ਚੰਡੀਗੜ•, 09 ਮਈ : ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਉਪਰੰਤ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਲਈ ਦਫਤਰ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਕੀਤੀ ਜਾ ਰਹੀ ਆਵਾਜ਼ ਪ੍ਰਦੂਸ਼ਣ ਸਬੰਧੀ ਨਿਗਰਾਨੀ ਦੌਰਾਨ ਪੰਜਾਬ ਰਾਜ ਦੇ ਵੱਖ-ਵੱਖ ਡਿਪਟੀ ਕਮਿਸ਼ਨਰਾਂ ਨੂੰ ਨਿਯਮਾਂ ਅਨੁਸਾਰ 42 ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤੇ ਦੌਰਾਨ ਆਵਾਜ਼ ਪ੍ਰਦੂਸ਼ਣ (ਰੈਗੁਲੈਸ਼ਨ ਅਤੇ ਕੰਟਰੋਲ) ਰੂਲ 2000 ਨੂੰ ਇੰਨ ਬਿੰਨ ਲਾਗੂ ਕਰਨ ਲਈ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਸੀ। ਆਵਾਜ਼ ਪ੍ਰਦੂਸ਼ਣ ਸਬੰਧੀ ਪੰਜਾਬ ਰਾਜ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 42 ਥਾਵਾਂ ‘ਤੇ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਸਾਹਮਣੇ ਆਏ ਹਨ। ਇਹ ਮਾਮਲੇ ਤੈਅ ਸੀਮਾ ਤੋਂ ਵੱਧ ਡੈਸੀਬਲ ਵਿੱਚ ਸਾਊਂਡ ਸਿਸਟਮ ਵਰਤਣ ਅਤੇ ਮਿੱਥੇ ਸਮੇਂ ਤੋਂ ਬਾਅਦ ਸਾਊਂਡ ਸਿਸਟਮ ਵਰਤਣ ਦੇ ਹਨ।
ਡਾ. ਰਾਜੂ ਨੇ ਦੱਸਿਆ ਕਿ ਪਠਾਨਕੋਟ ਜ਼ਿਲ•ੇ ਵਿੱਚ 3, ਗੁਰਦਾਸਪੁਰ ਜ਼ਿਲ•ੇ ਵਿੱਚ 1, ਕਪੂਰਥਲਾ ਜ਼ਿਲ•ੇ ਵਿੱਚ 1, ਜਲੰਧਰ ਜ਼ਿਲ•ੇ ਵਿੱਚ 4, ਹੁਸ਼ਿਆਰਪੁਰ ਜ਼ਿਲ•ੇ ਵਿੱਚ 2, ਸ਼ਹੀਦ ਭਗਤ ਸਿੰਘ ਨਗਰ ਜ਼ਿਲ•ੇ ਵਿੱਚ 1, ਰੂਪਨਗਰ ਜ਼ਿਲ•ੇ ਵਿੱਚ 1, ਐਸ.ਏ.ਐਸ. ਨਗਰ ਜ਼ਿਲ•ੇ ਵਿੱਚ 1, ਫਤਿਹਗੜ• ਸਾਹਿਬ ਜ਼ਿਲ•ੇ ਵਿੱਚ 3, ਲੁਧਿਆਣਾ ਜ਼ਿਲ•ੇ ਵਿੱਚ 4, ਮੋਗਾ ਜ਼ਿਲ•ੇ ਵਿੱਚ 4, ਫਰੀਦਕੋਟ ਜ਼ਿਲ•ੇ ਵਿੱਚ 3, ਬਠਿੰਡਾ ਜ਼ਿਲ•ੇ ਵਿੱਚ 5, ਮਾਨਸਾ ਜ਼ਿਲ•ੇ ਵਿੱਚ 2, ਸੰਗਰੂਰ ਜ਼ਿਲ•ੇ ਵਿੱਚ 2, ਬਰਨਾਲਾ ਜ਼ਿਲ•ੇ ਵਿੱਚ 2 ਅਤੇ ਪਟਿਆਲਾ ਜ਼ਿਲ•ੇ ਵਿੱਚ 2 ਨੋਟਿਸ ਜਾਰੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਚੰਡੀਗੜ੍ਹ, 25 ਅਪ੍ਰੈਲ, 2024 (ਵਿਸ਼ਵ...