• Latest
  • Trending
ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ ਚੀਮਾ

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ ਚੀਮਾ

4 hours ago
12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

24 minutes ago
ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

1 hour ago
ਆਰਥਿਕ ਤੰਗੀ ਦੀ ਭੇਟ ਚੜ੍ਹਿਆ ਇੱਕ ਹੋਰ ਕਿਸਾਨ

ਆਰਥਿਕ ਤੰਗੀ ਦੀ ਭੇਟ ਚੜ੍ਹਿਆ ਇੱਕ ਹੋਰ ਕਿਸਾਨ

2 hours ago
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

2 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

3 hours ago
PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

PoK ਵਿੱਚ ਵੱਡਾ ਹਾਦਸਾ: ਪਾਕਿਸਤਾਨੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ

3 hours ago
ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ; ਪੜ੍ਹੋ ਵੇਰਵਾ

3 hours ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਤਿਹਾਸਕ 12 ਸਾਲਾਂ ਦੀ ਜਨ ਸੇਵਾ ਦੇ ਉਪਲੱਖ ਵਿੱਚ ਭਾਜਪਾ ਚੰਡੀਗੜ੍ਹ ਵੱਲੋਂ ਛਬੀਲ ਅਤੇ ਲੰਗਰ ਦਾ ਆਯੋਜਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਤਿਹਾਸਕ 12 ਸਾਲਾਂ ਦੀ ਜਨ ਸੇਵਾ ਦੇ ਉਪਲੱਖ ਵਿੱਚ ਭਾਜਪਾ ਚੰਡੀਗੜ੍ਹ ਵੱਲੋਂ ਛਬੀਲ ਅਤੇ ਲੰਗਰ ਦਾ ਆਯੋਜਨ

3 hours ago
ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

3 hours ago
ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

3 hours ago
ਟੀਮ ਇੰਡੀਆ ਨੂੰ ਵੱਡਾ ਝਟਕਾ! ਅਫਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਬਾਹਰ ਹੋਏ ਹਾਰਦਿਕ ਪੰਡਿਆ

ਟੀਮ ਇੰਡੀਆ ਨੂੰ ਵੱਡਾ ਝਟਕਾ! ਅਫਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ਤੋਂ ਬਾਹਰ ਹੋਏ ਹਾਰਦਿਕ ਪੰਡਿਆ

4 hours ago
ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ’ਤੇ ਕੇਵਲ ਸਿੰਘ ਢਿੱਲੋਂ ਵੱਲੋਂ ਸ਼ੁਕਰਾਨੇ ਦੀ ਅਰਦਾਸ

ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ’ਤੇ ਕੇਵਲ ਸਿੰਘ ਢਿੱਲੋਂ ਵੱਲੋਂ ਸ਼ੁਕਰਾਨੇ ਦੀ ਅਰਦਾਸ

4 hours ago
Hindi News
English News
Wednesday, June 10, 2026
No Result
View All Result
36 °c
Chandigarh
35 ° Thu
31 ° Fri
32 ° Sat
34 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ ਚੀਮਾ

*ਸੂਬਾ ਪੱਧਰ 'ਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹੁਣ ਤਕ ਨਸ਼ਿਆਂ ਸਬੰਧੀ 12 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਮਿਲੀਆਂ; 2500 ਤੋਂ ਵੱਧ ਨਸ਼ਾ ਪੀੜਤ ਵਿਅਕਤੀਆਂ ਸਬੰਧੀ ਸੂਚਨਾਵਾਂ ਮਿਲੀਆਂ

June 10, 2026
in ਖਬਰਾਂ, ਪੰਜਾਬ
ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ ਚੀਮਾ
ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਹਰਪਾਲ ਸਿੰਘ ਚੀਮਾ
*ਸੂਬਾ ਪੱਧਰ ‘ਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹੁਣ ਤਕ ਨਸ਼ਿਆਂ ਸਬੰਧੀ 12 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਮਿਲੀਆਂ; 2500 ਤੋਂ ਵੱਧ ਨਸ਼ਾ ਪੀੜਤ ਵਿਅਕਤੀਆਂ ਸਬੰਧੀ ਸੂਚਨਾਵਾਂ ਮਿਲੀਆਂ
*90 ਹਜ਼ਾਰ ਤੋਂ ਵੱਧ ਨਸ਼ਾ ਪ੍ਰਭਾਵਿਤ ਵਿਅਕਤੀਆਂ ਦਾ ਕਰਵਾਇਆ ਗਿਆ ਇਲਾਜ
*ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ‘ਤੇ ਵੀ ਦਿੱਤਾ ਜਾ ਰਿਹਾ ਹੈ ਵਿਸ਼ੇਸ਼ ਧਿਆਨ
*ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਦਿੜ੍ਹਬਾ ਵਿਖੇ ਨਸ਼ਿਆਂ ਦੀ ਰੋਕਥਾਮ ਸਬੰਧੀ ਸਮੀਖਿਆ ਮੀਟਿੰਗ

ਦਿੜ੍ਹਬਾ, 10 ਜੂਨ (ਵਿਸ਼ਵ ਵਾਰਤਾ);- ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅੱਜ ਅਟਵਾਲ ਪੈਲਸ, ਦਿੜ੍ਹਬਾ ਵਿਖੇ ਇੱਕ ਵਿਸ਼ੇਸ਼ ਸਮੀਖਿਆ ਮੀਟਿੰਗ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ ਕੀਤੀ ਗਈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ ਚੀਮਾ ਨੇ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਸਿਰਫ਼ ਸਰਕਾਰ ਦੇ ਯਤਨਾਂ ਨਾਲ ਹੀ ਸੰਭਵ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਦੇ ਸਰਗਰਮ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਸਰਪੰਚ, ਪੰਚ, ਡਿਫੈਂਸ ਕਮੇਟੀਆਂ, ਸਮਾਜਿਕ ਸੰਸਥਾਵਾਂ ਅਤੇ ਨੌਜਵਾਨ ਨਸ਼ਿਆਂ ਵਿਰੁੱਧ ਜੰਗ ਵਿੱਚ ਹੋਰ ਸਰਗਰਮ ਭੂਮਿਕਾ ਨਿਭਾਉਣ ਤਾਂ ਜੋ ਪੰਜਾਬ ਨੂੰ ਇਸ ਬੁਰਾਈ ਤੋਂ ਮੁਕਤ ਕੀਤਾ ਜਾ ਸਕੇ।

ਸ੍ਰ ਚੀਮਾ ਨੇ ਦੱਸਿਆ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਐਂਟੀ-ਡ੍ਰੋਨ ਸਿਸਟਮ ਮੁਹੱਈਆ ਕਰਵਾਇਆ ਗਿਆ ਹੈ, ਜਿਸ ਨਾਲ ਸਰਹੱਦੀ ਖੇਤਰਾਂ ਰਾਹੀਂ ਡਰੋਨਾਂ ਦੁਆਰਾ ਕੀਤੀ ਜਾ ਰਹੀ ਨਸ਼ਿਆਂ ਦੀ ਤਸਕਰੀ ‘ਤੇ ਪ੍ਰਭਾਵਸ਼ਾਲੀ ਰੋਕ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹੁਣ ਤੱਕ ਨਸ਼ਿਆਂ ਸਬੰਧੀ 12 ਹਜ਼ਾਰ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋ ਚੁੱਕੀਆਂ ਹਨ, ਜਦਕਿ 2500 ਤੋਂ ਵੱਧ ਨਸ਼ਾ ਪੀੜਤ ਵਿਅਕਤੀਆਂ ਸਬੰਧੀ ਸੂਚਨਾਵਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਸਦਕਾ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 60 ਹਜ਼ਾਰ ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਚੁੱਕੀ ਹੈ।

ਸ੍ਰ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵੀ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ 90 ਹਜ਼ਾਰ ਤੋਂ ਵੱਧ ਨਸ਼ਾ ਪ੍ਰਭਾਵਿਤ ਵਿਅਕਤੀਆਂ ਦਾ ਇਲਾਜ ਕਰਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਦੇ ਯਤਨ ਕੀਤੇ ਗਏ ਹਨ।

ਸ੍ਰ ਚੀਮਾ ਨੇ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਨੂੰ ਹੀ ਨਹੀਂ, ਸਗੋਂ ਪੂਰੇ ਪਰਿਵਾਰ ਅਤੇ ਸਮਾਜ ਨੂੰ ਪ੍ਰਭਾਵਿਤ ਕਰਦਾ ਹੈ। ਇਸ ਲਈ ਨਸ਼ਾ ਪੀੜਤ ਵਿਅਕਤੀਆਂ ਨੂੰ ਸਮਾਜ ਤੋਂ ਦੂਰ ਕਰਨ ਦੀ ਬਜਾਏ ਪਿਆਰ, ਹਮਦਰਦੀ ਅਤੇ ਸਹਿਯੋਗ ਨਾਲ ਮੁੜ ਸਧਾਰਨ ਜੀਵਨ ਵੱਲ ਲਿਆਉਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬਾ ਸੇਵਾਵਾਂ ਨਾਲ ਜੋੜਨ ਵਿੱਚ ਸਹਿਯੋਗ ਦਿੱਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਰਿਹਾ ਹੈ ਕਿ ਪੰਜਾਬ ਨੇ ਹਰ ਮਾੜੀ ਅਲਾਮਤ ਦਾ ਡਟ ਕੇ ਮੁਕਾਬਲਾ ਕੀਤਾ ਹੈ ਅਤੇ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂ ਪੰਜਾਬ ਨਸ਼ਿਆਂ ਰੂਪੀ ਅਲਾਮਤ ਨੂੰ ਵੀ ਜੜ੍ਹੋਂ ਖਤਮ ਕਰਕੇ ਵਿਕਾਸ ਅਤੇ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇਗਾ।

ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਖੇਡਾਂ ਨਸ਼ਿਆਂ ਖ਼ਿਲਾਫ਼ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹਨ। ਇਸੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਵੱਡੀ ਗਿਣਤੀ ਵਿੱਚ ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦਿੜ੍ਹਬਾ ਹਲਕੇ ਦੇ ਕਈ ਖਿਡਾਰੀ ਕੌਮਾਂਤਰੀ ਪੱਧਰ ‘ਤੇ ਮੈਡਲ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਹਲਕਾ ਦਿੜ੍ਹਬਾ ਦੇ ਵੱਖ-ਵੱਖ ਪਿੰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਆਧੁਨਿਕ ਖੇਡ ਸਟੇਡੀਅਮਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਲਈ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ।

ਸ੍ਰ ਚੀਮਾ ਨੇ ਪਿੰਡਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡਾਂ, ਸਿੱਖਿਆ, ਰੋਜ਼ਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਨਸ਼ਿਆਂ ਦੀ ਵਿਕਰੀ ਜਾਂ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਸ ਨੂੰ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਨਾਲ ਸਾਂਝਾ ਕੀਤਾ ਜਾਵੇ।

ਮੀਟਿੰਗ ਦੌਰਾਨ ਹਾਜ਼ਰੀਨ ਵੱਲੋਂ ਆਪਣੇ ਖੇਤਰਾਂ ਵਿੱਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸੁਝਾਅ ਵੀ ਦਿੱਤੇ ਗਏ। ਇਸ ਮੌਕੇ ਨਸ਼ਿਆਂ ਦੀ ਰੋਕਥਾਮ ਲਈ ਬਣਾਈਆਂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸ਼ਨਾਖ਼ਤੀ ਕਾਰਡ ਵੀ ਦਿੱਤੇ ਗਏ।

ਇਸ ਮੌਕੇ ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਦੇ ਓ.ਐਸ.ਡੀ. ਤਪਿੰਦਰ ਸਿੰਘ ਸੋਹੀ, ਨਗਰ ਸੁਧਾਰ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਐਸ.ਡੀ.ਐਮ. ਦਿੜ੍ਹਬਾ ਸ਼੍ਰੀ ਤਰਸੇਮ ਚੰਦ, ਡੀ.ਐਸ.ਪੀ. ਦਿੜ੍ਹਬਾ ਡਾ. ਰੁਪਿੰਦਰ ਕੌਰ ਸਮੇਤ ਵਿਭਾਗਾਂ ਦੇ ਅਧਿਕਾਰੀ, ਸਰਪੰਚ, ਪੰਚ, ਡਿਫੈਂਸ ਕਮੇਟੀਆਂ ਦੇ ਮੈਂਬਰ, ਸਮਾਜਿਕ ਆਗੂ ਅਤੇ ਹੋਰ ਪਤਵੰਤੇ ਹਾਜ਼ਰ ਸਨ।

Tags: BREAKING NEWSHarpal Singh CheemaLatest Punjab news in PunjabiPUNJABtop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

by Jaspreet Kaur
June 10, 2026
0

12 ਸਾਲ ਦਾ ਕਾਰਜਕਾਲ ਪੂਰਾ ਕਰਨ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ ਕਿਹਾ "ਇੰਨੇ ਲੰਬੇ ਸਮੇਂ ਤੱਕ ਮਾਂ ਭਾਰਤੀ ਦੀ...

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ

by Jaspreet Kaur
June 10, 2026
0

ਪ੍ਰਧਾਨ ਮੰਤਰੀ ਮੋਦੀ ਨੇ ਬਣਾਇਆ ਨਵਾਂ ਰਿਕਾਰਡ! ਫਿਲਮੀ ਜਗਤ ਦੀਆਂ ਨਾਮੀ ਸ਼ਖਸੀਅਤਾਂ ਨੇ ਦਿੱਤੀ ਵਧਾਈ, ਪੜ੍ਹੋ ਕੀ ਕਿਹਾ ਮੁੰਬਈ, 10...

ਆਰਥਿਕ ਤੰਗੀ ਦੀ ਭੇਟ ਚੜ੍ਹਿਆ ਇੱਕ ਹੋਰ ਕਿਸਾਨ

ਆਰਥਿਕ ਤੰਗੀ ਦੀ ਭੇਟ ਚੜ੍ਹਿਆ ਇੱਕ ਹੋਰ ਕਿਸਾਨ

by Jaspreet Kaur
June 10, 2026
0

ਆਰਥਿਕ ਤੰਗੀ ਦੀ ਭੇਟ ਚੜ੍ਹਿਆ ਇੱਕ ਹੋਰ ਕਿਸਾਨ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਕੀਤੀ ਸਮਾਪਤ ਬਰਨਾਲਾ, 10 ਜੂਨ 2026...

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

by Ankit
June 10, 2026
0

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

12 ਸਾਲ ਦਾ ਕਾਰਜਕਾਲ ਪੂਰਾ ਕਰਨ ‘ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ

by Jaspreet Kaur
June 10, 2026
0

12 ਸਾਲ ਦਾ ਕਾਰਜਕਾਲ ਪੂਰਾ ਕਰਨ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਸੰਬੋਧਨ ਕਿਹਾ "ਇੰਨੇ ਲੰਬੇ ਸਮੇਂ ਤੱਕ ਮਾਂ ਭਾਰਤੀ ਦੀ...

Most Popular

Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ

by Jaspreet Kaur
4 weeks ago
0

Punjab ਵਿਜੀਲੈਂਸ ਬਿਊਰੋ ਰੈਡ ਮਾਮਲਾ: 3 ਗ੍ਰਿਫ਼ਤਾਰ ਨਵੀ ਦਿੱਲੀ, 12 ਮਈ 2026(ਵਿਸ਼ਵ ਵਾਰਤਾ): ਪੰਜਾਬ ਵਿਜੀਲੈਂਸ ਹੈੱਡਕੁਆਰਟਰ 'ਤੇ ਸੈਂਟਰਲ ਬਿਊਰੋ ਆਫ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 