• Latest
  • Trending
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

3 hours ago
ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

4 hours ago
ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

4 hours ago
ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ

4 hours ago
Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

Himachal : ਸੈਲਫੀ ਲੈਂਦੇ ਸਮੇਂ ਨਦੀ ਵਿੱਚ ਰੁੜ੍ਹੇ ਪੰਜਾਬ ਦੇ ਤਿੰਨ ਸੈਲਾਨੀ ; ਜਾਨੀ ਨੁਕਸਾਨ ਤੋਂ ਬਚਾਅ

4 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

IND A Vs SL A : ਭਾਰਤ ਏ ਨੇ ਸ਼੍ਰੀਲੰਕਾ ਏ ਨੂੰ ਹਰਾਇਆ : ਗਾਇਕਵਾੜ ਨੇ ਲਗਾਇਆ ਸੈਂਕੜਾ 

6 hours ago
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਸਿਰਫ਼ ਯੋਗਤਾ ਦੇ ਆਧਾਰ ’ਤੇ 67000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਕੁਲਤਾਰ ਸਿੰਘ ਸੰਧਵਾਂ

6 hours ago
ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਏ ਜਾਣਗੇ : ਮੋਹਿੰਦਰ ਭਗਤ

6 hours ago
ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

6 hours ago
ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਮਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਛੇ ਮਾਮਲਿਆਂ ਵਿੱਚ 8 ਸਰਕਾਰੀ ਕਰਮਚਾਰੀਆ ਨੂੰ ਕੀਤਾ ਰੰਗੇ ਹੱਥੀਂ ਕਾਬੂ

6 hours ago
Hindi News
English News
Wednesday, June 10, 2026
No Result
View All Result
33 °c
Chandigarh
39 ° Wed
34 ° Thu
31 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

June 9, 2026
in ਖਬਰਾਂ, ਪੰਜਾਬ
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਅਕਾਲੀਆਂ ਨੇ ‘ਚਿੱਟੇ ਦੇ ਕਾਰੋਬਾਰ’ ਦੀ ਪੁਸ਼ਤਪਨਾਹੀ ਕੀਤੀ, ਭਾਜਪਾ ਨੇ ਕਿਸਾਨ ਵਿਰੋਧੀ ਕਾਨੂੰਨ ਥੋਪੇ; ਦੋਵਾਂ ਪਾਰਟੀਆਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਵਾਰ-ਵਾਰ ਧ੍ਰੋਹ ਕਮਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਭਾਜਪਾ ਦੇਸ਼ ਭਰ ਵਿੱਚ ਵਿਰੋਧੀਆਂ ਨੂੰ ਡਰਾਉਣ-ਧਮਕਾਉਣ ਅਤੇ ਜਮਹੂਰੀ ਆਵਾਜ਼ਾਂ ਨੂੰ ਦਬਾਉਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਕਾਂਗਰਸ ਇੱਕ ਖੇਰੂੰ-ਖੇਰੂੰ ਹੋਈ ਪਾਰਟੀ ਹੈ, ਜਿੱਥੇ ਵਰਕਰਾਂ ਨਾਲੋਂ ਮੁੱਖ ਮੰਤਰੀ ਦੇ ਦਾਅਵੇਦਾਰ ਜ਼ਿਆਦਾ ਹਨ ਅਤੇ ਪੰਜਾਬ ਲਈ ਕੋਈ ਸੋਚ ਨਹੀਂ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

* ਲੋਕਾਂ ਨੇ 2022 ਵਿੱਚ ਰਵਾਇਤੀ ਪਾਰਟੀਆਂ ਨੂੰ ਨਕਾਰ ਕੇ ਇਮਾਨਦਾਰ ਸ਼ਾਸਨ ਨੂੰ ਚੁਣਿਆ; ਪੰਜਾਬ ਹੁਣ ਲੁੱਟ-ਖਸੁੱਟ ਅਤੇ ਧੋਖਾਧੜੀ ਦੀ ਰਾਜਨੀਤੀ ਵੱਲ ਵਾਪਸ ਨਹੀਂ ਪਰਤੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ (ਵਿਸ਼ਵ ਵਾਰਤਾ);- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ, ਪੰਜਾਬ ਦੇ ਲੋਕਾਂ ਵੱਲੋਂ ਵਾਰ-ਵਾਰ ਨਕਾਰੇ ਜਾਣ ਤੋਂ ਬਾਅਦ ਸਿਆਸੀ ਸੱਤਾ ਹਾਸਲ ਕਰਨ ਦੀ ਇੱਕ ਨਿਰਾਸ਼ਾਜਨਕ ਕੋਸ਼ਿਸ਼ ਨੂੰ ਦਰਸਾਉਂਦਾ ਹੈ। ਅਮਲੋਹ ਹਲਕੇ ਦੇ ਪਿੰਡ ਸ਼ਮਸਪੁਰ ਵਿਖੇ ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਜਨਤਾ ਦੀ ਭਲਾਈ ਜਾਂ ਕਿਸੇ ਸਾਂਝੀ ਵਿਚਾਰਧਾਰਾ ਲਈ ਨਹੀਂ, ਸਗੋਂ ਉਸ ਸਿਆਸਤ ਨੂੰ ਸੁਰਜੀਤ ਕਰਨ ਲਈ ਕੀਤਾ ਜਾ ਰਿਹਾ ਹੈ, ਜਿਸ ਨੇ ਨਸ਼ਿਆਂ ਦੀ ਪੁਸ਼ਤਪਨਾਹੀ, ਕਿਸਾਨ ਵਿਰੋਧੀ ਨੀਤੀਆਂ ਅਤੇ ਪਾੜੋ ਤੇ ਰਾਜ ਕਰੋ ਦੇ ਏਜੰਡਿਆਂ ਰਾਹੀਂ ਪੰਜਾਬ ਦਾ ਨੁਕਸਾਨ ਕੀਤਾ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਲੈ ਕੇ ਭਾਜਪਾ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਕਾਂਗਰਸ ਅੰਦਰੂਨੀ ਕਲੇਸ਼ ਅਤੇ ਲੀਡਰਸ਼ਿਪ ਦੀਆਂ ਨਿੱਜੀ ਇੱਛਾਵਾਂ ਦੀ ਭੇਟ ਚੜ੍ਹ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਲੋਕ ਭਲਾਈ ਦੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੇ 2022 ਵਿੱਚ ਇਮਾਨਦਾਰ ਸ਼ਾਸਨ ਅਤੇ ਵਿਕਾਸ ਨੂੰ ਚੁਣਿਆ ਅਤੇ ਉਹ ਹੁਣ ਲੁੱਟ-ਖਸੁੱਟ, ਧੋਖਾਧੜੀ ਤੇ ਨਿੱਜੀ ਹਿੱਤਾਂ ਦੀ ਰਾਜਨੀਤੀ ਨੂੰ ਦੁਬਾਰਾ ਭਾਰੂ ਨਹੀਂ ਹੋਣ ਦੇਣਗੇ।

ਇਕੱਠ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ, “ਪੰਜਾਬੀ ਪਹਿਲਾਂ ਹੀ ਰਵਾਇਤੀ ਪਾਰਟੀਆਂ ਨੂੰ ਨਕਾਰ ਚੁੱਕੇ ਹਨ ਅਤੇ ਉਹ ਅਜਿਹੇ ਮੌਕਾਪ੍ਰਸਤ ਸਿਆਸੀ ਸਮਝੌਤਿਆਂ ਰਾਹੀਂ ਉਨ੍ਹਾਂ ਨੂੰ ਵਾਪਸ ਨਹੀਂ ਆਉਣ ਦੇਣਗੇ, ਜੋ ਨਾ ਤਾਂ ਕਿਸੇ ਵਿਚਾਰਧਾਰਾ ਅਤੇ ਨਾ ਹੀ ਜਨਤਾ ਦੀ ਭਲਾਈ ਦੇ ਹੱਕ ਵਿੱਚ ਹਨ।”

ਅਕਾਲੀ ਦਲ ਅਤੇ ਭਾਜਪਾ ਦੇ ਉੱਭਰ ਰਹੇ ਗਠਜੋੜ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ-ਭਾਜਪਾ ਗਠਜੋੜ ਦੋਵਾਂ ਪਾਰਟੀਆਂ ਲਈ ਘਾਤਕ ਸਾਬਤ ਹੋਵੇਗਾ ਕਿਉਂਕਿ ਇਹ ਕਿਸੇ ਵਿਚਾਰਧਾਰਾ ਜਾਂ ਲੋਕ ਭਲਾਈ ਦੇ ਸਰੋਕਾਰ ‘ਤੇ ਅਧਾਰਤ ਨਹੀਂ ਹੈ। ਇਸ ਦਾ ਇੱਕੋ ਇੱਕ ਉਦੇਸ਼ ਪੰਜਾਬ ਵਿੱਚ ਸੱਤਾ ਹਥਿਆਉਣਾ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸਾਲਾਂਬੱਧੀ ਇੱਕ-ਦੂਜੇ ‘ਤੇ ਹਮਲੇ ਕੀਤੇ ਅਤੇ ਜ਼ਹਿਰ ਉਗਲਿਆ ਹੈ। ਹੁਣ ਉਹ ਲੋਕਾਂ ਨੂੰ ਦੱਸਣ ਕਿ ਉਹ ਕਿਸ ਮੂੰਹ ਨਾਲ ਜਨਤਾ ਤੋਂ ਸਮਰਥਨ ਮੰਗਣਗੇ। ਪੰਜਾਬੀ ਅਜਿਹੇ ਸਿਆਸੀ ਡਰਾਮਿਆਂ ਦੇ ਛਲਾਵੇ ਵਿੱਚ ਨਹੀਂ ਆਉਣਗੇ ਅਤੇ ਉਨ੍ਹਾਂ ਨੂੰ ਕਰਾਰਾ ਸਬਕ ਸਿਖਾਉਣਗੇ।”

ਭਾਜਪਾ ਨੂੰ ਨਿਸ਼ਾਨੇ ‘ਤੇ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਨੇ ਹਮੇਸ਼ਾ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਵਾਰ-ਵਾਰ ਪੰਜਾਬ ਨਾਲ ਵਿਤਕਰਾ ਕੀਤਾ ਹੈ, ਜਿਸ ਨਾਲ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਖ਼ਤਰੇ ਵਿੱਚ ਪਾਇਆ ਗਿਆ। ਭਾਜਪਾ ਵੱਲੋਂ ਥੋਪੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨਾਂ ਦੀ ਜਾਨ ਗਈ। ਇਸ ਪਾਰਟੀ ਨੇ ਲਗਾਤਾਰ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਹੈ ਅਤੇ ਹੁਣ ਧਰਮ ਦੇ ਨਾਂ ‘ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ।”

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰੀ ਏਜੰਸੀਆਂ ਲਗਾਤਾਰ ਭਾਜਪਾ ਦੇ ਇਸ਼ਾਰੇ ‘ਤੇ ਕੰਮ ਕਰ ਰਹੀਆਂ ਹਨ ਅਤੇ ਲੋਕਾਂ ‘ਤੇ ਭਗਵਾ ਪਾਰਟੀ ਦਾ ਸਮਰਥਨ ਕਰਨ ਲਈ ਦਬਾਅ ਪਾਉਣ ਅਤੇ ਡਰਾਉਣ-ਧਮਕਾਉਣ ਲਈ ਵਰਤੀਆਂ ਜਾ ਰਹੀਆਂ ਹਨ। ਸਿਆਸੀ ਵਿਰੋਧੀਆਂ ਅਤੇ ਇੱਥੋਂ ਤੱਕ ਕਿ ਛੋਟੇ ਵਪਾਰੀਆਂ ਨੂੰ ਵੀ ਪਾਰਟੀ ਹਿੱਤਾਂ ਲਈ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅਜਿਹੇ ਹੱਥਕੰਡਿਆਂ ਰਾਹੀਂ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਕੇ ਭਾਜਪਾ ਜਮਹੂਰੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪੰਜਾਬ ਅਜਿਹੀਆਂ ਕਾਰਵਾਈਆਂ ਨੂੰ ਕਦੇ ਬਰਦਾਸ਼ਤ ਨਹੀਂ ਕਰੇਗਾ।”

ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਨਸ਼ਿਆਂ ਦੇ ਮੁੱਦੇ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਾਰਟੀ ਨੇ ਵਾਰ-ਵਾਰ ਗੁਰਬਾਣੀ ਦੇ ਨਾਂ ‘ਤੇ ਵੋਟਾਂ ਮੰਗੀਆਂ ਪਰ ਜਦੋਂ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਜਿਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਤਾਂ ਇਹ ਆਗੂ ਗੁਰਬਾਣੀ ਦੀ ਪਵਿੱਤਰਤਾ ਦੀ ਰਾਖੀ ਕਰਨ ਵਿੱਚ ਨਾਕਾਮ ਰਹੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀਆਂ ਨੇ ਗੁਰਬਾਣੀ ਦੇ ਨਾਂ ‘ਤੇ ਵੋਟਾਂ ਮੰਗੀਆਂ ਪਰ ਇਸ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਵਿੱਚ ਅਸਫ਼ਲ ਰਹੇ। ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਵਾਰ-ਵਾਰ ਹਵਾਲਾ ਦੇਣ ਦੇ ਬਾਵਜੂਦ ਉਨ੍ਹਾਂ ਦੇ ਸ਼ਾਸਨ ਦੌਰਾਨ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰੀਆਂ, ਜਿਨ੍ਹਾਂ ਨੇ ਪੰਜਾਬੀਆਂ ਦੇ ਹਿਰਦੇ ਵਲੂੰਧਰ ਦਿੱਤੇ। ਜਿਹੜੇ ਲੋਕ ਆਪਣੇ ਕਾਰਜਕਾਲ ਦੌਰਾਨ ਵਿਕਾਸ ਦੀਆਂ ਗੱਲਾਂ ਕਰਦੇ ਹਨ, ਉਹ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਦਰਦਨਾਕ ਘਟਨਾਵਾਂ ਨੂੰ ਆਸਾਨੀ ਨਾਲ ਭੁੱਲ ਜਾਂਦੇ ਹਨ, ਜਿੱਥੇ ਮਾਸੂਮ ਜਾਨਾਂ ਗਈਆਂ ਸਨ।”

ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਕਾਲੀ ਸਰਕਾਰ ਵੇਲੇ ਦੇ ਵਿਕਾਸ ਦੀਆਂ ਗੱਲਾਂ ਕਰਦੇ ਹਨ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਘਟਨਾਵਾਂ ਵੱਲੋਂ ਅੱਖਾਂ ਮੀਟ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ ਬੇਕਸੂਰ ਲੋਕਾਂ ਦੀਆਂ ਜਾਨਾਂ ਗਈਆਂ। ਅਕਾਲੀਆਂ ਨੂੰ ਪੀੜ੍ਹੀਆਂ ਬਰਬਾਦ ਕਰਨ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਲੰਮੇ ਕੁਸ਼ਾਸਨ ਦੌਰਾਨ ਨਸ਼ਿਆਂ ਦਾ ਕਾਰੋਬਾਰ ਵਧਿਆ-ਫੁੱਲਿਆ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਇਨ੍ਹਾਂ ਆਗੂਆਂ ਦੇ ਹੱਥ ਉਨ੍ਹਾਂ ਲੱਖਾਂ ਨੌਜਵਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ, ਜੋ ਸੂਬੇ ਭਰ ਵਿੱਚ ਸਪਲਾਈ ਕੀਤੇ ਜਾਣ ਵਾਲੇ ਨਸ਼ਿਆਂ ਦੀ ਭੇਟ ਚੜ੍ਹ ਗਏ। ਉਨ੍ਹਾਂ ਦੇ ਗੁਨਾਹ ਮੁਆਫ਼ੀ ਦੇ ਯੋਗ ਨਹੀਂ ਹਨ ਅਤੇ ਲੋਕ ਉਨ੍ਹਾਂ ਦੇ ਮਾੜੇ ਕਾਰਨਾਮਿਆਂ ਦੀ ਲੰਮੀ ਦਾਸਤਾਨ ਨੂੰ ਕਦੇ ਭੁਲਾ ਨਹੀਂ ਸਕਦੇ। ਅਕਾਲੀ ਆਗੂਆਂ ਨੇ ਆਪਣੇ ਲੰਮੇ ਸ਼ਾਸਨ ਦੌਰਾਨ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਆਮ ਨਾਗਰਿਕਾਂ ‘ਤੇ ਅਣਗਿਣਤ ਜ਼ੁਲਮ ਕੀਤੇ।”

ਅਕਾਲੀ ਦਲ ਅਤੇ ਭਾਜਪਾ ਵਿਚਕਾਰ ਭਵਿੱਖ ਵਿੱਚ ਹੋਣ ਵਾਲੇ ਕਿਸੇ ਵੀ ਗਠਜੋੜ ਵਿਰੁੱਧ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੋਵੇਂ ਪਾਰਟੀਆਂ ਹੁਣ ਆਪਣੀ ਸੱਤਾ ਦੀ ਭੁੱਖ ਮਿਟਾਉਣ ਲਈ ਦੁਬਾਰਾ ਹੱਥ ਮਿਲਾਉਣਾ ਚਾਹੁੰਦੀਆਂ ਹਨ। ਅਜਿਹਾ ਗਠਜੋੜ ਪੰਜਾਬ ਲਈ ਤਬਾਹਕੁਨ ਸਾਬਤ ਹੋਵੇਗਾ ਕਿਉਂਕਿ ਇਸ ਦਾ ਇੱਕੋ-ਇੱਕ ਉਦੇਸ਼ ਸੂਬੇ ਦੀ ਤਰੱਕੀ ਨੂੰ ਲੀਹੋਂ ਲਾਉਣਾ ਅਤੇ ਇਸ ਨੂੰ ਮੁੜ ਕਾਲੇ ਦੌਰ ਵਿੱਚ ਧੱਕਣਾ ਹੈ। ਪੰਜਾਬੀ ਇਨ੍ਹਾਂ ਪਾਰਟੀਆਂ ਦੇ ਚਰਿੱਤਰ ਅਤੇ ਨੀਅਤ ਨੂੰ ਚੰਗੀ ਤਰ੍ਹਾਂ ਸਮਝਦੇ ਹਨ ਅਤੇ ਅਜਿਹੇ ਸੌੜੀ ਸੋਚ ਵਾਲੇ ਗਠਜੋੜ ਦਾ ਕਦੇ ਵੀ ਸਮਰਥਨ ਨਹੀਂ ਕਰਨਗੇ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਕਿ ਰਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਫਿਰਕੂ ਲੀਹਾਂ ‘ਤੇ ਵੰਡ ਕੇ ਵਾਰ-ਵਾਰ ਉਨ੍ਹਾਂ ਦਾ ਸ਼ੋਸ਼ਣ ਕੀਤਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਪਾਰਟੀਆਂ ਦਾ ਪੰਜਾਬ ਦੇ ਸਰੋਤਾਂ ਨੂੰ ਲੁੱਟਣ ਅਤੇ ਆਮ ਨਾਗਰਿਕਾਂ ਦਾ ਸ਼ੋਸ਼ਣ ਕਰਨ ਤੋਂ ਇਲਾਵਾ ਕੋਈ ਏਜੰਡਾ ਨਹੀਂ ਹੈ। ਪੰਜਾਬ ਦੇ ਲੋਕ ਸਰਵਉੱਚ ਹਨ ਅਤੇ ਉਹ ਉਸ ਸਰਕਾਰ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ, ਜੋ ਸਮਾਜ ਦੇ ਹਰ ਵਰਗ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।”

ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹਰ ਕਾਂਗਰਸੀ ਆਗੂ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕੋਲ ਵਰਕਰਾਂ ਨਾਲੋਂ ਜ਼ਿਆਦਾ ਮੁੱਖ ਮੰਤਰੀ ਬਣਨ ਦੇ ਚਾਹਵਾਨ ਹਨ। ਕਾਂਗਰਸੀ ਆਗੂ ਸੱਤਾ ਵਿੱਚ ਵਾਪਸੀ ਦੇ ਸੁਪਨੇ ਦੇਖਦੇ ਰਹਿੰਦੇ ਹਨ, ਪਰ ਪਾਰਟੀ ਆਪਸ ਵਿੱਚ ਵੰਡੀ ਪਈ ਹੈ ਅਤੇ ਅੰਦਰੂਨੀ ਲੜਾਈਆਂ ਦਾ ਅੱਡਾ ਬਣੀ ਹੋਈ ਹੈ। ਉਨ੍ਹਾਂ ਕੋਲ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ ਅਤੇ ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ਹਾਸਲ ਕਰਨਾ ਹੈ।”

ਉਨ੍ਹਾਂ ਅੱਗੇ ਕਿਹਾ, “ਕਾਂਗਰਸੀ ਆਗੂ ਪੰਜਾਬ ਵਿੱਚ ਸੱਤਾ ਸੰਭਾਲਣ ਦੇ ਸੁਪਨੇ ਦੇਖ ਰਹੇ ਹਨ। ਪਾਰਟੀ ਇਕਜੁੱਟ ਨਹੀਂ ਹੈ, ਜੋ ਆਪਣੇ ਅੰਦਰੂਨੀ ਝਗੜਿਆਂ ਕਾਰਨ ਤਾਸ਼ ਦੇ ਪੱਤਿਆਂ ਵਾਂਗ ਢਹਿ ਜਾਵੇਗੀ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਪੰਜਾਬ ਦੇ ਸਰੋਤਾਂ ‘ਤੇ ਕਬਜ਼ਾ ਕਰਨਾ ਹੈ ਪਰ ਸੂਬੇ ਦੇ ਲੋਕ ਉਨ੍ਹਾਂ ਦੇ ਮਨਸੂਬਿਆਂ ਤੋਂ ਪੂਰੀ ਤਰ੍ਹਾਂ ਜਾਣੂ ਹਨ।”

2022 ਵਿੱਚ ਲੋਕਾਂ ਵੱਲੋਂ ਦਿੱਤੇ ਗਏ ਇਤਿਹਾਸਕ ਫਤਵੇ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਰਾਜਨੀਤਿਕ ਪਾਰਟੀਆਂ ਦੇ ਦਹਾਕਿਆਂ ਲੰਮੇ ਸ਼ਾਸਨ ਤੋਂ ਬਾਅਦ ਪੰਜਾਬ ਨੇ ਸ਼ਾਸਨ ਵਿੱਚ ਇੱਕ ਆਦਰਸ਼ ਤਬਦੀਲੀ ਦੇਖੀ ਹੈ। ਉਨ੍ਹਾਂ ਕਿਹਾ, “ਦਹਾਕਿਆਂ ਤੋਂ ਰਵਾਇਤੀ ਪਾਰਟੀਆਂ ਸੱਤਾ ‘ਤੇ ਕਾਬਜ਼ ਹੋਣ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਰਹੀਆਂ। ਅੱਜ ਝਾੜੂ ਉਨ੍ਹਾਂ ਪਾਰਟੀਆਂ ਦੁਆਰਾ ਪੈਦਾ ਕੀਤੀ ਗੰਦਗੀ ਨੂੰ ਸਾਫ਼ ਕਰ ਰਿਹਾ ਹੈ। 2022 ਵਿੱਚ ਲੋਕਾਂ ਨੇ ਸੱਤ ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਾਹਰ ਦਾ ਰਸਤਾ ਦਿਖਾ ਕੇ ਇੱਕ ਇਮਾਨਦਾਰ ਸਰਕਾਰ ਨੂੰ ਸੱਤਾ ਸੌਂਪ ਦਿੱਤੀ। ਉਸ ਇਤਿਹਾਸਕ ਫਤਵੇ ਨੇ ਪੰਜਾਬ ਨੂੰ ਬਦਲ ਦਿੱਤਾ ਹੈ ਅਤੇ ਸਾਨੂੰ ਲੋਕ ਭਲਾਈ ਲਈ ਅਣਥੱਕ ਕੰਮ ਕਰਨ ਦੇ ਯੋਗ ਬਣਾਇਆ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 2022 ਦੇ ਫਤਵੇ ਨੇ ਪੰਜਾਬ ਨੂੰ ਬਦਲਣ ਅਤੇ ਇਸ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਠੋਸ ਯਤਨ ਕਰ ਰਹੀ ਹੈ।

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਨੂੰ ਲਾਗੂਕਰਨ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਾਹਿਗੁਰੂ ਨੇ ਸਾਨੂੰ ਇਸ ਇਤਿਹਾਸਕ ਕਾਨੂੰਨ ਰਾਹੀਂ ਮਨੁੱਖਤਾ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ। ਇਸ ਕਾਨੂੰਨ ਤਹਿਤ ਬੇਅਦਬੀ ਦੇ ਦੋਸ਼ੀ ਪਾਏ ਜਾਣ ਵਾਲੇ ਹਰ ਵਿਅਕਤੀ ਨੂੰ ਹੁਣ ਦਸ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਕੈਦ ਦੇ ਨਾਲ-ਨਾਲ 50 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾ ਸਕਦਾ ਹੈ। ਜੇਕਰ ਜੁਰਮਾਨਾ ਅਦਾ ਨਹੀਂ ਕੀਤਾ ਜਾਂਦਾ ਹੈ ਤਾਂ ਜਾਇਦਾਦ ਕੁਰਕ ਕੀਤੀ ਜਾ ਸਕਦੀ ਹੈ ਅਤੇ ਵੇਚੀ ਜਾ ਸਕਦੀ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਸ੍ਰੀ ਗੁਰੂ ਸਾਹਿਬ ਸਾਹਿਬ ਦੀ ਬੇਅਦਬੀ ਦੇ ਨਤੀਜਿਆਂ ਨੂੰ ਯਾਦ ਰੱਖਣ।”

ਇਸ ਕਾਨੂੰਨ ਦੇ ਬੇਅਦਬੀ ਵਿਰੁੱਧ ਇੱਕ ਮਜ਼ਬੂਤ ਰੋਕਥਾਮ ਵਜੋਂ ਕੰਮ ਕਰਨ ਦੀ ਉਮੀਦ ਪ੍ਰਗਟਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਲਈ ਪਿਤਾ ਵਾਂਗ ਹਨ ਅਤੇ ਇਸ ਦੀ ਪਵਿੱਤਰਤਾ ਰਾਖੀ ਕਰਨਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਜਿਨ੍ਹਾਂ ਨੇ ਰਾਜਨੀਤਿਕ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ, ਉਨ੍ਹਾਂ ਨੂੰ ਮੁਆਫ਼ ਨਹੀਂ ਕੀਤਾ ਜਾ ਸਕਦਾ। ਅਸੀਂ ਖ਼ੁਸ਼ਕਿਸਮਤ ਹਾਂ ਕਿ ਇਸ ਇਤਿਹਾਸਕ ਕਾਨੂੰਨ ਨੂੰ ਲਾਗੂ ਕਰਕੇ ਅਸੀਂ ਆਪਣੀ ਜ਼ਿੰਮੇਵਾਰੀ ਨਿਭਾਈ ਹੈ, ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਵਿਰੁੱਧ ਰੋਕਥਾਮ ਵਜੋਂ ਕੰਮ ਕਰੇਗਾ।”

ਉਨ੍ਹਾਂ ਅੱਗੇ ਕਿਹਾ, “ਇਹ ਕਾਨੂੰਨ ਇਹ ਯਕੀਨੀ ਬਣਾਏਗਾ ਕਿ ਭਵਿੱਖ ਵਿੱਚ ਕੋਈ ਵੀ ਅਜਿਹਾ ਅਪਰਾਧ ਕਰਨ ਦੀ ਹਿੰਮਤ ਨਾ ਕਰੇ। ਜੇਕਰ ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਨਹੀਂ ਕਰ ਸਕਦੀ ਤਾਂ ਕੋਈ ਹੋਰ ਨਹੀਂ ਕਰੇਗਾ। ਸਾਨੂੰ ਇਹ ਇਤਿਹਾਸਕ ਕਾਨੂੰਨ ਪਾਸ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਕਰੇਗਾ।”

ਆਪ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਪੈਸਾ ਲੋਕਾਂ ਦੀ ਭਲਾਈ ‘ਤੇ ਖਰਚ ਕੀਤਾ ਜਾਵੇ। ਲੋਕਾਂ ਦਾ ਪੈਸਾ ਉਨ੍ਹਾਂ ਨੂੰ ਬਿਹਤਰ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਜਨਤਕ ਸੇਵਾਵਾਂ ਰਾਹੀਂ ਵਾਪਸ ਕੀਤਾ ਜਾ ਰਿਹਾ ਹੈ।”

ਉਨ੍ਹਾਂ ਅੱਗੇ ਕਿਹਾ, “90 ਫ਼ੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, 67,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਸੜਕਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਟੋਲ ਪਲਾਜ਼ਾ ਬੰਦ ਕੀਤੇ ਗਏ ਹਨ, ਜਿਸ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ ਅਤੇ ਬੁਨਿਆਦੀ ਢਾਂਚੇ ਸਬੰਧੀ ਵਿਆਪਕ ਪ੍ਰੋਜੈਕਟ ਪ੍ਰਗਤੀ ਅਧੀਨ ਹਨ।”

ਸਿੰਜਾਈ ਸੁਧਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਅਸੀਂ ਸੱਤਾ ਸੰਭਾਲੀ ਸੀ ਤਾਂ ਸਿੰਜਾਈ ਲਈ ਸਿਰਫ਼ 22 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। ਅੱਜ ਇਹ ਅੰਕੜਾ 80 ਫ਼ੀਸਦ ਨੂੰ ਪਾਰ ਕਰ ਗਿਆ ਹੈ।”

ਸਿੰਜਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਸਬੰਧੀ ਕੀਤੇ ਗਏ ਯਤਨਾਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਨੇ ਸੂਬੇ ਭਰ ਵਿੱਚ 14,000 ਕਿਲੋਮੀਟਰ ਪਾਈਪ ਲਾਈਨਾਂ ਵਿਛਾਈਆਂ ਹਨ ਅਤੇ ਖਾਲ਼ਿਆਂ ਨੂੰ ਬਹਾਲ ਕੀਤਾ ਅਤੇ ਉਨ੍ਹਾਂ ਰਾਹੀਂ 21,000 ਕਿਊਸਿਕ ਪਾਣੀ ਛੱਡਿਆ ਹੈ। ਇਹ ਪਾਣੀ ਦੋ ਭਾਖੜਾ ਨਹਿਰਾਂ ਰਾਹੀਂ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੇ ਬਰਾਬਰ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਬੇਹੱਦ ਲਾਭ ਹੋਵੇਗਾ।

ਸਿੰਜਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਯਤਨਾਂ ਨੂੰ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਨੇ ਸੂਬੇ ਭਰ ਵਿੱਚ 14000 ਕਿਲੋਮੀਟਰ ਪਾਈਪ ਲਾਈਨਾਂ ਅਤੇ ਰਜਵਾਹਿਆਂ ਕੱਢੇ ਹਨ ਅਤੇ ਉਨ੍ਹਾਂ ਰਾਹੀਂ 21000 ਕਿਊਸਿਕ ਪਾਣੀ ਛੱਡਿਆ ਹੈ। ਇਹ ਦੋ ਭਾਖੜਾ ਨਹਿਰਾਂ ਦੁਆਰਾ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੇ ਬਰਾਬਰ ਹੈ ਅਤੇ ਇਸ ਦਾ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ।”

ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਸੁਧਾਰਨ ਦੇ ਉਦੇਸ਼ ਨਾਲ ਕੀਤੇ ਗਏ ਉਪਾਵਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ, ਜਿਸ ਦੇ ਨਤੀਜੇ ਵਜੋਂ ਕਈ ਖੇਤਰਾਂ ਵਿੱਚ ਜ਼ਮੀਨ ਹੇਠ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵੱਧ ਗਿਆ ਹੈ। ਇਹ ਇਕ ਤਰ੍ਹਾਂ ਨਾਲ ਪੰਜਾਬ ਦੇ ਭਵਿੱਖ ਲਈ ਨਿਵੇਸ਼ ਹੈ ਕਿਉਂਕਿ ਪਾਣੀ ਤੋਂ ਬਿਨਾਂ ਪੰਜਾਬ ਦੀ ਪਛਾਣ ਹੀ ਖਤਰੇ ਵਿੱਚ ਹੈ।”

ਸਮਾਜਿਕ ਬਦਲਾਅ ਵਿੱਚ ਸਿੱਖਿਆ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੋਈ ਵੀ ਰਿਆਇਤ ਜਾਂ ਭਲਾਈ ਕਾਰਡ ਗਰੀਬੀ ਨੂੰ ਸਥਾਈ ਤੌਰ ’ਤੇ ਖ਼ਤਮ ਨਹੀਂ ਕਰ ਸਕਦਾ। ਸਿਰਫ਼ ਸਿੱਖਿਆ ਹੀ ਪਰਿਵਾਰਾਂ ਨੂੰ ਉੱਚਾ ਚੁੱਕ ਸਕਦੀ ਹੈ, ਜੀਵਨ ਬਦਲ ਸਕਦੀ ਹੈ ਅਤੇ ਲੋਕਾਂ ਨੂੰ ਗਰੀਬੀ ਤੋਂ ਮੁਕਤ ਕਰਨ ਵਿੱਚ ਮਦਦ ਕਰ ਸਕਦੀ ਹੈ।”’’

ਸਿੱਖਿਆ ਦੇ ਖੇਤਰ ਵਿੱਚ ਪੰਜਾਬ ਦੀ ਪ੍ਰਗਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਿਰੰਤਰ ਸੁਧਾਰਾਂ ਕਾਰਨ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿੱਚ ਮੋਹਰੀ ਸਥਾਨ ਪ੍ਰਾਪਤ ਕਰਨ ਲਈ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਦਿੱਤਾ ਹੈ।” ਉਨ੍ਹਾਂ ਅੱਗੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ‘ਆਪ’ ਸਰਕਾਰ ਨੇ ਸਕੂਲਾਂ ਨੂੰ ਮਜ਼ਬੂਤ ਕੀਤਾ ਹੈ, ਸਮਾਰਟ ਕਲਾਸਰੂਮ ਸ਼ੁਰੂ ਕੀਤੇ ਹਨ, ਮਿਆਰੀ ਅਧਿਆਪਕ ਸਿਖਲਾਈ ਪ੍ਰਦਾਨ ਕੀਤੀ ਹੈ ਅਤੇ ਸਿੱਖਿਆ ਪ੍ਰਣਾਲੀ ਨੂੰ ਆਧੁਨਿਕ ਬਣਾਇਆ ਹੈ। ਅੱਜ ਪੰਜਾਬ ਇਨ੍ਹਾਂ ਯਤਨਾਂ ਕਾਰਨ ਸਿਖਰ ’ਤੇ ਹੈ।”

ਹਾਲੀਆ ਦਰਜਾਬੰਦੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੀਤੀ ਆਯੋਗ ਨੇ ਨਵੇਂ ਅੰਕੜੇ ਜਾਰੀ ਕੀਤੇ ਹਨ ਜੋ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ-ਸਕੂਲ ਸਿੱਖਿਆ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਲਈ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਦਿੱਤਾ ਹੈ।”

ਮੁੱਖ ਮੰਤਰੀ ਨੇ ਅੱਗੇ ਕਿਹਾ, “ਪਿਛਲੇ ਚਾਰ ਸਾਲਾਂ ਤੋਂ ‘ਆਪ’ ਸਰਕਾਰ ਨੇ ਅਧਿਆਪਕ ਸਿਖਲਾਈ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ ’ਤੇ ਧਿਆਨ ਕੇਂਦਰਿਤ ਕੀਤਾ ਹੈ। ਪਹਿਲਾਂ ਕੇਰਲਾ ਸਿਖਰਲੇ ਸਥਾਨ ’ਤੇ ਹੁੰਦਾ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਅਸੀਂ ਭਵਿੱਖ ਵਿੱਚ ਹੋਰ ਵੀ ਵੱਡੇ ਯਤਨ ਜਾਰੀ ਰੱਖਾਂਗੇ।”

ਸਿੱਖਿਆ ਨੂੰ ਸਮਾਜਿਕ ਤਬਦੀਲੀ ਲਈ ਸਭ ਤੋਂ ਸ਼ਕਤੀਸ਼ਾਲੀ ਸਾਧਨ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿੱਖਿਆ ਉਹ ਚਾਨਣ ਹੈ, ਜੋ ਹਨੇਰੇ ਨੂੰ ਦੂਰ ਕਰਦਾ ਹੈ ਅਤੇ ਸਮਾਜ ਨੂੰ ਬਦਲਦਾ ਹੈ। ਇਸੇ ਲਈ ਸਾਡੀ ਸਰਕਾਰ ਇਸ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ।”

ਸਿਹਤ ਸੰਭਾਲ ਪਹਿਲਕਦਮੀਆਂ ਬਾਰੇ ਬੋਲਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਨਾਲ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲਦਾ ਹੈ।” ਉਨ੍ਹਾਂ ਅੱਗੇ ਕਿਹਾ, “30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਆਪਣੇ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ ਅਤੇ ਲੋਕਾਂ ਨੇ ਇਸ ਯੋਜਨਾ ਤਹਿਤ ਲਗਪਗ 650 ਕਰੋੜ ਰੁਪਏ ਦਾ ਇਲਾਜ ਹਾਸਲ ਕੀਤਾ ਹੈ। ਮੈਂ ਸਾਰੇ ਯੋਗ ਪਰਿਵਾਰਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਾ ਹਾਂ।”

ਕਿਸਾਨਾਂ ਲਈ ਬਿਜਲੀ ਸਪਲਾਈ ਵਿੱਚ ਸੁਧਾਰਾਂ ਨੂੰ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਅਤੇ ਸਿੰਜਾਈ ਲਈ ਦਿਨ ਵੇਲੇ ਬਿਜਲੀ ਸਪਲਾਈ ਮਿਲੀ ਹੈ, ਜਿਸ ਨਾਲ ਉਨ੍ਹਾਂ ਦੇ ਜੀਵਨ ਵਿੱਚ ਕਾਫ਼ੀ ਸੁਧਾਰ ਹੋਇਆ ਹੈ।”

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਨੇ ਇਹ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਪ੍ਰਾਪਤ ਹੋਣਗੇ। ਯੋਗ ਲਾਭਪਾਤਰੀਆਂ ਨੂੰ ਪਹਿਲੀ ਜੁਲਾਈ ਤੋਂ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ।”

ਲੋਕ ਮਿਲਣੀ ਨੂੰ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜਨ ਦਾ ਮੌਕਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਕੋਈ ਰਾਜਨੀਤਿਕ ਸਮਾਗਮ ਨਹੀਂ ਹੈ, ਸਗੋਂ ਨਾਗਰਿਕਾਂ ਨਾਲ ਸਿੱਧੇ ਸੰਪਰਕ ਦਾ ਪਲੇਟਫਾਰਮ ਹੈ। ਪੰਜਾਬ ਵਿੱਚ ਸਰਕਾਰਾਂ ਆਈਆਂ ਅਤੇ ਗਈਆਂ, ਪਰ ਲੋਕਾਂ ਦੀ ਕਿਸੇ ਨੇ ਸਾਰ ਨੀ ਲਈ। ਰਵਾਇਤੀ ਪਾਰਟੀਆਂ ਨੇ ਸ਼ਾਸਨ ਨੂੰ ਖੇਡ ਸਮਝਿਆ ਅਤੇ ਪੰਜਾਬ ਦੇ ਸਰੋਤਾਂ ਨੂੰ ਬੁਰੀ ਤਰ੍ਹਾਂ ਲੁੱਟਿਆ। ਲੋਕਾਂ ਨੇ ‘ਝਾੜੂ’ ਵਿੱਚ ਆਪਣਾ ਵਿਸ਼ਵਾਸ ਦਿਖਾ ਕੇ ਅਜਿਹੀਆਂ ਲੋਟੂ ਪਾਰਟੀਆਂ ਨੂੰ ਜਵਾਬ ਦਿੱਤਾ ਅਤੇ ਲੋਕਾਂ ਦਾ ਭਰੋਸਾ ਕਾਇਮ ਰੱਖਦਿਆਂ ਸੂਬੇ ਭਰ ਵਿੱਚ ਸਕੂਲਾਂ, ਹਸਪਤਾਲਾਂ ਅਤੇ ਜਨਤਕ ਸੇਵਾਵਾਂ ਦੀ ਨੁਹਾਰ ਬਦਲੀ ਗਈ ਹੈ।

Tags: BREAKING NEWSLatest Punjab newsLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ ਗਏ

by Ankit
June 9, 2026
0

ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿੰਦਰ ਪ੍ਰਸ਼ਾਦ ਸੀਨੀਅਰ ਡਿਪਟੀ ਮੇਅਰ ਅਤੇ ਹਰਪਾਲ ਸਿੰਘ ਚੰਨਾ ਡਿਪਟੀ ਮੇਅਰ ਚੁਣੇ...

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ

by Ankit
June 9, 2026
0

ਗੈਂਗਸਟਰਾਂ ‘ਤੇ ਵਾਰ ਦਾ 140ਵਾਂ ਦਿਨ: ਪੰਜਾਬ ਪੁਲਿਸ ਵੱਲੋਂ 554 ਥਾਈਂ ਛਾਪੇਮਾਰੀ; 275 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 85 ਵਿਅਕਤੀਆਂ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ ਦਾ ਕੀਤਾ ਉਦਘਾਟਨ

by Ankit
June 9, 2026
0

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀ ਏਐਨਟੀਐਫ ਵਿਖੇ ਅਤਿ-ਆਧੁਨਿਕ ਸਪੈਸ਼ਲ ਇੰਟੈਲੀਜੈਂਸ ਐਂਡ ਟੈਕਨੀਕਲ ਯੂਨਿਟ...

 

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 9, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ,9 ਜੂਨ  (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 22 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 

No Result
View All Result
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA