਹੈ। ਇਸ ਮਾਡਲ ਤੋਂ ਪਤਾ ਲਗਦਾ ਹੈ ਕਿ ਜਦੋਂ ਈਕੋ-ਸਿਸਟਮ ਨੂੰ ਸਹੀ ਢੰਗ ਨਾਲ ਡਿਜ਼ਾਈਨ ਕੀਤਾ ਜਾਂਦਾ ਹੈ ਤਾਂ ਵਿਚਾਰ ਵਿਸ਼ਵ ਪੱਧਰੀ ਕੰਪਨੀਆਂ ਦੀ ਨੀਂਹ ਬਣ ਸਕਦੇ ਹਨ। ਇਸੇ ਤਰ੍ਹਾਂ ਨੀਦਰਲੈਂਡਜ਼ ਵਿਖੇ ਵਰਲਡ ਹਾਰਟੀ ਸੈਂਟਰ ਦੇ ਆਪਣੀ ਦੌਰੇ ਦੌਰਾਨ ਮੈਂ ਦੇਖਿਆ ਕਿ ਕਿਵੇਂ ਇਨੋਵੇਸ਼ਨ ਨਵੀਆਂ ਤਕਨਾਲੋਜੀਆਂ ਦੀ ਟੈਸਟਿੰਗ, ਲਾਗੂਕਰਨ ਅਤੇ ਵਪਾਰੀਕਰਨ ਰਾਹੀਂ ਖੇਤੀਬਾੜੀ ਅਤੇ ਬਾਗਬਾਨੀ ਨੂੰ ਬਦਲ ਸਕਦੀ ਹੈ।”
ਪੰਜਾਬ ਦੀਆਂ ਖੇਤੀਬਾੜੀ ਸਮਰੱਥਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਭਵਿੱਖੀ ਵਿਕਾਸ ਉੱਚ-ਮੁੱਲ ਵਾਲੀ ਖੇਤੀਬਾੜੀ, ਐਗਰੀ-ਟੈਕ, ਫੂਡ ਪ੍ਰੋਸੈਸਿੰਗ, ਸੁਰੱਖਿਅਤ ਖੇਤੀ, ਕੋਲਡ ਚੇਨ ਅਤੇ ਐਗਰੀ-ਲੌਜਿਸਟਿਕਸ ਰਾਹੀਂ ਹੋਣਾ ਚਾਹੀਦਾ ਹੈ। ਸਾਡੇ ਕਿਸਾਨ ਹਮੇਸ਼ਾ ਪ੍ਰਗਤੀਸ਼ੀਲ ਰਹੇ ਹਨ ਅਤੇ ਪੰਜਾਬ ਸਰਕਾਰ ਉਨ੍ਹਾਂ ਨੂੰ ਆਧੁਨਿਕ ਤਕਨਾਲੌਜੀ, ਬਿਹਤਰ ਮਾਰਕੀਟ ਅਤੇ ਨਵੇਂ ਕਾਰੋਬਾਰੀ ਮਾਡਲਾਂ ਤੱਕ ਪਹੁੰਚ ਪ੍ਰਦਾਨ ਕਰਨ ਲਈ ਵਚਨਬੱਧ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਟਾਰਟਅੱਪਜ਼ ਰੋਜ਼ਗਾਰ ਦੇ ਮੌਕੇ ਪੈਦਾ ਕਰਕੇ ਅਤੇ ਨੌਜਵਾਨਾਂ ਵਿੱਚ ਭਰੋਸਾ ਬਹਾਲ ਕਰਕੇ ਪੰਜਾਬ ਵਿੱਚ ਸਾਰਥਕ ਬਦਲਾਅ ਲਿਆਉਣ ‘ਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਹਰ ਉੱਦਮੀ ਪੰਜਾਬ ਦਾ ਬ੍ਰਾਂਡ ਅੰਬੈਸਡਰ ਬਣੇ। ਤੁਸੀਂ ਜਿੱਥੇ ਵੀ ਜਾਓ, ਪੰਜਾਬ ਦਾ ਨਾਮ ਰੌਸ਼ਨ ਕਰੋ ਅਤੇ ਦੁਨੀਆ ਨੂੰ ਦੱਸੋ ਕਿ ਪੰਜਾਬ ਨਵੀਨਤਾ ਲਈ ਤਿਆਰ ਹੈ, ਪੰਜਾਬ ਸਟਾਰਟਅੱਪ ਲਈ ਤਿਆਰ ਹੈ ਅਤੇ ਪੰਜਾਬ ਭਵਿੱਖ ਲਈ ਤਿਆਰ ਹੈ।”
ਪੰਜਾਬ ਸਰਕਾਰ ਵੱਲੋਂ ਪੂਰਨ ਸਮਰਥਨ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਤੁਹਾਡਾ ਸਾਥ ਦੇਵਾਂਗੇ, ਤੁਹਾਡੀ ਗੱਲ ਸੁਣਾਂਗੇ, ਤੁਹਾਡਾ ਸਮਰਥਨ ਕਰਾਂਗੇ ਅਤੇ ਤੁਹਾਡੇ ਸਾਹਮਣੇ ਆਉਣ ਵਾਲੀ ਹਰ ਮੁਸ਼ਕਲ ਦਾ ਹੱਲ ਕਰਾਂਗੇ। ਜਿਸ ਤਰ੍ਹਾਂ ਇੱਕ ਛੋਟੇ ਬੀਜ ਨੂੰ ਸਿਹਤਮੰਦ ਪੌਦੇ ਵਿੱਚ ਤਬਦੀਲ ਕਰਨ ਲਈ ਪਾਣੀ, ਪੋਸ਼ਣ ਅਤੇ ਦੇਖਭਾਲ ਦੀ ਲੋੜ ਹੁੰਦੀ ਹੈ, ਉਸੇ ਤਰ੍ਹਾਂ ਇੱਕ ਉੱਦਮੀ ਦੇ ਵਿਚਾਰ ਨੂੰ ਸਫਲ ਕਾਰੋਬਾਰ ਵਿੱਚ ਬਦਲਣ ਲਈ ਸ਼ੁਰੂਆਤੀ ਵਿੱਤੀ ਸਹਾਇਤਾ ਦੀ ਲੋੜ ਹੁੰਦੀ ਹੈ। ਬਹੁਤ ਸਾਰੇ ਸ਼ਾਨਦਾਰ ਵਿਚਾਰ ਅਸਫਲ ਹੋ ਜਾਂਦੇ ਹਨ ਕਿਉਂਕਿ ਉੱਦਮੀਆਂ ਕੋਲ ਸ਼ੁਰੂਆਤੀ ਪੜਾਵਾਂ ਵਿੱਚ ਸਰੋਤਾਂ ਦੀ ਘਾਟ ਹੁੰਦੀ ਹੈ, ਪਰ ਪੰਜਾਬ ਸਰਕਾਰ ਫੰਡਾਂ ਦੀ ਘਾਟ ਕਾਰਨ ਨੌਜਵਾਨ ਉੱਦਮੀਆਂ ਦੇ ਸੁਪਨਿਆਂ ਨੂੰ ਟੁੱਟਣ ਨਹੀਂ ਦੇਵੇਗੀ।”
ਨੀਤੀਗਤ ਪਹਿਲਕਦਮੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸੀਡ ਗ੍ਰਾਂਟਾਂ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰਨਗੀਆਂ। ‘ਸਟਾਰਟਅੱਪ ਅਤੇ ਇੰਡਸਟ੍ਰੀਅਲ ਪਾਲਿਸੀ-2026’ ਤਹਿਤ ਸੀਡ ਗ੍ਰਾਂਟ ਦੀ ਰਕਮ 3 ਲੱਖ ਰੁਪਏ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਗਈ ਹੈ। ਸਾਡਾ ਟੀਚਾ ਹੈ ਕਿ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਪੈਦਾ ਕਰਨ ਵਾਲੇ ਬਣਾਇਆ ਜਾਵੇ।
ਨੌਜਵਾਨ ਉੱਦਮੀਆਂ ਨਾਲ ਭਾਵਨਾਤਮਕ ਸਾਂਝ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਦੇ ਵੀ ਛੋਟਾ ਨਾ ਸੋਚੋ। ਵੱਡੇ ਸੁਪਨੇ ਦੇਖੋ। ਆਪਣੀਆਂ ਨਜ਼ਰਾਂ ਵਿਸ਼ਵ ਪੱਧਰ ’ਤੇ ਮੁਕਾਬਲਾ ਕਰਨ ਵਾਲੀਆਂ ਆਲਮੀ ਕੰਪਨੀਆਂ ਬਣਾਉਣ ’ਤੇ ਰੱਖੋ। ਜਦੋਂ ਤੁਸੀਂ ਸਫਲ ਹੋਵੋਗੇ, ਤਾਂ ਤੁਸੀਂ ਇਕੱਲੇ ਸਫਲ ਨਹੀਂ ਹੋਵੋਗੇ। ਤੁਸੀਂ ਆਪਣੇ ਮਾਪਿਆਂ, ਆਪਣੇ ਭਾਈਚਾਰੇ ਅਤੇ ਪੰਜਾਬ ਦਾ ਮਾਣ ਵਧਾਓਗੇ।”
ਪੰਜਾਬ ਦੇ ਸਟਾਰਟਅੱਪ ਈਕੋ-ਸਿਸਟਮ ਵਿੱਚ ਭਰੋਸਾ ਜ਼ਾਹਿਰ ਪ੍ਰਗਟਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਨੂੰ ਖੇਤੀਬਾੜੀ, ਤਕਨਾਲੋਜੀ, ਆਰਟੀਫੀਸ਼ੀਅਲ ਇੰਟੈਲੀਜੈਂਸ, ਗਵਰਨੈਂਸ, ਟੈਕਸਟਾਈਲ ਅਤੇ ਨਿਰਮਾਣ ਵਰਗੇ ਖੇਤਰਾਂ ਵਿੱਚ ਹੋਰ ਸਟਾਰਟਅੱਪ ਉੱਭਰਦੇ ਦੇਖ ਕੇ ਖੁਸ਼ੀ ਹੋ ਰਹੀ ਹੈ। ਇਹ 31 ਸਟਾਰਟਅੱਪ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨਗੇ ਅਤੇ ਪੰਜਾਬ ਭਰ ਦੇ ਹਜ਼ਾਰਾਂ ਨੌਜਵਾਨਾਂ ਲਈ ਤਰੱਕੀ ਦੇ ਨਵੇਂ ਰਾਹ ਖੋਲ੍ਹਣਗੇ।”
ਨਵੀਨਤਾ-ਅਧਾਰਤ ਵਿਕਾਸ ਬਾਰੇ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਨਵੀਨਤਾ, ਦ੍ਰਿੜਤਾ ਅਤੇ ਉੱਦਮਤਾ ਆਰਥਿਕ ਵਿਕਾਸ ਦੀਆਂ ਪ੍ਰੇਰਕ ਸ਼ਕਤੀਆਂ ਹਨ। ਇਕੱਠੇ ਮਿਲ ਕੇ ਅਸੀਂ ਇੱਕ ਖੁਸ਼ਹਾਲ, ਨਵੀਨਤਾਕਾਰੀ ਅਤੇ ਵਿਸ਼ਵ ਪੱਧਰ ’ਤੇ ਮੁਕਾਬਲੇ ਵਾਲਾ ਪੰਜਾਬ ਬਣਾਵਾਂਗੇ। ਇਹ ਸਹਾਇਤਾ ਸਿਰਫ਼ ਵਿੱਤੀ ਸਹਾਇਤਾ ਨਹੀਂ ਹੈ ਸਗੋਂ ਇਹ ਤੁਹਾਡੇ ਵਿਚਾਰਾਂ, ਤੁਹਾਡੀ ਹਿੰਮਤ ਅਤੇ ਆਪਣੇ ਭਵਿੱਖ ਲਈ ਪੰਜਾਬ ਸਰਕਾਰ ਦੇ ਵਿਸ਼ਵਾਸ ਨੂੰ ਦਰਸਾਉਂਦੀ ਹੈ। ਦੁਨੀਆ ਦੀ ਹਰ ਵੱਡੀ ਕੰਪਨੀ ਨੇ ਇੱਕ ਛੋਟੇ ਫੁਰਨੇ ਨਾਲ ਸ਼ੁਰੂਆਤ ਕੀਤੀ। ਪੂਰਨ ਵਿਸ਼ਵਾਸ, ਸਖ਼ਤ ਮਿਹਨਤ, ਸਹੀ ਸਮਰਥਨ ਅਤੇ ਜ਼ੋਖਮ ਲੈਣ ਦੀ ਹਿੰਮਤ ਨੇ ਉਨ੍ਹਾਂ ਵਿਚਾਰਾਂ ਨੂੰ ਆਲਮੀ ਪੱਧਰ ਦੇ ਉੱਦਮਾਂ ਵਿੱਚ ਬਦਲ ਦਿੰਦੀ ਹੈ।’’
ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਅਜਿਹੇ ਪ੍ਰੋਗਰਾਮ ਕਦੇ ਵੀ ਪਿਛਲੀਆਂ ਸਰਕਾਰਾਂ ਦੇ ਏਜੰਡੇ ’ਤੇ ਨਹੀਂ ਸਨ, ਜਿਨ੍ਹਾਂ ਨੇ ਪੰਜਾਬ ਨੂੰ ਬਰਬਾਦ ਕੀਤਾ ਅਤੇ ਸਾਡੇ ਸੂਬੇ ਦੇ ਸਰੋਤਾਂ ਨੂੰ ਲੁੱਟਿਆ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਕਿ ਨੌਜਵਾਨ ਅਜਿਹੀਆਂ ਪਹਿਲਕਦਮੀਆਂ ਤੋਂ ਲਾਭ ਉਠਾਉਣ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਮਦਦ ਕਰਨ। ਪੰਜਾਬ ਪਹਿਲਾਂ ਹੀ ਸਿਹਤ, ਸਿੱਖਿਆ ਅਤੇ ਸਟਾਰਟਅੱਪ ਵਰਗੇ ਖੇਤਰਾਂ ਵਿੱਚ ਮਾਪਦੰਡ ਸਥਾਪਤ ਕਰ ਰਿਹਾ ਹੈ। ਸੜਕ ਸੁਰੱਖਿਆ ਫੋਰਸ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਪ੍ਰਦਾਨ ਕਰਨਾ, 300 ਯੂਨਿਟ ਮੁਫ਼ਤ ਬਿਜਲੀ ਅਤੇ ਹਾਈ-ਟੈਂਸ਼ਨ ਪਾਵਰ ਕੇਬਲਾਂ ਦਾ ਭੂਮੀਗਤ ਵਿਛਾਉਣਾ ਵਰਗੀਆਂ ਪਹਿਲਕਦਮੀਆਂ, ਇਹ ਸਾਰੇ ਨਵੀਨਤਾਕਾਰੀ ਵਿਚਾਰਾਂ ਦੀਆਂ ਉਦਾਹਰਣਾਂ ਹਨ ਜੋ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰ ਰਹੀਆਂ ਹਨ।’’
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਪ੍ਰਬੰਧਕੀ ਸਕੱਤਰ ਉਦਯੋਗ ਤੇ ਵਣਜ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਉਦਯੋਗ ਤੇ ਵਣਜ ਜਸਪ੍ਰੀਤ ਸਿੰਘ ਅਤੇ ਅਤੇ ਕਈ ਹੋਰ ਪਤਵੰਤੇ ਮੌਜੂਦ ਸਨ।
ਨੌਜਵਾਨ ਉੱਦਮੀਆਂ ਲਈ ‘ਸਟਾਰਟਅੱਪ ਪੰਜਾਬ ਸੀਡ ਗ੍ਰਾਂਟ’ ਪਹਿਲਕਦਮੀ ਦਾ ਕੀ ਅਰਥ ਹੈ
ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਟਾਰਟਅੱਪ ਈਕੋ-ਸਿਸਟਮ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਦੀ ਅਗਵਾਈ ਵਾਲੇ ਉੱਦਮਤਾ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਯਤਨਾਂ ਦੇ ਹਿੱਸੇ ਵਜੋਂ 31 ਸਟਾਰਟਅੱਪਜ਼ ਨੂੰ 1.07 ਕਰੋੜ ਦੀਆਂ ਸੀਡ ਗ੍ਰਾਂਟਾਂ ਵੰਡੀਆਂ। ਇਸ ਪਹਿਲਕਦਮੀ ਤਹਿਤ 7 ਸਟਾਰਟਅੱਪਜ਼ ਨੂੰ 5 ਲੱਖ ਰੁਪਏ ਦੀ ਗ੍ਰਾਂਟ ਮਿਲੀ, ਜਦੋਂ ਕਿ 24 ਸਟਾਰਟਅੱਪਜ਼ ਨੂੰ 3 ਲੱਖ ਰੁਪਏ ਦੀ ਗ੍ਰਾਂਟ ਮਿਲੀ ਤਾਂ ਜੋ ਨਵੀਨਤਾਕਾਰੀ ਵਿਚਾਰਾਂ ਨੂੰ ਵਿਹਾਰਕ ਕਾਰੋਬਾਰਾਂ ਵਿੱਚ ਬਦਲਣ ਲਈ ਮਦਦ ਕੀਤੀ ਜਾ ਸਕੇ। ਇਸ ਸਹਾਇਤਾ ਦਾ ਉਦੇਸ਼ ਉੱਦਮੀਆਂ ਨੂੰ ਉਨ੍ਹਾਂ ਦੇ ਉੱਦਮਾਂ ਦੇ ਸ਼ੁਰੂਆਤੀ ਪੜਾਵਾਂ ਦੌਰਾਨ ਆ ਰਹੇ ਵਿੱਤੀ ਬੋਝ ਨੂੰ ਘਟਾਉਣਾ ਹੈ।
ਇਹ ਸਹਾਇਤਾ ‘ਪੰਜਾਬ ਸਟਾਰਟਅੱਪ ਅਤੇ ਉਦਯੋਗਿਕ ਨੀਤੀ-2026’ ਤਹਿਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨੇ ਯੋਗ ਸਟਾਰਟਅੱਪਜ਼ ਲਈ ਸੀਡ ਗ੍ਰਾਂਟ ਸਹਾਇਤਾ 3 ਲੱਖ ਤੋਂ ਵਧਾ ਕੇ 5 ਲੱਖ ਰੁਪਏ ਕਰ ਦਿੱਤੀ ਹੈ। ਇਹ ਨੀਤੀ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਪੈਦਾ ਕਰਨ ਵਾਲੇ ਬਣਨ ਅਤੇ ਖੇਤਰਾਂ ਵਿੱਚ ਨਵੀਨਤਾ-ਅਧਾਰਤ ਵਿਕਾਸ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ’ਤੇ ਅਧਾਰਤ ਹੈ। ਚੁਣੇ ਗਏ ਸਟਾਰਟਅੱਪ ਖੇਤੀਬਾੜੀ, ਆਰਟੀਫੀਸ਼ੀਅਲ ਇੰਟੈਲੀਜੈਂਸ, ਤਕਨਾਲੋਜੀ, ਸ਼ਾਸਨ, ਟੈਕਸਟਾਈਲ ਅਤੇ ਨਿਰਮਾਣ ਸਮੇਤ ਵੱਖ-ਵੱਖ ਖੇਤਰਾਂ ਦੀ ਨੁਮਾਇੰਦਗੀ ਕਰਦੇ ਹਨ, ਉਹ ਖੇਤਰ ਸੂਬੇ ਦੇ ਆਰਥਿਕ ਵਿਕਾਸ ਨੂੰ ਅਗਲੇ ਪੜਾਅ ਵੱਲ ਲਿਜਾਣ ਦੀ ਸਮਰੱਥਾ ਰੱਖਦੇ ਹਨ ।
ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਵਿੱਚ ਹੀ ਮੌਕੇ ਪੈਦਾ ਕਰਕੇ ਨੌਜਵਾਨਾਂ ਦੇ ਪ੍ਰਵਾਸ ਦੀ ਚੁਣੌਤੀ ਨੂੰ ਹੱਲ ਕਰਨਾ ਵੀ ਹੈ। ਪੰਜਾਬ ਸਰਕਾਰ ਨੂੰ ਉਮੀਦ ਹੈ ਕਿ ਇਹ ਸਟਾਰਟਅੱਪ ਰੁਜ਼ਗਾਰ ਪੈਦਾ ਕਰਨਗੇ, ਹੋਰ ਨੌਜਵਾਨਾਂ ਨੂੰ ਉੱਦਮਤਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਨਗੇ ਅਤੇ ਸੂਬੇ ਵਿੱਚ ਮਜ਼ਬੂਤ ਨਵੀਨਤਾ ਪੱਖੀ ਪ੍ਰਣਾਲੀ ਬਣਾਉਣ ਵਿੱਚ ਯੋਗਦਾਨ ਪਾਉਣਗੇ। ਦੱਖਣੀ ਕੋਰੀਆ ਦੀ ਪੈਂਗਯੋ ਟੈਕਨੋ ਵੈਲੀ ਅਤੇ ਨੀਦਰਲੈਂਡ ਦੇ ਵਰਲਡ ਹੌਰਟੀ ਸੈਂਟਰ ਵਰਗੇ ਗਲੋਬਲ ਇਨੋਵੇਸ਼ਨ ਹੱਬਾਂ ਤੋਂ ਪ੍ਰੇਰਨਾ ਲੈ ਕੇ ਪੰਜਾਬ ਸਰਕਾਰ ਅਜਿਹਾ ਮਾਹੌਲ ਬਣਾਉਣ ਲਈ ਕੰਮ ਕਰ ਰਹੀ ਹੈ, ਜਿੱਥੇ ਪੰਜਾਬ ਵਿੱਚ ਵਿਕਸਤ ਕੀਤੇ ਗਏ ਵਿਚਾਰ ਰਾਸ਼ਟਰੀ ਅਤੇ ਵਿਸ਼ਵ ਪੱਧਰ ’ਤੇ ਮੁਕਾਬਲੇ ਵਾਲੇ ਉੱਦਮ ਵਿੱਚ ਵਿਕਸਤ ਹੋ ਸਕਣ।

Tags: BREAKING NEWSLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

by Ankit
June 9, 2026
0

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 85 ਵਿਅਕਤੀਆਂ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

by Ankit
June 9, 2026
0

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ...

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

by Ankit
June 9, 2026
0

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ...

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

by Navjot
June 9, 2026
0

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ ਚੰਡੀਗੜ੍ਹ, 9 ਜੂਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

by Ankit
June 9, 2026
0

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 85 ਵਿਅਕਤੀਆਂ...

Most Popular

IPL 2026  PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

IPL 2026 PBKS vs DC: ਦਿੱਲੀ ਨੇ ਜਿੱਤਿਆ Toss ਜਾਣੋ ਕੀ ਲਿਆ ਫੈਸਲਾ?

by Jaspreet Kaur
4 weeks ago
0

IPL 2026 PBKS vs DC: ਦਿੱਲੀ ਨੇ ਜਿੱਤਿਆ Toss  ਦੋਵਾਂ ਟੀਮਾਂ ਦੀ ਪਲੇਇੰਗ-11 'ਚ ਵੱਡੇ ਬਦਲਾਅ  ਹਿਮਾਚਲ ਪ੍ਰਦੇਸ਼, 11 ਮਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 